Moga News : ਡੀ.ਏ.ਪੀ. ਖਾਦ ਦੀ ਜਮ੍ਹਾਖੋਰੀ ਤੇ ਕਾਲਾਬਾਜ਼ਾਰੀ 'ਤੇ ਪ੍ਰਸ਼ਾਸਨ ਦੀ ਹੈ ਤਿੱਖੀ ਨਜ਼ਰ

By : BALJINDERK

Published : Nov 10, 2024, 5:56 pm IST
Updated : Nov 10, 2024, 5:56 pm IST
SHARE ARTICLE
ਡਿਪਟੀ ਕਮਿਸ਼ਨਰ ਵਿਸ਼ੇਸ਼ ਸਾਰੰਗਲ ਖਾਦ ਵਿਕਰੇਤਾਵਾਂ, ਡੀਲਰਾਂ ਅਤੇ ਸਹਿਕਾਰੀ ਸਭਾਵਾਂ ਦੀ ਚੈਕਿੰਗ ਕਰਦੇ ਹੋਏ
ਡਿਪਟੀ ਕਮਿਸ਼ਨਰ ਵਿਸ਼ੇਸ਼ ਸਾਰੰਗਲ ਖਾਦ ਵਿਕਰੇਤਾਵਾਂ, ਡੀਲਰਾਂ ਅਤੇ ਸਹਿਕਾਰੀ ਸਭਾਵਾਂ ਦੀ ਚੈਕਿੰਗ ਕਰਦੇ ਹੋਏ

Moga News : ਡਿਪਟੀ ਕਮਿਸ਼ਨਰ ਵੱਲੋਂ ਏ ਡੀ ਸੀਜ਼, ਐਸ.ਡੀ.ਐਜ਼ ਤੇ ਖੇਤੀਬਾੜੀ ਅਧਿਕਾਰੀਆਂ ਦੇ ਨਾਲ ਖਾਦ ਵਿਕਰੇਤਾਵਾਂ ਅਤੇ ਸਹਿਕਾਰੀ ਸਭਾਵਾਂ ਦੀ ਚੈਕਿੰਗ

Moga News : ਜ਼ਿਲ੍ਹਾ ਮੋਗਾ ਦੇ ਕਿਸਾਨਾਂ ਲਈ ਡੀ.ਏ.ਪੀ. ਖਾਦ ਦੀ ਉਪਲਬਧਤਾ ਯਕੀਨੀ ਬਣਾਉਣ ਲਈ ਡਿਪਟੀ ਕਮਿਸ਼ਨਰ ਵਿਸ਼ੇਸ਼ ਸਾਰੰਗਲ ਨੇ ਜ਼ਿਲ੍ਹੇ ਦੇ ਸਮੂਹ ਏ ਡੀ ਸੀਜ਼, ਐਸ.ਡੀ.ਐਮਜ਼ ਤੇ ਖੇਤੀਬਾੜੀ ਵਿਭਾਗ ਦੇ ਅਧਿਕਾਰੀਆਂ ਨੂੰ ਨਾਲ ਲੈ ਕੇ ਅੱਜ ਜ਼ਿਲ੍ਹੇ ਵਿਚਲੇ ਖਾਦ ਵਿਕਰੇਤਾਵਾਂ, ਡੀਲਰਾਂ ਅਤੇ ਸਹਿਕਾਰੀ ਸਭਾਵਾਂ ਦੀ ਚੈਕਿੰਗ ਕੀਤੀ। ਇਸ ਚੈਕਿੰਗ ਦਾ ਮੁੱਖ ਮੰਤਵ ਸੀ ਕਿ ਇਹ ਯਕੀਨੀ ਬਣਾਇਆ ਜਾਵੇ ਕਿ ਕੋਈ ਵੀ ਖਾਦ ਵਿਕਰੇਤਾ ਡੀ.ਏ.ਪੀ. ਖਾਦ ਦਾ ਭੰਡਾਰਨ ਨਾ ਕਰੇ ਅਤੇ ਕਿਸਾਨਾਂ ਨੂੰ ਖਾਦ ਲਈ ਕੋਈ ਮੁਸ਼ਕਲ ਪੇਸ਼ ਨਾ ਆਵੇ।

1

ਇਸ ਦੌਰਾਨ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਉਹ ਖੁਦ ਖਾਦ ਵਿਕਰੇਤਾਵਾਂ ਦੇ ਸਟਾਕ ਦੀ ਜਾਂਚ ਕਰਨ ਲਈ ਅਚਨਚੇਤ ਦੌਰੇ ਜਾਰੀ ਰੱਖਣਗੇ ਅਤੇ ਸਮੂਹ ਐਸ.ਡੀ.ਐਮਜ਼ ਵੀ ਆਪਣੀ ਸਬ ਡਵੀਜ਼ਨ ਅੰਦਰ ਖਾਦ ਵਿਕਰੇਤਾਵਾਂ ਦੇ ਸਟਾਕ ਦੀ ਚੈਕਿੰਗ ਕਰਦੇ ਰਹਿਣਗੇ । ਉਨ੍ਹਾਂ ਖੇਤੀਬਾੜੀ ਵਿਭਾਗ ਦੇ ਅਧਿਕਾਰੀਆਂ ਨੂੰ ਵੀ ਹਦਾਇਤ ਕਰਦਿਆਂ ਕਿਹਾ ਕਿ ਜੇਕਰ ਕਿਸੇ ਖਾਦ ਵਿਕਰੇਤਾ ਵੱਲੋਂ ਖਾਦ ਦੀ ਜਮ੍ਹਾਖੋਰੀ ਜਾ ਕਾਲਾਬਾਜ਼ਾਰੀ ਕੀਤੀ ਜਾਂਦੀ ਹੈ, ਤਾਂ ਉਸ ਖ਼ਿਲਾਫ਼ ਬਣਦੀ ਕਾਰਵਾਈ ਤੁਰੰਤ ਅਮਲ ਵਿੱਚ ਲਿਆਂਦੀ ਜਾਵੇ। ਕਿਸਾਨਾਂ ਨੂੰ ਮੀਟਿੰਗਾਂ/ਸੈਮੀਨਾਰ/ਕੈਂਪ/ਸੋਸ਼ਲ ਮੀਡੀਆ ਆਦਿ ਰਾਹੀਂ ਡੀ.ਏ.ਪੀ. ਦੇ ਬਦਲਾਂ ਬਾਰੇ ਜਾਣੂ ਕਰਵਾਇਆ ਜਾਵੇ ਤਾਂ ਜੋ ਉਹ ਬਦਲਵੇਂ ਸਰੋਤਾਂ ਦੀ ਵਰਤੋਂ ਵੀ ਕਰ ਸਕਣ।

ਡਿਪਟੀ ਕਮਿਸ਼ਨਰ ਸ਼੍ਰੀ ਵਿਸ਼ੇਸ਼ ਸਾਰੰਗਲ ਨੇ ਕਿਸਾਨਾਂ ਨੂੰ ਅਪੀਲ ਕੀਤੀ ਹੈ ਕਿ ਉਹ ਖਾਦ, ਕੀਟਨਾਸ਼ਕ ਰਸਾਇਣ ਜਾਂ ਬੀਜ ਖ੍ਰੀਦਣ ਸਮੇਂ ਦੁਕਾਨਦਾਰ ਤੋਂ ਬਿੱਲ ਜ਼ਰੂਰ ਲੈਣ ਅਤੇ ਜੇਕਰ ਕੋਈ ਡੀਲਰ ਬਿੱਲ ਦੇਣ ਤੋਂ ਇਨਕਾਰੀ ਹੁੰਦਾ ਹੈ ਤਾਂ ਉਸ ਦੀ ਲਿਖਤੀ ਤੌਰ ਤੇ ਸ਼ਿਕਾਇਤ ਸੰਬੰਧਤ ਬਲਾਕ ਖੇਤੀਬਾੜੀ ਅਧਿਕਾਰੀ ਜਾਂ ਮੁੱਖ ਖੇਤੀਬਾੜੀ ਅਫਸਰ ਨੂੰ ਕਰਨ। ਉਨ੍ਹਾਂ ਕਿਹਾ ਕਿ ਚੈਕਿੰਗ ਦੌਰਾਨ ਜੇਕਰ ਕੋਈ ਦੁਕਾਨਦਾਰ ਬਗੈਰ ਬਿੱਲ ਤੋਂ ਖਾਦ, ਦਵਾਈ ਜਾਂ ਬੀਜ ਵੇਚਦਾ ਪਾਇਆ ਗਿਆ ਤਾਂ ਉਸ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ। ਉਹਨਾਂ ਬੀਜ ਵਿਕਰੇਤਾਵਾਂ ਨੂੰ ਇਹ ਵੀ ਹਦਾਇਤ ਕੀਤੀ ਹੈ ਕਿ ਉਹ ਖਾਦ, ਕੀਟਨਾਸ਼ਕ ਰਸਾਇਣ ਜਾਂ ਬੀਜ ਵੇਚਣ ਸਮੇਂ ਕੋਈ ਹੋਰ ਬੇਲੋੜੀਆਂ ਵਸਤਾਂ ਵੀ ਕਿਸਾਨਾਂ ਨੂੰ ਨਾ ਦੇਣ। ਉਹਨਾਂ ਸਪੱਸ਼ਟ ਕੀਤਾ ਕਿ ਖਾਦ, ਕੀਟਨਾਸ਼ਕ ਰਸਾਇਣ ਜਾਂ ਬੀਜ ਦੀ ਕਾਲਾਬਾਜ਼ਾਰੀ ਕਰਨ ਵਾਲੇ ਦੁਕਾਨਦਾਰ ਜਾਂ ਹੋਰ ਕੋਈ ਧਿਰ ਬਖਸ਼ੀ ਨਹੀਂ ਜਾਵੇਗੀ। ਦੋਸ਼ੀ ਧਿਰਾਂ ਨੂੰ ਮਿਸਾਲੀ ਸਜ਼ਾ ਅਤੇ ਜੁਰਮਾਨਾ ਕਰਵਾਇਆ ਜਾਵੇਗਾ। 

ਉਨ੍ਹਾਂ ਕਿਹਾ ਕਿ ਗੈਰ-ਜ਼ਰੂਰੀ ਰਸਾਇਣਾਂ ਨੂੰ ਖਾਦਾਂ ਨਾਲ ਟੈਗ ਕਰਕੇ ਜਬਰੀ ਵੇਚਣਾ ਜਾਂ ਖਾਦ ਨੂੰ ਵੱਧ ਕੀਮਤ 'ਤੇ ਵੇਚਣਾ ਜਾਂ ਖਾਦ ਦੀ ਕਾਲਾਬਾਜ਼ਾਰੀ ਕਰਨਾ ਕਾਨੂੰਨੀ ਜੁਰਮ ਹੈ ਅਤੇ ਅਜਿਹੀਆਂ ਗਲਤ ਕਾਰਵਾਈਆਂ ਵਿੱਚ ਸ਼ਾਮਲ ਕਿਸੇ ਵੀ ਵਿਅਕਤੀ ਵਿਰੁੱਧ ਫਰਟੀਲਾਈਜ਼ਰ ਕੰਟਰੋਲ ਆਰਡਰ, 1985 ਅਤੇ ਜ਼ਰੂਰੀ ਵਸਤਾਂ ਐਕਟ, 1955 ਦੀਆਂ ਧਾਰਾਵਾਂ ਤਹਿਤ ਸਖ਼ਤ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ।

ਉਹਨਾਂ ਕਿਹਾ ਕਿ ਪੰਜਾਬ ਸਰਕਾਰ ਨੇ ਡਾਈ-ਅਮੋਨੀਅਮ ਫਾਸਫੇਟ (ਡੀ.ਏ.ਪੀ.) ਜਾਂ ਹੋਰ ਖਾਦਾਂ ਨਾਲ ਗੈਰ-ਜ਼ਰੂਰੀ ਰਸਾਇਣਾਂ  ਦੀ ਗੈਰ-ਕਾਨੂੰਨੀ ਟੈਗਿੰਗ ਵਿੱਚ ਸ਼ਾਮਲ ਕਿਸੇ ਵੀ ਪੈਸਟੀਸਾਈਡ ਡੀਲਰ (ਕੀਟਨਾਸ਼ਕ ਦਵਾਈਆਂ ਦੇ ਡੀਲਰ) ਖ਼ਿਲਾਫ਼ ਰਿਪੋਰਟ ਲਈ ਕਿਸਾਨਾਂ ਵਾਸਤੇ ਹੈਲਪਲਾਈਨ ਨੰਬਰ ਜਾਰੀ ਕੀਤੇ ਹਨ। ਕਿਸਾਨ ਇਨ੍ਹਾਂ ਨੰਬਰਾਂ ਉਤੇ ਡੀ.ਏ.ਪੀ. ਖਾਦ ਦੀ ਅਸਲ ਕੀਮਤ ਤੋਂ ਵੱਧ ਰੇਟ ਵਸੂਲਣ, ਗੈਰ-ਕਾਨੂੰਨੀ ਜਮ੍ਹਾਂਖੋਰੀ ਜਾਂ ਕਾਲਾਬਾਜ਼ਾਰੀ ਵਰਗੇ ਮੁੱਦਿਆਂ ਦੀ ਰਿਪੋਰਟ ਵੀ ਕਰ ਸਕਦੇ ਹਨ। ਉਹਨਾਂ ਨੇ ਦੱਸਿਆ ਕਿ ਭ੍ਰਿਸ਼ਟ ਗਤੀਵਿਧੀਆਂ ਵਿੱਚ ਸ਼ਾਮਲ ਪੈਸਟੀਸਾਈਡ ਡੀਲਰਾਂ ਵਿਰੁੱਧ ਕਿਸਾਨ ਹੈਲਪਲਾਈਨ ਨੰਬਰ 1100 'ਤੇ ਕਾਲ ਕਰਕੇ ਜਾਂ ਸੰਪਰਕ ਨੰਬਰ 9855501076 'ਤੇ ਵਟਸਐਪ ਸੁਨੇਹਾ ਭੇਜ ਕੇ ਸ਼ਿਕਾਇਤ ਦਰਜ ਕਰਵਾ ਸਕਦੇ ਹਨ। 

ਉਹਨਾਂ ਕਿਹਾ ਕਿ ਕਿਸਾਨਾਂ ਦੀ ਭਲਾਈ ਲਈ ਜ਼ਿਲ੍ਹਾ ਪ੍ਰਸ਼ਾਸ਼ਨ ਦੀ ਵਚਨਬੱਧ ਹੈ। ਸਮੁੱਚਾ ਜ਼ਿਲ੍ਹਾ ਪ੍ਰਸ਼ਾਸਨ ਕਿਸਾਨਾਂ ਦੀਆਂ ਮੁਸ਼ਕਲਾਂ ਦੇ ਹੱਲ ਲਈ 24 ਘੰਟੇ ਤਾਇਨਾਤ ਹੈ। ਉਹਨਾਂ ਕਿਹਾ ਕਿ ਬਿਜਾਈ ਤੋਂ ਪਹਿਲਾਂ ਪਹਿਲਾਂ ਕਿਸਾਨਾਂ ਨੂੰ ਲੋੜੀਂਦੀ ਮਾਤਰਾ ਵਿੱਚ ਡੀ ਏ ਪੀ ਮੁਹਈਆ ਕਰਵਾ ਦਿੱਤੀ ਜਾਵੇਗੀ। ਕਿਸਾਨ ਕਿਸੇ ਵੀ ਤਰ੍ਹਾਂ ਦੀ ਘਬਰਾਹਟ ਨਾ ਪੈਦਾ ਕਰਨ। 

ਡਾ ਸੁਖਰਾਜ ਕੌਰ ਦਿਓਲ ਮੁੱਖ ਖੇਤੀਬਾੜੀ ਅਫਸਰ ਮੋਗਾ ਨੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਕਣਕ ਦੀ ਬਿਜਾਈ ਲਈ ਬਜ਼ਾਰ ਵਿਚ ਉਪਲਬਧ ਹੋਰਨਾਂ ਫਾਸਫੇਟਿਕ ਖਾਦਾਂ ਦੀ ਵਰਤੋਂ ਕਰਕੇ ਫਸਲ ਦੀ ਬਿਜਾਈ ਸਮੇਂ ਸਿਰ ਕਰਨ। ਉਹਨਾਂ ਦੱਸਿਆ ਕਿ ਮੌਜੂਦਾ ਸਮੇਂ ਡੀ.ਏ.ਪੀ ਤੋਂ ਇਲਾਵਾ ਟ੍ਰਿਪਲ ਸੁਪਰ ਫਾਸਫੇਟ 46% ਖਾਦ ਦੀ ਸਪਲਾਈ ਕਣਕ ਦੀ ਬਿਜਾਈ ਵਾਸਤੇ ਕਰਵਾਈ ਜਾ ਰਹੀ ਹੈ। ਵਿਭਾਗ ਵੱਲੋਂ ਲਗਾਤਾਰ ਖਾਦ ਸਪਲਾਇਰ ਕੰਪਨੀਆਂ ਨਾਲ ਤਾਲਮੇਲ ਕਰਕੇ ਜ਼ਿਲ੍ਹੇ ਅੰਦਰ ਫਾਸਫੋਰਸ ਖਾਦ ਦੀ ਘਾਟ ਦੀ ਪੂਰਤੀ ਲਈ ਯਤਨ ਕੀਤੇ ਜਾ ਰਹੇ ਹਨ।

ਉਹਨਾਂ ਦੱਸਿਆ ਕਿ ਡੀ.ਏ.ਪੀ ਤੋਂ 18% ਨਾਈਟ੍ਰੋਜਨ ਅਤੇ 46% ਫਾਸਫੋਰਸ ਤੱਤ ਦੀ ਪ੍ਰਾਪਤੀ ਹੁੰਦੀ ਹੈ ਇਸਦੇ ਬਦਲ ਵਜੋਂ ਬਜ਼ਾਰ ਵਿੱਚ ਸਟਰੇਟ ਫਾਸਫੇਟਿਕ ਖਾਦਾਂ ਅਤੇ ਐਨ.ਪੀ.ਕੇ ਕੰਪਲੈਕਸ ਖਾਦਾਂ ਉਪਲੱਬਧ ਹਨ। ਜਿੰਨਾਂ ਵਿੱਚ ਮੁੱਖ ਤੌਰ ਤੇ ਟ੍ਰਿਪਲ ਸੁਪਰ ਫਾਸਫੇਟ ਖਾਦ ਹੈ ਜਿਸ ਵਿਚ 46% ਫਾਸਫੋਰਸ ਤੱਤ ਹੈ। ਜੇਕਰ ਟ੍ਰਿਪਲ ਸੁਪਰ ਫਾਸਫੇਟ 46% ਖਾਦ ਦੀ ਵਰਤੋਂ ਕਰਨੀ ਹੋਵੇ ਤਾਂ ਇਸ ਨਾਲ 20 ਕਿਲੋਗ੍ਰਾਮ ਯੂਰੀਆ ਖਾਦ ਪ੍ਰਤੀ ਏਕੜ ਬਿਜਾਈ ਸਮੇਂ ਵਰਤੀ ਜਾ ਸਕਦੀ ਹੈ, ਜਿਸ ਨਾਲ ਡੀ.ਏ.ਪੀ ਖਾਦ ਦੇ ਬਰਾਬਰ ਮਾਤਰਾ ਵਿੱਚ ਨਾਈਟ੍ਰੋਜਨ ਅਤੇ ਫਾਸਫੋਰਸ ਤੱਤ ਦੀ ਪੂਰਤੀ ਕੀਤੀ ਜਾ ਸਕਦੀ ਹੈ। ਜਾਂ ਬਿਜਾਈ ਸਮੇਂ ਪ੍ਰਤੀ ਏਕੜ 20 ਕਿਲੋਗ੍ਰਾਮ ਯੂਰੀਆ ਖਾਦ ਅਤੇ 155 ਕਿਲੋਗ੍ਰਾਮ ਸਿੰਗਲ ਸੁਪਰ ਫਾਸਫੇਟ 16% (ਫਾਸਫੋਰਸ) ਖਾਦ ਦੀ ਵਰਤੋਂ ਕਣਕ ਦੀ ਫਸਲ ਵਿੱਚ ਨਾਈਟ੍ਰੋਜਨ ਅਤੇ ਫਾਸਫੋਰਸ ਤੱਤ ਦੀ ਪੂਰਤੀ ਲਈ ਕੀਤੀ ਜਾ ਸਕਦੀ ਹੈ। 

ਇਸ ਤੋਂ ਇਲਾਵਾ ਅੇੈਨ.ਪੀ.ਕੇ ਖਾਦਾਂ ਜਿੰਨਾਂ ਵਿੱਚ ਨਾਈਟ੍ਰੋਜਨ, ਫਾਸਫੋਰਸ, ਅਤੇ ਪੋਟਾਸ਼ ਤੱਤ ਹੁੰਦੇ ਹਨ ਜਿਵੇ ਕਿ ਅੇੈਨ.ਪੀ.ਕੇ 16-16-16, ਅੇੈਨ.ਪੀ.ਕੇ 15-15-15, ਅੇੈਨ.ਪੀ.ਕੇ 12-32-16, 10-26-26 ਅਤੇ ਯੂਰੀਆ ਅਮੋਨੀਅਮ ਫਾਸਫੇਟ 24-24-0, ਅਮੋਨੀਅਮ ਫਾਸਫੇਟ ਸਲਫੇਟ 20-20-0-13 ਦੀ ਵਰਤੋਂ ਵੀ ਕੀਤੀ ਜਾ ਸਕਦੀ ਹੈ।

(For more news apart from DAP The administration has a keen eye on hoarding and black market of fertilizer News in Punjabi, stay tuned to Rozana Spokesman)

Location: India, Punjab, Moga

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

Advocate Sunil Mallan Statement on Leaders and Migrants: ਲੀਡਰਾਂ ਨੇ ਸਾਰੇ ਪ੍ਰਵਾਸੀਆਂ ਦੀਆਂ ਬਣਵਾਈਆਂ ਵੋਟਾਂ

15 Sep 2025 3:01 PM

Sukhjinder Randhawa Interview On Rahul Gandhi Punjab'S Visit In Dera Baba nanak Gurdaspur|News Live

15 Sep 2025 3:00 PM

"100 ਰੁਪਏ ਲੁੱਟ ਕੇ 2 ਰੁਪਏ ਦੇ ਕੇ ਆਖੇ ਮੈਂ ਵੱਡਾ ਦਾਨੀ, Sukhbir Badal ਨੂੰ ਸਿੱਧੇ ਹੋਏ Gurdeep Brar | SGPC

13 Sep 2025 1:07 PM

Hoshiarpur Child Muder Case : ਆਹ ਪਿੰਡ ਨਹੀਂ ਰਹਿਣ ਦਵੇਗਾ ਇੱਕ ਵੀ ਪਰਵਾਸੀ, ਜੇ ਰਹਿਣਾ ਪਿੰਡ 'ਚ ਤਾਂ ਸੁਣ ਲਓ ਕੀ.

13 Sep 2025 1:06 PM

ਕਿਸ਼ਤਾਂ 'ਤੇ ਲਿਆ New Phone, ਘਰ ਲਿਜਾਣ ਸਾਰ ਥਾਣੇ 'ਚੋਂ ਆ ਗਈ ਕਾਲ,Video ਦੇਖ ਕੇ ਤੁਹਾਡੇ ਵੀ ਉੱਡ ਜਾਣਗੇ ਹੋਸ਼

12 Sep 2025 3:27 PM
Advertisement