Punjab and Haryana High Court : ਹਾਈ ਕੋਰਟ ਨੇ ਸ਼ੁਭਕਰਨ ਦੀ ਮੌਤ ਮਾਮਲੇ ‘ਚ ਪੰਜਾਬ-ਹਰਿਆਣਾ ਸਰਕਾਰ ਨੂੰ ਨੋਟਿਸ ਕੀਤਾ ਜਾਰੀ 

By : BALJINDERK

Published : Nov 10, 2024, 1:56 pm IST
Updated : Nov 10, 2024, 1:56 pm IST
SHARE ARTICLE
file photo
file photo

Punjab and Haryana High Court : ਪਰਿਵਾਰ ਨੇ ਕੋਰਟ ‘ਚ ਦਾਇਰ ਕੀਤੀ ਸੀ ਪਟੀਸ਼ਨ, CBI ਜਾਂਚ ਦੀ ਕੀਤੀ ਮੰਗ

Punjab and Haryana High Court : ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵਿੱਚ ਸ਼ੁਭਕਰਨ ਦੇ ਪਿਤਾ ਚਰਨਜੀਤ ਸਿੰਘ ਨੇ ਪਟੀਸ਼ਨ ਦਾਇਰ ਕੀਤੀ ਹੈ। ਨਾਲ ਹੀ ਮਾਮਲੇ ਦੀ ਨਿਰਪੱਖ ਜਾਂਚ ਕਰਵਾਉਣ ਦਾ ਮੁੱਦਾ ਚੁੱਕਿਆ ਹੈ। ਅਦਾਲਤ ਨੇ ਇਸ 'ਤੇ  ਪੰਜਾਬ ਅਤੇ ਹਰਿਆਣਾ ਸਰਕਾਰ ਤੋਂ ਜਵਾਬ ਮੰਗਿਆ ਹੈ।

ਫ਼ਸਲਾਂ ਲਈ ਘੱਟੋ-ਘੱਟ ਸਮਰਥਨ ਮੁੱਲ ਦੀ ਕਾਨੂੰਨੀ ਗਾਰੰਟੀ ਦੀ ਮੰਗ ਨੂੰ ਲੈ ਕੇ ਚੱਲ ਰਹੇ ਕਿਸਾਨ ਪ੍ਰਦਰਸ਼ਨ ਦੌਰਾਨ 21 ਫਰਵਰੀ ਨੂੰ ਬਠਿੰਡਾ ਦੇ ਨੌਜਵਾਨ ਕਿਸਾਨ ਸ਼ੁਭਕਰਨ ਸਿੰਘ ਦੀ ਖਨੌਰੀ ਸਰਹੱਦ ‘ਤੇ ਗੋਲੀ ਲੱਗਣ ਨਾਲ ਮੌਤ ਹੋ ਗਈ ਸੀ। ਸ਼ੁਭਕਰਨ ਦਾ ਪਰਿਵਾਰ ਇਸ ਮਾਮਲੇ ਦੀ ਸੀਬੀਆਈ ਜਾਂਚ ਚਾਹੁੰਦਾ ਹੈ। ਇਸ ਮੰਗ ਨੂੰ ਲੈ ਕੇ ਮ੍ਰਿਤਕ ਦੇ ਪਿਤਾ ਚਰਨਜੀਤ ਸਿੰਘ ਨੇ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵਿੱਚ ਪਟੀਸ਼ਨ ਦਾਇਰ ਕੀਤੀ ਹੈ। ਨਾਲ ਹੀ ਮਾਮਲੇ ਦੀ ਨਿਰਪੱਖ ਜਾਂਚ ਕਰਵਾਉਣ ਦਾ ਮੁੱਦਾ ਚੁੱਕਿਆ ਹੈ। ਇਸ ’ਤੇ ਅਦਾਲਤ ਨੇ ਪੰਜਾਬ ਅਤੇ ਹਰਿਆਣਾ ਸਰਕਾਰ ਤੋਂ ਜਵਾਬ ਮੰਗਿਆ ਹੈ।

ਸ਼ੁਭਕਰਨ ਸਿੰਘ ਦੀ ਕਿਸਾਨ ਅੰਦੋਲਨ ਦੌਰਾਨ ਖਨੌਰੀ ਸਰਹੱਦ ’ਤੇ ਗੋਲੀ ਲੱਗਣ ਕਾਰਨ ਮੌਤ ਹੋ ਗਈ। ਹਰਿਆਣਾ ਪੁਲਿਸ ’ਤੇ ਇਹ ਇਲਜ਼ਾਮ ਹੈ ਕਿ ਸ਼ੁਭਕਰਨ ਸਿੰਘ ’ਤੇ ਗੋਲੀ ਚਲਾਈ ਗਈ। ਉਸ ਸਮੇਂ ਇਹ ਮਾਮਲਾ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਤੱਕ ਪਹੁੰਚ ਗਿਆ ਸੀ। ਫਿਰ ਇਸ ਮਾਮਲੇ ਦੀ ਜਾਂਚ ਲਈ ਹਾਈਕੋਰਟ ਨੇ ਸਭ ਤੋਂ ਪਹਿਲਾਂ ਇੱਕ ਸੇਵਾਮੁਕਤ ਜੱਜ ਦੀ ਅਗਵਾਈ ’ਚ ਇੱਕ ਕਮੇਟੀ ਦਾ ਗਠਨ ਕੀਤਾ ਸੀ। ਪਰਿਵਾਰ ਦਾ ਤਰਕ ਹੈ ਕਿ ਇਸ ਮਾਮਲੇ ਵਿੱਚ ਕੋਈ ਢੁੱਕਵੀਂ ਕਾਰਵਾਈ ਨਹੀਂ ਕੀਤੀ ਗਈ। ਹਾਲਾਂਕਿ ਇਸ ਸਬੰਧੀ ਥਾਣਾ ਪਾਤੜਾਂ ਵਿੱਚ ਕੇਸ ਦਰਜ ਕੀਤਾ ਗਿਆ ਸੀ।

ਇਸ ਤੋਂ ਪਹਿਲਾਂ 7 ਅਗਸਤ ਨੂੰ ਮਾਮਲੇ ਦੀ ਜਾਂਚ ਕਰ ਰਹੇ ਹਰਿਆਣਾ ਪੁਲਿਸ ਦੇ ਅਧਿਕਾਰੀ ਬੀ ਸਤੀਸ਼ ਬਾਲਨ ਨੇ ਹਾਈ ਕੋਰਟ ਵਿੱਚ ਆਪਣੀ ਸੀਲਬੰਦ ਰਿਪੋਰਟ ਦਾਇਰ ਕੀਤੀ ਸੀ। ਉਸ ਸਮੇਂ ਪਤਾ ਲੱਗਾ ਸੀ ਕਿ ਸ਼ੁਭਕਰਨ ਦੇ ਸਿਰ ’ਤੇ ਗੋਲੀ ਲੱਗੀ ਸੀ। ਪਰ ਸਰਕਾਰੀ ਵਕੀਲ ਨੇ ਕਿਹਾ ਸੀ ਕਿ ਹਰਿਆਣਾ ਪੁਲਿਸ ਵੱਲੋਂ ਸ਼ਾਟਗਨ ਦੀ ਵਰਤੋਂ ਨਹੀਂ ਕੀਤੀ ਜਾਂਦੀ।

ਦੱਸ ਦੇਈਏ ਕਿ ਕਿਸਾਨ ਸ਼ੁਭਕਰਨ ਦੀ ਮੌਤ ਤੋਂ ਬਾਅਦ ਪਰਿਵਾਰ ਨੂੰ ਪੰਜਾਬ ਸਰਕਾਰ ਵੱਲੋਂ ਆਰਥਿਕ ਮਦਦ ਦਿੱਤੀ ਗਈ, ਉਸ ਦੀ ਭੈਣ ਗੁਰਪ੍ਰੀਤ ਕੌਰ ਨੂੰ ਸਰਕਾਰੀ ਨੌਕਰੀ ਦਿੱਤੀ ਗਈ। ਮੁੱਖ ਮੰਤਰੀ ਭਗਵੰਤ ਮਾਨ ਨੇ ਖੁਦ ਪਰਿਵਾਰ ਨੂੰ ਨਿਯੁਕਤੀ ਪੱਤਰ ਅਤੇ 1 ਕਰੋੜ ਰੁਪਏ ਦਾ ਚੈੱਕ ਸੌਂਪਿਆ। ਇਸ ਦੌਰਾਨ ਕਿਸਾਨ ਆਗੂ ਵੀ ਹਾਜ਼ਰ ਸਨ।

(For more news apart from High Court issued notice Punjab-Haryana government in the case of Shubkaran's death News in Punjabi, stay tuned to Rozana Spokesman)

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਨਸ਼ੇ ਦੀ ਖੇਪ ਨਾਲ਼ ਫੜੇ ਕਥਿਤ ਸਰਪੰਚ ਮਾਮਲੇ 'ਤੇ ਤਲਬੀਰ ਗਿੱਲ ਨੇ ਘੇਰੇ ਅਕਾਲੀ

20 Mar 2026 3:01 PM

ਜਲੰਧਰ 'ਚ ਜ਼ਬਰਦਸਤ ਹੰਗਾਮਾ, ਪੁਲਿਸ ਤੇ ਪਰਿਵਾਰ ਵਿਚਾਲੇ ਝੜਪ, CCTV ਆਈ ਸਾਹਮਣੇ

20 Mar 2026 3:00 PM

Auto Driver ਨਾਲ ਦਿਲ ਦੀਆ ਗੱਲਾਂ ! ਡਰਾਈਵਰਾਂ ਦੀ ਜ਼ਿੰਦਗੀ ਨਜ਼ਾਰੇਦਾਰ ਜਾਂ…Life Easy or Tough?

18 Mar 2026 2:44 PM

Dog Lover ਨੇ ਖੋਲ੍ਹੇ ਰਾਜ, ਕੁੱਤੇ ਪਾਲਣ ਤੋਂ ਪਹਿਲਾਂ ਜਾਣ ਲਵੋ ਇਹ ਗੱਲਾਂ

17 Mar 2026 3:13 PM

3 Vehicles Collide: Tractor ਦੇ ਹੋਏ 2 ਹਿੱਸੇ, ਕਿਸ ਦੀ ਗਲਤੀ?

17 Mar 2026 3:11 PM
Advertisement