ਬਾਦਲਾਂ ਸਮੇਤ ਸਮੁੱਚੇ ਅਕਾਲੀ ਦਲ ਦੀ ਖ਼ਿਮਾ ਯਾਚਨਾ ਲਈ ਹੋਈ ਅਰਦਾਸ
Published : Dec 10, 2018, 1:37 pm IST
Updated : Apr 10, 2020, 11:32 am IST
SHARE ARTICLE
Shiromani Akali Dal
Shiromani Akali Dal

ਸ਼੍ਰੋਮਣੀ ਅਕਾਲੀ ਦਲ ਵਲੋਂ ਅਪਣੀ ਸਰਕਾਰ ਦੇ ਕਾਰਜਕਾਲ ਦੌਰਾਨ ਹੋਈਆਂ ਭੁੱਲਾਂ ਚੁੱਕਾਂ ਦੀ ਖਿਮਾ ਯਾਚਨਾ ਲਈ ਸ੍ਰੀ ਦਰਬਾਰ ਸਾਹਿਬ ਵਿਖੇ ਰਖਵਾਏ...

ਅੰਮ੍ਰਿਤਸਰ (ਭਾਸ਼ਾ) : ਸ਼੍ਰੋਮਣੀ ਅਕਾਲੀ ਦਲ ਵਲੋਂ ਅਪਣੀ ਸਰਕਾਰ ਦੇ ਕਾਰਜਕਾਲ ਦੌਰਾਨ ਹੋਈਆਂ ਭੁੱਲਾਂ ਚੁੱਕਾਂ ਦੀ ਖਿਮਾ ਯਾਚਨਾ ਲਈ ਸ੍ਰੀ ਦਰਬਾਰ ਸਾਹਿਬ ਵਿਖੇ ਰਖਵਾਏ ਸ੍ਰੀ ਆਖੰਡ ਪਾਠ ਸਾਹਿਬ ਦਾ ਭੋਗ ਪਾਇਆ ਗਿਆ ਅਤੇ ਅਰਦਾਸ ਕੀਤੀ ਗਈ। ਜਿਸ ਵਿਚ ਪ੍ਰਕਾਸ਼ ਸਿੰਘ ਬਾਦਲ, ਸੁਖਬੀਰ ਸਿੰਘ ਬਾਦਲ ਦਾ ਨਾਮ ਲਏ ਜਾਣ ਤੋਂ ਬਾਅਦ ਸਮੁੱਚੀ ਲੀਡਰਸ਼ਿਪ ਲਈ ਜਾਣੇ ਅਣਜਾਣੇ 'ਚ ਹੋਈਆਂ ਭੁੱਲਾਂ ਚੁੱਕਾਂ ਦੀ ਖ਼ਿਮਾ ਯਾਚਨਾ ਕੀਤੀ ਗਈ।

ਦਸ ਦਈਏ ਕਿ ਬਾਦਲ ਪਰਵਾਰ ਅਤੇ ਸਮੁੱਚੀ ਅਕਾਲੀ ਲੀਡਰਸ਼ਿਪ ਵਲੋਂ ਪਿਛਲੇ ਦੋ ਦਿਨਾਂ ਤੋਂ ਸ੍ਰੀ ਦਰਬਾਰ ਸਾਹਿਬ ਵਿਖੇ ਆਖੰਡ ਪਾਠ ਸਾਹਿਬ ਰਖਵਾਏ ਗਏ ਸਨ ਅਤੇ ਬਾਦਲਾਂ ਸਮੇਤ ਅਕਾਲੀ ਆਗੂਆਂ ਵਲੋਂ ਜੋੜੇ ਝਾੜਨ ਦੀ ਭਾਂਡੇ ਮਾਂਜਣ ਦੀ ਸੇਵਾ ਵੀ ਕੀਤੀ ਗਈ ਸੀ ਪਰ ਅੱਜ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ ਹਨ ਅਤੇ ਅਰਦਾਸ ਕੀਤੀ ਗਈ, ਜਿਸ ਵਿਚ ਅਕਾਲੀ ਸਰਕਾਰ ਵੇਲੇ ਜਾਣੇ ਅਣਜਾਣੇ ਵਿਚ ਹੋਈਆਂ ਭੁੱਲਾਂ ਦੀ ਖ਼ਿਮਾ ਮੰਗੀ ਗਈ ਹੈ ਪਰ ਕੀ  ਮੁਆਫ਼ੀ ਦੇ ਇਸ ਪ੍ਰੋਗਰਾਮ ਤੋਂ ਬਾਅਦ ਅਕਾਲੀ ਦਲ ਮੁੜ ਤੋਂ ਮਜ਼ਬੂਤ ਹੋ ਸਕੇਗਾ। ਇਹ ਤਾਂ ਆਉਣ ਵਾਲਾ ਸਮਾਂ ਹੀ ਦੱਸੇਗਾ।

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

Rana balachauria Murder Case : Rana balachauria ਦੇ ਘਰ ਜਾਣ ਦੀ ਥਾਂ ਪ੍ਰਬੰਧਕ Security ਲੈਣ ਤੁਰ ਪਏ

19 Dec 2025 3:12 PM

Rana balachauria Father Interview : Rana balachauria ਦੇ ਕਾਤਲ ਦੇ Encounter ਮਗਰੋਂ ਖੁੱਲ੍ਹ ਕੇ ਬੋਲੇ ਪਿਤਾ

19 Dec 2025 3:11 PM

Balachauria ਦੇ ਅਸਲ ਕਾਤਲ ਪੁਲਿਸ ਦੀ ਗ੍ਰਿਫ਼ਤ ਤੋਂ ਦੂਰ,ਕਾਤਲਾਂ ਦੀ ਮਦਦ ਕਰਨ ਵਾਲ਼ਾ ਢੇਰ, ਰੂਸ ਤੱਕ ਜੁੜੇ ਤਾਰ

18 Dec 2025 3:13 PM

Rana Balachauria Murder Case | Gangster Harpinder Singh Encounter :ਪੁਲਿਸ ਨੇ ਆਖਿਰ ਕਿਵੇਂ ਕੀਤਾ ਐਨਕਾਊਂਟਰ

18 Dec 2025 3:12 PM

Rana Balachauria Murder : ਕਬੱਡੀ ਖਿਡਾਰੀ ਦੇ ਸਿਰ ‘ਚ ਮਾਰੀਆਂ ਗੋਲ਼ੀਆਂ, ਸਿੱਧੂ ਮੂਸੇਵਾਲਾ ਕਤਲ ਨਾਲ਼ ਸੰਪਰਕ ਨਹੀਂ

17 Dec 2025 3:28 PM
Advertisement