ਕਈਂ ਦਿਨਾਂ ਤੋਂ ਲਾਪਤਾ ਗੁਰਦੁਆਰਾ ਟਾਹਲੀ ਸਾਹਿਬ ਦੇ ਮੁੱਖ ਸੇਵਾਦਾਰ ਦੀ ਗਲੀ ਸੜੀ ਲਾਸ਼ ਮਿਲੀ
Published : Dec 10, 2018, 6:21 pm IST
Updated : Apr 10, 2020, 11:30 am IST
SHARE ARTICLE
ਗਿਆਨੀ ਅਜਾਇਬ ਸਿੰਘ
ਗਿਆਨੀ ਅਜਾਇਬ ਸਿੰਘ

ਪਿੰਡ ਸੰਘੇੜਾ ਦੀ ਗਊਸ਼ਾਲਾ ਦੇ ਕੋਲ ਵਿਅਕਤੀ ਦੀ ਜ਼ਮੀਨ ਵਿੱਚ ਦੱਬੀ ਲਾਸ਼ ਮਿਲੀ ਹੈ। ਮ੍ਰਿਤਕ ਦੀ ਪਛਾਣ ਅਜਾਇਬ ਸਿੰਘ ਵਜੋਂ ਹੋਈ ਹੈ ਜੋ ਜਗਰਾਓਂ ਦੇ...

ਬਰਨਾਲਾ (ਭਾਸ਼ਾ) : ਪਿੰਡ ਸੰਘੇੜਾ ਦੀ ਗਊਸ਼ਾਲਾ ਦੇ ਕੋਲ ਵਿਅਕਤੀ ਦੀ ਜ਼ਮੀਨ ਵਿੱਚ ਦੱਬੀ ਲਾਸ਼ ਮਿਲੀ ਹੈ। ਮ੍ਰਿਤਕ ਦੀ ਪਛਾਣ ਅਜਾਇਬ ਸਿੰਘ ਵਜੋਂ ਹੋਈ ਹੈ ਜੋ ਜਗਰਾਓਂ ਦੇ ਪਿੰਡ ਰਤਨ ਦੇ ਗੁਰਦੁਆਰਾ ਟਾਹਲੀ ਸਾਹਿਬ ਦੇ ਮੁੱਖ ਸੇਵਾਦਾਰ ਸਨ, ਉਹ ਕਈ ਦਿਨਾਂ ਤੋਂ ਲਾਪਤਾ ਸੀ। ਪੁਲਿਸ ਨੇ ਜੇਸੀਬੀ ਦੀ ਮਦਦ ਨਾਲ ਕਈ ਘੰਟਿਆਂ ਦੀ ਮਸ਼ੱਕਤ ਬਾਅਦ ਲਾਸ਼ ਨੂੰ ਜ਼ਮੀਨ ਵਿੱਚੋਂ ਬਾਹਰ ਕੱਢਿਆ।

ਪਿੰਡ ਰਤਨ ਦੇ ਸਰਪੰਚ ਨੇ ਦੱਸਿਆ ਕਿ ਬੀਤੀ ਚਾਰ ਦਸੰਬਰ ਨੂੰ ਬਾਬਾ ਅਜਾਇਬ ਸਿੰਘ ਨੂੰ ਗੁਰਦੁਆਰਾ ਸਾਹਿਬ ਤੋਂ ਕੁਝ ਬੰਦੇ ਆਪਣੇ ਨਾਲ ਲੈ ਗਏ ਸੀ। ਇਸ ਦੇ ਬਾਅਦ ਉਨ੍ਹਾਂ ਦੀ ਕੋਈ ਖ਼ਬਰ ਨਹੀਂ ਆਈ। ਇਸ ਦੇ ਬਾਅਦ ਉਨ੍ਹਾਂ ਨੇ ਪੁਲਿਸ ਨੂੰ ਬਾਬਾ ਅਜਾਇਬ ਸਿੰਘ ਦੇ ਲਾਪਤਾ ਹੋਣ ਦੀ ਸ਼ਿਕਾਇਤ ਦਰਜ ਕਰਵਾ ਦਿੱਤੀ ਸੀ। ਪੁਲਿਸ ਅਧਿਕਾਰੀ ਨੇ ਦੱਸਿਆ ਕਿ ਮਾਮਲੇ ਦੀ ਸ਼ਿਕਾਇਤ ਮਿਲਣ ਬਾਅਦ ਪੁਲਿਸ ਨੇ ਜਾਂਚ ਸ਼ੁਰੂ ਕੀਤੀ।

ਸਬੰਧਤ ਮੁਲਜ਼ਮਾਂ ਨੂੰ ਕਾਬੂ ਕੀਤਾ ਤੇ ਉਨ੍ਹਾਂ ਦੀ ਨਿਸ਼ਾਨਦੇਹੀ ’ਤੇ ਅੱਜ ਪੁਲਿਸ ਨੇ ਬਰਨਾਲਾ ਦੇ ਪਿੰਡ ਸੰਘੇੜਾ ਦੀ ਗਊਸ਼ਾਲਾ ਨੇੜੇ ਦਫ਼ਨਾਈ ਹੋਈ ਅਜਾਇਬ ਸਿੰਘ ਦੀ ਲਾਸ਼ ਬਰਾਮਦ ਕੀਤੀ। ਉਨ੍ਹਾਂ ਦੱਸਿਆ ਕਿ ਗਊਸ਼ਾਲਾ ਦੇ ਮੁੱਖ ਪ੍ਰਬੰਧਕ ਸਮੇਤ ਤਿੰਨ ਜਣਿਆਂ ਨੂੰ ਗ੍ਰਿਫਤਾਰ ਕੀਤਾ ਗਿਆ ਹੈ। ਫ਼ਿਲਹਾਲ ਕਤਲ ਦੇ ਕਾਰਨਾਂ ਬਾਰੇ ਕੁਝ ਸਾਫ ਨਹੀਂ ਹੋਇਆ।

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਸਰਪੰਚ ਕਤਲ ਮਾਮਲੇ 'ਚ ਪੁਲਿਸ ਦਾ ਵੱਡਾ ਐਕਸ਼ਨ, ਮੁੱਖ ਮੁਲਜ਼ਮਾਂ ਸਮੇਤ ਹੋਈਆਂ 7 ਗ੍ਰਿਫ਼ਤਾਰੀਆਂ,DGP ਪੰਜਾਬ ਨੇ ਕੀਤੇ ਹੋਸ਼ ਉਡਾਊ ਖ਼ੁਲਾਸੇ

12 Jan 2026 3:20 PM

ਆਹ ਦੁਸ਼ਮਣੀ ਸੀ ਸਰਪੰਚ ਜਰਮਲ ਸਿੰਘ ਨਾਲ਼ ਕਾਤਲਾਂ ਦੀ !CP ਗੁਰਪ੍ਰੀਤ ਸਿੰਘ ਭੁੱਲਰ ਨੇ ਕਰ ਦਿੱਤੇ ਹੋਸ਼ ਉਡਾਊ ਖ਼ੁਲਾਸੇ,

12 Jan 2026 3:20 PM

Son Kills his Mother: Love Marriage ਪਿੱਛੇ England ਤੋਂ ਆਏ ਪੁੱਤ ਨੇ ਮਾਂ ਨੂੰ ਉਤਾਰਿਆ ਮੌ.ਤ ਦੇ ਘਾਟ

11 Jan 2026 3:06 PM

Drunk Driver Crashes : Restaurant ਦੇ ਬਾਹਰ ਖਾਣਾ ਖਾ ਰਹੇ ਲੋਕਾਂ ਦੀ ਮਸਾਂ ਬਚੀ ਜਾਨ, ਉਡੇ ਹੋਸ਼

11 Jan 2026 3:04 PM

ਕੀ ਵਾਪਿਸ India ਆਵੇਗਾ Goldy Brar ! Court ਨੇ ਸੁਣਾਇਆ ਸਖ਼ਤ ਫੈਸਲਾ

08 Jan 2026 4:44 PM
Advertisement