
ਆਮ ਆਦਮੀ ਪਾਰਟੀ ਪੰਜਾਬ ਦੇ ਨੇਤਾ ਅਤੇ ਸੰਸਦ ਮੈਂਬਰ ਭਗਵੰਤ ਮਾਨ ਦਾ ਕਹਿਣਾ ਹੈ ਕਿ ਉਹ ਬਰਗਾੜੀ ਬੇਅਦਬੀ ਕਾਂਡ ਦਾ ਮੁੱਦਾ ਲੋਕ...
ਚੰਡੀਗੜ੍ਹ (ਭਾਸ਼ਾ) : ਆਮ ਆਦਮੀ ਪਾਰਟੀ ਪੰਜਾਬ ਦੇ ਨੇਤਾ ਅਤੇ ਸੰਸਦ ਮੈਂਬਰ ਭਗਵੰਤ ਮਾਨ ਦਾ ਕਹਿਣਾ ਹੈ ਕਿ ਉਹ ਬਰਗਾੜੀ ਬੇਅਦਬੀ ਕਾਂਡ ਦਾ ਮੁੱਦਾ ਲੋਕ ਸਭਾ ਸਪੀਕਰ ਅੱਗੇ ਉਠਾਉਣਗੇ ਕਿਉਂਕਿ ਤਿੰਨ ਸਾਲਾਂ ਤੋਂ ਜ਼ਿਆਦਾ ਸਮਾਂ ਲੰਘ ਜਾਣ ਤੋਂ ਬਾਅਦ ਅਜੇ ਤਕ ਬੇਅਦਬੀ ਦੇ ਦੋਸ਼ੀਆਂ ਨੂੰ ਸਜ਼ਾਵਾਂ ਨਹੀਂ ਮਿਲ ਸਕੀਆਂ। ਇਹ ਗੱਲ ਉਨ੍ਹਾਂ ਨੇ ਪਾਰਲੀਮੈਂਟ ਦੇ ਬਾਹਰ ਸੋਸ਼ਲ ਮੀਡੀਆ 'ਤੇ ਲਾਈਵ ਹੋ ਕੇ ਆਖੀ,
ਦਸ ਦਈਏ ਕਿ ਸੰਸਦ ਦਾ ਸਰਦ ਰੁੱਤ ਸ਼ੈਸਨ ਕੱਲ੍ਹ ਤੋਂ ਸ਼ੁਰੂ ਹੋ ਰਿਹਾ ਹੈ ਪਰ ਅੱਜ ਲੋਕ ਸਭਾ ਸਪੀਕਰ ਨਾਲ ਸਰਬ ਪਾਰਟੀ ਮੀਟਿੰਗ ਹੋਣੀ ਹੈ। ਜਿਸ ਵਿਚ ਸ਼ਾਮਲ ਹੋਣ ਲਈ ਭਗਵੰਤ ਮਾਨ ਆਮ ਆਦਮੀ ਪਾਰਟੀ ਦੇ ਮੁੱਦਿਆਂ ਨੂੰ ਉਠਾਉਣਗੇ।