ਓ.ਪੀ ਸੋਨੀ ਨੇ ਵਿੱਦਿਅਕ ਮੁਕਾਬਲਿਆਂ ਦੇ ਜੇਤੂਆਂ ਨੂੰ ਵੰਡੇ ਇਨਾਮ, ਇਨਾਮੀ ਰਾਸ਼ੀ ਵੀ ਵਧਾਈ
Published : Dec 10, 2018, 5:33 pm IST
Updated : Dec 10, 2018, 5:33 pm IST
SHARE ARTICLE
ਇਨਾਮ ਵੰਡ ਸਮਾਰੋਹ
ਇਨਾਮ ਵੰਡ ਸਮਾਰੋਹ

ਪੰਜਾਬ ਦੇ ਸਿੱਖਿਆ ਮੰਤਰੀ ਸ੍ਰੀ ਓ.ਪੀ. ਸੋਨੀ ਨੇ ਅਗਲੇ ਵਰ੍ਹੇ ਤੋਂ ਵਿੱਦਿਅਕ, ਸੱਭਿਆਚਾਰਕ ਤੇ ਖੇਡ ਮੁਕਾਬਲਿਆਂ ਵਿੱਚ ਜਿੱਤਣ ਵਾਲੀਆਂ ਸਕੂਲੀ ਟੀਮਾਂ...

ਚੰਡੀਗੜ੍ਹ (ਸ.ਸ.ਸ) : ਪੰਜਾਬ ਦੇ ਸਿੱਖਿਆ ਮੰਤਰੀ ਸ੍ਰੀ ਓ.ਪੀ. ਸੋਨੀ ਨੇ ਅਗਲੇ ਵਰ੍ਹੇ ਤੋਂ ਵਿੱਦਿਅਕ, ਸੱਭਿਆਚਾਰਕ ਤੇ ਖੇਡ ਮੁਕਾਬਲਿਆਂ ਵਿੱਚ ਜਿੱਤਣ ਵਾਲੀਆਂ ਸਕੂਲੀ ਟੀਮਾਂ ਦੀ ਇਨਾਮੀ ਰਾਸ਼ੀ ਵਧਾ ਕੇ ਇਕ ਲੱਖ ਕਰਨ ਅਤੇ ਹਰੇਕ ਜੇਤੂ ਨੂੰ 11-11 ਹਜ਼ਾਰ ਰੁਪਏ ਦੇਣ ਦਾ ਐਲਾਨ ਕੀਤਾ। ਉਹ ਇੱਥੇ ਪੰਜਾਬ ਸਕੂਲ ਸਿੱਖਿਆ ਬੋਰਡ ਦੀ 50ਵੀਂ ਵਰ੍ਹੇਗੰਢ ਮੌਕੇ ਬੋਰਡ ਆਡੀਟੋਰੀਅਮ ਵਿੱਚ ਕਰਵਾਏ ਤਿੰਨ ਦਿਨਾਂ ਵਿੱਦਿਅਕ ਮੁਕਾਬਲਿਆਂ ਦੇ ਜੇਤੂਆਂ ਨੂੰ ਇਨਾਮਾਂ ਦੀ ਵੰਡ ਕਰਨ ਮੌਕੇ ਸੰਬੋਧਨ ਕਰ ਰਹੇ ਸਨ। ਇਨ੍ਹਾਂ ਮੁਕਾਬਲਿਆਂ ਦੇ ਆਖ਼ਰੀ ਦਿਨ ਮੁੱਖ ਮਹਿਮਾਨ ਵਜੋਂ ਪੁੱਜੇ ਸ੍ਰੀ ਓ.ਪੀ. ਸੋਨੀ ਨੇ ਜੇਤੂਆਂ ਨੂੰ ਇਨਾਮਾਂ ਦੀ ਵੰਡ ਕੀਤੀ।

ਓ.ਪੀ ਸੋਨੀਓ.ਪੀ ਸੋਨੀ

ਇਕੱਠ ਨੂੰ ਸੰਬੋਧਨ ਕਰਦਿਆਂ ਉਨ੍ਹਾਂ ਖ਼ਾਸ ਤੌਰ ਉਤੇ ਇਨਾਮ ਜੇਤੂ ਬੱਚਿਆਂ ਦੇ ਅਧਿਆਪਕਾਂ ਦੀ ਮਿਹਨਤ ਦੀ ਸ਼ਲਾਘਾ ਕੀਤੀ। ਉਨ੍ਹਾਂ ਜੇਤੂਆਂ ਨੂੰ ਹੱਲਾਸ਼ੇਰੀ ਦਿੰਦਿਆਂ ਕਿਹਾ ਕਿ ਉਹ ਅੱਗੇ ਤੋਂ ਹੋਰ ਮਿਹਨਤ ਕਰ ਕੇ ਆਪਣੇ ਜ਼ਿਲ੍ਹੇ ਤੇ ਰਾਜ ਦਾ ਨਾਮ ਕੌਮਾਂਤਰੀ ਪੱਧਰ ਉਤੇ ਰੌਸ਼ਨ ਕਰਨ। ਉਨ੍ਹਾਂ ਕਿਹਾ ਕਿ ਅਧਿਆਪਕਾਂ ਦੀ ਵੀ ਇਹ ਜ਼ਿੰਮੇਵਾਰੀ ਬਣਦੀ ਹੈ ਕਿ ਉਹ ਬੱਚਿਆਂ ਨੂੰ ਗੁਣਾਤਮਕ ਸਿੱਖਿਆ ਦੇਣ ਦੇ ਨਾਲ-ਨਾਲ ਸੱਭਿਆਚਾਰਕ ਤੇ ਖੇਡ ਮੁਕਾਬਲਿਆਂ ਲਈ ਵੀ ਤਿਆਰ ਕਰਨ।
ਸੂਬੇ ਦੀ ਸਿੱਖਿਆ ਨੂੰ ਨਵੀਂ ਦਿਸ਼ਾ ਦੇਣ ਦੇ ਆਪਣੇ ਦ੍ਰਿਸ਼ਟੀਕੋਣ ਬਾਰੇ ਚਾਨਣਾ ਪਾਉਂਦਿਆਂ ਸਿੱਖਿਆ ਮੰਤਰੀ ਨੇ ਕਿਹਾ ਕਿ ਗੁਣਾਤਮਕ ਸਿੱਖਿਆ ਸਮੇਂ ਦੀ ਮੁੱਖ ਲੋੜ ਹੈ।

ਉਨ੍ਹਾਂ ਕਿਹਾ ਕਿ ਵਿਭਾਗ ਵੱਲੋਂ ਸਕੂਲਾਂ ਵਿੱਚ ਬੁਨਿਆਦੀ ਢਾਂਚੇ ਦੇ ਵਿਕਾਸ ਲਈ ਵੱਡੀ ਪੱਧਰ ਉਤੇ ਯੋਗਦਾਨ ਪਾਇਆ ਜਾ ਰਿਹਾ ਹੈ। ਉਨ੍ਹਾਂ ਅਧਿਆਪਕਾਂ ਨੂੰ ਸੱਦਾ ਦਿੱਤਾ ਕਿ ਉਹ ਸਿੱਖਿਆ ਦੇ ਪੱਧਰ ਵਿੱਚ ਸੁਧਾਰ ਲਈ ਤਨਦੇਹੀ ਨਾਲ ਕੰਮ ਕਰਨ। ਇਸ ਮੌਕੇ ਬੋਰਡ ਦੇ ਚੇਅਰਮੈਨ ਸ੍ਰੀ ਮਨੋਹਰ ਕਾਂਤ ਕਲੋਹੀਆ, ਉਪ ਚੇਅਰਮੈਨ ਸ੍ਰੀ ਬਲਦੇਵ ਸਚਦੇਵਾ, ਸਕੱਤਰ/ਡੀ.ਜੀ.ਐਸ.ਈ. ਪ੍ਰਸ਼ਾਂਤ ਕੁਮਾਰ ਗੋਇਲ, ਬੋਰਡ ਮੈਂਬਰ ਤੇ ਹੋਰ ਅਧਿਕਾਰੀ ਹਾਜ਼ਰ ਸਨ। ਇਸ ਤੋਂ ਪਹਿਲਾਂ ਕਰਵਾਏ ਭਾਸ਼ਣ ਮੁਕਾਬਲੇ ਵਿੱਚ ਆਸ਼ੂ ਤਿਵਾੜੀ, ਬੀ.ਸੀ.ਐਸ.ਸੀਨੀਅਰ ਸੈਕੰਡਰੀ ਸਕੂਲ, ਜ਼ਿਲ੍ਹਾ ਲੁਧਿਆਣਾ ਪਹਿਲੇ,

ਓ.ਪੀ ਸੋਨੀਓ.ਪੀ ਸੋਨੀ

ਕਵਿਤਾ ਉਚਾਰਨ ਵਿੱਚ ਸਮਨਦੀਪ ਕੌਰ, ਖਾਲਸਾ ਸੀਨੀਅਰ ਸੈਕੰਡਰੀ ਸਕੂਲ, ਬੀੜ ਸਾਹਿਬ, ਜ਼ਿਲ੍ਹਾ ਤਰਨਤਾਰਨ ਪਹਿਲੇ ਅਤੇ ਸੁੰਦਰ ਲਿਖਾਈ ਵਿੱਚ ਗੁਰਪ੍ਰੀਤ ਕੌਰ, ਰੌਬਿਨ ਮਾਡਲ ਸੀਨੀਅਰ ਸੈਕੰਡਰੀ ਸਕੂਲ ਧੂਰੀ, ਜ਼ਿਲ੍ਹਾ ਸੰਗਰੂਰ ਪਹਿਲੇ ਸਥਾਨ ਉਤੇ ਰਿਹਾ। ਰਵਾਇਤੀ ਗੀਤ ਜਸ਼ਨਪ੍ਰੀਤ ਕੌਰ ਅਤੇ ਸਾਥਣਾਂ, ਭਾਈ ਰਾਮ ਕਿਸ਼ਨ ਗੁਰਮਤਿ ਪਬਲਿਕ ਸੀਨੀਅਰ ਸੈਕੰਡਰੀ ਸਕੂਲ, ਪਟਿਆਲਾ ਪਹਿਲੇ ਸਥਾਨ ਉਤੇ ਰਹੀਆਂ। ਲੋਕ ਗੀਤ ਮੁਕਾਬਲੇ ਵਿੱਚ ਸੁਖਦੀਪ ਕੌਰ, ਸਰਕਾਰੀ ਸਹਿ ਸਿੱਖਿਆ ਸੈਕੰਡਰੀ ਸਕੂਲ, ਗੋਲੋਵਾਲਾ, ਜ਼ਿਲ੍ਹਾ ਫਰੀਦਕੋਟ ਪਹਿਲੇ ਅਤੇ ਸ਼ਬਦ ਗਾਇਨ ਵਿੱਚ ਅਮਨਦੀਪ ਕੌਰ ਤੇ ਸਾਥੀ,

ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ, ਰੇਲਵੇ ਮੰਡੀ, ਜ਼ਿਲ੍ਹਾ ਹੁਸ਼ਿਆਰਪੁਰ ਪਹਿਲੇ ਸਥਾਨ ਉਤੇ ਰਹੇ। ਚਿੱਤਰਕਲਾ ਲਈ ਵਰਿੰਦਰ ਸਿੰਘ, ਬਾਬਾ ਫਰੀਦ ਸੀਨੀਅਰ ਸੈਕੰਡਰੀ ਸਕੂਲ, ਦਿਉਣ, ਜ਼ਿਲ੍ਹਾ ਬਠਿੰਡਾ, ਪਹਿਲੇ, ਵਾਰ ਮੁਕਾਬਲੇ ਵਿੱਚ ਮੋਹਿਤ ਤੇ ਸਾਥੀ, ਦਸ਼ਮੇਸ਼ ਸੀਨੀਅਰ ਸੈਕੰਡਰੀ ਸਕੂਲ, ਜ਼ਿਲ੍ਹਾ ਲੁਧਿਆਣਾ ਪਹਿਲੇ ਸਥਾਨ ਉਤੇ ਰਹੇ। ਗਿੱਧਾ ਲੜਕੀਆਂ ਪਰਮੀਤ ਕੌਰ ਤੇ ਸਾਥਣਾਂ, ਸਿੰਘ ਸਭਾ ਕੰਨਿਆ ਪਾਠਸ਼ਾਲਾ ਸੀਨੀਅਰ ਸੈਕੰਡਰੀ ਸਕੂਲ, ਅਬੋਹਰ, ਫਾਜ਼ਿਲਕਾ ਪਹਿਲੇ ਨੰਬਰ ਉਤੇ ਆਈਆਂ। ਕਵਿਸ਼ਰੀ ਮੁਕਾਬਲੇ ਵਿੱਚ ਗੌਤਮ ਸਿੰਘ ਤੇ ਸਾਥੀ, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਐਮ. ਰਛੀਨ,

ਜ਼ਿਲ੍ਹਾ ਲੁਧਿਆਣਾ ਪਹਿਲੇ, ਆਮ-ਗਿਆਨ ਲਈ ਦੀਕਸ਼ਿਤ ਬਾਲੀ, ਆਰੀਆ ਮਾਡਲ ਸੀਨੀਅਰ ਸੈਕੰਡਰੀ ਸਕੂਲ, ਫਗਵਾੜਾ, ਜ਼ਿਲ੍ਹਾ ਜਲੰਧਰ ਪਹਿਲੇ, ਮੌਲਿਕ ਲਿਖਤ ਵਿੱਚ ਨਾਮਪ੍ਰੀਤ ਕੌਰ, ਜੀ.ਟੀ.ਬੀ. ਸੀਨੀਅਰ ਸੈਕੰਡਰੀ ਸਕੂਲ, ਦਸੂਹਾ, ਜ਼ਿਲ੍ਹਾ ਹਸ਼ਿਆਰਪੁਰ, ਪਹਿਲੇ ਸਥਾਨ ਉਤੇ ਰਹੇ। ਭੰਗੜਾ ਮੁਕਾਬਲੇ ਵਿੱਚ ਗੁਰਮੀਤ ਸਿੰਘ ਅਤੇ ਸਾਥੀ ਰਾਮਗੜ੍ਹੀਆ ਸੀਨੀਅਰ ਸੈਕੰਡਰੀ ਸਕੂਲ, ਮਿਲਰ ਗੰਜ, ਜ਼ਿਲ੍ਹਾ ਲੁਧਿਆਣਾ ਨੇ ਪਹਿਲਾ, ਲੋਕ-ਨਾਚ ਵਿੱਚ ਉਮਰਾਨਾ ਅਤੇ ਸਾਥਣਾਂ, ਰਾਮਗੜ੍ਹੀਆ ਸੀਨੀਅਰ ਸੈਕੰਡਰੀ ਸਕੂਲ, ਮਿਲਰਗੰਜ, ਜ਼ਿਲ੍ਹਾ ਲੁਧਿਆਣਾ ਨੇ ਪਹਿਲਾ ਸਥਾਨ ਪ੍ਰਾਪਤ ਕੀਤਾ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਦੇਖੋ ਆਖਰ ਕਿਹੜੀ ਦੁਸ਼ਮਣੀ ਬਣੀ ਵਾਰਦਾਤ ਦੀ ਵਜ੍ਹਾ?| Ludhiana

05 Nov 2025 3:27 PM

Batala Murder News : Batala 'ਚ ਰਾਤ ਨੂੰ ਗੋਲੀਆਂ ਮਾਰ ਕੇ ਕੀਤੇ Murder ਤੋਂ ਬਾਅਦ ਪਤਨੀ ਆਈ ਕੈਮਰੇ ਸਾਹਮਣੇ

03 Nov 2025 3:24 PM

Eyewitness of 1984 Anti Sikh Riots: 1984 ਦਿੱਲੀ ਸਿੱਖ ਕਤਲੇਆਮ ਦੀ ਇਕੱਲੀ-ਇਕੱਲੀ ਗੱਲ ਚਸ਼ਮਦੀਦਾਂ ਦੀ ਜ਼ੁਬਾਨੀ

02 Nov 2025 3:02 PM

'ਪੰਜਾਬ ਨਾਲ ਧੱਕਾ ਕਿਸੇ ਵੀ ਕੀਮਤ 'ਤੇ ਨਹੀਂ ਕੀਤਾ ਜਾਵੇਗਾ ਬਰਦਾਸ਼ਤ,'CM ਭਗਵੰਤ ਸਿੰਘ ਮਾਨ ਨੇ ਆਖ ਦਿੱਤੀ ਵੱਡੀ ਗੱਲ

02 Nov 2025 3:01 PM

ਪੁੱਤ ਨੂੰ ਯਾਦ ਕਰ ਬੇਹਾਲ ਹੋਈ ਮਾਂ ਦੇ ਨਹੀਂ ਰੁੱਕ ਰਹੇ ਹੰਝੂ | Tejpal Singh

01 Nov 2025 3:10 PM
Advertisement