ਮੌਸਮ ਨੇ ਬਦਲਿਆ ਮਿਜਾਜ਼, ਅਗਲੇ 24 ਘੰਟਿਆਂ ‘ਚ ਮੀਂਹ ਪੈਣ ਦੀ ਸੰਭਾਵਨਾ
Published : Dec 10, 2018, 5:10 pm IST
Updated : Apr 10, 2020, 11:30 am IST
SHARE ARTICLE
Raining
Raining

ਪੰਜਾਬ ਖੇਤੀਬਾੜੀ ਯੂਨੀਵਰਸਿਟੀ ਮੌਸਮ ਵਿਭਾਗ ਦੀ ਭਵਿੱਖਬਾਣੀ ਮੁਤਾਬਕ ਕੱਲ੍ਹ ਪੂਰੇ ਪੰਜਾਬ...

ਚੰਡੀਗੜ੍ਹ (ਭਾਸ਼) : ਪੰਜਾਬ ਖੇਤੀਬਾੜੀ ਯੂਨੀਵਰਸਿਟੀ ਮੌਸਮ ਵਿਭਾਗ ਦੀ ਭਵਿੱਖਬਾਣੀ ਮੁਤਾਬਕ ਕੱਲ੍ਹ ਪੂਰੇ ਪੰਜਾਬ ਵਿੱਚ ਮੀਂਹ ਪੈ ਸਕਦਾ ਹੈ ਅਤੇ 13 ਦਸੰਬਰ ਨੂੰ ਧੁੰਦ ਪੈਣ ਦੀ ਵੀ ਸੰਭਾਵਨਾ ਹੈ। ਮੌਸਮ ਮਾਹਰਾਂ ਦਾ ਮੰਨਣਾ ਹੈ ਕਿ ਇਹ ਬਾਰਸ਼ ਤੇ ਧੁੰਦ ਨਾਲ ਕਣਕ ਦੀ ਫ਼ਸਲ ਨੂੰ ਫਾਇਦਾ ਪੁੱਜੇਗਾ। ਖੇਤੀ ਮਾਹਰਾਂ ਨੇ ਕਿਹਾ ਹੈ ਕਿ ਕਣਕ ਦੇ ਨਾਲ-ਨਾਲ ਇਹ ਮੀਂਹ ਸਬਜ਼ੀਆਂ ਲਈ ਕਾਫੀ ਫਾਇਦੇਮੰਦ ਰਹੇਗਾ। ਇਸ ਸਬੰਧੀ ਜਦੋਂ ਕਿਸਾਨਾਂ ਨਾਲ ਗੱਲਬਾਤ ਕੀਤੀ ਗਈ ਤਾਂ ਕਿਸਾਨਾਂ ਨੇ ਵੀ ਇਸ ਮੌਸਮ ਦੇ ਮੀਂਹ ਨੂੰ ਫ਼ਸਲ ਲਈ ਚੰਗਾ ਦੱਸਿਆ।

ਇਸ ਤੋਂ ਪਹਿਲਾਂ ਠੰਢ ਘੱਟ ਪੈਣ ਕਰਕੇ ਕਿਸਾਨ ਚਿੰਤਾ ਵਿੱਚ ਸਨ ਕਿਉਂਕਿ ਵੱਧ ਤਾਪਮਾਨ ਕਣਕ ਦੀ ਨਿੱਸਰ ਰਹੀ ਫ਼ਸਲ ਲਈ ਨੁਕਸਾਨਦਾਇਕ ਹੁੰਦਾ ਹੈ। ਮੌਸਮ ਵਿਭਾਗ ਦੀ ਮਾਹਰ ਕੇ.ਕੇ. ਗਿੱਲ ਨੇ ਕਿਹਾ ਕਿ ਅਗਲੇ 24 ਘੰਟਿਆਂ ਦੌਰਾਨ ਪੰਜਾਬ ਭਰ ਵਿੱਚ ਹਲਕਾ ਮੀਂਹ ਪੈਣ ਦੀ ਸੰਭਾਵਨਾ ਹੈ। ਇਹ ਮੀਂਹ ਕਣਕ ਦੀ ਫਸਲ ਲਈ ਕਾਫੀ ਫਾਇਦੇਮੰਦ ਰਹੇਗਾ।

 ਇਹ ਪੱਛਮੀ ਚੱਕਰਵਾਤ ਦੇ ਅਸਰ ਕਾਰਨ ਹੋਏਗਾ। ਮੌਸਮ ਏਜੰਸੀ ਸਕਾਈਮੈਟ ਨੇ ਵੀ ਦੱਸਿਆ ਹੈ ਕਿ ਉੱਤਰੀ ਭਾਰਤ ਵਿੱਚ ਪੱਛਮੀ ਇਲਾਕੇ ਵੱਲੋਂ ਗੜਬੜੀਆਂ ਆ ਰਹੀਆਂ ਹਨ ਜਿਸ ਕਰਕੇ ਪੰਜਾਬ ਵਿੱਚ ਅੰਮ੍ਰਿਤਸਰ, ਫਤਿਹਗੜ੍ਹ ਸਾਹਿਬ, ਗੁਰਦਾਸਪੁਰ, ਪਠਾਨਕੋਟ, ਹੁਸ਼ਿਆਰਪੁਰ, ਜਲੰਧਰ ਤੇ ਚੰਡੀਗੜ੍ਹ ਵਿੱਚ ਗਰਜ ਤੇ ਚਮਕ ਦੇ ਨਾਲ ਬਾਰਸ਼ ਹੋ ਸਕਦੀ ਹੈ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

'ਮੁੱਛਾਂ ਨੂੰ ਜਿੰਨੇ ਮਰੋੜੇ ਦੇਣੇ ਨੇ ਦੇ ਲਵੇ, ਮੈਂ ਕਿਹੜਾ ਚੂੜੀਆਂ ਪਾਈਆਂ' | Talbir Gill Interview On Majithia

05 Feb 2026 3:00 PM

ਇੱਕੋ ਪਿੰਡ ਦੇ ਮੁੰਡਾ ਕੁੜੀ ਨੇ ਆਪਸ 'ਚ ਕੀਤਾ ਵਿਆਹ, ਦੇਖੋ ਪੁਲਿਸ ਨੇ ਕੀ ਕਿਹਾ ?

05 Feb 2026 2:58 PM

ਸੰਸਦ ਬਾਹਰ ਰਵਨੀਤ ਬਿੱਟੂ ਤੇ ਰਾਹੁਲ ਗਾਂਧੀ ਦੀ ਬਹਿਸ ਨਾਲ਼ ਗਰਮਾਈ ਸਿਆਸਤ,

04 Feb 2026 3:11 PM

ਰਾਹੁਲ ਦੇ ਗੱਦਾਰ ਵਾਲੇ ਬਿਆਨ ਮਗਰੋਂ ਭੜਕੇ ਰਵਨੀਤ ਬਿੱਟੂ

04 Feb 2026 3:10 PM

PM ਮੋਦੀ ਦੀ ਪੰਜਾਬ ਫੇਰੀ 'ਤੇ ਬਝੀਆਂ ਆਸਾਂ, ਸਪੀਕਰ ਸੰਧਵਾਂ ਨੇ PM ਮੋਦੀ ਨੂੰ ਲਿਖੀ ਚਿੱਠੀ

01 Feb 2026 3:19 PM
Advertisement