ਅਕਾਲੀਆਂ ਦੀਆਂ ਘਟੀਆ ਚਾਲਾਂ ਅੱਗੇ ਝੁਕਾਂਗਾ ਨਹੀਂ : ਮੁੱਖ ਮੰਤਰੀ
Published : Dec 10, 2019, 9:16 am IST
Updated : Dec 10, 2019, 9:27 am IST
SHARE ARTICLE
Pictures of Harjinder Singh Bittu with Akali leaders from the Chief Minister's Office.
Pictures of Harjinder Singh Bittu with Akali leaders from the Chief Minister's Office.

ਸਿਆਸਤਦਾਨ-ਗੈਂਗਸਟਰ ਗੱਠਜੋੜ ਦੀ ਤਹਿ ਤਕ ਜਾਵਾਂਗਾ

ਗੈਂਗਸਟਰ ਦੇ ਸਾਥੀ ਵਲੋਂ ਅਕਾਲੀਆਂ ਦੀ ਸਿਖਰਲੀ ਲੀਡਰਸ਼ਿਪ ਨੂੰ ਸਨਮਾਨਤ ਕਰਨ ਦੀਆਂ ਤਸਵੀਰਾਂ ਹਾਸਲ
ਬਿੱਟੂ ਕਦੇ ਕਾਂਗਰਸ ਆਗੂ ਨਹੀਂ ਸੀ, ਹਮੇਸ਼ਾ ਅਕਾਲੀਆਂ ਦਾ ਵਫ਼ਾਦਾਰ ਰਿਹਾ : ਕੈਪਟਨ

ਚੰਡੀਗੜ੍ਹ(ਸਪੋਕਸਮੈਨ ਸਮਾਚਾਰ ਸੇਵਾ) :ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸਿਆਸਤਦਾਨਾਂ ਅਤੇ ਗੈਂਗਸਟਰਾਂ ਦਰਮਿਆਨ ਗੰਢਤੁੱਪ ਦੀਆਂ ਮੀਡੀਆ ਰਿਪੋਰਟਾਂ ਦੇ ਸੰਦਰਭ ਵਿਚ ਉਨ੍ਹਾਂ ਵਲੋਂ ਜਾਂਚ ਦੇ ਦਿਤੇ ਹੁਕਮਾਂ 'ਤੇ ਅਕਾਲੀਆਂ ਦੀਆਂ ਨੌਟੰਕੀਆਂ ਅੱਗੇ ਝੁਕਣ ਤੋਂ ਇਨਕਾਰ ਕਰਦਿਆਂ ਕਿਹਾ ਕਿ ਉਹ ਅਕਾਲੀਆਂ ਦੇ ਅਜਿਹੇ ਸੌੜੇ ਹੱਥਕੰਡਿਆਂ ਅੱਗੇ ਦੱਬਣ ਵਾਲੇ ਨਹੀਂ ਹਨ। ਮੁੱਖ ਮੰਤਰੀ ਨੇ ਕਿਹਾ ਕਿ ਮਾਮਲੇ ਦੀ ਪੂਰੀ ਛਾਣਬੀਣ ਕੀਤੀ ਜਾਵੇਗੀ ਅਤੇ ਅਜਿਹੇ ਦੋਸ਼ਾਂ ਦੇ ਗੁਨਾਹਗਾਰ ਪਾਏ ਜਾਣ ਵਾਲਿਆਂ ਨੂੰ ਭੱਜਣ ਨਹੀਂ ਦਿਤਾ ਜਾਵੇਗਾ।  

Pictures of Harjinder Singh Bittu with Akali leaders from the Chief Minister's Office.Pictures of Harjinder Singh Bittu with Akali leaders from the Chief Minister's Office.

ਇਸ ਮੁੱਦੇ 'ਤੇ ਜਾਂਚ ਨੂੰ ਰੱਦ ਕਰਨ ਅਤੇ ਗਲੀ ਪੱਧਰ ਦਾ ਪ੍ਰਦਰਸ਼ਨ ਕਰਨ 'ਤੇ ਸ਼੍ਰੋਮਣੀ ਅਕਾਲੀ ਦਲ ਨੂੰ ਸਖ਼ਤ ਸ਼ਬਦਾਂ ਵਿਚ ਜਵਾਬ ਦਿੰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਅਕਾਲੀ ਦਲ ਦੀ ਸਿਖਰਲੀ ਲੀਡਰਸ਼ਿਪ ਦੇ ਖ਼ਤਰਨਾਕ ਅਪਰਾਧੀਆਂ/ਗੈਂਗਸਟਰਾਂ ਨਾਲ ਸਬੰਧਾਂ ਨੂੰ ਸਪੱਸ਼ਟ ਵਿਚ ਦਰਸਾਉਂਦੀਆਂ ਤਸਵੀਰਾਂ ਹਾਸਲ ਕਰਨ ਤੋਂ ਬਾਅਦ ਉਨ੍ਹਾਂ ਨੇ ਡੀ.ਜੀ.ਪੀ. ਨੂੰ ਇਸ ਦੀ ਜਾਂਚ ਕਰਨ ਦੇ ਹੁਕਮ ਦਿਤੇ ਹਨ।

Pictures of Harjinder Singh Bittu with Akali leaders from the Chief Minister's Office.Pictures of Harjinder Singh Bittu with Akali leaders from the Chief Minister's Office

ਮੁੱਖ ਮੰਤਰੀ ਨੇ ਕਿਹਾ ਕਿ ਪੜਤਾਲ ਦੇ ਹੁਕਮ ਦੇਣ ਤੋਂ ਪਹਿਲਾਂ ਉਨ੍ਹਾਂ ਨੇ ਇਨ੍ਹਾਂ ਤਸਵੀਰਾਂ ਬਾਰੇ ਰਾਜਪਾਲ ਨੂੰ ਜਾਣੂੰ ਕਰਵਾਇਆ ਸੀ ਅਤੇ ਜੇਕਰ ਇਹ ਸਹੀ ਸਾਬਤ ਹੋ ਗਿਆ ਤਾਂ ਇਸ ਨਾਲ ਸੂਬੇ ਵਿਚ ਅਪਰਾਧੀਆਂ ਅਤੇ ਗੈਂਗਸਟਰਾਂ ਦੀ ਸਰਪ੍ਰਸਤੀ ਦੇਣ ਵਿਚ ਅਕਾਲੀਆਂ ਦੀ ਸ਼ਮੂਲੀਅਤ ਬੇਨਕਾਬ ਹੋ ਜਾਵੇਗੀ। ਉਨ੍ਹਾਂ ਕਿਹਾ ਕਿ ਇਹ ਸਬੂਤ ਬਹੁਤ ਗੰਭੀਰ ਹਨ ਅਤੇ ਇਨ੍ਹਾਂ ਦੀ ਪੁਲਿਸ ਪੜਤਾਲ ਕਰਵਾਉਣ ਦੀ ਲੋੜ ਹੈ ਜਿਸ ਕਰਕੇ ਉਨ੍ਹਾਂ ਨੇ ਡੀ.ਜੀ.ਪੀ. ਨੂੰ ਆਦੇਸ਼ ਦਿਤੇ ਹਨ ਕਿ ਇਸ ਜਾਂਚ ਨੂੰ ਛੇਤੀ ਤੋਂ ਛੇਤੀ ਮੁਕੰਮਲ ਕਰਨ ਵਿਚ ਕੋਈ ਕਸਰ ਬਾਕੀ ਨਾ ਛੱਡੀ ਜਾਵੇ।

Pictures of Harjinder Singh Bittu with Akali leaders from the Chief Minister's Office.Pictures of Harjinder Singh Bittu with Akali leaders from the Chief Minister's Office

ਮੁੱਖ ਮੰਤਰੀ ਦਫ਼ਤਰ ਦੇ ਇਕ ਬੁਲਾਰੇ ਨੇ ਦਸਿਆ ਕਿ ਮੁੱਖ ਮੰਤਰੀ ਨੂੰ ਪ੍ਰਾਪਤ ਹੋਈਆਂ ਤਸਵੀਰਾਂ ਵਿਚ ਹਰਜਿੰਦਰ ਸਿੰਘ ਬਿੱਟੂ ਉਰਫ਼ ਬੂੱਟ ਸਰਪੰਚ ਸੀਨੀਅਰ ਅਕਾਲੀ ਸਿਆਸਤਦਾਨਾਂ ਪ੍ਰਕਾਸ਼ ਸਿੰਘ ਬਾਦਲ, ਸੁਖਬੀਰ ਬਾਦਲ, ਹਰਸਿਮਰਤ ਬਾਦਲ ਅਤੇ ਬਿਕਰਮ ਮਜੀਠੀਆ ਨੂੰ ਸਨਮਾਨਤ ਕਰਦਾ ਨਜ਼ਰ ਆਉਂਦਾ ਹੈ। ਪੁਲਿਸ ਨੂੰ ਪ੍ਰਾਪਤ ਹੋਈ ਜਾਣਕਾਰੀ ਮੁਤਾਬਕ ਬਿੱਟੂ ਦੀ ਤਲਵੰਡੀ ਸਾਬੋ ਹਲਕੇ ਤੋਂ ਸਾਬਕਾ ਅਕਾਲੀ ਵਿਧਾਇਕ ਜੀਤ ਮਹਿੰਦਰ ਸਿੰਘ ਸਿੱਧੂ ਨਾਲ ਵੀ ਕਥਿਤ ਨੇੜਤਾ ਹੈ।

1

ਉਨ੍ਹਾਂ ਸੁਖਬੀਰ ਸਿੰਘ ਬਾਦਲ ਦੇ ਉਨ੍ਹਾਂ ਦੋਸ਼ਾਂ ਨੂੰ ਵੀ ਖ਼ਾਰਜ ਕੀਤਾ ਕਿ ਬਿੱਟੂ ਕਾਂਗਰਸ ਆਗੂ ਸੀ। ਉਨ੍ਹਾਂ ਕਿਹਾ ਕਿ ਬਿੱਟੂ ਹਮੇਸ਼ਾ ਅਕਾਲੀ ਦਲ ਦਾ ਵਫ਼ਾਦਾਰ ਰਿਹਾ ਅਤੇ ਸੁਖਬੀਰ ਸਿੰਘ ਬਾਦਲ ਦਾ ਨਜ਼ਦੀਕੀ ਰਿਹਾ ਹੈ। ਡੀ.ਜੀ.ਪੀ. ਦਿਨਕਰ ਗੁਪਤਾ ਅਨੁਸਾਰ ਬਿੱਟੂ ਦਾ ਨਾਂਅ ਨਸ਼ੇ, ਕਤਲ, ਡਕੈਤੀ, ਆਰਮਜ਼ ਐਕਟ ਆਦਿ ਨਾਲ ਸਬੰਧਤ ਕਈ ਅਪਰਾਧਕ ਮਾਮਲਿਆਂ ਵਿਚ ਨਾਮਜ਼ਦ ਹੈ।

 

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

Punjab Latest Top News Today | ਦੇਖੋ ਕੀ ਕੁੱਝ ਹੈ ਖ਼ਾਸ | Spokesman TV | LIVE | Date 09/07/2025

09 Jul 2025 12:28 PM

Bhagwant Mann Vs Bikram Singh Majithia | Bhagwant Mann Reveals Why Vigilence arrest Majithia !

09 Jul 2025 12:23 PM

ਹੁਣੇ ਹੁਣੇ ਬੱਸ ਅਤੇ ਕਾਰ ਦੀ ਹੋ ਗਈ ਭਿਆਨਕ ਟੱਕਰ, 10 ਲੋਕਾਂ ਦੀ ਮੌ+ਤ, ਪੈ ਗਿਆ ਚੀਕ ਚਿਹਾੜਾ, ਦੇਖੋ ਤਸਵੀਰਾਂ

07 Jul 2025 5:53 PM

Abohar Tailer Murder News | Who killed Abohar Taylor? | Abohar wear well owner sanjay verma Murder

07 Jul 2025 5:51 PM

Punjabi Actress Tania's Father News : Tania ਦੇ Father ਨੂੰ ਗੋ+ਲੀਆਂ ਮਾਰਨ ਵਾਲੇ ਤਿੰਨ ਕਾਬੂ | Moga Police

06 Jul 2025 9:40 PM
Advertisement