ਖੇਤੀ ਕਾਨੂੰਨ ਤੇ ਕੇਂਦਰ ਵਿਚਕਾਰ ਟਕਰਾਅ ਹੋਰ ਹੋਇਆ ਤਿੱਖਾ, ਹੁਣ ਹੋਣਗੇ ਦੇਸ਼ਭਰ 'ਚ ਪ੍ਰਦਰਸ਼ਨ
Published : Dec 10, 2020, 10:16 am IST
Updated : Dec 10, 2020, 10:16 am IST
SHARE ARTICLE
farmer
farmer

12 ਦਸੰਬਰ ਨੂੰ ਜਾਂ ਉਸ ਤੋਂ ਪਹਿਲਾਂ ਦਿੱਲੀ ਜੈਪੁਰ ਹਾਈਵੇਅ ਬੰਦ ਕਰ ਦਿੱਤਾ ਜਾਵੇਗਾ।

ਨਵੀਂ ਦਿੱਲੀ: ਖੇਤੀ ਕਾਨੂੰਨਾਂ ਨੂੰ ਲੈ ਕੇ ਦਿੱਲੀ ਦੀਆਂ ਵੱਖ-ਵੱਖ ਸਰਹੱਦਾਂ 'ਤੇ ਪ੍ਰਦਰਸ਼ਨ ਕਰ ਰਹੇ ਕਿਸਾਨਾਂ ਦੇ ਅੰਦੋਲਨ ਦਾ ਅੱਜ 15ਵੇਂ ਦਿਨ ਵਿੱਚ ਦਾਖਿਲ ਹੋਣ ਜਾ ਰਿਹਾ ਹੈ। ਇਸ ਦੇ ਚਲਦੇ ਕੱਲ੍ਹ ਕਿਸਾਨਾਂ ਨੇ ਕੇਂਦਰ ਸਰਕਾਰ ਵੱਲੋਂ ਭੇਜੇ ਗਏ ਪ੍ਰਸਤਾਵ ਖਾਰਜ ਕਰ ਦਿੱਤਾ। ਹੁਣ ਖੇਤੀ ਕਾਨੂੰਨ ਤੇ ਕੇਂਦਰ ਤੇ ਕਿਸਾਨਾਂ ਦਾ ਟਕਰਾਅ ਹੋਰ ਵਧ ਗਿਆ ਹੈ। ਕਿਸਾਨਾਂ ਨੇ 12 ਦਸੰਬਰ ਤੋਂ ਦਿੱਲੀ ਦੀ ਘੇਰਾਬੰਦੀ ਵਧਾਉਣ ਦਾ ਐਲਾਨ ਕੀਤਾ ਹੈ। 

FARMER

ਇਸ ਦੇ ਨਾਲ ਹੀ ਕਿਸਾਨ ਲੀਡਰਾਂ ਦਾ ਕਹਿਣਾ ਹੈ ਕਿ ਉਹ ਸ਼ਨੀਵਾਰ ਜੈਪੁਰ-ਦਿੱਲੀ ਤੇ ਦਿੱਲੀ-ਆਗਰਾ ਐਕਸਪ੍ਰੈਸ-ਵੇਅ ਨੂੰ ਬੰਦ ਕਰਾਨਗੇ ਤੇ ਅੰਦੋਲਨ ਤੇਜ਼ ਕਰਦਿਆਂ ਹੋਇਆਂ 14 ਦਸੰਬਰ ਨੂੰ ਦੇਸ਼ਵਿਆਪੀ ਪ੍ਰਦਰਸ਼ਨ ਕਰਨਗੇ।

ਦਿੱਲੀ ਜੈਪੁਰ ਹਾਈਵੇਅ ਰਹਿਣਗੇ ਬੰਦ 
ਕਿਸਾਨਾਂ ਨੇ ਦੱਸਿਆ ਕਿ 14 ਨੂੰ ਪੂਰੇ ਦੇਸ਼ 'ਚ ਜ਼ਿਲ੍ਹਾ ਦਫਤਰਾਂ 'ਤੇ ਧਰਨੇ ਪ੍ਰਦਰਸ਼ਨ ਹੋਣਗੇ। ਦਿੱਲੀ ਦੇ ਆਸਪਾਸ ਸੂਬਿਆਂ 'ਚ ਧਰਨੇ ਹੋਣਗੇ। 12 ਤਾਰੀਖ ਨੂੰ ਪੂਰੇ ਦੇਸ਼ 'ਚ ਟੋਲ ਪਲਾਜ਼ੇ ਫਰੀ ਕਰ ਦਿੱਤੇ ਜਾਣਗੇ। 12 ਦਸੰਬਰ ਨੂੰ ਜਾਂ ਉਸ ਤੋਂ ਪਹਿਲਾਂ ਦਿੱਲੀ ਜੈਪੁਰ ਹਾਈਵੇਅ ਬੰਦ ਕਰ ਦਿੱਤਾ ਜਾਵੇਗਾ। ਕਿਸਾਨਾਂ ਨੇ ਰਿਲਾਇੰਸ ਤੇ ਜਿਓ ਦੇ ਸਾਰੇ ਪ੍ਰੋਡਕਟ ਦਾ ਬਾਈਕਾਟ ਕਰਨ ਦੀ ਵੀ ਅਪੀਲ ਕੀਤੀ।

Farmers continue to hold a sit-in protest at Singhu Border

ਜਾਣੋ ਇਹ ਹਨ ਕਾਨੂੰਨ ਤੇ ਕਿਸਾਨ ਕਿਉਂ ਕਰ ਰਹੇ ਵਿਰੋਧ
1. ਮੁੱਲ ਉਤਪਾਦਨ ਤੇ ਖੇਤੀ ਸੇਵਾ ਆਰਡੀਨੈਂਸ, 2020
2. ਜ਼ਰੂਰੀ ਵਸਤੂਆਂ ਆਰਡੀਨੈਂਸ, 2020
3. ਕਿਸਾਨਾਂ ਦੇ ਉਤਪਾਦਨ ਵਪਾਰ ਤੇ ਵਣਜ ਆਰਡੀਨੈਂਸ, 2020 ਦਾ ਕਿਸਾਨਾਂ ਵੱਲੋਂ ਤਾਰੀਫ ਕੀਤੀ ਜਾ ਰਹੀ ਹੈ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਬੀਬੀ ਦਲੇਰ ਕੌਰ ਖ਼ਾਲਸਾ ਦੇ ਘਰ ਪਹੁੰਚ ਗਈ 13-13 ਜਥੇਬੰਦੀ, ਆਖ਼ਿਰ ਕੌਣ ਸੀ ਧਾਰਮਿਕ ਸਮਾਗਮ 'ਚ ਬੋਲਣ ਵਾਲਾ ਸ਼ਖ਼ਸ ?

24 Dec 2025 2:53 PM

Parmish Verma ਦੇ ਚੱਲਦੇ LIVE Show 'ਚ ਹੰਗਾਮਾ, ਦਰਸ਼ਕਾਂ ਨੇ ਤੋੜੇ ਬੈਰੀਕੇਡ, ਸਟੇਜ ਨੇੜੇ ਪਹੁੰਚੀ ਭਾਰੀ ਫੋਰਸ, ਰੱਦ ਕਰਨਾ ਪਿਆ ਸ਼ੋਅ

24 Dec 2025 2:52 PM

ਮਾਸਟਰ ਸਲੀਮ ਦੇ ਪਿਤਾ ਪੂਰਨ ਸ਼ਾਹ ਕੋਟੀ ਦਾ ਹੋਇਆ ਦੇਹਾਂਤ

22 Dec 2025 3:16 PM

328 Missing Guru Granth Sahib Saroop : '328 ਸਰੂਪ ਅਤੇ ਗੁਰੂ ਗ੍ਰੰਥ ਸਾਹਿਬ ਕਦੇ ਚੋਰੀ ਨਹੀਂ ਹੋਏ'

21 Dec 2025 3:16 PM

faridkot Rupinder kaur Case : 'ਪਤੀ ਨੂੰ ਮਾਰਨ ਵਾਲੀ Rupinder kaur ਨੂੰ ਜੇਲ੍ਹ 'ਚ ਵੀ ਕੋਈ ਪਛਤਾਵਾ ਨਹੀਂ'

21 Dec 2025 3:16 PM
Advertisement