ਕੇਂਦਰ ਕਿਸਾਨੀ ਅੰਦੋਲਨ ਨੂੰ ਤਾਰਪੀਡੋ ਕਰਨ ਲਈ ਕੈਪਟਨ ਵਿਰੁਧ ਕੇਸ ਪਾਉਣ ਦੇ ਦਬਕੇਮਾਰਨੇ ਬੰਦ ਕਰੇ:ਚੰਨੀ
Published : Dec 10, 2020, 2:13 am IST
Updated : Dec 10, 2020, 2:13 am IST
SHARE ARTICLE
image
image

ਕੇਂਦਰ ਕਿਸਾਨੀ ਅੰਦੋਲਨ ਨੂੰ ਤਾਰਪੀਡੋ ਕਰਨ ਲਈ ਕੈਪਟਨ ਵਿਰੁਧ ਕੇਸ ਪਾਉਣ ਦੇ ਦਬਕੇ ਮਾਰਨੇ ਬੰਦ ਕਰੇ: ਚੰਨੀ


ਚੰਡੀਗੜ੍ਹ, ਦਸੰਬਰ 9 (ਸਪੋਕਸਮੈਨ ਸਮਾਚਾਰ ਸੇਵਾ) : ਪੰਜਾਬ ਦੇ ਕੈਬਨਿਟ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਅੱਜ ਇਥੇ ਕਿਹਾ ਕਿ ਕੇਂਦਰ ਦੀ ਭਾਜਪਾ ਸਰਕਾਰ ਕਿਸਾਨਾਂ ਦੇ ਮਸਲੇ ਹੱਲ ਕਰਨ ਦੀ ਬਜਾਏ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਡਰਾਉਣ ਲਈ ਈ.ਡੀ ਅਤੇ ਸੀ.ਬੀ.ਆਈ ਦੇ ਕੇਸ ਪਾਉਣ ਦੇ ਦਬਕੇ ਮਾਰਨ ਦੀਆਂ ਨਾਕਾਮ ਕੋਸ਼ਿਸ਼ਾਂ ਕਰ ਰਹੀ ਹੈ। ਇਥੋਂ ਜਾਰੀ ਬਿਆਨ ਵਿਚ ਸ. ਚੰਨੀ ਨੇ ਕਿਹਾ ਕਿ ਭਾਜਪਾ ਸਰਕਾਰ ਅਜਿਹੀਆਂ ਕੋਝੀਆਂ ਹਰਕਤਾਂ ਤੋਂ ਬਾਜ਼ ਆਵੇ, ਕਿਉਂਕਿ ਮੁੱਖ ਮੰਤਰੀ ਨਾਲ ਸੂਬੇ ਦੇ ਲੋਕ, ਕਾਂਗਰਸ ਪਾਰਟੀ ਅਤੇ ਸੂਬਾ ਸਰਕਾਰ ਡਟ ਕੇ ਖੜੀ ਹੈ। ਉਨ੍ਹਾਂ ਕਿਹਾ ਕਿ ਦੇਸ਼ ਦੇ ਲੱਖਾਂ ਕਿਸਾਨ 15 ਦਿਨਾਂ ਤੋਂ ਦਿੱਲੀ ਬਾਰਡਰ 'ਤੇ ਵੱਖ-ਵੱਖ ਸੜਕਾਂ ਜਾਮ ਕਰ ਕੇ ਕੇਂਦਰ ਸਰਕਾਰ ਦੇ ਵੱਡੇ-ਵੱਡੇ ਕਾਰੋਬਾਰੀਆਂ ਨੂੰ ਲਾਭ ਦੇਣ ਵਾਲੇ, ਕਿਸਾਨ-ਮਾਰੂ ਅਤੇ ਕਿਸਾਨਾਂ ਦੀ ਸਲਾਹ ਤੋਂ ਬਿਨਾਂ ਬਣਾਏ ਗਏ 3 ਖੇਤੀ ਕਾਨੂੰਨਾਂ ਵਿਰੁਧ ਪ੍ਰਦਰਸ਼ਨ ਕਰ ਰਹੇ ਹਨ ਪਰ ਕੇਂਦਰ ਸਰਕਾਰ ਕਿਸਾਨ ਮਸਲੇ ਨੂੰ


ਹੱਲ ਕਰਨ ਦੀ ਬਜਾਏ ਵੱਖ-ਵੱਖ ਕੋਝੇ ਹਥਕੰਡੇ ਵਰਤਣ ਦੀ ਕੋਸਿਸ਼ ਕਰ ਰਹੀ ਹੈ।
ਚੰਨੀ ਨੇ ਕਿਹਾ ਕਿ ਭਾਜਪਾ ਸਰਕਾਰ ਵਲੋਂ ਪੰਜਾਬ ਦੇ ਮੁੱਖ ਮੰਤਰੀ ਨੂੰ ਵੀ ਕਿਸਾਨਾਂ ਨਾਲ ਖੜੇ ਹੋਣ ਕਾਰਨ ਈ.ਡੀ ਅਤੇ ਸੀ.ਬੀ.ਆਈ. ਦੇ ਕੇਸ ਪਾਉਣ ਦੇ ਦਬਕੇ ਮਾਰ ਕੇ ਦਬਾਉਣ ਦੀ ਕੋਸਿਸ਼ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵਿਧਾਨ ਸਭਾ ਦਾ ਵਿਸ਼ੇਸ਼ ਇਜਲਾਸ ਸੱਦ ਕੇ ਕੇਂਦਰ ਸਰਕਾਰ ਵਲੋਂ ਲਿਆਂਦੇ ਤਿੰਨੋਂ ਕਿਸਾਨ ਵਿਰੋਧੀ ਕਾਨੂੰਨਾਂ ਨੂੰ ਰੱਦ ਕਰ ਚੁੱਕੀ ਹੈ, ਜੋ ਕੇਂਦਰ ਦੀ ਭਾਜਪਾ ਸਰਕਾਰ ਨੂੰ ਹਜ਼ਮ ਨਹੀਂ ਹੋ ਰਿਹਾ।
ਕੈਬਨਿਟ ਮੰਤਰੀ ਚੰਨੀ ਨੇ ਕਿਹਾ ਕਿ ਦੇਸ਼ ਭਰ ਵਿਚ ਕਿਸਾਨਾਂ ਦੀ ਹੋ ਰਹੀ ਲਾਮਬੰਦੀ ਕਾਰਨ ਕੇਂਦਰ ਸਰਕਾਰ ਬੁਖਲਾਹਟ ਵਿਚ ਆ ਗਈ ਹੈ ਅਤੇ ਕਿਸਾਨ ਅੰਦੋਲਨ ਨੂੰ ਦਬਾਉਣ ਲਈ ਹਰ ਹਰਬਾ ਵਰਤ ਰਹੀ ਹੈ। ਉਨ੍ਹਾਂ ਨਾਲ ਹੀ ਕਿਹਾ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਕਿਸੇ ਵੀ ਦਬਕੇ ਤੋਂ ਡਰਨ ਵਾਲੇ ਨਹੀਂ ਅਤੇ ਪੂਰੀ ਤਰ੍ਹਾਂ ਡਟ ਕੇ ਕਿਸਾਨਾਂ ਦੇ imageimageਨਾਲ ਖੜੇ ਹਨ ਅਤੇ ਖੜੇ ਰਹਿਣਗੇ।

SHARE ARTICLE

ਏਜੰਸੀ

Advertisement

'ਸਿੱਖਿਆ ਕੋਈ ਤਰਸ ਦੀ ਭਾਵਨਾ ਨਹੀਂ, ਇਹ ਹਰ ਇੱਕ ਇਨਸਾਨ ਦਾ ਹੱਕ ਹੈ'

22 Feb 2026 1:38 PM

ਚੰਡੀਗੜ੍ਹ 'ਚ ਲੱਗੇ ਗੁਲਾਬ ਮੇਲੇ 'ਚ ਲੱਗੀਆਂ ਰੌਣਕਾਂ, ਹਿਮਾਚਲ ਦੇ ਸੱਭਿਆਚਾਰਕ ਨਾਚ ਦਾ ਲੋਕਾਂ ਨੇ ਲਿਆ ਲੁਤਫ਼,

22 Feb 2026 1:37 PM

ਕੰਜ਼ਿਊਮਰ ਕੋਰਟਾਂ 'ਚ ਬੇਹੱਦ ਜ਼ਿਆਦਾ ਖ਼ਾਲੀ ਅਸਾਮੀਆਂ ! ਸਟਾਫ਼ ਦੀ ਕਮੀ ਤੇ ਲੋੜੀਂਦਾ ਸਹੂਲਤਾਂ ਦੀ ਘਾਟ ਨੂੰ ਲੈ ਕੇ ਵਕ.

21 Feb 2026 3:02 PM

"ਬਾਦਲ ਖਾ ਗਿਆ ਗੋਲਕਾਂ ਤੇ SGPC ਦੀ ਜ਼ਮੀਨ ਦੇ ਪੈਸੇ"

21 Feb 2026 3:00 PM

'ਜਨਮ ਲੈਂਦੇ ਹੀ ਇੱਕ ਸਿੰਘ ਦਾ ਸ਼ਸਤਰਾਂ ਨਾਲ਼ ਪੈ ਜਾਂਦਾ ਹੈ ਪਿਆਰ'

20 Feb 2026 1:32 PM
Advertisement