
ਚਿੱਲਾ ਬਾਰਡਰ 'ਤੇ ਕਿਸਾਨਾਂ ਦਾ ਧਰਨਾ ਪ੍ਰਦਰਸ਼ਨ ਨੌਵੇਂ ਦਿਨ ਵੀ ਜਾਰੀ
ਨੋਇਡਾ, 9 ਦਸੰਬਰ: ਕੇਂਦਰ ਸਰਕਾਰ ਦੇ ਨਵੇਂ ਖੇਤੀਬਾੜੀ ਕਾਨੂੰਨਾਂ ਵਿਰੁਧ ਕਿਸਾਨਾਂ ਦਾ ਚਿੱਲਾ ਸਰਹੱਦ ਉੱਤੇ ਧਰਨਾ-ਪ੍ਰਦਰਸ਼ਨ ਬੁਧਵਾਰ ਨੂੰ ਨੌਵੇਂ ਦਿਨ ਵੀ ਜਾਰੀ ਹੈ। ਚਿੱਲਾ ਸਰਹੱਦ ਉੱਤੇ ਧਰਨਾ ਦੇ ਰਹੇ ਕਿਸਾਨਾਂ ਨੇ ਦਿੱਲੀ ਤੋਂ ਨੋਇਡਾ ਅਤੇ ਨੋਇਡਾ ਤੋਂ ਦਿੱਲੀ ਆਉਣ -ਜਾਣ ਵਾਲੇ ਦੋਵਾਂ ਪਾਸਿਓਂ ਮਾਰਗ ਨੂੰ ਬੰਦ ਕਰ ਰਖਿਆ ਹੈ।ਧਰਨੇ 'ਤੇ ਬੈਠੇ ਭਾਰਤੀ ਕਿਸਾਨ ਯੂਨੀਅਨ (ਭਾਨੂ) ਦੇ ਕੌਮੀ ਪ੍ਰਧਾਨ ਠਾਕੁਰ ਭਾਨੂ ਪ੍ਰਤਾਪ ਸਿੰਘ ਨੇ ਪੱਤਰਕਾਰਾਂ ਨੂੰ ਕਿਹਾ ਕਿ ਲੋਕਤਾਂਤਰਿਕ ਤਰੀਕੇ ਨਾਲ ਚੁਣੀ ਗਈ ਸਰਕਾਰ ਜਨਤਾ ਦੀ ਗੱਲ ਨਹੀਂ ਸੁਣ ਰਹੀ ਹੈ ਅਤੇ ਜੇਕਰ ਸਰਕਾਰ ਦਾ ਤਾਨਾਸ਼ਾਹੀ ਰਵਈਆ ਜਾਰੀ ਰਿਹਾ ਤਾਂ ਕਿਸਾਨ ਅਪਣਾ ਅੰਦੋਲਨ ਜਾਰੀ ਰੱਖਣਗੇ। ਸਿੰਘ ਨੇ ਕਿਹਾ ਕਿ ਉਨ੍ਹਾਂ ਨੇ ਸੁਪਰੀਮ ਕੋਰਟ ਵਿਚ ਵੱਖ-ਵੱਖ ਮੰਗਾਂ ਨੂੰ ਲੈ ਕੇ ਪਟੀਸ਼ਨ ਦਾਇਰ ਕੀਤੀ ਹੈ। ਦੂਜੇ ਪਾਸੇ ਭਾਰਤੀ ਕਿਸਾਨ ਯੂਨੀਅਨ ਲੋਕ ਸ਼ਕਤੀ ਦਾ ਦਲਿਤ ਪ੍ਰੇਰਨਾ ਸਥਲ ਵਿਖੇ ਧਰਨਾ ਪ੍ਰਦਰਸ਼ਨ ਬੁਧਵਾਰ ਨੂੰ ਅੱਠਵੇਂ ਦਿਨ ਵੀ ਜਾਰੀ ਹੈ ਅਤੇ ਵੱਡੀ ਗਿਣਤੀ ਵਿਚ ਕਿਸਾਨ ਉਥੇ ਮੌਜੂਦ ਹਨ। (ਪੀਟੀਆਈ)