
ਵਿਰੋਧੀ ਆਗੂਆਂ ਵਲੋਂ ਰਾਸ਼ਟਰਪਤੀ ਨਾਲ ਮੁਲਾਕਾਤ, ਨਵੇਂ ਖੇਤੀਬਾੜੀ ਕਾਨੂੰਨਾਂ ਨੂੰ ਰੱਦ ਕਰਨ ਦੀ ਕੀਤੀ ਬੇਨਤੀ
ਵਿਰੋਧੀ ਧਿਰ ਦੇ ਆਗੂਆਂ ਨੇ ਰਾਸ਼ਟਰਪਤੀ ਨੂੰ ਮੰਗ ਪੱਤਰ ਸੌਂਪਿਆ
ਨਵੀਂ ਦਿੱਲੀ, 9 ਦਸੰਬਰ: ਕੇਂਦਰ ਦੇ ਨਵੇਂ ਖੇਤੀਬਾੜੀ ਕਾਨੂੰਨਾਂ ਬਾਰੇ ਕਿਸਾਨਾਂ ਦੇ ਅੰਦੋਲਨ ਦੇ ਵਿਚਕਾਰ ਰਾਹੁਲ ਗਾਂਧੀ, ਸ਼ਰਦ ਪਵਾਰ ਸਣੇ ਪੰਜ ਵਿਰੋਧੀ ਨੇਤਾਵਾਂ ਨੇ ਬੁਧਵਾਰ ਨੂੰ ਰਾਸ਼ਟਰਪਤੀ ਰਾਮ ਨਾਥ ਕੋਵਿੰਦ ਨਾਲ ਮੁਲਾਕਾਤ ਕੀਤੀ। ਵਿਰੋਧੀ ਨੇਤਾਵਾਂ ਨੇ ਕਿਹਾ ਕਿ ਉਨ੍ਹਾਂ ਨੇ ਰਾਸ਼ਟਰਪਤੀ ਨਾਲ ਮੁਲਾਕਾਤ ਦੌਰਾਨ ਤਿੰਨ ਖੇਤੀਬਾੜੀ ਕਾਨੂੰਨਾਂ ਨੂੰ ਰੱਦ ਕਰਨ ਦੀ ਬੇਨਤੀ ਕੀਤੀ।
ਵਿਰੋਧੀ ਪਾਰਟੀਆਂ ਦੇ ਪੰਜ ਮੈਂਬਰੀ ਵਫ਼ਦ ਵਿਚ ਸਾਬਕਾ ਕਾਂਗਰਸ ਪ੍ਰਧਾਨ ਰਾਹੁਲ ਗਾਂਧੀ, ਰਾਸ਼ਟਰਵਾਦੀ ਕਾਂਗਰਸ ਪਾਰਟੀ ਦੇ ਮੁਖੀ ਸ਼ਰਦ ਪਵਾਰ, ਸੀ ਪੀ ਆਈ (ਐਮ) ਦੇ ਜਨਰਲ ਸਕੱਤਰ ਸੀਤਾਰਾਮ ਯੇਚੁਰੀ, ਸੀਪੀਆਈ ਦੇ ਜਨਰਲ ਸੱਕਤਰ ਡੀ ਰਾਜਾ, ਅਤੇ ਡੀ ਐਮ ਕੇ ਨੇਤਾ ਟੀ ਕੇ ਐਸ ਇਲੰਗੋਵਾਨ ਸ਼ਾਮਲ ਸਨ। ਵਿਰੋਧੀ ਧਿਰ ਦੇ ਨੇਤਾਵਾਂ ਵਲੋਂ ਰਾਸ਼ਟਰਪਤੀ ਨੂੰ ਸੌਂਪੇ ਗਏ ਮੰਗ ਪੱਤਰ ਵਿਚ ਕਿਹਾ ਗਿਆ ਹੈ ਕਿ ਭਾਰਤੀ ਸੰਵਿਧਾਨ ਦੇ ਰਖਵਾਲੇ ਹੋਣ ਦੇ ਨਾਤੇ, ਅਸੀਂ ਤੁਹਾਨੂੰ ਬੇਨਤੀ ਕਰਦੇ ਹਾਂ ਕਿ ਤੁਸੀਂ ਅਪਣੀ ਸਰਕਾਰ ਨੂੰ ਅੜੀਅਲ ਰਵਈਆ ਛੱਡਣ ਅਤੇ
ਭਾਰਤ ਦੇ ਅੰਨਦਾਤਾ ਵਲੋਂ ਉਠਾਈਆਂ ਮੰਗਾਂ ਮੰਨਣ ਲਈ ਮਨਾਉਣ।
ਮੈਮੋਰੰਡਮ ਵਿਚ ਕਿਹਾ ਗਿਆ ਹੈ ਕਿ ਸੰਸਦ ਵਿਚ ਬਿਨਾਂ ਕਿਸੇ ਠੋਸ ਵਿਚਾਰ ਵਟਾਂਦਰੇ ਅਤੇ ਵੋਟਿੰਗ ਦੇ ਲੋਕਤੰਤਰੀ ਢੰਗ ਨਾਲ ਪਾਸ ਕੀਤੇ ਨਵੇਂ ਖੇਤੀਬਾੜੀ ਕਾਨੂੰਨ ਭਾਰਤ ਦੀ ਅਨਾਜ ਸੁਰੱਖਿਆ ਲਈ ਖ਼ਤਰਾ ਹਨ ਅਤੇ ਇਹ ਭਾਰਤੀ ਖੇਤੀਬਾੜੀ ਅਤੇ ਸਾਡੇ ਕਿਸਾਨਾਂ ਨੂੰ ਬਰਬਾਦ ਕਰ ਦੇਣਗੇ। ਇਹ ਕਾਨੂੰਨ ਘੱਟੋ-ਘੱਟ ਸਮਰਥਨ ਮੁੱਲ (ਐੱਮ. ਐੱਸ. ਪੀ.) ਦੇ ਖ਼ਾਤਮੇ ਅਤੇ ਖੇਤੀਬਾੜੀ ਕਾਰੋਬਾਰ ਕਰਨ ਵਾਲੇ ਬਹੁ-ਰਾਸ਼ਟਰੀ ਅਤੇ ਘਰੇਲੂ ਕਾਰਪੋਰੇਟਸ ਕੋਲ ਗਿਰਵੀ ਰਖਣ ਦਾ ਆਧਾਰ ਰਖਣਗੇ।
ਰਾਸ਼ਟਰਪਤੀ ਨੂੰ ਸੌਂਪੇ ਗਏ ਮੰਗ ਪੱਤਰ ਵਿਚ ਇਹ ਵੀ ਕਿਹਾ ਗਿਆ ਹੈ ਕਿ ਕਈ ਰਾਜਾਂ ਵਿਚ ਸਰਕਾਰ ਚਲਾ ਰਹੀਆਂ ਪਾਰਟੀਆਂ ਸਮੇਤ 20 ਤੋਂ ਵੱਧ ਵੱਖ-ਵੱਖ ਪਾਰਟੀਆਂ ਨੇ ਕਿਸਾਨਾਂ ਦੇ ਚੱਲ ਰਹੇ ਇਤਿਹਾਸਕ ਅੰਦੋਲਨ ਨਾਲ ਇਕਜੁਟਤਾ ਦਿਖਾਈ ਹੈ ਅਤੇ ਖੇਤੀਬਾੜੀ ਕਾਨੂੰਨਾਂ ਅਤੇ ਬਿਜਲੀ ਸੋਧ ਬਿਲ ਨੂੰ ਰੱਦ ਕਰਨ ਦੀ ਮੰਗ ਨੂੰ ਲੈ ਕੇ 8 ਦਸੰਬਰ ਨੂੰ ਸੱimageਦੇ ਗਏ ਭਾਰਤ ਬੰਦ ਦਾ ਪੂਰਨ ਸਮਰਥਨ ਕੀਤਾ ਗਿਆ ਸੀ।