ਰੰਧਾਵਾ ਨੇ ਮਿਲਕਫੈਡ ਦੇ 11 ਸਹਾਇਕ ਮੈਨੇਜਰਾਂ ਨੂੰ ਸੌਂਪੇ ਨਿਯੁਕਤੀ ਪੱਤਰ
Published : Dec 10, 2020, 6:25 pm IST
Updated : Dec 10, 2020, 6:25 pm IST
SHARE ARTICLE
RANDHAWA HANDS OVER APPOINTMENT LETTER TO 11 ASSISTANT MANAGER OF MILKFED
RANDHAWA HANDS OVER APPOINTMENT LETTER TO 11 ASSISTANT MANAGER OF MILKFED

ਮਿਲਕਫੈਡ ਵੱਲੋਂ ਦੋ ਸਾਲਾਂ ਵਿੱਚ 125 ਅਫਸਰਾਂ ਦੀ ਕੀਤੀ ਗਈ ਭਰਤੀ, 540 ਤਕਨੀਕੀ ਪੋਸਟਾਂ ਦੀ ਭਰਤੀ ਦਾ ਅਮਲ ਜਾਰੀ

ਚੰਡੀਗੜ੍ਹ: ਸਹਿਕਾਰਤਾ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਨੇ ਅੱਜ 11 ਨੌਜਵਾਨ ਉਮੀਦਵਾਰਾਂ ਨੂੰ ਮਿਲਕਫੈਡ ਵੱਲੋਂ ਉਤਪਾਦਨ, ਗੁਣਵੱਤਾ ਯਕੀਨੀ ਬਣਾਉਣ ਅਤੇ ਖਰੀਦ ਦੇ ਖੇਤਰ ਨਾਲ ਸਬੰਧਤ ਸਹਾਇਕ ਮੈਨੇਜਰਾਂ ਦੀਆਂ ਅਸਾਮੀਆਂ ਵਿਰੁੱਧ ਨਿਯੁਕਤੀ ਪੱਤਰ ਦਿੱਤੇ।  ਇਸੇ ਦੌਰਾਨ ਰੰਧਾਵਾ ਨੇ ਵੇਰਕਾ ਦੀ ਚਾਰ ਕਿਸਮਾਂ ਦੀ 'ਨੈਚੂਰਲ ਫਰੂਟ ਆਈਸ ਕਰੀਮ' ਵੀ ਲਾਂਚ ਕੀਤੀ।

RANDHAWA HANDS OVER APPOINTMENT LETTER TO 11 ASSISTANT MANAGER OF MILKFEDRANDHAWA HANDS OVER APPOINTMENT LETTER TO 11 ASSISTANT MANAGER OF MILKFED

ਇਥੇ ਸੈਕਟਰ 34 ਸਥਿਤ ਮਿਲਕਫੈਡ ਦੇ ਮੁੱਖ ਦਫਤਰ ਵਿਖੇ ਹੋਏ ਸਾਦੇ ਪਰ ਪ੍ਰਭਾਵਸ਼ਾਲੀ ਸਮਾਰੋਹ ਦੌਰਾਨ ਸੰਬੋਧਨ ਕਰਦਿਆਂ ਰੰਧਾਵਾ ਨੇ ਕਿਹਾ ਕਿ ਕੈਂਪਸ ਇੰਟਰਵਿਊ ਰਾਹੀਂ ਗੁਰੂ ਅੰਗਦ ਦੇਵ ਵੈਟਰਨਰੀ ਐਂਡ ਐਨੀਮਲ ਸਾਇੰਸਜ਼ ਯੂਨੀਵਰਸਿਟੀਸ ਲੁਧਿਆਣਾ ਤੋਂ 11 ਨੌਜਵਾਨ ਭਰਤੀ ਕੀਤੇ ਗਏ ਹਨ। ਇਹ ਅਧਿਕਾਰੀ ਦੋ ਸਾਲ ਟਰੇਨੀ ਵਜੋਂ ਸੇਵਾਵਾਂ ਦੇਣਗੇ ਅਤੇ ਟਰੇਨਿੰਗ ਦਾ ਸਮਾਂ ਪੂਰਾ ਹੋਣ ਦੇ ਬਾਅਦ ਇਨ੍ਹਾਂ ਅਧਿਕਾਰੀਆਂ ਨੂੰ ਸਹਾਇਕ ਮੈਨੇਜਰ ਵੱਜੋਂ ਨਿਯੁਕਤ ਕੀਤਾ ਜਾਵੇਗਾ।

Sukhjinder RandhawaSukhjinder Randhawa

ਸਹਿਕਾਰਤਾ ਮੰਤਰੀ ਨੇ ਦੱਸਿਆ ਕਿ ਪਿਛਲੇ ਦੋ ਸਾਲਾਂ ਦੌਰਾਨ ਡਿਪਟੀ ਮੈਨੇਜਰ, ਸਹਾਇਕ ਮੈਨੇਜਰ ਤੇ ਸੀਨੀਅਰ ਐਗਜ਼ੀਕਿਊਟਵ ਦੀਆਂ 125 ਅਸਾਮੀਆਂ ਉਤੇ ਭਰਤੀ ਕੀਤੀ ਗਈ ਹੈ। ਇਸ ਤੋਂ ਇਲਾਵਾ 540 ਤਕਨੀਕੀ ਪੋਸਟਾਂ ਦੀ ਭਰਤੀ ਦਾ ਅਮਲ ਚੱਲ ਰਿਹਾ ਹੈ। ਸਹਿਕਾਰਤਾ ਮੰਤਰੀ ਨੇ ਅੱਗੇ ਕਿਹਾ ਕਿ ਕੋਵਿਡ-19 ਮਹਾਂਮਾਰੀ  ਦੇ ਸਮੇਂ ਲੋਕਾਂ ਨੂੰ ਕੁਦਰਤੀ ਅਸਲ ਫਲਾਂ ਨਾਲ ਬਣੀ ਆਈਸ ਕਰੀਮ ਮੁਹੱਈਆ ਕਰਨ ਲਈ ਵੇਰਕਾ ਦੀ ਚਾਰ ਕਿਸਮਾਂ ਦੀ 'ਨੈਚੁਰਲ ਫਰੂਟ ਆਈਸ ਕਰੀਮ' ਲਾਂਚ ਕੀਤੀ ਗਈ ਹੈ।

RANDHAWA HANDS OVER APPOINTMENT LETTER TO 11 ASSISTANT MANAGER OF MILKFEDRANDHAWA HANDS OVER APPOINTMENT LETTER TO 11 ASSISTANT MANAGER OF MILKFED

ਜ਼ਿਆਦਾਤਰ ਹੋਰ ਆਈਸ ਕਰੀਮ ਦੇ ਬਰਾਂਡਾਂ ਵੱਲੋਂ ਬਣਾਵਟੀ/ਸਿੰਥੈਟਿਕ ਫਰੂਟ ਫਲੇਵਰ ਵਰਤੇ ਜਾਂਦੇ ਹਨ ਜਦੋਂ ਕਿ ਇਸ ਸਮੇਂ ਵੇਰਕਾ ਵੱਲੋਂ ਸਭ ਤੋਂ ਵਧੀਆ ਨੈਚੁਰਲ ਅਸਲ ਫਲਾਂ ਦੇ ਮਿਸ਼ਰਨ ਨੂੰ ਇਸਤੇਮਾਲ ਕਰਕੇ  ਵੇਰਕਾ ਨੈਚੁਰਲ ਫਰੂਟ ਆਈਸ ਕਰੀਮ ਦੀਆਂ ਚਾਰ ਕਿਸਮਾਂ ਬਣਾਈਆਂ ਗਈਆਂ ਹਨ। ਇਹ ਆਈਸ ਕਰੀਮ 125 ਮਿਲੀਲੀਟਰ ਦੇ ਕੱਪ ਵਿੱਚ 40 ਰੁਪਏ ਦੀ ਕੀਮਤ 'ਤੇ ਪਿੰਕ ਅਮਰੂਦ, ਸਟਰਾਅਬੇਰੀ, ਲੀਚੀ ਅਤੇ ਮੈਂਗੋ ਫਲੇਵਰ ਵਿੱਚ ਮਾਰਕੀਟ ਵਿੱਚ ਉਪਲਬੱਧ ਹੋਵੇਗੀ।

RANDHAWA HANDS OVER APPOINTMENT LETTER TO 11 ASSISTANT MANAGER OF MILKFEDRANDHAWA HANDS OVER APPOINTMENT LETTER TO 11 ASSISTANT MANAGER OF MILKFED

 ਰੰਧਾਵਾ ਨੇ ਅੱਗੇ ਕਿਹਾ ਕਿ ਕੋਰੋਨਾ ਮਹਾਂਮਾਰੀ ਕਾਰਨ ਜਿੱਥੇ ਪੂਰਾ ਦੇਸ਼ ਮੰਦੀ ਦੀ ਮਾਰ ਝੱਲ ਰਿਹਾ ਹੈ ਤਾਂ ਸੂਬੇ ਦੀ ਅਗਾਂਹਵਧੂ ਸਹਿਕਾਰੀ ਸੰਸਥਾ ਮਿਲਕਫੈਡ ਨੇ ਲੋਕਾਂ ਦੀਆਂ ਲੋੜਾਂ ਪੂਰੀਆਂ ਕਰਦਿਆਂ ਨਵੀਆਂ ਸਿਖਰਾਂ ਨੂੰ ਛੂਹਿਆ ਅਤੇ ਆਪਣੀ ਸਮਰੱਥਾ ਨੂੰ ਵਧਾਉਂਦਿਆਂ ਨਵੇਂ ਪ੍ਰਾਜੈਕਟਾਂ ਨੂੰ ਨੇਪਰੇ ਵੀ ਚਾੜ੍ਹਿਆ ਜਾ ਰਿਹਾ ਹੈ। ਇਸ ਵੇਲੇ ਲੁਧਿਆਣਾ, ਜਲੰਧਰ, ਮੁਹਾਲੀ ਅਤੇ ਪਟਿਆਲਾ ਡੇਅਰੀ ਵਿਖੇ ਕਰੀਬ 254 ਕਰੋੜ ਰੁਪਏ ਦੇ ਪ੍ਰਾਜੈਕਟ ਚੱਲ ਰਹੇ ਹਨ। ਇਸ ਤੋਂ ਇਲਾਵਾ ਨਾਬਾਰਡ ਅਤੇ ਪੰਜਾਬ ਸਰਕਾਰ ਦੇ ਸਹਿਯੋਗ ਨਾਲ ਬੱਸੀ ਪਠਾਣਾ ਵਿਖੇ 138 ਕਰੋੜ ਰੁਪਏ ਦੀ ਲਾਗਤ ਨਾਲ ਮੈਗਾ ਡੇਅਰੀ ਦੇ ਪਹਿਲੇ ਪੜਾਅ ਦਾ ਕੰਮ ਵੀ ਜ਼ੋਰਾਂ 'ਤੇ ਚੱਲ ਰਿਹਾ ਹੈ।  ਇਸ ਤੋਂ ਇਲਾਵਾ ਮਨੁੱਖੀ ਸੋਮਿਆਂ ਦੀ ਘਾਟ ਨੂੰ ਪੂਰਾ ਕਰਨ ਲਈ ਵੀ ਮਿਲਕਫੈਡ ਲਗਾਤਾਰ ਉਪਰਾਲੇ ਕਰ ਰਹੀ ਹੈ।

Milkfed Milkfed

ਵਿੱਤ ਕਮਿਸ਼ਨਰ ਸਹਿਕਾਰਤਾ ਕੇ. ਸਿਵਾ ਪ੍ਰਸਾਦ ਨੇ ਆਖਿਆ ਕਿ ਸਹਿਕਾਰੀ ਅਦਾਰਿਆਂ ਮਿਲਕਫੈਡ, ਮਾਰਕਫੈਡ ਤੇ ਸ਼ੂਗਰਫੈਡ ਵੱਲੋਂ ਕੋਵਿਡ-19 ਦੇ ਔਖੇ ਸਮੇਂ ਦੌਰਾਨ ਲੋਕਾਂ ਨੂੰ ਲੋੜੀਂਦੀਆਂ ਵਸਤਾਂ ਦੀ ਸਪਲਾਈ ਯਕੀਨੀ ਬਣਾਉਣ ਲਈ ਸ਼ਲਾਘਾਯੋਗ ਉਪਰਾਲੇ ਕੀਤੇ ਗਏ। ਉਨ੍ਹਾਂ ਕਿਹਾ ਕਿ ਇਨ੍ਹਾਂ ਸਭ ਦੇ ਨਾਲ ਸਹਿਕਾਰੀ ਅਦਾਰਿਆਂ ਵੱਲੋਂ ਗੁਣਵੱਤਾ ਨਾਲ ਕੋਈ ਸਮਝੌਤਾ ਨਹੀਂ ਕੀਤਾ ਜਾਂਦਾ।

Sukhjinder RandhawaSukhjinder Randhawa

ਸਹਿਕਾਰੀ ਸਭਾਵਾਂ ਦੇ ਰਜਿਸਟਰਾਰ ਵਿਕਾਸ ਗਰਗ ਨੇ ਕਿਹਾ ਕਿ ਸਹਿਕਾਰਤਾ ਵਿਭਾਗ ਲਈ ਮਾਣ ਵਾਲੀ ਗੱਲ ਹੈ ਕਿ ਮਾਰਕੀਟ ਵਿੱਚ ਇਸ ਦੇ ਉਤਪਾਦਾਂ ਦੀ ਬਹੁਤ ਮੰਗ ਹੈ। ਮਿਲਕਫੈਡ ਦੇ ਉਤਪਾਦ ਜਿੱਥੇ ਲੋਕਾਂ ਦੀ ਪਹਿਲੀ ਪਸੰਦ ਹੈ ਉਥੇ ਗੁਣਵੱਤਾ ਮਾਪਦੰਡਾਂ ਵਿੱਚ ਵੀ ਇਹ ਉਤਪਾਦ ਖਰੇ ਉਤਰ ਰਹੇ ਹਨ। ਉਨ੍ਹਾਂ ਅੱਗੇ ਕਿਹਾ ਕਿ ਵਿਗਿਆਨ ਤੇ ਵਾਤਾਵਰਣ ਕੇਂਦਰ (ਸੀ.ਐਸ.ਈ.) ਵੱਲੋਂ ਸ਼ਹਿਦ ਦੀ ਸ਼ੁੱਧਤਾ ਦੇ ਕਰਵਾਏ ਗਏ ਪ੍ਰੀਖਣ ਵਿੱਚੋਂ ਦੇਸ਼ ਭਰ ਦੇ 13 ਪ੍ਰਮੁੱਖ ਬਰਾਂਡਾਂ ਵਿੱਚੋਂ ਸਿਰਫ 3 ਬਰਾਂਡ ਹੀ ਪਾਸ ਹੋਏ ਸਨ ਜਿਨ੍ਹਾਂ ਵਿੱਚੋਂ ਮਾਰਕਫੈਡ ਦਾ ਸੋਹਣਾ ਸ਼ਹਿਦ ਇਕ ਸੀ।

ਮਿਲਕਫੈਡ ਦੇ ਐਮ.ਡੀ. ਕਮਲਦੀਪ ਸਿੰਘ ਸੰਘਾ ਨੇ ਦੱਸਿਆ ਕਿ ਵੇਰਕਾ ਵੱਲੋਂ ਪਿਛਲੇ  ਸਾਲ 'ਨੈਚੁਰਲ ਵਨੀਲਾ ਮਿਲਕ' ਵੀ ਮਾਰਕੀਟ ਵਿੱਚ ਪੇਸ਼ ਕੀਤਾ ਗਿਆ ਸੀ। ਕੋਰੋਨਾ ਮਹਾਂਮਰੀ ਦੇ ਸਮੇਂ ਵਿੱਚ ਲੋਕਾਂ ਦੀ ਮੰਗ ਨੂੰ ਮੁੱਖ ਰੱਖਦੇ ਹੋਏ ਵੇਰਕਾ ਹਲਦੀ ਦੁੱਧ ਦਾ ਉਤਪਾਦਨ ਸ਼ੁੁਰੂ ਕੀਤਾ ਗਿਆ ਹੈ ਜਿਸ ਦਾ ਆਮ ਜਨਤਾ ਵੱਲੋਂ ਬਹੁਤ ਵਧੀਆ ਹੁੰਗਾਰਾ ਮਿਲ ਰਿਹਾ ਹੈ। ਵੇਰਕਾ ਵੱਲੋਂ ਲੋਕਾਂ ਦਾ ਵੇਰਕਾ ਦੇ ਦੁੱਧ ਦੀ ਕੁਆਲਟੀ ਵਿੱਚ ਹੋਰ ਵਿਸ਼ਵਾਸ ਵਧਾਉਣ ਲਈ ਅਤੇ ਅਸਾਨੀ ਨਾਲ ਵਰਤਣ ਅਤੇ ਟਰਾਂਸਪੋਰਟੇਸ਼ਨ ਕਰਨ ਲਈ ਫਲੇਵਰਡ ਦੁੱਧ ਪੀ.ਓ. ਇੱਕ ਨਵੀਂ ਪਲਾਸਟਿਕ ਬੋਤਲ ਦੇ ਰੂਪ ਵਿੱਚ ਸਾਰੇ ਵੱਡੇ ਰੀਟੇਲ ਆਊਟਲੈਟਸ ਅਤੇ ਵੇਰਕਾ ਬੂਥਾਂ 'ਤੇ ਉਪਬਲੱਧ ਕਰਵਾਇਆ ਜਾ ਰਿਹਾ ਹੈ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

PRTC ਦੇ Driver ਨਾਲ ਵਾਪਰ ਗਿਆ ਵੱਡਾ ਹਾਦਸਾ.. ਪੁੱਤ ਦੀ ਹਾਲਤ ਦੇਖ ਭੁੱਬਾਂ ਮਾਰਦੀ ਸੜਕ ’ਤੇ ਲਿਟ ਗਈ Maa

05 May 2024 4:18 PM

Sardar JI ਠੋਕ ਰਹੇ Leader ਅਤੇ ਬਾਬਿਆਂ ਨੂੰ! ਚੋਣਾਂ 'ਚ Kangana Ranaut ਨੂੰ ਟਿਕਟ ਦੇ ਕੇ ਚੈਲੰਜ ਕੀਤਾ ਕਿਸਾਨਾਂ..

05 May 2024 1:54 PM

Patiala ਤੋਂ Shiromani Akali Dal (Amritsar) ਦੇ ਉਮੀਦਵਾਰ Prof. Mahendra Pal Singh ਦਾ ਬੇਬਾਕ Interview

05 May 2024 1:17 PM

Tarunpreet Singh Saundh Interview : ਸ਼੍ਰੋਮਣੀ ਅਕਾਲੀ ਦਲ ਦੇ ਸਮਰਥਕ ਰਿਹਾ ਗਏ ਉਡੀਕਦੇ ਪਰ ਸੁਖਬੀਰ ਬਾਦਲ ਨਹੀਂ ਆਏ

05 May 2024 12:21 PM

Lok Sabha Election 2024 : ਹਲਕਾ ਫਤਹਿਗੜ੍ਹ ਦੇ ਲੋਕਾਂ ਨੇ ਖੋਲ੍ਹ ਦਿੱਤੇ ਪੱਤੇ, ਸੁਣੋ ਕਿਸ ਨੂੰ ਬਣਾ ਰਹੇ ਹਨ MP

05 May 2024 9:16 AM
Advertisement