
ਸੀਨੀਅਰ ਐਡਵੋਕੇਟ ਧਾਰਨੀ ਨੇ ਕੰਗਣਾ ਰਣੌਤ ਦੇ ਵਿਰੁਧ ਕੀਤਾ ਕੇਸ ਦਾਇਰ
ਸਿੱਖ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਬਦਲੇ ਸਜ਼ਾ ਦੀ ਕੀਤੀ ਮੰਗ
ਫ਼ਤਹਿਗੜ੍ਹ ਸਾਹਿਬ, 9 ਦਸੰਬਰ (ਸਵਰਨਜੀਤ ਸਿੰਘ ਸੇਠੀ): ਬਾਰ ਐਸੋਸੀਏਸ਼ਨ ਫ਼ਤਹਿਗੜ੍ਹ ਸਾਹਿਬ ਦੇ ਸੀਨੀਅਰ ਐਡਵੋਕੇਟ ਅਮਰਦੀਪ ਸਿੰਘ ਧਾਰਨੀ ਨੇ ਅੱਜ ਫ਼ਤਹਿਗੜ੍ਹ ਸਾਹਿਬ ਵਿਖੇ ਕਰੀਬ 2 ਦਰਜਨ ਵਕੀਲਾਂ ਰਾਹੀ ਹਲਕਾ ਮੈਜਿਸਟ੍ਰੇਟ ਫ਼ਤਹਿਗੜ੍ਹ ਸਾਹਿਬ ਦੀ ਅਦਾਲਤ ਵਿਚ ਬਾਲੀਵੁੱਡ ਐਕਟ੍ਰਿਸ ਕੰਗਣਾ ਰਣੌਤ ਦੇ ਵਿਰੁਧ ਮੁਕੱਦਮਾ ਦਰਜ ਕਰਨ ਲਈ ਮੰਗ ਕੀਤੀ ਹੈ। ਉਨ੍ਹਾਂ ਇਸ ਸਬੰਧ ਵਿਚ ਧਾਰਾ 156 (3) ਅਧੀਨ ਕੇਸ ਦਾਇਰ ਕਰਦੇ ਹੋਏ ਦੋਸ਼ ਲਾਇਆ ਕਿ ਉਸ ਨੇ ਇਕ ਬਜ਼ੁਰਗ ਕਿਸਾਨ ਔਰਤ ਦੇ ਵਿਰੁਧ ਗ਼ਲਤ ਸ਼ਬਦਾਵਲੀ ਵਰਤੀ ਹੈ ਜਿਸ ਕਾਰਨ ਸਿੱਖ ਭਾਵਨਾਵਾਂ ਨੂੰ ਭਾਰੀ ਠੇਸ ਪਹੁੰਚੀ ਹੈ। ਉਸ ਨੇ ਮੰਗ ਕੀਤੀ ਕਿ ਵੱਖ-ਵੱਖ ਧਰਾਵਾਂ ਅਧੀਨ ਇਸ ਦੇ ਵਿਰੁਧ ਮੁਕੱਦਮਾ ਦਰਜ ਕੀਤਾ ਜਾਵੇ।