ਐਸ.ਐਸ.ਪੀ. ਵਿਕਰਮ ਜੀਤ ਦੁੱਗਲ ਵਲੋਂ ਥਾਣਾ ਸਿਟੀ ਰਾਜਪੁਰਾ ਦਾ ਐਸ.ਐਚ.ਓ. ਮੁਅੱਤਲ
Published : Dec 10, 2020, 2:18 am IST
Updated : Dec 10, 2020, 2:18 am IST
SHARE ARTICLE
image
image

ਐਸ.ਐਸ.ਪੀ. ਵਿਕਰਮ ਜੀਤ ਦੁੱਗਲ ਵਲੋਂ ਥਾਣਾ ਸਿਟੀ ਰਾਜਪੁਰਾ ਦਾ ਐਸ.ਐਚ.ਓ. ਮੁਅੱਤਲ

ਰਾਜਪੁਰਾ, 9 ਦਸੰਬਰ (ਗੁਰਸ਼ਰਨ ਵਿੱਰਕ): ਰਾਜਪੁਰਾ ਵਿਖੇ ਬੀਤੀ ਰਾਤ ਆਬਕਾਰੀ ਵਿਭਾਗ ਅਤੇ ਆਬਕਾਰੀ ਪੁਲਿਸ ਵਲੋਂ ਬੇਪਰਦ ਕੀਤੀ ਗਈ ਨਾਜਾਇਜ਼ ਸ਼ਰਾਬ ਦੀ ਫ਼ੈਕਟਰੀ ਦੇ ਮਾਮਲੇ ਵਿਚ ਸਥਾਨਕ ਪੁਲਿਸ ਵਲੋਂ ਅਣਗਹਿਲੀ ਵਰਤਣ ਦੇ ਮਾਮਲੇ ਦਾ ਗੰਭੀਰ ਨੋਟਿਸ ਲੈਂਦਿਆਂ ਐਸ.ਐਸ.ਪੀ. ਪਟਿਆਲਾ ਵਿਕਰਮ ਜੀਤ ਦੁੱਗਲ ਨੇ ਥਾਣਾ ਸਿਟੀ ਰਾਜਪੁਰਾ ਦੇ ਐਸ.ਐਚ.ਓ. ਨੂੰ ਤੁਰਤ ਪ੍ਰਭਾਵ ਤੋਂ ਮੁਅੱਤਲ ਕਰ ਦਿਤਾ ਹੈ। ਜਦੋਂ ਕਿ ਐਸ.ਪੀ. ਜਾਂਚ ਅਤੇ ਡੀ.ਐਸ.ਪੀ. ਜਾਂਚ, ਡੀ.ਐਸ.ਪੀ. ਰਾਜਪੁਰਾ ਤੋਂ ਇਲਾਵਾ ਸੀ.ਆਈ.ਏ. ਸਟਾਫ਼ ਦੇ ਇੰਚਾਰਜ ਨੂੰ ਵੀ ਕਾਰਨ ਦੱਸੋ ਨੋਟਿਸ ਜਾਰੀ ਕੀਤਾ ਗਿਆ ਹੈ। ਐਸ ਐਸ ਪੀ ਪਟਿਆਲਾ  ਨੇ ਦਸਿਆ ਕਿ ਪੰਜਾਬ ਸਰਕਾਰ ਅਤੇ ਰਾਜ ਪੁਲਿਸ ਦੀ ਗ਼ੈਰ ਕਾਨੂੰਨੀ ਗਤੀਵਿਧੀਆਂ, ਨਸ਼ਿਆਂ, ਨਾਜਾਇਜ਼ ਤੇ ਨਕਲੀ ਸ਼ਰਾਬ ਪ੍ਰਤੀ ਜ਼ੀਰੋ ਟਾਲਰੈਂਸ ਦੀ ਨੀਤੀ ਦੇ ਚਲਦਿਆਂ ਜ਼ਿਲ੍ਹਾ ਪੁਲਿਸ ਦੇ ਕਿਸੇ ਵੀ ਅਧਿਕਾਰੀ ਦੀ ਜ਼ਿਲ੍ਹੇ ਅੰਦਰ ਅਜਿਹੇ ਜ਼ੁਰਮਾਂ ਦੇ ਮਾਮਲੇ ਵਿਚ ਢਿੱਲ ਮੱਠ ਨੂੰ ਬਰਦਾਸ਼ਤ ਨਹੀਂ ਕੀਤਾ ਜਾਵੇਗਾ।
ਐਸ.ਐਸ.ਪੀ. ਦੁੱਗਲ ਨੇ ਕਿਹਾ ਕਿ ਪੁਲਿਸ ਵਲੋਂ ਰਾਜਪੁਰਾ ਸਮੇਤ ਪੂਰੇ ਜ਼ਿਲ੍ਹੇ ਅੰਦਰ ਨਾਜਾਇਜ਼ ਸ਼ਰਾਬ ਦੇ ਕਾਲੇ ਕਾਰੋਬਾਰ ਵਿਚ ਲੱਗੇ ਵਿਅਕਤੀਆਂ ਦੇ ਸਮੁੱਚੇ ਨੈਟਵਰਕ ਦੀ ਗੰਭੀਰਤਾ ਨਾਲ ਪੜਤਾਲ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਜਾਂਚ ਦੌਰਾਨ ਸਾਹਮਣੇ ਆਏ ਕਿਸੇ ਵੀ ਦੋਸ਼ੀ ਜਾਂ ਗ਼ੈਰ ਸਮਾਜੀ ਅਨਸਰ ਨੂੰ ਬਖ਼ਸ਼ਿਆ ਨਹੀਂ ਜਾਵੇਗਾ।

imageimage

SHARE ARTICLE

ਏਜੰਸੀ

Advertisement

ਸਰਕਾਰ ਦੀ ਸ਼ਹਿ ‘ਤੇ ਵਿੱਕ ਰਿਹਾ ਨਸ਼ਾ, ਨਸ਼ੇ ਦੇ ਮੁੱਦੇ ‘ਤੇ ਪੰਜਾਬ ਸਰਕਾਰ ਦਾ ਹਰਿਆਣਾ ‘ਤੇ ਵੱਡਾ ਇਲਜ਼ਾਮ

25 Feb 2026 2:12 PM

'ਮੈਂ ਹੈਰਾਨ ਹਾਂ, Chandigarh ਦੇ ਸੈਕਟਰ 32 Hospital ਦਾ ਸਾਢੇ 500 ਕਰੋੜ ਦਾ ਬਜਟ, ਪਰ ਸੁਵਿਧਾਵਾਂ ਬਿਲਕੁਲ ਜ਼ੀਰੋ'

25 Feb 2026 2:11 PM

ਮੁੱਖ ਮੰਤਰੀ ਭਗਵੰਤ ਮਾਨ ਦਾ ਵੱਡਾ ਐਲਾਨ, 8 ਮਾਰਚ ਨੂੰ ਪੇਸ਼ ਹੋਵੇਗਾ ਪੰਜਾਬ ਦਾ ਬਜਟ

23 Feb 2026 3:02 PM

ਟੈਰਿਫ਼ 'ਚ ਬਦਲਾਅ ਕਾਰਨ ਭਾਰਤ-ਅਮਰੀਕਾ ਵਪਾਰ ਸਮਝੌਤੇ ਦੀ ਮੀਟਿੰਗ ਟਲੀ

23 Feb 2026 3:01 PM

'ਸਿੱਖਿਆ ਕੋਈ ਤਰਸ ਦੀ ਭਾਵਨਾ ਨਹੀਂ, ਇਹ ਹਰ ਇੱਕ ਇਨਸਾਨ ਦਾ ਹੱਕ ਹੈ'

22 Feb 2026 1:38 PM
Advertisement