
ਇਸ ਤੋਂ ਪਹਿਲਾਂ ਸੰਦੀਪ ਗੌਰਸੀ ਕਾਂਗਰਸ 'ਚ ਹੋਏ ਸਨ ਸ਼ਾਮਲ
ਅੰਮ੍ਰਿਤਸਰ: ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਕਾਂਗਰਸੀਆਂ ਨੂੰ ਆਪਣੀ ਪਾਰਟੀ ਵਿੱਚ ਸ਼ਾਮਲ ਕਰਨਾ ਸ਼ੁਰੂ ਕਰ ਦਿੱਤਾ ਹੈ। ਦਰਅਸਲ ਅੱਜ ਪੰਜਾਬ ਰਾਜ ਪੱਛੜੀ ਸ਼੍ਰੇਣੀ ਭੂਮੀ ਵਿਕਾਸ ਅਤੇ ਵਿੱਤ ਨਿਗਮ ਦੇ ਚੇਅਰਮੈਨ ਅਤੇ ਸਾਬਕਾ ਕਾਂਗਰਸੀ ਵਿਧਾਇਕ ਹਰਜਿੰਦਰ ਸਿੰਘ ਠੇਕੇਦਾਰ ਪੰਜਾਬ ਲੋਕ ਕਾਂਗਰਸ ਵਿਚ ਸ਼ਾਮਲ ਹੋ ਗਏ ਹਨ। ਹਰਜਿੰਦਰ ਸਿੰਘ ਠੇਕੇਦਾਰ ਅੰਮ੍ਰਿਤਸਰ ਦੱਖਣੀ ਹਲਕੇ ਤੋਂ ਚੋਣ ਲੜਨਗੇ।
ਦੱਸ ਦਈਏ ਕਿ ਇਸ ਤੋਂ ਪਹਿਲਾਂ ਪ੍ਰਦੇਸ਼ ਕਾਂਗਰਸ ਲੀਗਲ ਸੈੱਲ ਦੇ ਵਾਈਸ ਚੇਅਰਮੈਨ ਰਹੇ ਐਡਵੋਕੇਟ ਸੰਦੀਪ ਗੌਰਸੀ ਨੇ ਕਾਂਗਰਸ ਤੋਂ ਨਾਰਾਜ਼ਗੀ ਜ਼ਾਹਰ ਕਰਦੇ ਹੋਏ ਅਸਤੀਫਾ ਦੇ ਦਿੱਤਾ ਸੀ। ਇਸ ਦੇ ਨਾਲ ਹੀ ਗੌਰਸੀ ਵੀ ਕੈਪਟਨ ਦੀ ਪਾਰਟੀ ਵਿਚ ਸ਼ਾਮਲ ਹੋ ਗਏ ਸਨ ਜਿਸ ਨਾਲ ਕਾਂਗਰਸ ਨੂੰ ਝਟਕਾ ਲੱਗਾ ਸੀ।