
ਮੰਤਰੀ ਮੰਡਲ ਦੀ ਮੀਟਿੰਗ ਵਿੱਚ ਨਹੀਂ ਹੋਇਆ ਕੋਈ ਫੈਸਲਾ
ਮੁਹਾਲੀ: ਪੰਜਾਬ ਰੋਡ ਟਰਾਂਸਪੋਰਟ ਕਾਰਪੋਰੇਸ਼ਨ (ਪੀਆਰਟੀਸੀ) ਅਤੇ ਪਨਬੱਸ ਦੇ ਕੱਚੇ ਕਾਮਿਆਂ ਦੀ ਹੜਤਾਲ ਚੌਥੇ ਦਿਨ ਵੀ ਜਾਰੀ ਹੈ। ਪੱਕੀ ਨੌਕਰੀ ਦੀ ਮੰਗ ਨੂੰ ਲੈ ਕੇ 7500 ਮੁਲਾਜ਼ਮ ਹੜਤਾਲ 'ਤੇ ਹਨ। ਹੜਤਾਲ ਕਾਰਨ ਪੰਜਾਬ ਦੇ 27 ਬੱਸ ਅੱਡੇ ਬੰਦ ਪਏ ਹਨ ਅਤੇ 2500 ਬੱਸਾਂ ਬੱਸ ਸਟੈਂਡ ਵਿੱਚ ਹੀ ਖੜ੍ਹੀਆਂ ਹਨ।
PRTC
80 ਫੀਸਦੀ ਸਰਕਾਰੀ ਬੱਸਾਂ ਦੇ ਨਾ ਚੱਲਣ ਕਾਰਨ ਵਿਭਾਗ ਨੂੰ ਰੋਜ਼ਾਨਾ 4 ਕਰੋੜ ਰੁਪਏ ਦਾ ਘਾਟਾ ਪੈ ਰਿਹਾ ਹੈ। ਹੁਣ ਤੱਕ ਕਰੀਬ 15 ਕਰੋੜ ਰੁਪਏ ਦਾ ਨੁਕਸਾਨ ਹੋ ਚੁੱਕਾ ਹੈ। ਸਭ ਤੋਂ ਵੱਡੀ ਪ੍ਰੇਸ਼ਾਨੀ ਸਰਕਾਰੀ ਬੱਸਾਂ ਵਿੱਚ ਮੁਫ਼ਤ ਸਫ਼ਰ ਕਰਨ ਵਾਲੇ ਮੁਲਾਜ਼ਮਾਂ, ਵਿਦਿਆਰਥੀਆਂ ਤੇ ਔਰਤਾਂ ਨੂੰ ਝੱਲਣੀ ਪੈ ਰਹੀ ਹੈ।
PRTC
ਮੁਲਾਜ਼ਮਾਂ ਨੂੰ ਪੰਜਾਬ ਸਰਕਾਰ ਵੱਲੋਂ ਭਰੋਸਾ ਦਿੱਤਾ ਗਿਆ ਕਿ 9 ਦਸੰਬਰ ਨੂੰ ਹੋਣ ਵਾਲੀ ਕੈਬਨਿਟ ਮੀਟਿੰਗ ਵਿੱਚ ਉਨ੍ਹਾਂ ਬਾਰੇ ਫੈਸਲਾ ਲਿਆ ਜਾਵੇਗਾ ਪਰ ਅਜਿਹਾ ਨਹੀਂ ਹੋਇਆ, ਜਿਸ ਕਾਰਨ ਮੁਲਾਜ਼ਮਾਂ ਵੱਲੋਂ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੇ ਗ੍ਰਹਿ ਖੇਤਰ ਖਰੜ ਵਿੱਚ ਰੋਸ ਪ੍ਰਦਰਸ਼ਨ ਕਰਨ ਦਾ ਐਲਾਨ ਕੀਤਾ ਗਿਆ ਪਰ ਹੁਣ ਇਸ ਨੂੰ ਰੱਦ ਕਰ ਦਿੱਤਾ ਗਿਆ ਹੈ। ਇਹ ਫੈਸਲਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨਾਲ ਮੀਟਿੰਗ ਦਾ ਸਮਾਂ ਮਿਲਣ ਤੋਂ ਬਾਅਦ ਲਿਆ ਗਿਆ ਹੈ।
CM Charnajit Singh Channi
ਮੁਲਾਜ਼ਮਾਂ ਦਾ ਕਹਿਣਾ ਹੈ ਕਿ ਕੈਪਟਨ ਅਮਰਿੰਦਰ ਸਿੰਘ ਵੱਲੋਂ ਮੁੱਖ ਮੰਤਰੀ ਦੇ ਅਹੁਦੇ ਤੋਂ ਅਸਤੀਫਾ ਦੇਣ ਤੋਂ ਬਾਅਦ ਮੁੱਖ ਮੰਤਰੀ ਬਣੇ ਚਰਨਜੀਤ ਸਿੰਘ ਚੰਨੀ ਨੇ ਮੁਲਾਜ਼ਮਾਂ ਨੂੰ 20 ਦਿਨਾਂ ਵਿੱਚ ਪੱਕੀ ਨੌਕਰੀ ਦੇਣ ਦਾ ਭਰੋਸਾ ਦਿੱਤਾ ਸੀ ਰ ਅਜਿਹਾ ਨਹੀਂ ਹੋਇਆ। ਇਸ ਤੋਂ ਬਾਅਦ ਟਰਾਂਸਪੋਰਟ ਮੰਤਰੀ ਨੇ ਮੀਟਿੰਗਾਂ ਵਿੱਚ ਭਰੋਸਾ ਵੀ ਦਿੱਤਾ ਸੀ ਪਰ ਉਨ੍ਹਾਂ ਦਾ ਕੋਈ ਹੱਲ ਨਹੀਂ ਹੋਇਆ। ਜਿਸ ਕਾਰਨ ਮੁਲਾਜ਼ਮਾਂ ਵੱਲੋਂ ਮੁੱਖ ਮੰਤਰੀ ਦੀ ਰਿਹਾਇਸ਼ ਦਾ ਘਿਰਾਓ ਕਰਨ ਦਾ ਐਲਾਨ ਕੀਤਾ ਗਿਆ ਹੈ।
CM Channi
ਮੁਲਾਜ਼ਮਾਂ ਦਾ ਕਹਿਣਾ ਹੈ ਕਿ ਸਾਰੀਆਂ ਸਰਕਾਰਾਂ ਪ੍ਰਾਈਵੇਟ ਟਰਾਂਸਪੋਰਟਰਾਂ ਨੂੰ ਫਾਇਦਾ ਪਹੁੰਚਾਉਣ ਲਈ ਕੰਮ ਕਰ ਰਹੀਆਂ ਹਨ। ਇਹੀ ਕਾਰਨ ਹੈ ਕਿ ਨਵੀਆਂ ਬੱਸਾਂ ਨਹੀਂ ਚਲਾਈਆਂ ਜਾ ਰਹੀਆਂ। ਪੰਜਾਬ ਰੋਡਵੇਜ਼ ਦੀਆਂ 2407 ਬੱਸਾਂ ਵਿੱਚੋਂ ਸਿਰਫ਼ 399 ਬੱਸਾਂ ਹੀ ਰਹਿ ਗਈਆਂ ਹਨ। ਪੰਜਾਬ ਦੀ ਆਬਾਦੀ 2 ਕਰੋੜ ਹੈ ਅਤੇ ਇਸ ਨੂੰ ਘੱਟੋ-ਘੱਟ 10000 ਬੱਸਾਂ ਦੀ ਲੋੜ ਹੈ। ਸਰਕਾਰ ਮੁਫਤ ਬੱਸ ਸੇਵਾ ਦੇਣ ਦਾ ਐਲਾਨ ਕਰਦੀ ਹੈ, ਇਹ ਸਭ ਕੁਝ ਚੋਣਾਵੀ ਡਰਾਮੇਬਾਜ਼ੀ ਹੈ।