ਪੰਜਾਬ ਨੂੰ ਊਰਜਾ ਸੰਭਾਲ ਦੇ ਖੇਤਰ ’ਚ ਪਹਿਲਾ ਇਨਾਮ ਮਿਲਣ ’ਤੇ ਡਾ ਵੇਰਕਾ ਵੱਲੋਂ ਖੁਸ਼ੀ ਦਾ ਪ੍ਰਗਟਾਵਾ
Published : Dec 10, 2021, 4:32 pm IST
Updated : Dec 10, 2021, 4:32 pm IST
SHARE ARTICLE
Raj Kumar Verka
Raj Kumar Verka

ਸੌਰ ਤੇ ਬਾਇਓਮਾਸ ਦੇ ਖੇਤਰ ’ਚ ਹਰ ਸੰਭਾਵਨਾ ਨੂੰ ਅਮਲ ’ਚ ਲਿਆਉਣ ਦਾ ਐਲਾਨ

 

ਚੰਡੀਗੜ:  ਪੰਜਾਬ ਊਰਜਾ ਵਿਕਾਸ ਏਜੰਸੀ (ਪੇਡਾ) ਨੂੰ ਆਪਣੀ ਉੱਤਮ ਕਾਰਗੁਜ਼ਾਰੀ ਲਈ ਦੇਸ਼ ਭਰ ਵਿੱਚੋਂ ਪਹਿਲਾ ਇਨਾਮ ਮਿਲਣ ’ਤੇ ਖੁਸ਼ੀ ਦਾ ਪ੍ਰਗਟਾਵਾ ਕਰਦੇ ਹੋਏ  ਪੰਜਾਬ ਦੇ ਊਰਜਾ ਵਿਕਾਸ ਮੰਤਰੀ ਡਾ. ਰਾਜ ਕੁਮਾਰ ਵੇਰਕਾ ਕਿਹਾ ਕਿ ਇਸ ਨਾਲ ਉਨਾਂ ਦੀਆਂ ਜ਼ਿੰਮੇਂਵਾਰੀਆਂ ਹੋਰ ਵੀ ਵਧ ਗਈਆਂ ਹਨ ਅਤੇ ਉਹ ਨਾ ਕੇਵਲ ਆਪਣੇ ਇਸ ਸਥਾਨ ਨੂੰ ਬਰਕਾਰ ਰੱਖਣ ਲਈ ਹਰ ਕੋਸ਼ਿਸ਼ ਕਰਨਗੇ ਸਗੋਂ ਸੌਰ ਊਰਜਾ ਅਤੇ ਬਾਇਓਮਾਸ ਵਰਗੇ ਖੇਤਰਾਂ ਵਿੱਚ ਹਰ ਸੰਭਵਾਨਾ ਨੂੰ ਅਮਲ ਵਿੱਚ ਲਿਆਉਣਗੇ ਤਾਂ ਜੋ ਸੂਬੇ ਵਿੱਚ ਊਰਜਾ ਦੀ ਕਮੀ ਨਾਲ ਨਿਪਟਿਆ ਜਾ ਸਕੇ।

 

Dr. Verka
Dr. Verka

 

ਗੌਰਤਲਬ ਹੈ ਕਿ ਰਾਸ਼ਟਰੀ ਊਰਜਾ ਸੰਭਾਲ ਅਵਾਰਡ 2021 ਵਾਸਤੇ ਪੇਡਾ ਨੂੰ ਪਹਿਲੇ ਇਨਾਮ ਲਈ ਚੁਣਿਆ ਗਿਆ ਹੈ। ਇਹ ਅਵਾਰਡ 14 ਦਸੰਸਰ 2021 ਨੂੰ  ਰਾਸ਼ਟਰੀ ਊਰਜਾ ਸੰਭਾਲ ਦਿਵਸ ’ਤੇ ਵਿਗਿਆਨ ਭਵਨ ਵਿਖੇ ਹੋ ਰਹੇ ਸਮਾਰੋੋਹ ਵਿੱਚ ਦਿੱਤਾ ਜਾਵੇਗਾ। ਇਸ ਮੌਕੇ ਬਿਜਲੀ ਤੇ ਨਵੀਂ ਅਤੇ ਨਵਿਆਣਯੋਗ ਊਰਜਾ ਦੇ ਕੇਂਦਰੀ ਮੰਤਰੀ ਸ੍ਰੀ ਆਰ.ਕੇ. ਸਿੰਘ ਮੁੱਖ ਮਹਿਮਾਨ ਹੋਣਗੇ।

 

Raj Kumar VerkaRaj Kumar Verka

 

ਡਾ. ਰਾਜ ਕੁਮਾਰ ਵੇਰਕਾ ਨੇ ਦੱਸਿਆ ਕਿ ਬਿਜਲੀ ਦੀ ਵਧ ਰਹੀ ਮੰਗ ਅਤੇ ਪਾਣੀ, ਕੋਇਲਾ ਆਦਿ ਵਰਗੇ ਕੁਦਰਤੀ ਵਸੀਲਿਆ ਦੀ ਪੈਦਾ ਹੋ ਰਹੀ ਕਮੀ ਨਾਲ ਨਿਪਟਣ ਲਈ  ਪੇਡਾ ਵੱਲੋਂ ਨਵਿਆਉਣਯੋਗ ਊਰਜਾ ਨੂੰ ਵੱਧ ਤੋਂ ਵੱਧ ਵਰਤੋਂ ਵਿੱਚ ਲਿਆਏ ਜਾਣ ਦੀਆਂ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਹਨ। ਉਨਾਂ ਕਿਹਾ ਕਿ ਬਿਜਲੀ ਦੀ ਲਗਾਤਾਰ ਵਧ ਰਹੀ ਮੰਗ ਅਤੇ ਪਰਾਲੀ ਦੀ ਸਮੱਸਿਆ ਨਾਲ ਨਿਪਟਣ ਨਹੀ ਪੰਜਾਬ ਸਰਕਾਰ ਨੇ ਸੌਰ ਊਰਜਾ ’ਤੇ ਵੱਧ ਤੋਂ ਵੱਧ ਧਿਆਨ ਕੇਂਦਰਤ ਕਰਨ ਦੀ ਦਿਸ਼ਾ ਵੱਲ ਕਦਮ ਪੁੱਟੇ ਹਨ।

 

 

Dr. Raj Kumar VerkaDr. Raj Kumar Verka

 

ਉਨਾਂ ਦੱਸਿਆ ਕਿ ਹੁਣ ਤੱਕ ਸੂਬੇ ਵਿੱਚ ਨਵਿਆਉਣਯੋਗ ਊਰਜਾ ਦੇ 1700.77 ਮੈਗਾਵਾਟ ਦੀ ਸਮਰੱਥਾ ਦੇ ਪ੍ਰੋਜੈਕਟ ਲਾਏ ਜਾ ਚੁੱਕੇ ਹਨ ਅਤੇ 184.12 ਮੈਗਾਵਾਟ ਦੇ ਸਮਰੱਥਾ ਦੇ ਹੋਰ ਪ੍ਰੋਜੈਕਟ ਲਾਏ ਜਾ ਰਹੇ ਹਨ। ਜ਼ਮੀਨ ਸਤਹ (ਗਰਾਉਡ ਮੌਂਟਡ) ’ਤੇ 815.5 ਮੈਗਾਵਾਟ, ਛੱਤ (ਰੂਫ ਸੋਲਰ) ’ਤੇ 136.1 ਮੈਗਾਵਾਟ ਅਤੇ ਨਹਿਰਾਂ ’ਤੇ (ਕੈਨਾਲ ਟੋਪ) 20 ਮੈਗਾਵਾਟ ਸਮਰੱਥਾ ਦੇ ਸੌਰ ਊਰਜਾ ਪ੍ਰੋਜੈਕਟ ਹੁਣ ਤੱਕ ਕਾਰਜਸ਼ੀਲ ਹੋ ਗਏ ਹਨ।  ਇਨਾਂ ਪ੍ਰੋਜੈਕਟਾਂ ਦੀੇ ਗਿਣਤੀ ਕ੍ਰਮਵਾਰ 71, 14 ਅਤੇ 4 ਹੈ।

Raj Kumar Verka
Raj Kumar Verka

 

ਡਾ. ਵੇਰਕਾ ਅਨੁਸਾਰ ਇਕੱਲੇ ਸੌਰ ਊਰਜਾ ਦੇ 729.17 ਮੈਗਾਵਾਟ ਦੇ ਪ੍ਰੋਜੈਕਟ ਸਥਾਪਿਤ ਹੋ ਚੁੱਕੇ ਹਨ ਅਤੇ 58.75 ਮੈਗਾਵਾਟ ਦੇ ਪ੍ਰੋਜੈਕਟ ਪ੍ਰਗਤੀ ਅਧੀਨ ਹਨ। ਨਵਿਆਉਣਯੋਗ ਊਰਜਾ ਦੇ ਪ੍ਰੋਜੈਕਟਾਂ ਵਿੱਚ ਬਾਇਓਮਾਸ ਕੋ-ਜਨਰੇਸ਼ਨ ਪਾਵਰ ਪ੍ਰੋਜੈਕਟ 458.07 ਮੈਗਾਵਾਟ ਅਤੇ ਬਾਇਓਮਾਸ ਪਾਵਰ ਪ੍ਰੋਜੈਕਟ 97.5 ਮੈਗਾਵਾਟ

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

Brother Died hearing Brother Death news: ਤਿੰਨ ਸਕੇ ਭਰਾਵਾਂ ਨੂੰ ਪਿਆ ਦਿਲ ਦਾ ਦੌਰਾ

11 Aug 2025 3:14 PM

Giani Harpreet Singh Speech LIVE-ਪ੍ਰਧਾਨ ਬਣਨ ਮਗਰੋ ਹਰਪ੍ਰੀਤ ਸਿੰਘ ਦਾ ਸਿੱਖਾਂ ਲਈ ਵੱਡਾ ਐਲਾਨ| Akali Dal News

11 Aug 2025 3:14 PM

Kulgam Encounter: ਸ਼ਹੀਦ ਜਵਾਨ Pritpal Singh ਦੀ ਮ੍ਰਿਤਕ ਦੇਹ ਪਿੰਡ ਪਹੁੰਚਣ ਤੇ ਭੁੱਬਾਂ ਮਾਰ ਮਾਰ ਰੋਇਆ ਸਾਰਾ ਪਿੰਡ

10 Aug 2025 3:08 PM

Kulgam Encounter : ਫੌਜੀ ਸਨਮਾਨਾਂ ਨਾਲ਼ ਸ਼ਹੀਦ ਪ੍ਰਿਤਪਾਲ ਸਿੰਘ ਦਾ ਹੋਇਆ ਅੰਤਿਮ ਸਸਕਾਰ

10 Aug 2025 3:07 PM

Shaheed Udham singh grandson Story : 'ਮੈਨੂੰ ਚਪੜਾਸੀ ਦੀ ਹੀ ਨੌਕਰੀ ਦੇ ਦਿਓ, ਕੈਪਟਨ ਨੇ ਨੌਕਰੀ ਦੇਣ ਦਾ ਐਲਾਨ...

09 Aug 2025 12:37 PM
Advertisement