ਜਗਮੀਤ ਬਰਾੜ ਖਿਲਾਫ਼ ਅਕਾਲੀ ਦਲ ਦੀ ਕਾਰਵਾਈ, ਪਾਰਟੀ 'ਚੋਂ 6 ਸਾਲ ਲਈ ਕੀਤਾ ਬਾਹਰ 
Published : Dec 10, 2022, 4:13 pm IST
Updated : Dec 10, 2022, 4:13 pm IST
SHARE ARTICLE
Jagmeet Singh Brar, Sukhbir Badal
Jagmeet Singh Brar, Sukhbir Badal

ਜਗਮੀਤ ਬਰਾੜ ਨੇ ਪੱਤਰ ਭੇਜ ਕੇ ਸਪੱਸ਼ਟ ਕੀਤਾ ਹੈ ਕਿ ਉਹ ਸਿਰਫ਼ ਪਾਰਟੀ ਨੂੰ ਮਜ਼ਬੂਤ ਕਰਨ ਦੀ ਕੋਸ਼ਿਸ਼ ਕਰ ਰਹੇ ਹਨ।

 

ਚੰਡੀਗੜ੍ਹ : ਅਕਾਲੀ ਦਲ ਦੀ ਅਨੁਸ਼ਾਸਨੀ ਕਮੇਟੀ ਨੇ  ਸੀਨੀਅਰ ਆਗੂ ਜਗਮੀਤ ਸਿੰਘ ਬਰਾੜ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਹੈ। ਅਕਾਲੀ ਦਲ ਨੇ ਜਗਮੀਤ ਬਰਾੜ ਨੂੰ 6 ਸਾਲ ਲਈ ਪਾਰਟੀ ’ਚੋਂ ਬਾਹਰ ਦਾ ਰਸਤਾ ਦਿਖਾ ਦਿੱਤਾ ਹੈ। ਬਰਾੜ ਆਪਣੀਆਂ ਪਾਰਟੀ ਵਿਰੋਧੀ ਗਤੀਵਿਧੀਆਂ ’ਤੇ ਸੁਣਵਾਈ ਲਈ ਅੱਜ ਅਨੁਸ਼ਾਸਨੀ ਕਮੇਟੀ ਦੇ ਸਾਹਮਣੇ ਪੇਸ਼ ਨਹੀਂ ਹੋਏ। ਇਸ ਕਮੇਟੀ ਦੇ ਚੇਅਰਮੈਨ ਸਿਕੰਦਰ ਸਿੰਘ ਮਲੂਕਾ ਨੇ ਕਿਹਾ ਕਿ ਜਗਮੀਤ ਬਰਾੜ ਨੇ ਪੱਤਰ ਭੇਜ ਕੇ ਸਪੱਸ਼ਟ ਕੀਤਾ ਹੈ ਕਿ ਉਹ ਸਿਰਫ਼ ਪਾਰਟੀ ਨੂੰ ਮਜ਼ਬੂਤ ਕਰਨ ਦੀ ਕੋਸ਼ਿਸ਼ ਕਰ ਰਹੇ ਹਨ।

ਕਮੇਟੀ ਨੇ ਫ਼ੈਸਲਾ ਕੀਤਾ ਕਿ ਬਰਾੜ ਪਾਰਟੀ ਦੇ ਅਨੁਸ਼ਾਸਨ ਨੂੰ ਤੋੜ ਰਹੇ ਹਨ ਤੇ ਕਮੇਟੀ ਸਾਹਮਣੇ ਪੇਸ਼ ਨਹੀਂ ਹੋਏ, ਲਿਹਾਜ਼ਾ ਉਨ੍ਹਾਂ ਨੂੰ ਛੇ ਸਾਲ ਲਈ ਪਾਰਟੀ ਵਿਚੋਂ ਕੱਢਿਆ ਜਾਂਦਾ ਹੈ। ਜ਼ਿਕਰਯੋਗ ਹੈ ਕਿ ਅਕਾਲੀ ਦਲ ਦੀ ਅਨੁਸ਼ਾਸਨੀ ਕਮੇਟੀ ਵਲੋਂ ਲਏ ਜਾਣ ਵਾਲੇ ਫ਼ੈਸਲੇ ਤੋਂ ਪਹਿਲਾਂ ਸੀਨੀਅਰ ਆਗੂ ਜਗਮੀਤ ਸਿੰਘ ਬਰਾੜ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨਾਲ ਵੀ ਮੁਲਾਕਾਤ ਕੀਤੀ ਸੀ। ਇਸ ਮੁਲਾਕਾਤ ਤੋਂ ਬਾਅਦ ਜਗਮੀਤ ਸਿੰਘ ਬਰਾੜ ਨੇ ਕਿਹਾ ਸੀ ਕਿ ਉਨ੍ਹਾਂ ਨੂੰ ਕਿਸੇ ਅਹੁਦੇ ਦਾ ਲਾਲਚ ਨਹੀਂ ਹੈ।

ਉਹਨਾਂ ਵੱਲੋਂ ਇਕ ਮੰਗ ਪੱਤਰ ਵੀ ਦਿੱਤਾ ਗਿਆ ਸੀ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਅਤੇ ਪੰਥਕ ਏਕਤਾ ਲਈ ਉਹ ਕੰਮ ਕਰਦੇ ਰਹਿਣਗੇ। ਅਕਾਲੀ ਦਲ ਦੇ ਨਿਮਾਣੇ ਵਰਕਰ ਵਾਂਗ ਉਹ ਭਵਿੱਖ ਵਿਚ ਵੀ ਕੰਮ ਕਰਨਗੇ। ਜਗਮੀਤ ਬਰਾੜ ਨੇ ਕਿਹਾ ਕਿ ਉਨ੍ਹਾਂ ਨੂੰ ਕਿਸੇ ਅਹੁਦੇ ਦੀ ਲੋੜ ਨਹੀਂ ਹੈ। ਅਨੁਸ਼ਾਸਨੀ ਕਮੇਟੀ ਵੱਲੋਂ ਤਲਬ ਕੀਤੇ ਜਾਣ ’ਤੇ ਉਨ੍ਹਾਂ ਕਿਹਾ ਸੀ ਕਿ ਉਨ੍ਹਾਂ ਨੇ ਆਪਣਾ ਲਿਖਤੀ ਜਵਾਬ ਪਾਰਟੀ ਨੂੰ ਭੇਜ ਦਿੱਤਾ ਹੈ ਅਤੇ ਉਨ੍ਹਾਂ ਖ਼ਿਲਾਫ਼ ਕੂੜ ਪ੍ਰਚਾਰ ਦੀ ਖੇਡ ਖੇਡੀ ਜਾ ਰਹੀ ਹੈ। ਆਉਣ ਵਾਲੇ ਸਮੇਂ ਵਿਚ ਉਹ ਲਗਾਤਾਰ ਸ਼੍ਰੋਮਣੀ ਅਕਾਲੀ ਦਲ ਦੇ ਵਰਕਰਾਂ ਅਤੇ ਲੀਡਰਾਂ ਨੂੰ ਇਕੱਠਾ ਕਰਨ ਵਿਚ ਆਪਣੀ ਅਹਿਮ ਭੂਮਿਕਾ ਨਿਭਾਉਣਗੇ।
 

SHARE ARTICLE

ਏਜੰਸੀ

Advertisement

ਅਮਰੀਕਾ 'ਚੋਂ ਕੱਢੇ ਪੰਜਾਬੀਆਂ ਦੀ ਹਾਲਤ ਮਾੜੀ, ਕਰਜ਼ਾ ਚੁੱਕ ਕੇ ਗਏ ਵਿਦੇਸ਼, ਮਹੀਨੇ 'ਚ ਹੀ ਘਰਾਂ ਨੂੰ ਤੋਰਿਆ

07 Feb 2025 12:14 PM

Punjab Latest Top News Today | ਦੇਖੋ ਕੀ ਕੁੱਝ ਹੈ ਖ਼ਾਸ

07 Feb 2025 12:09 PM

ਅਸੀਂ ਬਾਹਰ ਜਾਣ ਲਈ ਜ਼ਮੀਨ ਗਹਿਣੇ ਰੱਖੀ, ਸੋਨਾ ਵੇਚਿਆ ਪਰ...

06 Feb 2025 12:15 PM

Punjab Latest Top News Today | ਦੇਖੋ ਕੀ ਕੁੱਝ ਹੈ ਖ਼ਾਸ

06 Feb 2025 12:11 PM

America ਤੋਂ Deport ਹੋਏ ਗੈਰ ਕਾਨੂੰਨੀ ਪ੍ਰਵਾਸੀਆਂ 'ਚੋਂ 30 ਪੰਜਾਬੀ ਸ਼ਾਮਿਲ, ਸਾਹਮਣੇ ਆਈ ਪੂਰੀ

05 Feb 2025 12:36 PM
Advertisement