ਭਗਵੰਤ ਮਾਨ ਨੇ ਅਮਿਤ ਸ਼ਾਹ ਨਾਲ ਮੁਲਾਕਾਤ ਕਰ ਕੇ ਬੇਅਦਬੀ ਦੇ ਦੋਸ਼ੀਆਂ ਨੂੰ ਸਖ਼ਤ ਸਜ਼ਾ ਦੀ ਕੀਤੀ ਮੰਗ
Published : Dec 10, 2022, 7:04 am IST
Updated : Dec 10, 2022, 7:04 am IST
SHARE ARTICLE
image
image

ਭਗਵੰਤ ਮਾਨ ਨੇ ਅਮਿਤ ਸ਼ਾਹ ਨਾਲ ਮੁਲਾਕਾਤ ਕਰ ਕੇ ਬੇਅਦਬੀ ਦੇ ਦੋਸ਼ੀਆਂ ਨੂੰ ਸਖ਼ਤ ਸਜ਼ਾ ਦੀ ਕੀਤੀ ਮੰਗ


ਅਮਿਤ ਸ਼ਾਹ ਨੂੰ  ਕੰਡਿਆਲੀ ਤਾਰ ਨੂੰ  ਅੰਤਰਰਾਸ਼ਟਰੀ ਸਰਹੱਦ ਵਲ ਤਬਦੀਲ ਕਰਨ ਦੀਆਂ ਸੰਭਾਵਨਾ ਲੱਭਣ ਲਈ ਕਿਹਾ


ਨਵੀਂ ਦਿੱਲੀ, 9 ਦਸੰਬਰ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਮੁਲਾਕਾਤ ਕੀਤੀ ਅਤੇ ਬੇਅਦਬੀ ਦੇ ਘਿਨਾਉਣੇ ਅਪਰਾਧ ਦੇ ਦੋਸ਼ੀਆਂ ਨੂੰ  ਸਖ਼ਤ ਸਜ਼ਾਵਾਂ ਦੇਣ ਵਾਲੇ ਰਾਜ ਦੇ ਦੋ ਮਹੱਤਵਪੂਰਨ ਬਕਾਇਆ ਬਿੱਲਾਂ ਲਈ ਰਾਸ਼ਟਰਪਤੀ ਦੀ ਮਨਜ਼ੂਰੀ ਲੈਣ ਵਾਸਤੇ ਭਾਰਤ ਸਰਕਾਰ ਦੇ ਦਖ਼ਲ ਦੀ ਮੰਗ ਕੀਤੀ | ਇਥੇ ਅਮਿਤ ਸ਼ਾਹ ਨਾਲ ਉਨ੍ਹਾਂ ਦੇ ਦਫ਼ਤਰ ਵਿਚ ਮੁਲਾਕਾਤ ਦੌਰਾਨ ਮੁੱਖ ਮੰਤਰੀ ਨੇ ਕਿਹਾ ਕਿ ਪਵਿੱਤਰ ਗ੍ਰੰਥਾਂ ਦੀ ਬੇਅਦਬੀ ਸੂਬੇ ਵਿਚ ਇਕ ਵੱਡੀ ਚੁਨੌਤੀ ਹੈ |
ਉਨ੍ਹਾਂ ਕਿਹਾ ਕਿ ਇਸ ਸੰਦਰਭ ਵਿਚ ਇਹ ਮਹਿਸੂਸ ਕੀਤਾ ਗਿਆ ਹੈ ਕਿ ਭਾਰਤੀ ਦੰਡ ਵਿਧਾਨ ਦੀਆਂ ਧਾਰਾਵਾਂ 295 ਅਤੇ 295-ਏ ਦੀਆਂ ਮੌਜੂਦਾ ਵਿਵਸਥਾਵਾਂ ਅਨੁਸਾਰ ਪਵਿੱਤਰ ਗ੍ਰੰਥਾਂ ਦੀ ਬੇਅਦਬੀ ਲਈ ਸਜ਼ਾ ਦੀ ਮਿਆਦ ਨਾਕਾਫ਼ੀ ਹੈ | ਭਗਵੰਤ ਮਾਨ ਨੇ ਕੇਂਦਰੀ ਗ੍ਰਹਿ ਮੰਤਰੀ ਨੂੰ  ਦਸਿਆ ਕਿ ਪੰਜਾਬ ਵਿਧਾਨ ਸਭਾ ਨੇ 'ਇੰਡੀਅਨ ਪੀਨਲ ਕੋਡ (ਪੰਜਾਬ ਸੋਧ) ਬਿੱਲ, 2018' ਅਤੇ 'ਕੋਡ ਆਫ਼ ਕਿ੍ਮੀਨਲ ਪ੍ਰੋਸੀਜਰ (ਪੰਜਾਬ ਸੋਧ) ਬਿੱਲ 2018' ਪਾਸ ਕਰ ਦਿਤਾ ਹੈ, ਜਿਸ ਵਿਚ ਲੋਕਾਂ ਦੀਆਂ ਧਾਰਮਕ ਭਾਵਨਾਵਾਂ ਨੂੰ  ਠੇਸ ਪਹੁੰਚਾਉਣ ਦੇ ਇਰਾਦੇ ਨਾਲ ਸ੍ਰੀ ਗੁਰੂ ਗ੍ਰੰਥ ਸਾਹਿਬ, ਸ੍ਰੀਮਦ ਭਾਗਵਤ ਗੀਤਾ, ਪਵਿੱਤਰ ਕੁਰਾਨ ਅਤੇ ਪਵਿੱਤਰ ਬਾਈਬਲ ਦੀ ਬੇਅਦਬੀ ਜਾਂ ਨੁਕਸਾਨ ਪਹੁੰਚਾਉਣ ਉਤੇ ਉਮਰ ਕੈਦ ਤਕ ਦੀ ਸਜ਼ਾ ਦੀ ਵਿਵਸਥਾ ਕੀਤੀ ਗਈ ਹੈ |
ਮੁੱਖ ਮੰਤਰੀ ਨੇ ਕਿਹਾ ਕਿ ਇਹ ਸੋਧ ਸਾਡੇ ਸੰਵਿਧਾਨ ਵਿਚ ਦਰਜ ਧਰਮ ਨਿਰਪੱਖਤਾ ਦੇ ਸਿਧਾਂਤਾਂ ਅਨੁਸਾਰ ਹੈ | ਉਨ੍ਹਾਂ ਕਿਹਾ ਕਿ ਇਹ ਬਿੱਲ ਅਕਤੂਬਰ, 2018 ਤੋਂ ਭਾਰਤ ਦੇ ਰਾਸ਼ਟਰਪਤੀ ਦੀ ਮਨਜ਼ੂਰੀ ਲਈ ਲਟਕੇ ਪਏ ਹਨ | ਪੰਜਾਬ ਸਰਹੱਦੀ ਸੂਬਾ ਹੋਣ ਕਾਰਨ ਭਾਈਚਾਰਕ ਸਾਂਝ ਨੂੰ  ਕਾਇਮ ਰੱਖਣ ਲਈ ਇਹ ਬਿੱਲ ਜ਼ਰੂਰੀ ਹੋਣ ਉਤੇ ਜ਼ੋਰ ਦਿੰਦੇ ਹੋਏ ਭਗਵੰਤ ਮਾਨ ਨੇ ਕੇਂਦਰ ਸਰਕਾਰ ਦੇ ਦਖ਼ਲ ਦੀ ਮੰਗ ਕੀਤੀ ਕਿਉਂਕਿ ਰਾਜ ਵਿਚ ਫ਼ਿਰਕੂ ਸ਼ਾਂਤੀ ਅਤੇ ਭਾਈਚਾਰਕ ਸਾਂਝ ਨੂੰ  ਭੰਗ ਕਰਨ ਦੀ ਕੋਸ਼ਿਸ਼ ਕਰ ਰਹੇ ਅਪਰਾਧੀਆਂ ਨੂੰ  ਸਖ਼ਤ ਸਜ਼ਾਵਾਂ ਦੇਣ ਲਈ ਇਨ੍ਹਾਂ ਬਿੱਲਾਂ ਲਈ ਰਾਸਟਰਪਤੀ ਦੀ ਛੇਤੀ ਮਨਜ਼ੂਰੀ ਦੀ ਲੋੜ ਹੈ |
ਇਕ ਹੋਰ ਅਹਿਮ ਮੁੱਦਾ ਚੁਕਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਅੰਤਰਰਾਸ਼ਟਰੀ ਨਿਯਮਾਂ ਅਨੁਸਾਰ ਸਰਹੱਦ ਉਤੇ ਜ਼ੀਰੋ ਲਾਈਨ ਤੋਂ 150 ਮੀਟਰ ਤਕ ਉਸਾਰੀ ਕੀਤੀ ਜਾ ਸਕਦੀ ਹੈ ਪਰ ਪੰਜਾਬ ਵਿਚ ਕੱੁਝ ਥਾਵਾਂ 'ਤੇ ਕੰਡਿਆਲੀ ਤਾਰ ਜ਼ੀਰੋ ਲਾਈਨ ਤੋਂ ਕਾਫ਼ੀ ਦੂਰੀ 'ਤੇ ਭਾਰਤ ਵਾਲੇ ਪਾਸੇ ਹੈ | ਉਨ੍ਹਾਂ ਇਕ ਮਿਸਾਲ ਦਿੰਦਿਆਂ ਦੱਸਿਆ ਕਿ ਗੁਰਦਾਸਪੁਰ ਸੈਕਟਰ ਅਧੀਨ ਪੈਂਦੇ ਏ.ਓ.ਆਰ. 121 ਬਟਾਲੀਅਨ ਬੀ.ਐਸ.ਐਫ. ਮਾਧੋਪੁਰ ਵਿਚ ਬਾਰਡਰ ਪਿੱਲਰ ਨੰਬਰ 2/ਐਮ ਤੋਂ ਬਾਰਡਰ ਪਿੱਲਰ ਨੰਬਰ 10/12 ਤਕ ਦੇ ਖੇਤਰ ਵਿਚ ਕੰਡਿਆਲੀ ਤਾਰ ਅੰਤਰਰਾਸਟਰੀ ਸਰਹੱਦ ਤੋਂ ਕਰੀਬ ਚਾਰ ਕਿਲੋਮੀਟਰ ਦੂਰ ਹੈ | ਭਗਵੰਤ ਮਾਨ ਨੇ ਕਿਹਾ ਕਿ ਕਿਉਂਕਿ ਖੇਤੀ ਵਾਲੀ ਜ਼ਮੀਨ ਦਾ ਵੱਡਾ ਹਿੱਸਾ ਅੰਤਰਰਾਸ਼ਟਰੀ ਸਰਹੱਦ ਅਤੇ ਮੌਜੂਦਾ ਵਾੜ ਦੇ ਵਿਚਕਾਰ ਆਉਂਦਾ ਹੈ, ਇਸ ਲਈ ਬਹੁਤ ਸਾਰੇ ਕਿਸਾਨਾਂ ਨੂੰ  ਇਸ ਜ਼ਮੀਨ 'ਤੇ ਖੇਤੀ ਕਰਨ ਲਈ ਕੰਡਿਆਲੀ ਤਾਰ ਤੋਂ ਪਾਰ ਜਾਣਾ ਪੈਂਦਾ ਹੈ, ਜਿਸ ਕਾਰਨ ਉਨ੍ਹਾਂ ਨੂੰ  ਰੋਜ਼ਾਨਾ ਭਾਰੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈਂਦਾ ਹੈ |
ਮੁੱਖ ਮੰਤਰੀ ਨੇ ਕਿਹਾ ਕਿ ਇਸ ਨਾਲ ਸੀਮਾ ਸੁਰੱਖਿਆ ਬਲ ਦੇ ਕੰਮ ਦਾ ਬੋਝ ਵੀ ਵਧਦਾ ਹੈ | ਉਨ੍ਹਾਂ ਕਿਹਾ ਕਿ ਸਰਕਾਰ ਨੂੰ  ਇਨ੍ਹਾਂ ਕਿਸਾਨਾਂ ਨੂੰ  ਵੀ ਕਾਫ਼ੀ ਮੁਆਵਜ਼ਾ ਦੇਣਾ ਪੈਂਦਾ ਹੈ | ਭਗਵੰਤ ਮਾਨ ਨੇ ਕੇਂਦਰੀ ਗ੍ਰਹਿ ਮੰਤਰੀ ਨੂੰ  ਅਪੀਲ ਕੀਤੀ ਕਿ ਉਹ ਕੌਮੀ ਸੁਰੱਖਿਆ ਨਾਲ ਸਮਝੌਤਾ ਕੀਤੇ ਬਿਨਾਂ ਕਿਸਾਨਾਂ ਦੇ ਵਡੇਰੇ ਹਿਤ ਵਿਚ ਜਿਥੇ ਵੀ ਸੰਭਵ ਹੋਵੇ ਕੰਡਿਆਲੀ ਤਾਰ ਨੂੰ  ਅੰਤਰਰਾਸ਼ਟਰੀ ਸਰਹੱਦ ਉਤੇ ਵਧ ਤੋਂ ਵਧ ਜ਼ੀਰੋ ਲਾਇਨ ਵਲ ਤਬਦੀਲ ਕਰਨ ਦੀਆਂ ਸੰਭਾਵਨਾਵਾਂ ਦਾ ਪਤਾ ਲਗਾਉਣ | ਮੁੱਖ ਮੰਤਰੀ ਨੇ ਅਮਿਤ ਸ਼ਾਹ ਨੂੰ  ਨਵੀਆਂ ਚੁਣੌਤੀਆਂ ਦਾ ਪ੍ਰਭਾਵਸ਼ਾਲੀ ਢੰਗ ਨਾਲ ਮੁਕਾਬਲਾ ਕਰਨ ਲਈ ਸੂਬਾਈ ਪੁਲਿਸ ਬਲ ਦੇ ਆਧੁਨਿਕੀਕਰਨ ਨੂੰ  ਯਕੀਨੀ ਬਣਾਉਣ ਲਈ ਖੁਲ੍ਹਦਿਲੀਂ ਨਾਲ ਫ਼ੰਡ ਮੁਹਈਆ ਕਰਵਾਉਣ ਦੀ ਵੀ ਅਪੀਲ ਕੀਤੀ | ਉਨ੍ਹਾਂ ਕਿਹਾ ਕਿ ਸਰਹੱਦ ਪਾਰੋਂ ਹੋ ਰਹੀ ਘੁਸਪੈਠ ਅਤੇ ਡਰੋਨ ਹਮਲਿਆਂ ਨੂੰ  ਰੋਕਣ ਲਈ ਰਾਜ ਬਲ ਨੂੰ  ਅਤਿ ਆਧੁਨਿਕ ਯੰਤਰ ਅਤੇ ਹਥਿਆਰ ਮੁਹਈਆ ਕਰਵਾਉਣਾ ਸਮੇਂ ਦੀ ਮੁੱਖ ਲੋੜ ਹੈ |

 

SHARE ARTICLE

ਏਜੰਸੀ

Advertisement

Robbers Posing As Cops Loot Family Jandiala Guru: ਬੰਧਕ ਬਣਾ ਲਿਆ ਪਰਿਵਾਰ, ਕਰਤਾ ਵੱਡਾ ਕਾਂਡ !

31 Dec 2025 3:27 PM

Traditional Archery : 'ਦੋ ਕਿਲੋਮੀਟਰ ਤੱਕ ਇਸ ਤੀਰ ਦੀ ਮਾਰ, ਤੀਰ ਚਲਾਉਣ ਲਈ ਕਰਦੇ ਹਾਂ ਅਭਿਆਸ'

29 Dec 2025 3:02 PM

ਬੈਠੋ ਇੱਥੇ, ਬਿਠਾਓ ਇਨ੍ਹਾਂ ਨੂੰ ਗੱਡੀ 'ਚ ਬਿਠਾਓ, ਸ਼ਰੇਆਮ ਪੈੱਗ ਲਾਉਂਦਿਆਂ ਦੀ ਪੁਲਿਸ ਨੇ ਬਣਾਈ ਰੇਲ | Kharar Police

28 Dec 2025 2:12 PM

ਪੰਜ ਸਿੰਘ ਸਾਹਿਬਾਨਾਂ ਦੀ ਇਕੱਤਰਤਾ ਤੋਂ ਬਾਅਦ ਜਥੇਦਾਰ ਕੁਲਦੀਪ ਗੜਗੱਜ ਨੇ ਸੁਣੋ ਕੀ ਲਏ ਵੱਡੇ ਫੈਸਲੇ? ਸੁਣੋ LIVE

28 Dec 2025 2:10 PM

Bibi Daler Kaur Khalsa : Bibi Daler Kaur ਦੇ ਮਾਮਲੇ 'ਚ Nihang Singh Harjit Rasulpur ਨੇ ਚੁੱਕੇ ਸਵਾਲ!

27 Dec 2025 3:08 PM
Advertisement