ਕਾਰ ਦਰੱਖਤ ਨਾਲ ਟਕਰਾਉਣ ਨਾਲ ਚਾਲਕ ਦੀ ਮੌਕੇ ਤੇ ਹੋਈ ਮੌਤ
Published : Dec 10, 2022, 8:52 pm IST
Updated : Dec 10, 2022, 8:52 pm IST
SHARE ARTICLE
Accident
Accident

ਗੜ੍ਹਦੀਵਾਲਾ ਪੁਲਸ ਨੇ ਮੌਕੇ ਤੇ ਪਹੁੰਚ ਕੇ ਕਰਵਾਈ ਸ਼ੁਰੂ ਕਰ ਦਿੱਤੀ ਹੈ।

 

ਗੜ੍ਹਦੀਵਾਲਾ - ਟਾਇਰ ਪੈਂਚਰ ਹੋਣ ਕਾਰਨ ਇਕ ਕਾਰ ਬੇਕਾਬੂ ਹੋ ਕੇ ਦਰਖੱਤ ਨਾਲ ਟਕਰਾਉਣਾ ਨਾਲ ਹਾਦਸੇ ਵਿਚ ਕਾਰ ਚਾਲਕ ਵਿਅਕਤੀ ਦੀ ਮੌਤ ਹੋ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਜਾਣਕਾਰੀ ਅਨੁਸਾਰ ਤੇਜਿੰਦਰ ਸਿੰਘ ਵਾਸੀ ਪਿੰਡ ਦਾਰਾਪੁਰ ਕਰੀਬ ਇੱਕ ਮਹੀਨਾ ਪਹਿਲਾਂ ਅਮਰੀਕਾ ਤੋਂ ਆਪਣੇ ਬੇਟੇ ਦਾ ਵਿਆਹ ਕਰਨ ਵਾਸਤੇ ਪਿੰਡ ਆਇਆ ਸੀ। ਵੀਰਵਾਰ ਦੀ ਰਾਤ ਸਾਢੇ 8 ਵਜੇ ਗੜ੍ਹਦੀਵਾਲਾ ਤੋਂ ਆਪਣਾ ਨਿੱਜੀ ਕੰਮ ਨਿਪਟਾ ਕੇ ਆਪਣੇ ਪਿੰਡ ਵਾਪਸ ਜਾ ਰਿਹਾ ਸੀ।

ਜਦੋਂ ਉਹ ਪਿੰਡ ਧਰਮਕੋਟ ਦੇ ਕੋਲ ਪਹੁੰਚਿਆ ਤਾਂ ਗੱਡੀ ਦਾ ਟਾਇਰ ਪੈਂਚਰ ਹੋਣ ਕਾਰਨ ਗੱਡੀ ਦਾ ਸੰਤੁਲਨ ਵਿਗੜ ਗਿਆ, ਜਿਸ ਕਾਰਨ ਗੱਡੀ ਸੜਕ ਦੇ ਕਿਨਾਰੇ ਸਫੈਦੇ ਦੇ ਬੂਟੇ ਵਿਚ ਜਾ ਵੱਜੀ। ਮੋਕੇ ਤੇ ਮਾਜੂਦ ਰਾਹਗੀਰਾਂ ਨੇ ਬਾਬਾ ਦੀਪ ਸਿੰਘ ਸੇਵਾ ਦਲ ਸੁਸਾਇਟੀ ਵਾਲਿਆਂ ਨੂੰ ਫੋਨ ਕਰਕੇ ਸੂਚਿਤ ਕੀਤਾ ਤੇ ਸੁਸਾਇਟੀ ਦੇ ਮੈਂਬਰ ਮੌਕੇ ‘ਤੇ ਪਹੁੰਚੇ ਅਤੇ ਗੱਡੀ ‘ਚੋਂ ਤੇਜਿੰਦਰ ਸਿੰਘ ਨੂੰ ਬਾਹਰ ਕੱਢਿਆ। ਤੇਜਿੰਦਰ ਸਿੰਘ ਦੀ ਮੌਕੇ ‘ਤੇ ਹੀ ਮੌਤ ਹੋ ਚੁੱਕੀ ਸੀ। ਗੜ੍ਹਦੀਵਾਲਾ ਪੁਲਸ ਨੇ ਮੌਕੇ ਤੇ ਪਹੁੰਚ ਕੇ ਕਰਵਾਈ ਸ਼ੁਰੂ ਕਰ ਦਿੱਤੀ ਹੈ।

SHARE ARTICLE

ਏਜੰਸੀ

Advertisement

ਕੁੜੀਆਂ ਨੂੰ ਛੇੜਨ ਵਾਲੇ ਜ਼ਰੂਰ ਵੇਖ ਲੈਣ ਇਹ ਵੀਡੀਓ ਪੁਲਿਸ ਨੇ ਗੰਜੇ, ਮੂੰਹ ਕਾਲਾ ਕਰ ਕੇ ਸਾਰੇ ਬਜ਼ਾਰ 'ਚ ਘੁਮਾਇਆ

29 Nov 2025 1:13 PM

'ਰਾਜਵੀਰ ਜਵੰਦਾ ਦਾ 'ਮਾਂ' ਗਾਣਾ ਸੁਣ ਕੇ ਇੰਝ ਲੱਗਦਾ ਜਿਵੇਂ ਉਸ ਨੂੰ ਅਣਹੋਣੀ ਦਾ ਪਤਾ ਸੀ'

28 Nov 2025 3:02 PM

ਦਿਲਰੋਜ਼ ਦੇ ਪਾਪਾ ਪਹੁੰਚੇ 13 ਸਾਲਾ ਕੁੜੀ ਦੀ ਅੰਤਮ ਅਰਦਾਸ 'ਚ

28 Nov 2025 3:01 PM

13 ਸਾਲਾ ਬੱਚੀ ਦੇ ਕਤਲ ਮਾਮਲੇ 'ਚ ਬੋਲੇ Jathedar Gargaj | Jalandhar Murder Case

27 Nov 2025 3:11 PM

13 ਸਾਲਾ ਕੁੜੀ ਦੇ ਕਾਤਲ ਕੋਲੋਂ ਹੁਣ ਤੁਰਿਆ ਵੀ ਨਹੀਂ ਜਾਂਦਾ, ਦੇਖੋ...

26 Nov 2025 1:59 PM
Advertisement