ਵਾਹਨ ਫਿਟਨੈਸ ਸਰਟੀਫਿਕੇਟ ਘੁਟਾਲਾ: ਵਿਜੀਲੈਂਸ ਨੇ ਇੱਕ ਹੋਰ ਏਜੰਟ ਕੀਤਾ ਕਾਬੂ 
Published : Dec 10, 2022, 7:00 pm IST
Updated : Dec 10, 2022, 7:00 pm IST
SHARE ARTICLE
VIGILANCE ARRESTS ONE MORE ABSCONDING AGENT ACCUSED IN VEHICLE FITNESS CERTIFICATES SCAM
VIGILANCE ARRESTS ONE MORE ABSCONDING AGENT ACCUSED IN VEHICLE FITNESS CERTIFICATES SCAM

ਘੁਟਾਲੇ 'ਚ ਵਿਜੀਲੈਂਸ ਨੇ ਹੁਣ ਤੱਕ ਐਮ.ਵੀ.ਆਈ. ਸਮੇਤ 12 ਏਜੰਟ ਕੀਤੇ ਗ੍ਰਿਫ਼ਤਾਰ

ਚੰਡੀਗੜ੍ਹ : ਪੰਜਾਬ ਵਿਜੀਲੈਂਸ ਬਿਊਰੋ ਨੇ ਵਾਹਨ ਫਿਟਨੈਸ ਸਰਟੀਫਿਕੇਟ ਘੁਟਾਲੇ ਵਿੱਚ ਜਲੰਧਰ ਵਿਖੇ ਤਾਇਨਾਤ ਮੋਟਰ ਵਹੀਕਲ ਇੰਸਪੈਕਟਰ (ਐਮ.ਵੀ.ਆਈ.) ਨਰੇਸ਼ ਕਲੇਰ ਨਾਲ ਮਿਲੀਭੁਗਤ ਕਰਨ ਵਾਲੀ ਇੱਕ ਹੋਰ ਭਗੌੜੇ ਏਜੰਟ ਲਵਲੀਨ ਸਿੰਘ ਲਵੀ ਵਾਸੀ ਸੈਂਟਰਲ ਟਾਊਨ, ਜਲੰਧਰ ਨੂੰ ਗ੍ਰਿਫ਼ਤਾਰ ਕੀਤਾ ਹੈ। ਵਿਜੀਲੈਂਸ ਬਿਊਰੋ ਨੇ ਉਸ ਦਾ ਮੋਬਾਈਲ ਫ਼ੋਨ ਅਤੇ ਸਿਮ ਕਾਰਡ ਜ਼ਬਤ ਕਰ ਲਿਆ ਹੈ ਜੋ ਇਸ ਘਪਲੇ ਬਾਰੇ ਹੋਰ ਜਾਣਕਾਰੀ ਇਕੱਠੀ ਕਰਨ ਲਈ ਡਾਟਾ ਮਾਹਰਾਂ ਨੂੰ ਭੇਜਿਆ ਜਾਵੇਗਾ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਬਿਊਰੋ ਨੇ ਐਮ.ਵੀ.ਆਈ., ਜਲੰਧਰ ਦੇ ਦਫ਼ਤਰ ਵਿਖੇ ਅਚਨਚੇਤ ਚੈਕਿੰਗ ਕੀਤੀ ਅਤੇ ਵੱਡੇ ਪੱਧਰ 'ਤੇ ਪ੍ਰਾਈਵੇਟ ਏਜੰਟਾਂ ਨਾਲ ਮਿਲੀਭੁਗਤ ਕਰ ਕੇ ਵਪਾਰਕ ਅਤੇ ਨਿੱਜੀ ਵਾਹਨਾਂ ਦੀ ਜਾਂਚ ਕੀਤੇ ਬਿਨਾਂ ਫਿਟਨੈਸ ਸਰਟੀਫਿਕੇਟ ਜਾਰੀ ਕਰਨ ਲਈ ਕੀਤੇ ਜਾ ਰਹੇ ਸੰਗਠਿਤ ਭ੍ਰਿਸ਼ਟਾਚਾਰ ਦਾ ਪਰਦਾਫਾਸ਼ ਕੀਤਾ ਸੀ।

ਬੁਲਾਰੇ ਨੇ ਅੱਗੇ ਦੱਸਿਆ ਕਿ ਪੁਖਤਾ ਸਬੂਤਾਂ ਦੇ ਆਧਾਰ ‘ਤੇ ਵਿਜੀਲੈਂਸ ਬਿਊਰੋ ਦੇ ਥਾਣਾ ਜਲੰਧਰ ਵਿਖੇ ਮੁਕੱਦਮਾ ਨੰਬਰ 14 ਮਿਤੀ 23-08-2022  ਨੂੰ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਦੀ ਧਾਰਾ 7, 7ਏ ਅਤੇ ਆਈਪੀਸੀ ਦੀ ਧਾਰਾ 420, 120-ਬੀ ਅਧੀਨ ਮਾਮਲਾ ਦਰਜ ਕੀਤਾ ਗਿਆ ਹੈ। ਇਸ ਮਾਮਲੇ ਵਿੱਚ ਕੁੱਲ 11 ਮੁਲਜ਼ਮ ਪਹਿਲਾਂ ਹੀ ਗ੍ਰਿਫ਼ਤਾਰ ਕੀਤੇ ਜਾ ਚੁੱਕੇ ਹਨ ਜੋ ਕਿ ਜੇਲ੍ਹ ਵਿੱਚ ਬੰਦ ਹਨ ਜਿਨ੍ਹਾਂ ਵਿੱਚ ਨਰੇਸ਼ ਕਲੇਰ, ਰਾਮਪਾਲ ਉਰਫ਼ ਰਾਧੇ, ਮੋਹਨ ਲਾਲ ਉਰਫ਼ ਕਾਲੂ, ਪਰਮਜੀਤ ਸਿੰਘ ਬੇਦੀ, ਸੁਰਜੀਤ ਸਿੰਘ ਅਤੇ ਹਰਵਿੰਦਰ ਸਿੰਘ, ਪੰਕਜ ਢੀਂਗਰਾ ਉਰਫ਼ ਭੋਲੂ, ਬ੍ਰਿਜਪਾਲ ਸਿੰਘ ਉਰਫ਼ ਰਿੱਕੀ, ਅਰਵਿੰਦ ਕੁਮਾਰ ਉਰਫ਼ ਬਿੰਦੂ, ਵਰਿੰਦਰ ਸਿੰਘ ਉਰਫ ਦੀਪੂ ਅਤੇ ਸਪਨਾ (ਸਾਰੇ ਪ੍ਰਾਈਵੇਟ ਏਜੰਟ) ਸ਼ਾਮਲ ਹਨ। ਉਨ੍ਹਾਂ ਅੱਗੇ ਦੱਸਿਆ ਕਿ ਇਸ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ ਅਤੇ ਬਾਕੀ ਭਗੌੜੇ ਮੁਲਜ਼ਮਾਂ ਨੂੰ ਜਲਦੀ ਹੀ ਕਾਬੂ ਕਰ ਲਿਆ ਜਾਵੇਗਾ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

Patiala Kutmaar Viral Video : ਨੌਜਵਾਨਾਂ ਦੀ ਦੇਖੋ ਸੜਕ ਵਿਚਕਾਰ ਸ਼ਰੇਆਮ ਗੁੰਡਾਗਰਦੀ

13 Dec 2025 4:37 PM

CM Mann Vs CM Saini: ਖੇਡ ਮੈਦਾਨ ਬਣੇ ਮੌ.ਤ ਦੀ ਮੰਜ਼ਿਲ, ਖੇਡ ਮੈਦਾਨ ‘ਚੋਂ ਖਿਡਾਰੀਆਂ ਦੀ ਲਾ.ਸ਼ਾਂ ਆਉਣਗੀਆਂ

13 Dec 2025 4:36 PM

ਆਖ਼ਰ ਕਦੋਂ ਮਿਲੇਗੀ MP Amritpal Singh ਨੂੰ Parole ?

13 Dec 2025 7:33 AM

'ਮੈਂ ਕੀ ਬੋਲਣਾ ਕੀ ਨਹੀਂ, ਇਹ ਮੈਂ ਤੈਅ ਕਰਾਗਾਂ...' ਸੰਸਦ 'ਚ ਰਾਹੁਲ ਗਾਂਧੀ ਤੇ ਅਮਿਤ ਸ਼ਾਹ ਵਿਚਾਲੇ ਤਿੱਖੀ ਬਹਿਸ

11 Dec 2025 2:35 PM

ਸੰਸਦ 'ਚ ਗੈਂਗਸਟਰਾਂ 'ਤੇ ਖੁੱਲ੍ਹ ਕੇ ਬੋਲੇ MP ਰਾਜਾ ਵੜਿੰਗ

11 Dec 2025 2:21 PM
Advertisement