ਪੰਜਾਬ ਸਰਕਾਰ ਵੱਲੋਂ ਪਸ਼ੂਆਂ ਨੂੰ ਮੂੰਹ-ਖੁਰ ਦੀ ਬਿਮਾਰੀ ਤੋਂ ਬਚਾਉਣ ਲਈ ਵੱਡੇ ਪੱਧਰ 'ਤੇ ਟੀਕਾਕਰਨ ਮੁਹਿੰਮ ਸ਼ੁਰੂ
Published : Dec 10, 2023, 7:18 pm IST
Updated : Dec 10, 2023, 7:18 pm IST
SHARE ARTICLE
S. Gurmeet Singh Khuddian
S. Gurmeet Singh Khuddian

ਪਸ਼ੂ ਪਾਲਣ ਵਿਭਾਗ ਦੇ ਸਟਾਫ ਵੱਲੋਂ ਪਸ਼ੂ ਪਾਲਕਾਂ ਦੇ ਘਰਾਂ ਵਿੱਚ ਜਾ ਕੇ ਕੀਤਾ ਜਾ ਰਿਹੈ ਮੁਫ਼ਤ ਟੀਕਾਕਰਨ 

  • ਪਸ਼ੂਧਨ ਨੂੰ ਬਿਮਾਰੀ ਤੋਂ ਬਚਾਉਣ ਲਈ ਐਫ.ਐਮ.ਡੀ. ਵੈਕਸੀਨ ਦੀਆਂ 68 ਲੱਖ ਤੋਂ ਵੱਧ ਡੋਜ਼ਾਂ ਕੀਤੀਆਂ ਪ੍ਰਾਪਤ: ਗੁਰਮੀਤ ਸਿੰਘ ਖੁੱਡੀਆਂ

Chandigarh: ਸੂਬੇ ਵਿਚ ਮੂੰਹ-ਖੁਰ ਦੀ ਬਿਮਾਰੀ (ਐਫ.ਐਮ.ਡੀ.) ਨੂੰ ਰੋਕਣ ਲਈ, ਪੰਜਾਬ ਦੇ ਪਸ਼ੂ ਪਾਲਣ ਵਿਭਾਗ ਵੱਲੋਂ ਵੱਡੇ ਪੱਧਰ 'ਤੇ ਪਸ਼ੂਆਂ ਦੇ ਟੀਕਾਕਰਨ ਦੀ ਮੁਹਿੰਮ ਵਿੱਢੀ ਗਈ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਦੇ ਪਸ਼ੂ ਪਾਲਣ, ਡੇਅਰੀ ਵਿਕਾਸ ਅਤੇ ਮੱਛੀ ਪਾਲਣ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਨੇ ਦੱਸਿਆ ਕਿ ਕੌਮੀ ਪਸ਼ੂ ਰੋਗ ਕੰਟਰੋਲ ਪ੍ਰੋਗਰਾਮ ਤਹਿਤ 68,45,300 ਐਫ.ਐਮ.ਡੀ. ਵੈਕਸੀਨ ਦੀਆਂ ਖੁਰਾਕਾਂ ਪ੍ਰਾਪਤ ਕੀਤੀਆਂ ਗਈਆਂ ਹਨ। 

ਸ. ਗੁਰਮੀਤ ਸਿੰਘ ਖੁੱਡੀਆਂ ਨੇ ਦੱਸਿਆ ਕਿ ਇਸ ਮੁਹਿੰਮ ਤਹਿਤ ਹੁਣ ਤੱਕ ਲਗਭਗ 75 ਫ਼ੀਸਦ ਪਸ਼ੂਆਂ ਨੂੰ ਕਵਰ ਕਰਦਿਆਂ ਕੁੱਲ 48,73,277 ਐਫ.ਐਮ.ਡੀ. ਵੈਕਸੀਨ ਡੋਜ਼ਾਂ ਲਗਾਈਆਂ ਜਾ ਚੁੱਕੀਆਂ ਹਨ। ਉਨ੍ਹਾਂ ਦੱਸਿਆ ਕਿ ਸੂਬੇ ਵਿੱਚ 20 ਦਸੰਬਰ, 2023 ਤੱਕ 100 ਫ਼ੀਸਦ ਪਸ਼ੂਧਨ (ਲਗਭਗ 65,03,505) ਦਾ ਟੀਕਾਕਰਨ ਮੁਕੰਮਲ ਕੀਤਾ ਜਾਵੇਗਾ।

ਕੈਬਨਿਟ ਮੰਤਰੀ ਨੇ ਦੱਸਿਆ ਕਿ ਇਹ ਟੀਕਾਕਰਨ ਬਿਲਕੁਲ ਮੁਫ਼ਤ ਕੀਤਾ ਜਾ ਰਿਹਾ ਹੈ ਅਤੇ ਇਹ ਟੀਕਾਕਰਨ ਪੰਜਾਬ ਦੇ ਪਸ਼ੂ ਪਾਲਣ ਵਿਭਾਗ ਦੇ ਸਟਾਫ਼ ਵੱਲੋਂ ਪਸ਼ੂ ਪਾਲਕਾਂ/ਡੇਅਰੀ ਕਿਸਾਨਾਂ ਦੇ ਘਰ-ਘਰ ਜਾ ਕੇ ਕੀਤਾ ਜਾ ਰਿਹਾ ਹੈ। ਇਸ ਟੀਕਾਕਰਨ ਮੁਹਿੰਮ ਦਾ ਮੁੱਖ ਉਦੇਸ਼ ਪਸ਼ੂਆਂ ਨੂੰ ਮੂੰਹ-ਖੁਰ ਦੀ ਬਿਮਾਰੀ ਤੋਂ ਬਚਾਉਣਾ ਹੈ, ਜਿਸ ਨੂੰ ਵਿਸ਼ਵ ਪੱਧਰ 'ਤੇ ਪਸ਼ੂਆਂ ਲਈ ਗੰਭੀਰ ਖਤਰਾ ਮੰਨਿਆ ਗਿਆ ਹੈ।

ਸੂਬੇ ਦੇ ਪਸ਼ੂ ਪਾਲਕਾਂ  ਨੂੰ ਇਸ ਬਿਮਾਰੀ ਕਾਰਨ ਹੋਣ ਵਾਲੇ ਦੁੱਧ ਉਤਪਾਦਨ ਦੇ ਨੁਕਸਾਨ ਤੋਂ ਬਚਾਉਣ ਲਈ ਆਪਣੇ ਨੇੜਲੇ ਵੈਟਰਨਰੀ ਸੰਸਥਾਵਾਂ ਨਾਲ ਸੰਪਰਕ ਕਰਕੇ ਇਸ ਬਿਮਾਰੀ ਦੇ ਖਾਤਮੇ ਲਈ ਆਪਣੇ ਪਸ਼ੂਆਂ ਦਾ ਟੀਕਾਕਰਨ ਕਰਵਾਉਣ ਦੀ ਅਪੀਲ ਕਰਦਿਆਂ ਕੈਬਿਨਟ ਮੰਤਰੀ ਨੇ ਕਿਹਾ ਕਿ ਐਫ.ਐਮ.ਡੀ. ਦਾ ਆਰਥਿਕ ਪ੍ਰਭਾਵ ਬਹੁਤ ਜ਼ਿਆਦਾ ਹੈ।

(For more news apart from Free vaccination is being done by Animal Husbandry Department, stay tuned to Rozana Spokesman)

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਜੇਲ੍ਹ ਦੀ ਚੱਕੀ ਪੀਸਣਗੀਆਂ ਕਈ ਮਸ਼ਹੂਰ ਫਿਲਮੀ ਹਸਤੀਆਂ? ਦਾਊਦ ਦੀ ਡਰੱਗ ਪਾਰਟੀ ਨਾਲ ਜੁੜ ਰਹੇ ਨਾਮ

17 Nov 2025 1:59 PM

ਸਰਬਜੀਤ ਕੌਰ ਦੇ ਮਾਮਲੇ ਤੋਂ ਬਾਅਦ ਇਕੱਲੀ ਔਰਤ ਨੂੰ ਪਾਕਿਸਤਾਨ ਜਾਣ 'ਤੇ SGPC ਨੇ ਲਗਾਈ ਰੋਕ

17 Nov 2025 1:58 PM

'700 ਸਾਲ ਗੁਲਾਮ ਰਿਹਾ ਭਾਰਤ, ਸਭ ਤੋਂ ਪਹਿਲਾਂ ਬਾਬਾ ਨਾਨਕ ਨੇ ਹੁਕਮਰਾਨਾਂ ਖ਼ਿਲਾਫ਼ ਬੁਲੰਦ ਕੀਤੀ ਸੀ ਆਵਾਜ਼'

16 Nov 2025 2:57 PM

ਧੀ ਦੇ ਵਿਆਹ ਮਗਰੋਂ ਭੱਦੀ ਸ਼ਬਦਲਈ ਵਰਤਣ ਵਾਲਿਆਂ ਨੂੰ Bhai Hardeep Singh ਦਾ ਜਵਾਬ

16 Nov 2025 2:56 PM

ਸਾਡੇ ਮੋਰਚੇ ਦੇ ਆਗੂ ਨਹੀਂ ਚਾਹੁੰਦੇ ਬੰਦੀ ਸਿੰਘ ਰਿਹਾਅ ਹੋਣ | Baba Raja raj Singh

15 Nov 2025 3:17 PM
Advertisement