
Amritsar News: ਖੇਪ ਦਾ ਕੁੱਲ ਵਜ਼ਨ 550 ਗ੍ਰਾਮ ਸੀ
Heroin worth Rs 3.5 crore recovered along with a Pakistani drone in Amritsar: ਭਾਰਤੀ ਸਰਹੱਦ ਵਿੱਚ ਪਾਕਿਸਤਾਨੀ ਤਸਕਰਾਂ ਦੀ ਘੁਸਪੈਠ ਜਾਰੀ ਹੈ। ਸ਼ਨੀਵਾਰ ਦੇਰ ਰਾਤ ਪਾਕਿਸਤਾਨੀ ਸਮੱਗਲਰਾਂ ਨੇ ਇੱਕ ਵਾਰ ਫਿਰ ਪੰਜਾਬ ਦੀ ਭਾਰਤੀ ਸਰਹੱਦ ਵਿੱਚ ਘੁਸਪੈਠ ਦੀ ਕੋਸ਼ਿਸ਼ ਕੀਤੀ ਪਰ ਇੱਕ ਸਾਂਝੇ ਤਲਾਸ਼ੀ ਅਭਿਆਨ ਵਿੱਚ ਸੀਮਾ ਸੁਰੱਖਿਆ ਬਲ (ਬੀ.ਐਸ.ਐਫ.) ਅਤੇ ਪੰਜਾਬ ਪੁਲਿਸ ਦੇ ਜਵਾਨਾਂ ਨੇ ਭਾਰਤੀ ਸਰਹੱਦ ਵੱਲ ਭੇਜੇ ਗਏ ਡਰੋਨ ਅਤੇ ਕਰੀਬ 3.5 ਕਰੋੜ ਰੁਪਏ ਦੀ ਹੈਰੋਇਨ ਜ਼ਬਤ ਕੀਤੀ। ਭਾਰਤੀ ਸਮੱਗਲਰਾਂ ਦੇ ਹੱਥ ਲੱਗਣ ਤੋਂ ਪਹਿਲਾਂ ਹੀ ਬਰਾਮਦ ਕਰ ਲਿਆ ਗਿਆ।
ਇਹ ਵੀ ਪੜ੍ਹੋ: Jalandhar News: ਅਮਰੀਕਾ ਤੋਂ ਵਾਪਸ ਆਏ ਨੌਜਵਾਨ ਨੂੰ ਗੋਲੀਆਂ ਨਾਲ ਭੁੰਨਿਆ
ਬੀਐਸਐਫ ਮੁਤਾਬਕ ਦੇਰ ਰਾਤ ਡਰੋਨ ਦੀ ਆਵਾਜਾਈ ਦੀ ਸੂਚਨਾ ਮਿਲੀ। ਇਹ ਡਰੋਨ ਹਰਕਤ ਅੰਮ੍ਰਿਤਸਰ ਅਧੀਨ ਪੈਂਦੇ ਸਰਹੱਦੀ ਪਿੰਡ ਦਾਉਕੇ ਕਲਾਂ ਵਿੱਚ ਦੇਖਣ ਨੂੰ ਮਿਲੀ। ਜਿਸ ਤੋਂ ਬਾਅਦ ਬੀਐਸਐਫ ਅਤੇ ਪੰਜਾਬ ਪੁਲਿਸ ਨੇ ਸਾਂਝਾ ਆਪ੍ਰੇਸ਼ਨ ਸ਼ੁਰੂ ਕੀਤਾ।
ਇਹ ਵੀ ਪੜ੍ਹੋ: Uttar Pradesh News: ਚੜ੍ਹਦੀ ਸਵੇਰ ਵਾਪਰਿਆ ਦਰਦਨਾਕ ਹਾਦਸਾ, ਜ਼ਿੰਦਾ ਸੜੇ 8 ਬਰਾਤੀ
ਦੇਰ ਰਾਤ ਬੀਐਸਐਫ ਅਤੇ ਪੰਜਾਬ ਪੁਲਿਸ ਨੇ ਪਿੰਡ ਦਾਉਕੇ ਤੋਂ ਇਕ ਡਰੋਨ ਬਰਾਮਦ ਕੀਤਾ ਹੈ। ਇਸ ਡਰੋਨ ਨਾਲ ਪਲਾਸਟਿਕ ਦਾ ਇੱਕ ਡੱਬਾ ਬੰਨ੍ਹਿਆ ਹੋਇਆ ਸੀ। ਜਿਸ ਵਿਚ ਹੈਰੋਇਨ ਦੀ ਖੇਪ ਰੱਖੀ ਹੋਈ ਸੀ। ਇਸ ਖੇਪ ਦਾ ਕੁੱਲ ਵਜ਼ਨ 550 ਗ੍ਰਾਮ ਸੀ, ਜਿਸ ਦੀ ਅੰਤਰਰਾਸ਼ਟਰੀ ਕੀਮਤ ਲਗਭਗ 3.5 ਕਰੋੜ ਰੁਪਏ ਹੈ।