Phagwara News : ਫਗਵਾੜਾ 'ਚ ਗਊਆਂ ਦੀ ਮੌਤ 'ਤੇ ਆਮ ਆਦਮੀ ਪਾਰਟੀ ਨੇ ਪ੍ਰਗਟਾਇਆ ਦੁੱਖ, ਕਿਹਾ- ਘਟਨਾ ਚਿੰਤਾਜਨਕ

By : BALJINDERK

Published : Dec 10, 2024, 8:15 pm IST
Updated : Dec 10, 2024, 8:15 pm IST
SHARE ARTICLE
‘ਆਪ’ ਪੰਜਾਬ ਦੇ ਪ੍ਰਧਾਨ ਅਮਨ ਅਰੋੜਾ
‘ਆਪ’ ਪੰਜਾਬ ਦੇ ਪ੍ਰਧਾਨ ਅਮਨ ਅਰੋੜਾ

Phagwara News : ਪੁਲਿਸ ਨੇ ਐਫਆਈਆਰ ਕੀਤੀ ਦਰਜ, ਜਾਂਚ ਚੱਲ ਰਹੀ ਹੈ, ਜੇਕਰ ਕੋਈ ਦੋਸ਼ੀ ਪਾਇਆ ਗਿਆ ਤਾਂ ਉਸ ਨੂੰ ਬਖਸ਼ਿਆ ਨਹੀਂ ਜਾਵੇਗਾ - ਅਮਨ ਅਰੋੜਾ

Phagwara News : ਆਮ ਆਦਮੀ ਪਾਰਟੀ (ਆਪ) ਨੇ ਫਗਵਾੜਾ ਵਿੱਚ ਇੱਕ ਗਊਸ਼ਾਲਾ ਵਿੱਚ 20 ਗਊਆਂ ਦੀ ਮੌਤ 'ਤੇ ਦੁੱਖ ਦਾ ਪ੍ਰਗਟਾਵਾ ਕਰਦਿਆਂ ਕਿਹਾ ਕਿ ਇਹ ਘਟਨਾ ਬੇਹੱਦ ਚਿੰਤਾਜਨਕ ਅਤੇ ਤਣਾਅ ਪੈਦਾ ਕਰਨ ਵਾਲੀ ਹੈ। ਪਾਰਟੀ ਨੇ ਕਿਹਾ ਕਿ ਘਟਨਾ ਦੀ ਹਰ ਪਹਿਲੂ ਤੋਂ ਜਾਂਚ ਕੀਤੀ ਜਾ ਰਹੀ ਹੈ ਤਾਂ ਜੋ ਮਾਮਲੇ ਦੀ ਤਹਿ ਤੱਕ ਪਹੁੰਚਿਆ ਜਾ ਸਕੇ ਅਤੇ ਸਾਰੀ ਸੱਚਾਈ ਲੋਕਾਂ ਸਾਹਮਣੇ ਆ ਸਕੇ।

‘ਆਪ’ ਪੰਜਾਬ ਦੇ ਪ੍ਰਧਾਨ ਅਮਨ ਅਰੋੜਾ ਨੇ ਕਿਹਾ ਕਿ ਪੁਲਿਸ ਮਾਮਲੇ ਦੀ ਗੰਭੀਰਤਾ ਨਾਲ ਜਾਂਚ ਕਰ ਰਹੀ ਹੈ।  ਸਰਕਾਰ ਵੀ ਗੰਭੀਰ ਹੈ। ਪੁਲਿਸ ਨੂੰ ਜਲਦੀ ਜਾਂਚ ਕਰਨ ਦੇ ਨਿਰਦੇਸ਼ ਦਿੱਤੇ ਗਏ ਹਨ। ਸਰਕਾਰ ਦੀਆਂ ਹਦਾਇਤਾਂ ਅਨੁਸਾਰ ਪੁਲੀਸ ਨੇ ਘਟਨਾ ਦੇ ਤੁਰੰਤ ਬਾਅਦ ਐਫਆਈਆਰ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ।  ਜਾਂਚ ਜਲਦੀ ਹੀ ਆਪਣੇ ਸਿੱਟੇ 'ਤੇ ਪਹੁੰਚੇਗੀ। 

ਅਮਨ ਅਰੋੜਾ ਨੇ ਹਿੰਦੂ ਸੰਗਠਨਾਂ ਅਤੇ ਆਮ ਲੋਕਾਂ ਨੂੰ ਸ਼ਾਂਤੀ ਅਤੇ ਕਾਨੂੰਨ ਵਿਵਸਥਾ ਬਣਾਈ ਰੱਖਣ ਦੀ ਅਪੀਲ ਕਰਦਿਆਂ ਕਿਹਾ ਕਿ ਸਾਨੂੰ ਪੁਲਿਸ ਜਾਂਚ ਤੱਕ ਇੰਤਜ਼ਾਰ ਕਰਨਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਜਾਂਚ ਦੌਰਾਨ ਜੇਕਰ ਕੋਈ ਦੋਸ਼ੀ ਪਾਇਆ ਗਿਆ ਤਾਂ ਉਸ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇਗੀ। ਉਸ ਨੂੰ ਕਿਸੇ ਵੀ ਕੀਮਤ 'ਤੇ ਬਖਸ਼ਿਆ ਨਹੀਂ ਜਾਵੇਗਾ।

(For more news apart from Aam Aadmi Party expressed grief over death of cows in Phagwara, saying incident is alarming News in Punjabi, stay tuned to Rozana Spokesman)

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

'ਕਰਨ ਔਜਲਾ ਵੱਲੋਂ ਪਸ਼ੂਆਂ ਲਈ 10 ਹਜ਼ਾਰ ਕਿੱਲੋ ਚਾਰੇ ਦੀ ਸੇਵਾ, ਹੜ੍ਹ ਪ੍ਰਭਾਵਿਤ ਪਿੰਡਾਂ 'ਚ ਜਾਣ ਲਈ ਟਰਾਲੀਆਂ....

05 Sep 2025 3:13 PM

Situation at Ludhiana Sasrali critical : ਜੇ ਇਹ ਬੰਨ੍ਹ ਟੁੱਟਦਾ ਤਾਂ 24 ਤੋਂ 25 ਪਿੰਡ ਡੁੱਬਣਗੇ Punjab Floods

05 Sep 2025 1:31 PM

ਆਹ ਫ਼ਸਲ ਤਾਂ ਬਰਬਾਦ ਹੋ ਗਈ, ਅਗਲੀ ਵੀ ਖ਼ਤਰੇ 'ਚ - ਕੇਂਦਰੀ ਮੰਤਰੀ ਸ਼ਿਵਰਾਜ ਚੌਹਾਨ

04 Sep 2025 9:50 PM

ਹੜ੍ਹ ਪੀੜਤਾਂ ਦੇ ਹੱਕ 'ਚ ਆਏ ਦਿਲਜੀਤ ਦੋਸਾਂਝ

04 Sep 2025 9:48 PM

Punjab Flood News : Sutlej River ਦੇ ਪਾਣੀ ਨੇ ਡੋਬੇ ਸੈਂਕੜੇ ਪਿੰਡ, 'ਕੋਠੀਆਂ ਟੁੱਟ-ਟੁੱਟ ਪਾਣੀ 'ਚ ਡਿੱਗ ਰਹੀਆਂ'

01 Sep 2025 3:21 PM
Advertisement