Moga News: ਬੱਚਿਆਂ ਦੀ ਦੇਖਭਾਲ ਕਰਨ ਵਾਲੀਆਂ ਸੰਸਥਾਵਾਂ ਦਾ ਜੁਵੇਨਾਈਲ ਜਸਟਿਸ ਐਕਟ ਤਹਿਤ ਰਜਿਸਟਰਡ ਹੋਣਾ ਲਾਜ਼ਮੀ
Published : Dec 10, 2024, 1:51 pm IST
Updated : Dec 10, 2024, 1:51 pm IST
SHARE ARTICLE
Child care institutions must be registered under the Juvenile Justice Act
Child care institutions must be registered under the Juvenile Justice Act

Moga News: ਰਜਿਸਟ੍ਰੇਸ਼ਨ ਲਈ ਸੰਸਥਾਵਾਂ 18 ਦਸੰਬਰ ਤੱਕ ਕਰਨ ਬਾਲ ਸੁਰੱਖਿਆ ਯੁਨਿਟ ਨਾਲ ਸੰਪਰਕ ਕਰਨ

 

ਰਜਿਸਟਰਡ ਨਾ ਹੋਣ ਵਾਲੀ ਸੰਸਥਾ ਵਿਰੁੱਧ ਐਕਟ ਤਹਿਤ ਕੀਤੀ ਜਾਵੇਗੀ ਕਾਰਵਾਈ- ਵਧੀਕ ਡਿਪਟੀ ਕਮਿਸ਼ਨਰ

Moga News: ਵਧੀਕ ਡਿਪਟੀ ਕਮਿਸ਼ਨਰ (ਜ) ਚਾਰੂਮਿਤਾ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਬੱਚਿਆਂ ਦੀ ਸੁਰੱਖਿਆ ਅਤੇ ਸੰਭਾਲ ਲਈ ਕੰਮ ਕਰ ਰਹੀਆਂ ਸਾਰੀਆਂ ਸਰਕਾਰੀ/ਗੈਰ-ਸਰਕਾਰੀ ਸੰਸਥਾਵਾਂ ਦਾ ਜੁਵੇਨਾਈਲ ਜਸਟਿਸ (ਕੇਅਰ ਐਂਡ ਪ੍ਰੋਟੈਕਸ਼ਨ ਆਫ ਚਿਲਡਰਨ) ਐਕਟ-2015 ਦੀ ਧਾਰਾ 41(1) ਤਹਿਤ ਰਜਿਸਟਰਡ ਹੋਣਾ ਲਾਜ਼ਮੀ ਹੈ।

ਉਨ੍ਹਾਂ ਦੱਸਿਆ ਕਿ ਜੇਕਰ ਕੋਈ ਸੰਸਥਾ ਅਜਿਹਾ ਨਹੀਂ ਕਰਦੀ ਹੈ ਤਾਂ ਸੰਸਥਾ ਵਿਰੁੱਧ ਜੁਵੇਨਾਈਲ ਜਸਿਟਸ (ਕੇਅਰ ਐਂਡ ਪ੍ਰੋਟੈਕਸ਼ਨ ਆਫ਼ ਚਿਲਡਰਨ) ਐਕਟ 2015 ਦੀ ਧਾਰਾ 42 ਤਹਿਤ ਕਾਰਵਾਈ ਕੀਤੀ ਜਾਵੇਗੀ। ਜੇਕਰ ਜ਼ਿਲ੍ਹੇ ਵਿੱਚ ਕੋਈ ਵੀ ਸੰਸਥਾ ਲੋੜਵੰਦ ਬੱਚਿਆਂ ਦੀ ਸਾਂਭ-ਸੰਭਾਲ ਅਤੇ ਸੁਰੱਖਿਆ ਲਈ ਕੰਮ ਕਰ ਰਹੀ ਹੋਵੇ ਜਾਂ ਕੰਮ ਕਰਨ ਦੀ ਇਛੁੱਕ ਹੋਵੇ ਪਰ ਜੁਵੇਨਾਈਲ ਜਸਟਿਸ (ਕੇਅਰ ਐਂਡ ਪ੍ਰੋਟੈਕਸ਼ਨ ਆਫ ਚਿਲਡਰਨ) ਐਕਟ 2015 ਦੀ ਧਾਰਾ 41(1) ਤਹਿਤ ਰਜਿਸਟਰਡ ਨਾ ਹੋਈ ਹੋਵੇ, ਅਜਿਹੀ ਸੰਸਥਾ ਵੱਲੋਂ ਆਪਣੀ ਰਜਿਸਟ੍ਰੇਸ਼ਨ ਕਰਵਾਉਣ ਲਈ ਜ਼ਿਲ੍ਹਾ ਪ੍ਰੋਗਰਾਮ ਅਫ਼ਸਰ/ਜ਼ਿਲ੍ਹਾ ਬਾਲ ਸੁਰੱਖਿਆ ਅਫ਼ਸਰ, ਮੋਗਾ ਨਾਲ 18 ਦਸੰਬਰ, 2024 ਤੱਕ ਸੰਪਰਕ ਕੀਤਾ ਜਾ ਸਕਦਾ ਹੈ।

ਉਨ੍ਹਾਂ ਦੱਸਿਆ ਕਿ ਜ਼ਿਲ੍ਹਾ ਬਾਲ ਸੁਰੱਖਿਆ ਯੂਨਿਟ, ਮੋਗਾ ਦਾ ਦਫ਼ਤਰ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਗਰਾਊਂਡ ਫਲੋਰ ਉੱਪਰ ਕਮਰਾ ਨੰਬਰ ਬੀ-002,005 ਵਿੱਚ ਸਥਿਤ ਹੈ। ਇਸ ਸਬੰਧੀ ਵਧੇਰੇ ਜਾਣਕਾਰੀ ਲਈ ਦਫ਼ਤਰ ਵਿਖੇ ਜਾਂ ਫਿਰ 01636-234447 ਅਤੇ 95018-22488 ਨੰਬਰਾਂ ’ਤੇ ਸੰਪਰਕ ਕੀਤਾ ਜਾ ਸਕਦਾ ਹੈ।

 

 

SHARE ARTICLE

ਏਜੰਸੀ

Advertisement

Batala Murder News : Batala 'ਚ ਰਾਤ ਨੂੰ ਗੋਲੀਆਂ ਮਾਰ ਕੇ ਕੀਤੇ Murder ਤੋਂ ਬਾਅਦ ਪਤਨੀ ਆਈ ਕੈਮਰੇ ਸਾਹਮਣੇ

03 Nov 2025 3:24 PM

Eyewitness of 1984 Anti Sikh Riots: 1984 ਦਿੱਲੀ ਸਿੱਖ ਕਤਲੇਆਮ ਦੀ ਇਕੱਲੀ-ਇਕੱਲੀ ਗੱਲ ਚਸ਼ਮਦੀਦਾਂ ਦੀ ਜ਼ੁਬਾਨੀ

02 Nov 2025 3:02 PM

'ਪੰਜਾਬ ਨਾਲ ਧੱਕਾ ਕਿਸੇ ਵੀ ਕੀਮਤ 'ਤੇ ਨਹੀਂ ਕੀਤਾ ਜਾਵੇਗਾ ਬਰਦਾਸ਼ਤ,'CM ਭਗਵੰਤ ਸਿੰਘ ਮਾਨ ਨੇ ਆਖ ਦਿੱਤੀ ਵੱਡੀ ਗੱਲ

02 Nov 2025 3:01 PM

ਪੁੱਤ ਨੂੰ ਯਾਦ ਕਰ ਬੇਹਾਲ ਹੋਈ ਮਾਂ ਦੇ ਨਹੀਂ ਰੁੱਕ ਰਹੇ ਹੰਝੂ | Tejpal Singh

01 Nov 2025 3:10 PM

ਅਮਿਤਾਭ ਦੇ ਪੈਰੀ ਹੱਥ ਲਾਉਣ ਨੂੰ ਲੈ ਕੇ ਦੋਸਾਂਝ ਦਾ ਕੀਤਾ ਜਾ ਰਿਹਾ ਵਿਰੋਧ

01 Nov 2025 3:09 PM
Advertisement