Moga News : ਮੁੱਖ ਖੇਤੀਬਾੜੀ ਅਫ਼ਸਰ ਵੱਲੋਂ ਖੇਤੀ ਗਤੀਵਿਧੀਆਂ ਸਬੰਧੀ ਸਮੂਹ ਵਿਭਾਗੀ ਸਟਾਫ ਦੀ ਬੁਲਾਈ ਮੀਟਿੰਗ

By : BALJINDERK

Published : Dec 10, 2024, 1:57 pm IST
Updated : Dec 10, 2024, 1:57 pm IST
SHARE ARTICLE
ਮੀਟਿੰਗ ਦੀ ਤਸਵੀਰ
ਮੀਟਿੰਗ ਦੀ ਤਸਵੀਰ

Moga News : ਗੁਲਾਬੀ ਸੁੰਡੀ ਦੇ ਹਮਲੇ ਕਰਕੇ ਕਿਸਾਨਾਂ ਦੇ ਖੇਤਾਂ ਦਾ ਵੱਧ ਤੋਂ ਵੱਧ ਦੌਰਾ ਕਰਨ ਦੇ ਆਦੇਸ਼ ਕੀਤੇ ਜਾਰੀ

Moga News in Punjabi : ਅੱਜ ਮੁੱਖ ਖੇਤੀਬਾੜੀ ਅਫ਼ਸਰ, ਮੋਗਾ ਡਾ. ਕਰਨਜੀਤ ਸਿੰਘ ਗਿੱਲ ਵੱਲੋਂ ਸਟਾਫ਼ ਮੀਟਿੰਗ ਕੀਤੀ ਗਈ ਅਤੇ ਖੇਤੀਬਾੜੀ ਵਿਭਾਗ ਵਿੱਚ ਚੱਲ ਰਹੀਆਂ ਸਕੀਮਾਂ ਸਬੰਧੀ ਵਿਚਾਰ-ਵਟਾਂਦਰਾ ਕੀਤਾ ਗਿਆ। ਇਹਨਾਂ ਸਕੀਮਾਂ ’ਚ ਅੰਕੜਾ ਸ਼ਾਖਾ, ਬੀਜ ਸ਼ਾਖਾ, ਇੰਨਫੋਰਸਮੈਂਟ ਸ਼ਾਖਾ, ਪੀ.ਪੀ. ਸ਼ਾਖਾ, ਇੰਜੀਨੀਅਰਿੰਗ ਸ਼ਾਖਾ, ਆਤਮਾ ਸ਼ਾਖਾ ਅਤੇ ਭੌਂ ਪਰਖ ਲੈਬ ਸਬੰਧੀ ਸੰਖੇਪ ’ਚ ਚਰਚਾ ਕੀਤੀ ਗਈ। ਉਪਰੋਕਤ ਸਕੀਮਾਂ ਦੀ ਬਲਾਕ ਪੱਧਰ ਉੱਪਰ ਪ੍ਰਗਤੀ ਵਾਚਣ ਉਪਰੰਤ ਮੁੱਖ ਖੇਤੀਬਾੜੀ ਅਫ਼ਸਰ ਵੱਲੋਂ ਇਹਨਾਂ ਸਕੀਮਾਂ ਦੇ ਟੀਚੇ ਸਮੇਂ ਸਿਰ ਮੁਕੰਮਲ ਕਰਨ ਸਬੰਧੀ ਦਿਸ਼ਾ-ਨਿਰਦੇਸ਼ ਜਾਰੀ ਕੀਤੇ।

ਇਸ ਸਮੇਂ ਮੁੱਖ ਖੇਤੀਬਾੜੀ ਅਫ਼ਸਰ ਨੇ ਕਣਕ ਦੀ ਫ਼ਸਲ ਉੱਪਰ ਹੋ ਰਹੇ ਗੁਲਾਬੀ ਸੁੰਡੀ ਦੇ ਹਮਲੇ ਬਾਰੇ ਵੀ ਸਾਰੇ ਸਟਾਫ਼ ਨੂੰ ਹਦਾਇਤ ਕੀਤੀ ਕਿ ਰੋਜ਼ਾਨਾ ਕਿਸਾਨਾਂ ਦੇ ਖੇਤਾਂ ਦਾ ਦੌਰਾ ਕੀਤਾ ਜਾਵੇ ਅਤੇ ਇਸਦੀ ਰੋਕਥਾਮ ਸਬੰਧੀ ਕਿਸਾਨਾਂ ਨੂੰ ਪੰਜਾਬ ਖੇਤੀਬਾੜੀ ਯੂਨੀਵਰਸਿਟੀ, ਲੁਧਿਆਣਾ ਵੱਲੋਂ ਸਿਫਾਰਸ਼ ਕੀਤੀਆਂ ਗਈਆਂ ਕੀਟਨਾਸ਼ਕ ਦਵਾਈਆਂ ਸਬੰਧੀ ਜਾਣਕਾਰੀ ਦਿੱਤੀ ਜਾਵੇ। ਇਸ ਸਮੇਂ ਉਹਨਾਂ ਵੱਲੋਂ ਪ੍ਰਧਾਨ ਮੰਤਰੀ ਕਿਸਾਨ ਸਨਮਾਨ ਨਿੱਧੀ ਯੋਜਨਾ ਦੀ ਪ੍ਰਗਤੀ ਵਾਚੀ ਗਈ ਅਤੇ ਹਦਾਇਤ ਕੀਤੀ ਗਈ ਕਿ ਪਿੰਡ ਪੱਧਰ/ਬਲਾਕ ਪੱਧਰ ਦੇ ਕਿਸਾਨ ਸਿਖ਼ਲਾਈ ਕੈਂਪਾਂ ਚ ਖੇਤੀ ਵਿਭਾਗ ਦੀਆਂ ਗਤੀਵਿਧੀਆਂ ਕਰਨ ਤਾਂ ਜੋ ਕਿਸਾਨਾਂ ਤੱਕ ਸਕੀਮਾਂ ਦਾ ਲਾਭ ਪਹੁੰਚਾਇਆ ਜਾ ਸਕੇ।

ਉਹਨਾਂ ਵੱਲੋਂ ਯੂਰੀਆ ਖਾਦ ਸਬੰਧੀ ਜਾਣਕਾਰੀ ਦਿੰਦਿਆਂ ਦੱਸਿਆ ਕਿ ਜ਼ਿਲ਼੍ਹੇ ’ਚ 70 ਪ੍ਰਤੀਸ਼ਤ ਯੂਰੀਆ ਮੌਜੂਦ ਹੈ ਅਤੇ ਬਾਕੀ ਰਹਿੰਦੀ ਸਪਲਾਈ ਵੀ ਜਲਦੀ ਪੂਰੀ ਹੋ ਜਾਵੇਗੀ। ਉਹਨ੍ਹਾਂ ਵੱਲ਼ੋਂ ਇਹ ਭਰੋਸਾ ਦਿਵਾਇਆ ਗਿਆ ਕਿ ਜ਼ਿਲ੍ਹੇ ’ਚ ਯੂਰੀਆ ਖਾਦ ਦੀ ਕੋਈ ਕਮੀ ਨਹੀਂ ਆਉਣ ਦਿੱਤੀ ਜਾਵੇਗੀ। ਮੀਟਿੰਗ ਦੇ ਅੰਤ ’ਚ ਡਾ.ਗੁਰਪ੍ਰੀਤ ਸਿੰਘ,  ਜ਼ਿਲ੍ਹਾ ਸਿਖ਼ਲਾਈ ਅਫ਼ਸਰ ਵੱਲੋਂ ਮੀਟਿੰਗ ’ਚ ਹਾਜ਼ਰ ਸਮੂਹ ਅਧਿਕਾਰੀਆਂ/ਕਰਮਚਾਰੀਆਂ ਦਾ ਧੰਨਵਾਦ ਕੀਤਾ ਗਿਆ।

ਇਸ ਮੀਟਿੰਗ ਵਿੱਚ ਜ਼ਿਲ੍ਹਾ ਸਿਖ਼ਲਾਈ ਅਫ਼ਸਰ, ਸਮੂਹ ਬਲਾਕ ਖੇਤੀਬਾੜੀ ਅਫ਼ਸਰ, ਖੇਤੀਬਾੜੀ ਵਿਕਾਸ ਅਫ਼ਸਰ, ਖੇਤੀਬਾੜੀ ਵਿਸਥਾਰ ਅਫ਼ਸਰ, ਖੇਤੀਬਾੜੀ ਉੱਪ ਨਿਰੀਖਕ, ਪ੍ਰੋਜੈਕਟ ਡਾਇਰੈਕਟਰ (ਆਤਮਾ) ਅਤੇ ਸਮੂਹ ਆਤਮਾ ਸਟਾਫ਼, ਖੇਤੀਬਾੜੀ ਇੰਜੀਨੀਅਰ ਮੌਜੂਦ ਸਨ।

(For more news apart from  meeting called by Chief Agriculture Officer of all departmental staff regarding agricultural activities News in Punjabi, stay tuned to Rozana Spokesman)

Location: India, Punjab, Moga

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਮਾਸਟਰ ਸਲੀਮ ਦੇ ਪਿਤਾ ਪੂਰਨ ਸ਼ਾਹ ਕੋਟੀ ਦਾ ਹੋਇਆ ਦੇਹਾਂਤ

22 Dec 2025 3:16 PM

328 Missing Guru Granth Sahib Saroop : '328 ਸਰੂਪ ਅਤੇ ਗੁਰੂ ਗ੍ਰੰਥ ਸਾਹਿਬ ਕਦੇ ਚੋਰੀ ਨਹੀਂ ਹੋਏ'

21 Dec 2025 3:16 PM

faridkot Rupinder kaur Case : 'ਪਤੀ ਨੂੰ ਮਾਰਨ ਵਾਲੀ Rupinder kaur ਨੂੰ ਜੇਲ੍ਹ 'ਚ ਵੀ ਕੋਈ ਪਛਤਾਵਾ ਨਹੀਂ'

21 Dec 2025 3:16 PM

Rana Balachauria: ਪ੍ਰਬਧੰਕਾਂ ਨੇ ਖੂਨੀ ਖ਼ੌਫ਼ਨਾਕ ਮੰਜ਼ਰ ਦੀ ਦੱਸੀ ਇਕੱਲੀ-ਇਕੱਲੀ ਗੱਲ,Mankirat ਕਿੱਥੋਂ ਮੁੜਿਆ ਵਾਪਸ?

20 Dec 2025 3:21 PM

''ਪੰਜਾਬ ਦੇ ਹਿੱਤਾਂ ਲਈ ਜੇ ਜ਼ਰੂਰੀ ਹੋਇਆ ਤਾਂ ਗਠਜੋੜ ਜ਼ਰੂਰ ਹੋਵੇਗਾ'', ਪੰਜਾਬ ਭਾਜਪਾ ਪ੍ਰਧਾਨ ਸੁਨੀਲ ਜਾਖੜ ਦਾ ਬਿਆਨ

20 Dec 2025 3:21 PM
Advertisement