Punjab News: ਸਾਂਸਦ ਔਜਲਾ ਦੇ ਯਤਨ ਹੋਏ ਸਫਲ; ਹੁਣ ਅੰਮ੍ਰਿਤਸਰ ਹਵਾਈ ਅੱਡੇ ਤੋਂ ਗਹਿਣੇ ਹੋ ਸਕਣਗੇ ਐਕਸਪੋਰਟ
Published : Dec 10, 2024, 3:47 pm IST
Updated : Dec 10, 2024, 3:47 pm IST
SHARE ARTICLE
MP Aujla's efforts were successful; Now jewelery can be exported from Amritsar airport
MP Aujla's efforts were successful; Now jewelery can be exported from Amritsar airport

Punjab News: ਅੰਮ੍ਰਿਤਸਰ ਹਵਾਈ ਅੱਡੇ ਨੂੰ ‘ਐਕਸਪੋਰਟ ਪੋਰਟਾਂ’ ਦੀ ਸੂਚੀ ’ਚ ਕੀਤਾ ਗਿਆ ਸ਼ਾਮਲ

 

Punjab News: ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ ਵੱਲੋਂ ਕੀਤੇ ਜਾ ਰਹੇ ਲਗਾਤਾਰ ਯਤਨਾਂ ਨੂੰ ਅੱਜ ਉਸ ਸਮੇਂ ਸਫਲਤਾ ਮਿਲੀ ਜਦੋਂ ਅੰਮ੍ਰਿਤਸਰ ਦੇ ਸ਼੍ਰੀ ਗੁਰੂ ਰਾਮਦਾਸ ਹਵਾਈ ਅੱਡੇ ਤੋਂ ਗਹਿਣੇ ਐਕਸਪੋਰਟ ਕਰਨ ਦੀ ਇਜਾਜ਼ਤ ਮਿਲ ਗਈ। ਵਣਜ ਅਤੇ ਉਦਯੋਗ ਮੰਤਰਾਲੇ ਵੱਲੋਂ ਅੱਜ ਹੀ ਇਸ ਸਬੰਧੀ ਜਾਣਕਾਰੀ ਦਿੱਤੀ ਗਈ ਹੈ। ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ ਨੇ ਕਿਹਾ ਕਿ ਉਨ੍ਹਾਂ ਨੂੰ ਬਹੁਤ ਖੁਸ਼ੀ ਹੈ ਕਿ ਉਨ੍ਹਾਂ ਦੇ ਯਤਨਾਂ ਸਦਕਾ ਅੰਮ੍ਰਿਤਸਰ ਤਰੱਕੀ ਵੱਲ ਵਧ ਰਿਹਾ ਹੈ।

ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ ਨੇ ਕਿਹਾ ਕਿ ਉਨ੍ਹਾਂ ਨੂੰ ਕਾਰੋਬਾਰੀਆਂ ਵੱਲੋਂ ਲਗਾਤਾਰ ਮੰਗਾਂ ਮਿਲ ਰਹੀਆਂ ਸਨ ਕਿ ਅੰਮ੍ਰਿਤਸਰ ਹਵਾਈ ਅੱਡੇ ਤੋਂ ਸੋਨੇ-ਚਾਂਦੀ ਦੇ ਗਹਿਣੇ ਬਾਹਰ ਭੇਜਣ ਦਾ ਕੰਮ ਸ਼ੁਰੂ ਕੀਤਾ ਜਾਵੇ। ਜਿਸ ਤੋਂ ਬਾਅਦ ਉਨ੍ਹਾਂ ਨੇ ਇਸ ਮਾਮਲੇ 'ਤੇ ਗੰਭੀਰਤਾ ਨਾਲ ਕੰਮ ਕਰਨਾ ਸ਼ੁਰੂ ਕਰ ਦਿੱਤਾ। ਇਸ ਸਬੰਧੀ ਉਨ੍ਹਾਂ ਨੇ ਪਹਿਲਾਂ ਵਣਜ ਅਤੇ ਉਦਯੋਗ ਮੰਤਰਾਲੇ ਨੂੰ ਈਮੇਲ ਲਿਖੀ ਅਤੇ ਫਿਰ ਅਕਤੂਬਰ ਮਹੀਨੇ ਵਿੱਚ ਇੱਕ ਪੱਤਰ ਲਿਖ ਕੇ ਸਾਰੀ ਜਾਣਕਾਰੀ ਦਿੱਤੀ।

ਉਸ ਚਿੱਠੀ ਵਿਚ ਊਹਨਾਂ ਨੇ ਦੱਸਿਆ ਸੀ ਕਿ ਕਿਵੇਂ ਇਹ ਕਦਮ ਅੰਮ੍ਰਿਤਸਰ ਦੇ ਵਪਾਰ ਨੂੰ ਵੱਡੀ ਛਲਾਂਗ ਦੇਵੇਗਾ। ਉਨ੍ਹਾਂ ਦੱਸਿਆ ਕਿ ਉਨ੍ਹਾਂ ਨੇ ਸਵਰਣਕਾਰ ਸੰਘ 1 ਪੰਜਾਬ ਦੀ ਤਰਫੋਂ ਮੰਗ ਪੱਤਰ ਵੀ ਭੇਜਿਆ ਸੀ। ਜੋ ਕਿ ਅੰਮ੍ਰਿਤਸਰ ਵਿੱਚ ਸੋਨੇ ਅਤੇ ਚਾਂਦੀ ਦੇ ਗਹਿਣਿਆਂ ਦੇ 1,500 ਵਪਾਰੀਆਂ ਅਤੇ ਨਿਰਮਾਤਾਵਾਂ ਨੂੰ ਦਰਸਾਉਂਦਾ ਹੈ। ਉਨ੍ਹਾਂ ਦੱਸਿਆ ਕਿ ਅੰਮ੍ਰਿਤਸਰ ਗਹਿਣੇ ਬਣਾਉਣ ਦਾ ਵੱਡਾ ਕੇਂਦਰ ਹੈ ਅਤੇ ਐਸੋਸੀਏਸ਼ਨ ਦੇ 200 ਤੋਂ ਵੱਧ ਮੈਂਬਰ ਏਕਸਪੋਰਟਰ ਹਨ। ਹਾਲਾਂਕਿ, ਸ੍ਰੀ ਗੁਰੂ ਰਾਮਦਾਸ ਅੰਤਰਰਾਸ਼ਟਰੀ ਹਵਾਈ ਅੱਡੇ 'ਤੇ ਨਿਰਯਾਤ ਸਹੂਲਤਾਂ ਦੀ ਘਾਟ ਕਾਰਨ ਉਨ੍ਹਾਂ ਨੂੰ ਦਿੱਲੀ ਜਾਂ ਮੁੰਬਈ ਦੀਆਂ ਬੰਦਰਗਾਹਾਂ 'ਤੇ ਨਿਰਭਰ ਰਹਿਣਾ ਪੈਂਦਾ ਹੈ, ਨਤੀਜੇ ਵਜੋਂ ਆਵਾਜਾਈ ਦੇ ਖਰਚੇ, ਸਮੇਂ ਵਿੱਚ ਦੇਰੀ, ਲੌਜਿਸਟਿਕਸ ਜੋਖਮ ਅਤੇ ਵਾਧੂ ਖਰਚੇ ਵਧਦੇ ਹਨ।

ਅੰਮ੍ਰਿਤਸਰ ਹਵਾਈ ਅੱਡੇ ਤੋਂ ਸੋਨੇ, ਚਾਂਦੀ ਦੇ ਗਹਿਣਿਆਂ ਅਤੇ ਸਬੰਧਤ ਵਸਤੂਆਂ ਦੇ ਨਿਰਯਾਤ ਦੀ ਆਗਿਆ ਦੇਣ ਨਾਲ ਲਾਗਤ ਅਤੇ ਆਵਾਜਾਈ ਦੇ ਸਮੇਂ ਵਿੱਚ ਕਮੀ ਆਵੇਗੀ। ਉੱਚ ਮੁੱਲ ਦੀਆਂ ਵਸਤੂਆਂ ਦੀ ਆਵਾਜਾਈ ਦੇ ਜੋਖਮ ਨੂੰ ਘਟਾਇਆ ਜਾ ਸਕਦਾ ਹੈ। ਸਥਾਨਕ ਵਪਾਰ ਨੂੰ ਉਤਸ਼ਾਹਿਤ ਕੀਤਾ ਜਾਵੇਗਾ ਅਤੇ ਖੇਤਰੀ ਆਰਥਿਕਤਾ ਨੂੰ ਹੁਲਾਰਾ ਮਿਲੇਗਾ। ਜਿਸ ਨਾਲ ਸਾਡੇ ਵਪਾਰੀਆਂ ਨੂੰ ਬਹੁਤ ਫਾਇਦਾ ਹੋਵੇਗਾ ਅਤੇ ਸਥਾਨਕ ਨਿਰਯਾਤ ਈਕੋਸਿਸਟਮ ਨੂੰ ਮਜ਼ਬੂਤੀ ਮਿਲੇਗੀ।

ਉਹ ਇਸ ਮਾਮਲੇ ਨੂੰ ਲੈ ਕੇ ਕੇਂਦਰੀ ਉਦਯੋਗ ਅਤੇ ਵਣਜ ਮੰਤਰੀ ਜਤਿਨ ਪ੍ਰਸਾਦ ਨੂੰ ਵੀ ਮਿਲੇ ਸਨ ਅਤੇ ਉਨ੍ਹਾਂ ਨੂੰ ਸਥਿਤੀ ਤੋਂ ਜਾਣੂ ਕਰਵਾਇਆ ਸੀ। ਜਿਸ ਤੋਂ ਬਾਅਦ ਅੱਜ ਉਨ੍ਹਾਂ ਨੂੰ ਪੱਤਰ ਮਿਲਿਆ ਹੈ। ਪੱਤਰ ਅਨੁਸਾਰ ਡਾਇਰੈਕਟੋਰੇਟ ਨੇ ਮਿਤੀ 13-11-2004 ਨੂੰ ਜਨਤਕ ਨੋਟਿਸ ਰਾਹੀਂ ਅੰਮ੍ਰਿਤਸਰ ਹਵਾਈ ਅੱਡੇ ਨੂੰ ਏਕਸਪੋਰਟ ਦੀ ਬੰਦਰਗਾਹ ਐਲਾਨਿਆ ਹੈ।

ਅੰਮ੍ਰਿਤਸਰ ਹਵਾਈ ਅੱਡੇ ਨੂੰ ‘ਐਕਸਪੋਰਟ ਪੋਰਟਾਂ’ ਦੀ ਸੂਚੀ ਵਿੱਚ ਸ਼ਾਮਲ ਕੀਤਾ ਗਿਆ ਹੈ। ਇਹ ਜੋੜ ਕਾਰੋਬਾਰ ਕਰਨ ਵਿੱਚ ਸੌਖ ਲਈ ਯੋਜਨਾਵਾਂ ਦੇ ਤਹਿਤ ਸੋਨੇ/ਚਾਂਦੀ/ਪਲੈਟੀਨਮ ਦੇ ਗਹਿਣਿਆਂ ਅਤੇ ਉਨ੍ਹਾਂ ਦੀਆਂ ਵਸਤੂਆਂ ਦੇ ਨਿਰਯਾਤ ਦੀ ਸਹੂਲਤ ਦਿੰਦਾ ਹੈ।

ਸੰਸਦ ਮੈਂਬਰ ਔਜਲਾ ਨੇ ਇਸ ਲਈ ਮੰਤਰੀ ਜਿਤਿਨ ਪ੍ਰਸਾਦ ਦਾ ਵੀ ਧੰਨਵਾਦ ਕੀਤਾ ਅਤੇ ਲੋਕਾਂ ਨੂੰ ਭਰੋਸਾ ਦਿਵਾਇਆ ਕਿ ਕਾਂਗਰਸ ਅਤੇ ਇਸ ਦਾ ਹਰ ਆਗੂ ਲੋਕਾਂ ਲਈ ਵਚਨਬੱਧ ਹੈ। ਉਹ ਖੁਦ ਵੀ ਸ੍ਰੀ ਅੰਮ੍ਰਿਤਸਰ ਨੂੰ ਹੋਰ ਉਚਾਈਆਂ 'ਤੇ ਲਿਜਾਣ ਦਾ ਸੁਪਨਾ ਦੇਖਦੇ ਹਨ ਅਤੇ ਇਸ ਦੀ ਪ੍ਰਾਪਤੀ ਲਈ ਯਤਨਸ਼ੀਲ ਹਨ।

SHARE ARTICLE

ਏਜੰਸੀ

Advertisement

Batala Murder News : Batala 'ਚ ਰਾਤ ਨੂੰ ਗੋਲੀਆਂ ਮਾਰ ਕੇ ਕੀਤੇ Murder ਤੋਂ ਬਾਅਦ ਪਤਨੀ ਆਈ ਕੈਮਰੇ ਸਾਹਮਣੇ

03 Nov 2025 3:24 PM

Eyewitness of 1984 Anti Sikh Riots: 1984 ਦਿੱਲੀ ਸਿੱਖ ਕਤਲੇਆਮ ਦੀ ਇਕੱਲੀ-ਇਕੱਲੀ ਗੱਲ ਚਸ਼ਮਦੀਦਾਂ ਦੀ ਜ਼ੁਬਾਨੀ

02 Nov 2025 3:02 PM

'ਪੰਜਾਬ ਨਾਲ ਧੱਕਾ ਕਿਸੇ ਵੀ ਕੀਮਤ 'ਤੇ ਨਹੀਂ ਕੀਤਾ ਜਾਵੇਗਾ ਬਰਦਾਸ਼ਤ,'CM ਭਗਵੰਤ ਸਿੰਘ ਮਾਨ ਨੇ ਆਖ ਦਿੱਤੀ ਵੱਡੀ ਗੱਲ

02 Nov 2025 3:01 PM

ਪੁੱਤ ਨੂੰ ਯਾਦ ਕਰ ਬੇਹਾਲ ਹੋਈ ਮਾਂ ਦੇ ਨਹੀਂ ਰੁੱਕ ਰਹੇ ਹੰਝੂ | Tejpal Singh

01 Nov 2025 3:10 PM

ਅਮਿਤਾਭ ਦੇ ਪੈਰੀ ਹੱਥ ਲਾਉਣ ਨੂੰ ਲੈ ਕੇ ਦੋਸਾਂਝ ਦਾ ਕੀਤਾ ਜਾ ਰਿਹਾ ਵਿਰੋਧ

01 Nov 2025 3:09 PM
Advertisement