SGPC ਵੱਲੋਂ ਨਰਾਇਣ ਚੌੜਾ ਨੂੰ ਪੰਥ 'ਚੋਂ ਛੇਕਣ ਦੀ ਮੰਗ ਦੀ ਸੰਸਦ ਮੈਂਬਰ ਸਰਬਜੀਤ ਸਿੰਘ ਖਾਲਸਾ ਨੇ ਕੀਤੀ ਨਿਖੇਧੀ
Published : Dec 10, 2024, 7:55 am IST
Updated : Dec 10, 2024, 7:55 am IST
SHARE ARTICLE
MP Sarabjit Singh Khalsa condemned SGPC's demand to expel Narayan Chaudhary from the Panth.
MP Sarabjit Singh Khalsa condemned SGPC's demand to expel Narayan Chaudhary from the Panth.

ਸ੍ਰੀ ਦਰਬਾਰ ਸਾਹਿਬ ਵਿਖੇ ਧਾਰਮਿਕ ਸਜ਼ਾ ਭੁਗਤ ਰਹੇ ਸੁਖਬੀਰ ਸਿੰਘ ਬਾਦਲ 'ਤੇ ਚੌੜਾ ਨੇ ਚਲਾਈ ਸੀ ਗੋਲ਼ੀ

 

Punjab News: SGPC ਵੱਲੋਂ ਨਾਰਾਇਣ ਸਿੰਘ ਚੌੜਾ ਨੂੰ ਪੰਥ 'ਚੋਂ ਛੇਕਣ ਦੀ ਮੰਗ ਕੀਤੀ ਗਈ ਹੈ। ਦਰਅਸਲ ਨਾਰਾਇਣ ਸਿੰਘ ਚੌੜਾ ਨੇ 4 ਦਸੰਬਰ ਨੂੰ ਸ੍ਰੀ ਦਰਬਾਰ ਸਾਹਿਬ ਆਪਣੇ ਗੁਨਾਹਾਂ ਦੀ ਸਜ਼ਾ ਭੁਗਤ ਰਹੇ ਸੁਖਬੀਰ ਸਿੰਘ ਉੱਤੇ ਗੋਲੀ ਚਲਾਈ ਸੀ। ਗਨੀਮਤ ਇਹ ਰਹੀ ਕਿ ਇਹ ਗੋਲੀ ਸੁਖਬੀਰ ਸਿੰਘ ਨੂੰ ਨਹੀਂ ਲੱਗੀ ।

ਇਸ ਤੋਂ ਬਾਅਦ ਐਸਜੀਪੀਸੀ ਵੱਲੋਂ ਨਾਰਾਇਣ ਸਿੰਘ ਨੂੰ ਪੰਥ ਚੋਂ ਛੇਕਣ ਦੀ ਮੰਗ ਕੀਤੀ ਗਈ। ਜਿਸ ਦੀ ਸੰਸਦ ਮੈਂਬਰ ਸਰਬਜੀਤ ਸਿੰਘ ਖਾਲਸਾ ਨੇ ਨਿਖੇਧੀ ਕੀਤੀ। 

ਸੋਸ਼ਲ ਮੀਡੀਆਂ ਉੱਤੇ ਪੋਸਟ ਪਾ ਕੇ ਸਰਬਜੀਤ ਸਿੰਘ ਖਾਲਸਾ ਨੇ ਲਿਖਿਆ- ਸ਼੍ਰੋਮਣਈ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਐਕਜੈਕਟਿਵ ਕਮੇਟੀ ਦੀ ਮੀਟਿੰਗ ਵੱਲ਼ੋਂ ਭਾਈ ਨਾਰਾਇਣ ਸਿੰਘ ਚੌੜਾ ਨੂੰ ਪੰਥ ਵਿੱਚੋਂ ਛੇਕੇ ਜਾਣ ਸਬੰਧੀ ਲਿਆ ਗਿਆ ਫ਼ੈਸਲਾ ਸਿੱਖ ਪੰਥਕ ਭਾਵਨਾਵਾਂ ਵਿਰੋਧੀ, ਨੀਵੇਂ ਪੱਧਰ ਦੀ ਬੌਧਿਕਤਾ ਅਤੇ ਚਾਪਲੂਸੀ ਦੀ ਸਿਖ਼ਰ ਹੈ ਜੋ ਬਾਦਲਾਂ ਦੀ ਤਰ੍ਹਾਂ ਸ਼੍ਰੋਮਣੀ ਕਮੇਟੀ ਨੂੰ ਵੀ ਲੈ ਡੁੱਬੇਗਾ। ਕੀ ਜਦੋਂ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਫ਼ਸੀਲ ਤੇ ਪ੍ਰਕਰਮਾ ਦੇ ਅੰਦਰ ਸ਼੍ਰੋਮਣੀ ਕਮੇਟੀ ਦੀ ਟਾਸਕ ਫੋਰਸ ਤਲਵਾਰਾਂ ਲੈ ਕੇ ਪੰਥਕ ਜਥੇਬੰਦੀਆਂ ਤੇ ਹਮਲਾਵਰ ਹੁੰਦੀ ਹੈ। ਅੰਮ੍ਰਿਤਧਾਰੀ ਸਿੱਖਾਂ ਦੀਆਂ ਦਸਤਾਰਾਂ ਉਤਾਰਦੀ ਹੈ ਤਾਂ ਕਿ ਉਸ ਸਮੇਂ ਸਿੱਖਾਂ ਦੇ ਹਿਰਦੇ ਨਹੀਂ ਵਲੂੰਧਰੇ ਜਾਂਦੇ, ਉਸ ਵੇਲੇ ਸਿੱਖ ਭਾਵਨਾਵਾਂ ਨੂੰ ਠੇਸ ਨਹੀਂ ਪਹੁੰਚਦੀ? 

..

SHARE ARTICLE

ਏਜੰਸੀ

Advertisement

Batala Murder News : Batala 'ਚ ਰਾਤ ਨੂੰ ਗੋਲੀਆਂ ਮਾਰ ਕੇ ਕੀਤੇ Murder ਤੋਂ ਬਾਅਦ ਪਤਨੀ ਆਈ ਕੈਮਰੇ ਸਾਹਮਣੇ

03 Nov 2025 3:24 PM

Eyewitness of 1984 Anti Sikh Riots: 1984 ਦਿੱਲੀ ਸਿੱਖ ਕਤਲੇਆਮ ਦੀ ਇਕੱਲੀ-ਇਕੱਲੀ ਗੱਲ ਚਸ਼ਮਦੀਦਾਂ ਦੀ ਜ਼ੁਬਾਨੀ

02 Nov 2025 3:02 PM

'ਪੰਜਾਬ ਨਾਲ ਧੱਕਾ ਕਿਸੇ ਵੀ ਕੀਮਤ 'ਤੇ ਨਹੀਂ ਕੀਤਾ ਜਾਵੇਗਾ ਬਰਦਾਸ਼ਤ,'CM ਭਗਵੰਤ ਸਿੰਘ ਮਾਨ ਨੇ ਆਖ ਦਿੱਤੀ ਵੱਡੀ ਗੱਲ

02 Nov 2025 3:01 PM

ਪੁੱਤ ਨੂੰ ਯਾਦ ਕਰ ਬੇਹਾਲ ਹੋਈ ਮਾਂ ਦੇ ਨਹੀਂ ਰੁੱਕ ਰਹੇ ਹੰਝੂ | Tejpal Singh

01 Nov 2025 3:10 PM

ਅਮਿਤਾਭ ਦੇ ਪੈਰੀ ਹੱਥ ਲਾਉਣ ਨੂੰ ਲੈ ਕੇ ਦੋਸਾਂਝ ਦਾ ਕੀਤਾ ਜਾ ਰਿਹਾ ਵਿਰੋਧ

01 Nov 2025 3:09 PM
Advertisement