Shambhu Border News :ਸ਼ੰਭੂ ਬਾਰਡਰ ਤੋਂ ਕਿਸਾਨ ਆਗੂ ਸਰਵਣ ਸਿੰਘ ਪੰਧੇਰ ਦਾ ਵੱਡਾ ਐਲਾਨ, 14 ਦਸੰਬਰ ਨੂੰ ਅਗਲਾ ਜੱਥਾ ਦਿੱਲੀ ਵੱਲ ਕਰੇਗਾ ਕੂਚ

By : BALJINDERK

Published : Dec 10, 2024, 4:57 pm IST
Updated : Dec 10, 2024, 6:07 pm IST
SHARE ARTICLE
ਸ਼ੰਭੂ ਬਾਰਡਰ ਤੋਂ ਕਿਸਾਨ ਆਗੂ ਸਰਵਣ ਪੰਧੇਰ ਪ੍ਰੈੱਸ ਕਾਨਫਰੰਸ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ
ਸ਼ੰਭੂ ਬਾਰਡਰ ਤੋਂ ਕਿਸਾਨ ਆਗੂ ਸਰਵਣ ਪੰਧੇਰ ਪ੍ਰੈੱਸ ਕਾਨਫਰੰਸ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ

Shambhu Border News : ਦੋਵੇਂ ਮੋਰਚੇ ਕੱਲ ਮਨਾਉਣਗੇ ਅਰਦਾਸ ਦਿਹਾੜਾ

Shambhu Border News : ਅੱਜ ਸ਼ੰਭੂ ਬਾਰਡਰ ’ਤੇ ਕਿਸਾਨਾਂ ਦੀ ਅਹਿਮ ਪ੍ਰੈਸ ਕਾਨਫਰੰਸ ਕੀਤੀ ਗਈ । ਕਾਨਫਰੰਸ ਦੌਰਾਨ ਕਿਸਾਨ ਆਗੂ ਸਰਵਣ ਸਿੰਘ ਪੰਧੇਰ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਕਿਹਾ ਕਿ 101 ਮਰਜਵੀੜਿਆਂ ਦਾ ਜੱਥਾ ਦਿੱਲੀ ਕੂਚ ਵਾਸਤੇ ਰਵਾਨਾ ਕੀਤਾ ਜਾਵੇਗਾ।  ਉਨ੍ਹਾਂ ਕਿਹਾ ਮੋਰਚੇ ਨੂੰ ਚੱਲਦੇ ਹੋਏ 303 ਦਿਨ ਹੋ ਗਏ ਹਨ। ਇਸ ਮੌਕੇ ਕਿਸਾਨ ਆਗੂ ਤੇਜਵੀਰ ਸਿੰਘ ਨੇ ਦੱਸਿਆ ਕਿ ਇਸ ਅੰਦੋਲਨ ਨੂੰ 13 ਦਸੰਬਰ ਨੂੰ 10 ਮਹੀਨੇ ਪੂਰੇ ਹੋ ਰਹੇ ਹਨ। ਅਜਿਹੇ 'ਚ 13 ਤਾਰੀਖ਼ ਨੂੰ ਵੱਡਾ ਇਕੱਠ ਹੋਵੇਗਾ। 13 ਦਸੰਬਰ ਵਾਲੇ ਦਿਨ ਲੋਕਾਂ ਨੂੰ ਸ਼ੰਭੂ ਬਾਰਡਰ ਅਤੇ ਖਨੌਰੀ ਬਾਰਡਰ ਉੱਤੇ ਪਹੁੰਚਣ ਦੀ ਅਪੀਲ ਕੀਤੀ ਗਈ ਹੈ। 

ਕਿਸਾਨ ਆਗੂ ਸਰਵਣ ਸਿੰਘ ਪੰਧੇਰ ਨੇ ਕਿਹਾ ਕਿ ਦੋਵੇਂ ਮੋਰਚੇ ਕੱਲ ਅਰਦਾਸ ਦਿਹਾੜਾ ਮਨਾਉਣਗੇ। ਜਗਜੀਤ ਡੱਲੇਵਾਲ ਅਤੇ ਜ਼ਖ਼ਮੀ ਕਿਸਾਨਾਂ ਦੀ, ਮੋਰਚੇ ਦੀ ਚੜ੍ਹਦੀ ਕਲਾ ਵਾਸਤੇ ਅਰਦਾਸ ਕੀਤੀ ਜਾਵੇਗੀ। ਉਨ੍ਹਾਂ ਕਿਹਾ ਸਾਰੇ ਮੰਦਿਰ-ਗੁਰਦੁਆਰਿਆਂ ’ਚ ਅਰਦਾਸ  ਕਰਨ ਦੀ ਅਪੀਲ ਕੀਤੀ। ਸਰਵਣ ਪੰਧੇਰ ਨੇ ਕਿਹਾ ਕਿ ਕਿਸਾਨਾਂ ਨਾਲ ਜੋ ਵੀ ਹੋਵੇਗਾ ਉਸਦੀ ਜ਼ਿੰਮੇਵਾਰ ਮੋਦੀ ਸਰਕਾਰ ਹੋਵੇਗੀ।

ਕਿਸਾਨ ਆਗੂ ਸਰਵਣ ਸਿੰਘ ਪੰਧੇਰ ਨੇ ਕਿਹਾ ਗਾਇਕ ਭਰਾਵਾਂ ਦੇ ਫੋਨ ਆਉਂਦੇ ਹਨ ਕਿ ਅਸੀਂ ਕਿਸਾਨਾਂ ਦੀ ਮਦਦ ਕਿਵੇਂ ਕਰੀਏ ਤਾਂ, ਉਨ੍ਹਾਂ ਗਾਇਕਾਂ ਭਰਾਵਾਂ ਨੂੰ ਬੇਨਤੀ ਕੀਤੀ ਕਿ ਜਦ ਵੀ ਉਹ ਪੈਲੇਸਾਂ ਜਾਂ ਕਿਤੇ ਵੀ ਪ੍ਰੋਗਰਾਮ ਸ਼ੁਰੂ ਕਰਦੇ ਹਨ ਤਾਂ ਕਿਸਾਨਾਂ ਦੀ ਗੱਲ ਜ਼ਰੂਰ ਕਰਨ, ਕਿਸਾਨ ਅੰਦੋਲਨ ਦੀ ਜੈ ਬੋਲਣ ਨਾਲ ਕਿਸਾਨਾਂ ਦੀ ਆਪਣੇ ਆਪ ਵਿਚ ਮਦਦ ਹੋ ਜਾਵੇਗੀ।

ਅੱਗੇ ਸਰਵਣ ਸਿੰਘ ਪੰਧੇਰ ਨੇ ਕਿਹਾ ਕਿ ਹਰਿਆਣਾ ਪ੍ਰਸ਼ਾਸਨ ਨੇ ਗੱਲਬਾਤ ਕਰਵਾਉਣ ਦੀ ਗੱਲ ਕਹੀ ਸੀ ਪਰ ਕੋਈ ਸੱਦਾ ਨਹੀਂ ਆਇਆ। ਉਨ੍ਹਾਂ ਨੇ ਕਿਹਾ ਕਿ ਪ੍ਰਧਾਨ ਮੰਤਰੀ ਮੋਦੀ ਹਰਿਆਣੇ ’ਚ ਆਏ ਪਰ ਕਿਸਾਨਾਂ ਲਈ ਕੁਝ ਬੋਲ ਕੇ ਵੀ ਨਹੀਂ ਗਏ।  

(For more news apart from Sarwan Singh Pandher, farmer leader Shambhu border, announcement, next batch will move to Delhi on December 14 News in Punjabi, stay tuned to Rozana Spokesman)

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

'ਮੁੱਛਾਂ ਨੂੰ ਜਿੰਨੇ ਮਰੋੜੇ ਦੇਣੇ ਨੇ ਦੇ ਲਵੇ, ਮੈਂ ਕਿਹੜਾ ਚੂੜੀਆਂ ਪਾਈਆਂ' | Talbir Gill Interview On Majithia

05 Feb 2026 3:00 PM

ਇੱਕੋ ਪਿੰਡ ਦੇ ਮੁੰਡਾ ਕੁੜੀ ਨੇ ਆਪਸ 'ਚ ਕੀਤਾ ਵਿਆਹ, ਦੇਖੋ ਪੁਲਿਸ ਨੇ ਕੀ ਕਿਹਾ ?

05 Feb 2026 2:58 PM

ਸੰਸਦ ਬਾਹਰ ਰਵਨੀਤ ਬਿੱਟੂ ਤੇ ਰਾਹੁਲ ਗਾਂਧੀ ਦੀ ਬਹਿਸ ਨਾਲ਼ ਗਰਮਾਈ ਸਿਆਸਤ,

04 Feb 2026 3:11 PM

ਰਾਹੁਲ ਦੇ ਗੱਦਾਰ ਵਾਲੇ ਬਿਆਨ ਮਗਰੋਂ ਭੜਕੇ ਰਵਨੀਤ ਬਿੱਟੂ

04 Feb 2026 3:10 PM

PM ਮੋਦੀ ਦੀ ਪੰਜਾਬ ਫੇਰੀ 'ਤੇ ਬਝੀਆਂ ਆਸਾਂ, ਸਪੀਕਰ ਸੰਧਵਾਂ ਨੇ PM ਮੋਦੀ ਨੂੰ ਲਿਖੀ ਚਿੱਠੀ

01 Feb 2026 3:19 PM
Advertisement