Moga News : ਸਬ ਨੈਸ਼ਨਲ ਪਲਸ ਪੋਲੀਓ ਰੋਕੂ ਮੁਹਿੰਮ ਸਫ਼ਲਤਾਪੂਰਵਕ ਸੰਪੰਨ, 99543 ਬੱਚਿਆਂ ਨੂੰ ਪਿਲਾਈਆਂ ਪੋਲੀਓ ਰੋਕੂ ਬੂੰਦਾਂ

By : BALJINDERK

Published : Dec 10, 2024, 5:07 pm IST
Updated : Dec 10, 2024, 5:07 pm IST
SHARE ARTICLE
 ਬੱਚਿਆਂ ਨੂੰ ਪੋਲੀਓ ਰੋਕੂ ਬੂੰਦਾਂ ਪਿਲਾਉਂਦੇ ਹੋਏ ਤਸਵੀਰ
ਬੱਚਿਆਂ ਨੂੰ ਪੋਲੀਓ ਰੋਕੂ ਬੂੰਦਾਂ ਪਿਲਾਉਂਦੇ ਹੋਏ ਤਸਵੀਰ

Moga News : ਮੁਹਿੰਮ ’ਚ ਭਾਗ ਲੈਣ ਵਾਲੇ ਸਾਰੇ ਸਟਾਫ਼ ਦਾ ਕੰਮ ਸ਼ਲਾਘਾਯੋਗ ਰਿਹਾ - ਡਾ ਰਾਜੇਸ਼ ਅੱਤਰੀ

Moga News : ਜ਼ਿਲ੍ਹਾ ਮੋਗਾ ਦੀ 8 ਦਸੰਬਰ ਤੋਂ 10 ਦਸੰਬਰ 2024 ਤੱਕ ਸਬ ਨੈਸ਼ਨਲ ਪਲਸ ਪੋਲੀਓ ਰੋਕੂ ਮੁਹਿੰਮ ਅੱਜ ਸਫ਼ਲਤਾਪੂਰਵਕ ਸੰਪੰਨ ਹੋ ਗਈ।  ਤਿੰਨ ਦਿਨਾਂ ਚੱਲੀ ਇਸ ਪੋਲੀਓ ਰੋਕੂ ਮੁਹਿੰਮ ਤਹਿਤ ਮੋਗਾ ਦੇ ਕੁੱਲ 99543 ਬੱਚਿਆਂ ਨੂੰ ਪੋਲੀਓ ਬੂੰਦਾਂ ਪਿਲਾਈਆਂ ਗਈਆਂ ਜਿਸ ਨਾਲ ਸਤ ਫੀਸਦੀ ਟੀਚਾ ਪੂਰਾ ਕੀਤਾ ਗਿਆ।  

1

ਸਿਵਲ ਸਰਜਨ ਮੋਗਾ ਡਾ ਰਜੇਸ਼ ਅੱਤਰੀ ਨੇ ਦੱਸਿਆ ਕਿ  ਪਲਸ ਪੋਲੀਓ ਰੋਕੂ ਮੁਹਿੰਮ ਤਹਿਤ  ਜ਼ਿਲ੍ਹੇ ਅੰਦਰ ਮਿਤੀ 8 ਦਸੰਬਰ ਨੂੰ 395 ਬੂਥਾਂ 'ਤੇ ਪੋਲੀਓ ਰੋਕੂ ਬੂੰਦਾਂ ਪਿਲਾਈਆਂ ਗਈਆਂ ਅਤੇ  9 ਅਤੇ 10 ਨੂੰ ਸਿਹਤ ਵਿਭਾਗ ਦੀਆਂ 588 ਟੀਮਾਂ ਵੱਲੋਂ ਘਰ-ਘਰ ਜਾ ਕੇ ਪੋਲੀਓ ਬੂੰਦਾਂ ਪਿਲਾਈਆਂ ਗਈਆਂ।  ਇਸ ਕੰਮ ਨੂੰ ਸਫ਼ਲਤਾਪੂਰਵਕ ਨੇਪਰੇ ਚਾੜ੍ਹਨ ਲਈ ਏ.ਐਨ.ਐਮ., ਆਸ਼ਾ ਵਰਕਰਾਂ, ਆਂਗਣਵਾੜੀ ਵਰਕਰ ਅਤੇ  ਹੋਰ ਵਲੰਟੀਅਰ ਸਿਹਤ ਵਿਭਾਗ ਦਾ ਸਹਿਯੋਗ ਰਿਹਾ। 

ਡਾਕਟਰ ਅਸ਼ੋਕ ਸਿੰਗਲਾ ਜ਼ਿਲ੍ਹਾ ਟੀਕਾਕਰਨ ਅਫ਼ਸਰ ਨੇ ਦੱਸਿਆ ਕਿ ਇਸ ਪੋਲੀਓ ਖਾਤਮਾ ਮੁਹਿੰਮ ਦੌਰਾਨ ਜ਼ਿਲ੍ਹੇ ਅੰਦਰ  ਵੱਖ-ਵੱਖ ਬਲਾਕਾਂ ਅਤੇ ਸ਼ਹਿਰੀ ਖੇਤਰ ਵਿੱਚ ਟੀਮਾਂ ਨੂੰ ਲਾਮਬੰਦ ਕੀਤਾ ਗਿਆ ਸੀ, ਤਾਂ ਜੋ ਹਰ ਬੱਚੇ ਤੱਕ ਪੋਲੀਓ ਰਹਿਤ ਬੂੰਦਾਂ ਪਹੁੰਚ ਸਕਣ। ਉਨ੍ਹਾਂ ਕਿਹਾ ਕਿ ਸਿਹਤ ਵਿਭਾਗ ਵੱਲੋਂ ਬੱਸ ਸਟੈਂਡ, ਰੇਲਵੇ ਸਟੇਸ਼ਨ ਅਤੇ ਹੋਰ ਜਨਤਕ ਥਾਵਾਂ 'ਤੇ 16 ਟਰਾਂਜ਼ਿਟ ਟੀਮਾਂ ਅਤੇ 21 ਮੋਬਾਈਲ  ਟੀਮਾ ਵੱਲੋਂ ਪੋਲੀਓ ਬੂੰਦਾਂ ਪਿਲਾਈਆਂ ਗਈਆਂ ਅਤੇ ਦੂਰ-ਦੁਰਾਡੇ ਦੇ ਇਲਾਕਿਆਂ ਵਿੱਚ ਬੱਚਿਆਂ ਨੂੰ ਪੋਲੀਓ ਬੂੰਦਾਂ ਪਿਲਾਉਣ ਲਈ ਲੋੜੀਦੀਆਂ ਮੋਬਾਇਲ ਟੀਮਾਂ ਲਗਾਈਆਂ ਗਈਆਂ ਸਨ। ਉਨ੍ਹਾਂ ਦੱਸਿਆ ਕਿ ਇਸ ਮਕਸਦ ਲਈ 79 ਸੁਪਰਵਾਈਜ਼ਰ ਲਗਾਏ ਗਏ ਸਨ। ਉਨ੍ਹਾਂ ਆਮ ਲੋਕਾਂ ਅਤੇ ਸਮਾਜ ਸੇਵੀ ਸੰਸਥਾਂਵਾਂ ਨੂੰ ਇਸ ਮੁਹਿੰਮ ਦੌਰਾਨ ਆਪਣੀ ਨੈਤਿਕ ਜ਼ਿੰਮੇਵਾਰੀ ਸਮਝਦੇ ਹੋਏ ਸਹਿਯੋਗ ਦੇਣ ਤੇ ਧੰਨਵਾਦ ਕੀਤਾ। 

ਇਸ ਮੌਕੇ ਹਰਜੀਤ ਸਿੰਘ , ਸ਼ਾਇਨਾ  ਦਫ਼ਤਰ ਸਿਵਿਲ ਸਰਜਨ, ਪਰਵੀਨ ਸ਼ਰਮਾ ਜਿਲਾ ਪ੍ਰੋਗਰਾਮ ਮੈਨੇਜਰ , ਸ਼ਾਲੂ ਮਰਵਾਹ, ਸੁਮੀਤ ਬਜਾਜ, ਬਲਜੀਤ ਸਿੰਘ ਧਰਮਕੋਟ, ਅੰਮ੍ਰਿਤ ਸ਼ਰਮਾ ਜਿਲਾ ਮੀਡੀਆ, ਅੰਮ੍ਰਿਤ ਸ਼ਰਮਾ ਕੋਆਰਡੀਨੇਟਰ ਵੀ ਹਾਜ਼ਿਰ ਸਨ।

(For more news apart from Sub National Pulse Polio Prevention Campaign Successfully Completed, 99543 Children Administered Polio Prevention Drops News in Punjabi, stay tuned to Rozana Spokesman)

Location: India, Punjab, Moga

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

Ranjit Singh Gill Home Live Raid :ਰਣਜੀਤ ਗਿੱਲ ਦੇ ਘਰ ਬਾਹਰ ਦੇਖੋ ਕਿੱਦਾਂ ਦਾ ਮਾਹੌਲ.. Vigilance raid Gillco

02 Aug 2025 3:20 PM

Pardhan Mantri Bajeke News : ਪ੍ਰਧਾਨਮੰਤਰੀ ਬਾਜੇਕੇ ਦੀ ਵੀਡੀਓ ਤੋਂ ਬਾਅਦ ਫਿਰ ਹੋਵੇਗੀ ਪੇਸ਼ੀ | Amritpal Singh

02 Aug 2025 3:21 PM

'ਤੇਰੀ ਬੁਲਟ ਪਰੂਫ਼ ਗੱਡੀ ਪਾੜਾਂਗੇ, ਜੇਲ੍ਹ ‘ਚੋਂ ਗੈਂਗਸਟਰ ਜੱਗੂ ਭਗਵਾਨਪੁਰੀਏ ਦੀ ਧਮਕੀ'

01 Aug 2025 6:37 PM

Punjab Latest Top News Today | ਦੇਖੋ ਕੀ ਕੁੱਝ ਹੈ ਖ਼ਾਸ | Spokesman TV | LIVE | Date 01/08/2025

01 Aug 2025 6:35 PM

ਸਾਰੇ ਪਿੰਡ ਨੂੰ ਡਰਾਉਣ ਪ੍ਰਵਾਸੀ ਨੇ ਵੀਡੀਓ 'ਚ ਆਖੀ ਵੱਡੀ ਗੱਲ, ਕਿਹਾ "ਇਕੱਠੇ ਹੋ ਕੇ ਆਵਾਂਗੇ, ਸਿਖਾਵਾਂਗੇ ਸਬਕ"

31 Jul 2025 6:41 PM
Advertisement