ਮਾਮਲੇ ਨਾਲ ਸਬੰਧਤ ਪੁਲਿਸ ਨੇ ਚਾਰ ਆਰੋਪੀਆਂ ਨੂੰ ਕੀਤਾ ਗ੍ਰਿਫ਼ਤਾਰ
ਜਲੰਧਰ : ਜਲੰਧਰ ਦਿਹਾਤੀ ਦੇ ਪਤਾਰਾ ਪੁਲਿਸ ਸਟੇਸ਼ਨ ਦੇ ਅਧਿਕਾਰ ਖੇਤਰ ਵਿੱਚ ਆਉਣ ਵਾਲੇ ਇਸ ਨੌਜਵਾਨ 'ਤੇ ਉਸ ਦੇ ਮਾਮੇ ਦੇ ਪੁੱਤਰ ਅਤੇ ਉਸ ਦੇ ਦੋਸਤਾਂ ਨੇ ਜਾਨਲੇਵਾ ਹਮਲਾ ਕੀਤਾ ਸੀ। ਹਮਲੇ ਤੋਂ ਬਾਰ੍ਹਾਂ ਦਿਨ ਬਾਅਦ ਨੌਜਵਾਨ ਦੀ ਹਸਪਤਾਲ ’ਚ ਇਲਾਜ ਦੌਰਾਨ ਮੌਤ ਹੋ ਗਈ । ਪੁਲਿਸ ਨੇ ਮਾਮਲੇ ਨੂੰ ਕਤਲ ਵਿੱਚ ਤਬਦੀਲ ਕਰ ਦਿੱਤਾ ਹੈ ਅਤੇ ਚਾਰ ਆਰੋਪੀਆਂ ਨੂੰ ਗ੍ਰਿਫ਼ਤਾਰ ਕਰ ਲਿਆ ਹੈ ਜਦਕਿ ਪੰਜਵਾਂ ਮੁੱਖ ਆਰੋਪੀ ਅਜੇ ਵੀ ਫਰਾਰ ਹੈ । ਉਸ ਨੂੰ ਫੜਨ ਲਈ ਪੁਲਿਸ ਦੀ ਵਿਸ਼ੇਸ਼ ਟੀਮਾ ਬਣਾਈ ਗਈ ਹੈ । ਮ੍ਰਿਤਕ ਦੀ ਪਛਾਣ ਰਾਜਿੰਦਰ ਸਿੰਘ ਉਰਫ ਨਿੱਕਾ ਵਾਸੀ ਤੱਲਣ ਵਜੋਂ ਹੋਈ ਹੈ।
ਮਾਮਲੇ ਬਾਰੇ ਜਾਣਕਾਰੀ ਦਿੰਦੇ ਹੋਏ ਡੀ.ਐਸ.ਪੀ. ਆਦਮਪੁਰ ਰਾਜੀਵ ਕੁਮਾਰ ਨੇ ਦੱਸਿਆ ਕਿ 26 ਨਵੰਬਰ ਨੂੰ ਤੇਜਿੰਦਰ ਸਿੰਘ ਆਪਣੀ ਸਾਈਕਲ 'ਤੇ ਘਰ ਵਾਪਸ ਆ ਰਿਹਾ ਸੀ ਤਾਂ ਉਸ 'ਤੇ ਅਣਪਛਾਤੇ ਹਮਲਾਵਰਾਂ ਨੇ ਹਮਲਾ ਕਰ ਦਿੱਤਾ। ਤੇਜਿੰਦਰ ਨੂੰ ਗੰਭੀਰ ਸੱਟਾਂ ਲੱਗੀਆਂ। ਤੇਜਿੰਦਰ ਨੂੰ ਇਲਾਜ ਲਈ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ। ਪੁਲਿਸ ਨੇ ਤੇਜਿੰਦਰ ਦੀ ਮਾਂ ਬਲਵਿੰਦਰ ਕੌਰ ਦਾ ਬਿਆਨ ਦਰਜ ਕੀਤਾ ਅਤੇ ਕਤਲ ਦੀ ਕੋਸ਼ਿਸ਼ ਦਾ ਮਾਮਲਾ ਦਰਜ ਕੀਤਾ ਅਤੇ8 ਦਸੰਬਰ ਨੂੰ ਇਲਾਜ ਦੌਰਾਨ ਤੇਜਿੰਦਰ ਦੀ ਮੌਤ ਹੋ ਗਈ । ਇਸ ਤੋਂ ਬਾਅਦ ਪੁਲਿਸ ਨੇ ਮਾਮਲੇ ਵਿੱਚ ਕਤਲ ਦਾ ਆਰੋਪ ਜੋੜ ਦਿੱਤਾ । ਪੁਲਿਸ ਨੇ ਇਸ ਮਾਮਲੇ ਵਿੱਚ ਸ਼ਾਮਲ ਪੰਜ ਮੁਲਜ਼ਮਾਂ ਦੀ ਪਛਾਣ ਕੀਤੀ । ਇਸ ਤੋਂ ਬਾਅਦ ਪੁਲਿਸ ਨੇ ਉਨ੍ਹਾਂ ’ਚੋਂ ਚਾਰ ਨੂੰ ਗ੍ਰਿਫ਼ਤਾਰ ਕਰ ਲਿਆ । ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮਾਂ ਦੀ ਪਛਾਣ ਪਰਜਿੰਦਰ ਸਿੰਘ, ਜਸਕਰਨ ਸਿੰਘ, ਮਨਪ੍ਰੀਤ ਸਿੰਘ ਉਰਫ਼ ਮੋਹਿਤ ਅਤੇ ਜਿੰਦਰ ਉਰਫ਼ ਲਾਡੀ ਵਜੋਂ ਹੋਈ ਹੈ । ਡੀ.ਐਸ.ਪੀ ਨੇ ਦੱਸਿਆ ਕਿ ਪੁੱਛਗਿੱਛ ਦੌਰਾਨ ਇਹ ਖੁਲਾਸਾ ਹੋਇਆ ਕਿ ਮੁੱਖ ਮੁਲਜ਼ਮ ਗੁਰਦੀਪ ਸਿੰਘ ਹੈ ਜੋ ਕਿ ਮ੍ਰਿਤਕ ਤੇਜਿੰਦਰ ਦੀ ਮਾਸੀ ਦਾ ਪੁੱਤਰ ਹੈ । ਤੇਜਿੰਦਰ ਅਤੇ ਗੁਰਦੀਪ ਵਿੱਚ ਲੰਬੇ ਸਮੇਂ ਤੋਂ ਦੁਸ਼ਮਣੀ ਸੀ, ਜਿਸ ਕਾਰਨ ਗੁਰਦੀਪ ਨੇ ਆਪਣੇ ਦੋਸਤਾਂ ਨਾਲ ਮਿਲ ਕੇ ਇਹ ਜਾਨਲੇਵਾ ਹਮਲਾ ਕੀਤਾ । ਡੀ.ਐਸ.ਪੀ ਨੇ ਦੱਸਿਆ ਕਿ ਮੁਲਜ਼ਮ ਗੁਰਦੀਪ ਨੂੰ ਲੱਭਣ ਲਈ ਛਾਪੇਮਾਰੀ ਕੀਤੀ ਜਾ ਰਹੀ ਹੈ। ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮਾਂ ਨੂੰ ਅਦਾਲਤ ਵਿੱਚ ਪੇਸ਼ ਕੀਤਾ ਗਿਆ ਅਤੇ ਚਾਰ ਦਿਨਾਂ ਦੇ ਪੁਲਿਸ ਰਿਮਾਂਡ 'ਤੇ ਲਿਆ ਗਿਆ।
