
ਸਪੈਸ਼ਲ ਟਾਸਕ ਫੋਰਸ ਟੀਮ ਵਲੋਂ ਸ਼ੁੱਕਰਵਾਰ ਨੂੰ ਮੋਹਾਲੀ ‘ਚ 50 ਗ੍ਰਾਮ ਹੈਰੋਇਨ ਸਮੇਤ 3 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕਰਨ ਦੀ ਖ਼ਬਰ...
ਮੋਹਾਲੀ : ਸਪੈਸ਼ਲ ਟਾਸਕ ਫੋਰਸ ਟੀਮ ਵਲੋਂ ਸ਼ੁੱਕਰਵਾਰ ਨੂੰ ਮੋਹਾਲੀ ‘ਚ 50 ਗ੍ਰਾਮ ਹੈਰੋਇਨ ਸਮੇਤ 3 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕਰਨ ਦੀ ਖ਼ਬਰ ਸਾਹਮਣੇ ਆਈ ਹੈ। ਗ੍ਰਿਫ਼ਤਾਰ ਵਿਅਕਤੀਆਂ ਦੀ ਪਹਿਚਾਣ ਗੁਰਜੰਟ ਸਿੰਘ ਉਰਫ਼ ਜੋਗੀ ਪੁੱਤਰ ਦਰਸ਼ਨ ਸਿੰਘ, ਸਤੀਸ਼ ਕੁਮਾਰ ਪੁੱਤਰ ਗਿਆਨ ਚੰਦ ਅਤੇ ਮਨਪ੍ਰੀਤ ਸਿੰਘ ਪੁੱਤਰ ਬਲਬੀਰ ਸਿੰਘ ਦੇ ਰੂਪ ਵਿਚ ਹੋਈ ਹੈ। ਪੁਲਿਸ ਨੇ ਦੱਸਿਆ ਹੈ ਕਿ ਉਨ੍ਹਾਂ ਨੂੰ ਗੁਪਤ ਸੂਤਰਾਂ ਤੋਂ ਸੂਚਨਾ ਮਿਲੀ ਸੀ ਕਿ ਤਿੰਨ ਵਿਅਕਤੀ ਮੋਹਾਲੀ ਵਿਚ ਅਪਣੇ ਗਾਹਕਾਂ ਨੂੰ ਹੈਰੋਇਨ ਦੀ ਸਪਲਾਈ ਦੇਣ ਆ ਰਹੇ ਹਨ।
ਇਸ ਤੋਂ ਬਾਅਦ ਪੁਲਿਸ ਵਲੋਂ ਨਾਕਾਬੰਦੀ ਕਰਕੇ ਤਿੰਨਾਂ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ। ਦੋਸ਼ੀਆਂ ਤੋਂ ਕੀਤੀ ਗਈ ਪੁੱਛਗਿੱਛ ਦੌਰਾਨ ਉਨ੍ਹਾਂ ਦੱਸਿਆ ਕਿ ਉਹ ਲੱਗਭੱਗ 6 ਮਹੀਨਿਆਂ ਤੋਂ ਨਸ਼ਾ ਤਸਕਰੀ ਕਰ ਰਹੇ ਹਨ ਅਤੇ ਅਪਣੇ ਗਾਹਕਾਂ ਨੂੰ ਮਹਿੰਗੇ ਭਾਅ ਵਿਚ ਹੈਰੋਇਨ ਦੀ ਸਪਲਾਈ ਕਰਦੇ ਹਨ। ਮਿਲੀ ਜਾਣਕਾਰੀ ਮੁਤਾਬਕ ਉਕਤ ਤਿੰਨਾਂ ਨਸ਼ਾ ਤਸਕਰਾਂ ‘ਤੇ ਪਹਿਲਾਂ ਵੀ ਕਈ ਤਰ੍ਹਾਂ ਦੇ ਮਾਮਲੇ ਦਰਜ ਹਨ। ਪੁਲਿਸ ਵਲੋਂ ਤਿੰਨਾਂ ਨੂੰ ਅਦਾਲਤ ਵਿਚ ਪੇਸ਼ ਕੀਤਾ ਜਾਵੇਗਾ, ਜਿੱਥੇ ਉਨ੍ਹਾਂ ਨੂੰ ਰਿਮਾਂਡ ‘ਤੇ ਲੈ ਕੇ ਪੁੱਛਗਿੱਛ ਕੀਤੀ ਜਾਵੇਗੀ।