ਕੈਪਟਨ ਅਮਰਿੰਦਰ ਸਿੰਘ ਨੇ ਕਰਤਾਰਪੁਰ ਲਾਂਘੇ ਬਾਰੇ ਹਰਸਿਮਰਤ ਕੌਰ ਦੇ ਦੋਸ਼ਾਂ ਦੀ ਮੁੜ ਖਿੱਲੀ ਉਠਾਈ
Published : Jan 11, 2019, 3:30 pm IST
Updated : Jan 11, 2019, 3:30 pm IST
SHARE ARTICLE
Captain Amrinder with Harsimrat Kaur Badal
Captain Amrinder with Harsimrat Kaur Badal

ਕਰਤਾਰਪੁਰ ਲਾਂਘੇ ਦੇ ਮਾਮਲੇ ਉੱਤੇ ਹਰਸਿਮਰਤ ਕੌਰ ਬਾਦਲ ਵੱਲੋਂ ਲਾਏ ਗਏ ਦੋਸ਼ਾਂ ਦੀ ਅੱਗੇ ਹੋਰ ਖਿੱਲੀ ਉਠਾਉਂਦੇ ਹੋਏ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ....

ਚੰਡੀਗੜ੍ਹ : ਕਰਤਾਰਪੁਰ ਲਾਂਘੇ ਦੇ ਮਾਮਲੇ ਉੱਤੇ ਹਰਸਿਮਰਤ ਕੌਰ ਬਾਦਲ ਵੱਲੋਂ ਲਾਏ ਗਏ ਦੋਸ਼ਾਂ ਦੀ ਅੱਗੇ ਹੋਰ ਖਿੱਲੀ ਉਠਾਉਂਦੇ ਹੋਏ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸਪਸ਼ਟ ਕੀਤਾ ਹੈ ਕਿ ਕਰਤਾਰਪੁਰ ਲਾਂਘੇ ਦੇ ਮਾਮਲੇ ਵਿਚ ਗੇਂਦ ਪੂਰੀ ਤਰ੍ਹਾਂ ਕੇਂਦਰ ਦੇ ਪਾਲੇ ਵਿਚ ਹੈ ਅਤੇ ਸੂਬਾ ਸਰਕਾਰ ਨੇ ਇਸ ਮਾਮਲੇ ਉੱਤੇ 11 ਦਿਨ ਪਹਿਲਾਂ ਗ੍ਰਹਿ ਮੰਤਰਾਲੇ (ਐਮ.ਐਚ.ਏ) ਨੂੰ ਪਹਿਲਾਂ ਹੀ ਇੱਕ ਯਾਦ ਪੱਤਰ ਭੇਜ ਦਿੱਤਾ ਹੈ। ਮੁੱਖ ਮੰਤਰੀ ਨੇ ਕਿਹਾ ਕਿ ਸਿੱਖ ਭਾਈਚਾਰੇ ਦੇ ਲਈ ਇਸ ਅਤਿ ਮਹੱਤਵਪੂਰਨ ਧਾਰਮਿਕ ਮੁੱਦੇ ਉੱਤੇ ਹਰਸਿਮਰਤ ਨੇ ਬਿਨ੍ਹਾਂ ਕੋਈ ਜਾਣਕਾਰੀ ਹਾਸਲ ਕੀਤੇ ਅਲ-ਪਟਲ ਮਾਰੇ ਹਨ ਜਿਸ ਦੇ ਨਾਲ ਉਹ ਆਪਣੇ ਭਰਮ ਫੈਲਾਉਣ ਵਾਲੇ ਬਿਆਨਾਂ ਰਾਹੀਂ ਲੋਕਾਂ ਨੂੰ ਗੁੰਮਰਾਹ ਕਰਨ ਦੀ ਕੋਸ਼ਿਸ਼ ਕਰ ਰਹੀ ਹੈ।

ਕੇਂਦਰੀ ਮੰਤਰੀ ਦੀ ਤਿੱਖੀ ਆਲੋਚਨਾ ਕਰਦੇ ਹੋਏ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਪੰਜਾਬ ਦੇ ਸਿਆਸੀ ਦ੍ਰਿਸ਼ ਉੱਤੇ ਆਉਣ ਲਈ ਨਿਰਾਸ਼ਾ ਵਿਚ ਹੱਥ ਪੈਰ ਮਾਰ ਰਹੇ ਬਾਦਲਾਂ ਦੇ ਸੌੜੇ ਹਿੱਤਾਂ ਨੂੰ ਅੱਗੇ ਬੜ੍ਹਾਵਾ ਦੇਣ ਲਈ ਹਰਸਿਮਰਤ ਕੌਰ ਲੋਕਾਂ ਦੀਆਂ ਧਾਰਮਿਕ ਭਾਵਨਾਵਾਂ ਨਾਲ ਖੇਡਣ ਦਾ ਘਿਨਾਉਣਾ ਕਾਰਜ ਕਰ ਰਹੀ ਹੈ। ਮੁੱਖ ਮੰਤਰੀ ਨੇ ਕਿਹਾ ਕਿ ਅਸਲ ਵਿਚ ਇਸ ਸਬੰਧ ਵਿਚ 12 ਦਸੰਬਰ, 2018 ਨੂੰ ਪੰਜਾਬ ਦੇ ਗ੍ਰਹਿ ਅਤੇ ਨਿਆਂ ਵਿਭਾਗ ਦੇ ਵਧੀਕ ਮੁੱਖ ਸਕੱਤਰ ਦੀ ਪ੍ਰਧਾਨਗੀ ਹੇਠ ਮੀਟਿੰਗ ਹੋਈ ਸੀ।

ਇਸ ਮੀਟਿੰਗ ਵਿਚ ਰੱਖਿਆ ਮੰਤਰਾਲੇ, ਸੀਮਾ ਸੁਰੱਖਿਆ ਬੱਲ (ਬੀ.ਐਸ.ਐਫ), ਨੈਸ਼ਨਲ ਹਾਈਵੇਅ ਅਥਾਰਟੀ ਆਫ ਇੰਡੀਆ (ਐਨ.ਐਚ.ਏ.ਆਈ), ਬਿਊਰੋ ਆਫ ਇੰਮੀਗ੍ਰੇਸ਼ਨ ਅਤੇ ਹੋਰ ਸਬੰਧਤ ਵਿਭਾਗਾਂ ਦੇ ਨੁਮਾਇੰਦੇ ਸ਼ਾਮਲ ਹੋਏ ਅਤੇ ਉਨ੍ਹਾਂ ਨੇ ਆਪਣੇ ਵਿਚਾਰ ਪੇਸ਼ ਕੀਤੇ। ਇਸ ਦੇ ਅਧਾਰ ਉੱਤੇ ਕਰਤਾਰਪੁਰ ਸਾਹਿਬ ਲਾਂਘੇ ਵਾਸਤੇ ਚਾਰ ਵੱਖ ਵੱਖ ਵਿਕਲਪਾਂ ਦਾ ਪ੍ਰਸਤਾਵ ਦਿੱਤਾ ਗਿਆ। ਇਨ੍ਹਾਂ ਵਿਕਲਪਾਂ ਵਿਚੋਂ ਸਭ ਤੋਂ ਢੁੱਕਵੇਂ ਇੱਕ ਵਿਕਲਪ ਉੱਤੇ ਆਪਸੀ ਸਹਿਮਤੀ ਹੋਈ। ਮੁੱਖ ਮੰਤਰੀ ਨੇ ਇਸ ਖੁਲਾਸਾ ਕਰਦੇ ਹੋਏ ਦੱਸਿਆ ਕਿ ਸਬੰਧਤ ਵਿਭਾਗਾਂ ਨੂੰ ਆਪਣੀ ਲੋੜੀਂਦੀ ਸਪੇਸ ਬਾਰੇ ਪੱਖ ਪੇਸ਼ ਕਰਨ ਲਈ ਕਿਹਾ ਗਿਆ।

ਇਹ ਇੱਕ ਵਿਆਪਕ ਗੁੰਝਲ ਵਾਲਾ ਦੁਵੱਲਾ ਮੁੱਦਾ ਸੀ ਜਿਸ ਦੇ ਕਾਰਨ ਭਾਰਤ ਸਰਕਾਰ ਦੇ ਗ੍ਰਹਿ ਮਾਮਲਿਆਂ ਦੇ ਮੰਤਰਾਲੇ ਹੇਠ ਅਗਲੀ ਮੀਟਿੰਗ ਦਾ ਪ੍ਰਸਤਾਵ ਕੀਤਾ ਗਿਆ। ਮੁੱਖ ਮੰਤਰੀ ਨੇ ਸਪਸ਼ਟ ਕੀਤਾ ਕਿ ਜ਼ਮੀਨ ਨੂੰ ਐਕੁਆਇਰ ਕਰਨ ਦਾ ਕੋਈ ਵੀ ਕਦਮ ਕੇਵਲ ਕੇਂਦਰ ਸਰਕਾਰ ਵੱਲੋਂ ਪ੍ਰਵਾਨਗੀ ਅਤੇ ਇਸ ਜ਼ਮੀਨ ਦੇ ਲੋੜੀਂਦੇ ਟੁਕੜੇ ਨੂੰ ਐਕੁਆਇਰ ਕਰਨ ਵਾਸਤੇ ਫੰਡ ਪ੍ਰਾਪਤੀ ਤੋਂ ਬਾਅਦ ਹੀ ਚੁੱਕਿਆ ਜਾ ਸਕਦਾ ਹੈ। ਉਨ੍ਹਾਂ ਕਿਹਾ ਕਿ ਭਾਰਤ ਸਰਕਾਰ ਦੇ ਗ੍ਰਹਿ ਮਾਮਲਿਆਂ ਦੇ ਮੰਤਰਾਲੇ ਨੂੰ 1 ਜਨਵਰੀ, 2019 ਨੂੰ ਵੀ ਇੱਕ ਯਾਦ ਪੱਤਰ ਭੇਜਿਆ ਗਿਆ ਜਿਸ ਵਿਚ ਇਹ ਪ੍ਰਾਜੈਕਟ ਜਲਦੀ ਤੋਂ ਜਲਦੀ ਸ਼ੁਰੂ ਕਰਨ ਲਈ ਕਾਰਵਾਈ ਕਰਨ ਵਾਸਤੇ ਆਖਿਆ ਗਿਆ ਹੈ।

ਮੁੱਖ ਮੰਤਰੀ ਨੇ ਕਿਹਾ ਕਿ ਇਸ ਸਾਲ ਨਵੰਬਰ ਮਹੀਨੇ ਵਿਚ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਤੋਂ ਪਹਿਲਾਂ ਇਹ ਪ੍ਰਾਜੈਕਟ ਮੁਕੰਮਲ ਕੀਤੇ ਜਾਣ ਨੂੰ ਯਕੀਨੀ ਬਣਾਉਣ ਵਾਸਤੇ ਉਨ੍ਹਾਂ ਦੀ ਸਰਕਾਰ ਤੇ ਉਹ ਨਿੱਜੀ ਤੌਰ 'ਤੇ ਬਹੁਤ ਜ਼ਿਆਦਾ ਉਤਸੁਕ ਹਨ। ਉਨ੍ਹਾਂ ਨੇ ਇਸ ਨਾਜ਼ੁਕ ਮੁੱਦੇ ਉੱਤੇ ਖੇਡਣ ਲਈ ਹਰਸਿਮਰਤ ਕੌਰ ਅਤੇ ਹੋਰ ਅਕਾਲੀ ਆਗੂਆਂ ਦੀ ਤਿੱਖੀ ਆਲੋਚਨਾ ਕੀਤੀ। ਮੁੱਖ ਮੰਤਰੀ ਨੇ ਕਿਹਾ ਕਿ ਹਰਸਿਮਰਤ ਕੌਰ, ਬਾਦਲ ਕੁੰਨਬੇ ਦੇ ਨਾਲ ਇਸ ਮੁੱਦੇ ਤੋਂ ਲਾਹਾ ਲੈਣ ਦੇ ਵਾਸਤੇ ਲੋਕਾਂ ਵਿਚ ਭੰਬਲਭੂਸਾ ਪੈਦਾ ਕਰਨ ਦੀ ਕੋਸ਼ਿਸ਼ ਕਰ ਰਹੀ ਹੈ ਅਤੇ ਝੂਠ ਫੈਲਾ ਰਹੀ ਹੈ।

ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਅਕਾਲੀਆਂ ਵੱਲੋਂ ਸਰਕਾਰ ਅਤੇ ਲੋਕਾਂ ਵਿਚ ਪੈਦਾ ਕੀਤੀ ਜਾ ਰਹੀ ਝੂਠੀ ਦੀਵਾਰ ਇੱਕ ਦਿਨ ਵੀ ਨਹੀਂ ਟਿਕੇਗੀ ਕਿਉਂਕਿ ਪੰਜਾਬ ਦੇ ਲੋਕਾਂ ਨੇ ਆਉਂਦੀਆਂ ਲੋਕ ਸਭਾ ਚੋਣਾਂ ਦੌਰਾਨ ਬਾਦਲਾਂ ਨੂੰ ਬਾਹਰ ਦਾ ਰਾਸਤਾ ਦਿਖਾਉਣ ਦਾ ਮਨ ਬਣਾ ਲਿਆ ਹੈ। ਮੁੱਖ ਮੰਤਰੀ ਨੇ ਕਿਹਾ ਕਿ ਇਸ ਪ੍ਰਾਜੈਕਟ ਲਈ ਜਲਦੀ ਤੋਂ ਜਲਦੀ ਵਿਕਾਸ ਕੰਮ ਸ਼ੁਰੂ ਕਰਵਾਉਣ ਲਈ ਉਨ੍ਹਾਂ ਦੀ ਸਰਕਾਰ ਲਗਾਤਾਰ ਕੇਂਦਰ ਸਰਕਾਰ ਉੱਤੇ ਦਬਾਅ ਬਣਾਉਂਦੀ ਰਹੇਗੀ ਤਾਂ ਜੋ ਇਸ ਨੂੰ ਮੁਕੰਮਲ ਕੀਤਾ ਜਾ ਸਕੇ।

ਉਨ੍ਹਾਂ ਕਿਹਾ ਕਿ ਕਰਤਾਰਪੁਰ ਲਾਂਘੇ ਦੇ ਪ੍ਰਾਜੈਕਟ ਨੂੰ ਸਮੇਂ ਸਿਰ ਮੁਕੰਮਲ ਕਰਵਾਉਣ ਨੂੰ ਯਕੀਨੀ ਬਣਾਉਣ ਲਈ ਉਨ੍ਹਾਂ ਦੀ ਸਰਕਾਰ ਕੇਂਦਰ ਸਰਕਾਰ ਨੂੰ ਹਰ ਸਮਰਥਨ ਦੇਵੇਗੀ। ਕਰਤਾਰਪੁਰ ਲਾਂਘੇ ਵਾਸਤੇ ਕੇਂਦਰ ਵਿਚ ਲਗਾਤਾਰ ਬਣੀਆਂ ਕਾਂਗਰਸ ਸਰਕਾਰਾਂ ਨੇ ਜੱਦੋ ਜਹਿਦ ਕੀਤੀ ਹੈ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

Punjab Latest Top News Today | ਦੇਖੋ ਕੀ ਕੁੱਝ ਹੈ ਖ਼ਾਸ | Spokesman TV | LIVE | Date 03/08/2025

03 Aug 2025 1:23 PM

ਸ: ਜੋਗਿੰਦਰ ਸਿੰਘ ਦੇ ਸ਼ਰਧਾਂਜਲੀ ਸਮਾਗਮ ਮੌਕੇ ਕੀਰਤਨ ਸਰਵਣ ਕਰ ਰਹੀਆਂ ਸੰਗਤਾਂ

03 Aug 2025 1:18 PM

Ranjit Singh Gill Home Live Raid :ਰਣਜੀਤ ਗਿੱਲ ਦੇ ਘਰ ਬਾਹਰ ਦੇਖੋ ਕਿੱਦਾਂ ਦਾ ਮਾਹੌਲ.. Vigilance raid Gillco

02 Aug 2025 3:20 PM

Pardhan Mantri Bajeke News : ਪ੍ਰਧਾਨਮੰਤਰੀ ਬਾਜੇਕੇ ਦੀ ਵੀਡੀਓ ਤੋਂ ਬਾਅਦ ਫਿਰ ਹੋਵੇਗੀ ਪੇਸ਼ੀ | Amritpal Singh

02 Aug 2025 3:21 PM

'ਤੇਰੀ ਬੁਲਟ ਪਰੂਫ਼ ਗੱਡੀ ਪਾੜਾਂਗੇ, ਜੇਲ੍ਹ ‘ਚੋਂ ਗੈਂਗਸਟਰ ਜੱਗੂ ਭਗਵਾਨਪੁਰੀਏ ਦੀ ਧਮਕੀ'

01 Aug 2025 6:37 PM
Advertisement