
ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਸ਼ੁੱਕਰਵਾਰ ਨੂੰ ਪਟਿਆਲਾ ਵਿੱਚ ਪ੍ਰਮੁੱਖ ਵਿਰਾਸਤੀ ਸਥਾਨ ਸ਼ਾਹੀ ਸਮਾਧਾਂ ਵਿਖੇ ਗਏ ਜਿੱਥੇ ਉਨ੍ਹਾਂ ਦੇ ਮਾਤਾ ਸਵਰਗੀ....
ਚੰਡੀਗੜ੍ਹ (ਸ.ਸ.ਸ) : ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਸ਼ੁੱਕਰਵਾਰ ਨੂੰ ਪਟਿਆਲਾ ਵਿੱਚ ਪ੍ਰਮੁੱਖ ਵਿਰਾਸਤੀ ਸਥਾਨ ਸ਼ਾਹੀ ਸਮਾਧਾਂ ਵਿਖੇ ਗਏ ਜਿੱਥੇ ਉਨ੍ਹਾਂ ਦੇ ਮਾਤਾ ਸਵਰਗੀ ਰਾਜਮਾਤਾ ਮਹਿੰਦਰ ਕੌਰ ਸਮੇਤ ਪੁਰਖਿਆਂ ਦੀ ਯਾਦਗਾਰ ਹੈ। ਇਸ ਮੌਕੇ ਮੁੱਖ ਮੰਤਰੀ ਨਾਲ ਉਨ੍ਹਾਂ ਦੀ ਪਤਨੀ ਅਤੇ ਸਾਬਕਾ ਕੇਂਦਰੀ ਮੰਤਰੀ ਪਰਨੀਤ ਕੌਰ ਅਤੇ ਭਰਾ ਮਾਲਵਿੰਦਰ ਸਿੰਘ ਵੀ ਸਨ।
ਕੈਪਟਨ ਅਮਰਿੰਦਰ ਸਿੰਘ ਸ਼ਾਹੀ ਸਮਾਧਾਂ ਉਤੇ
ਸੈਰ-ਸਪਾਟਾ ਅਤੇ ਸੱਭਿਆਚਾਰਕ ਮਾਮਲਿਆਂ ਬਾਰੇ ਵਿਭਾਗ ਵੱਲੋਂ ਪਟਿਆਲਾ ਸ਼ਹਿਰ ਦੀ ਪੁਰਾਣੀ ਸ਼ਾਨ ਨੂੰ ਬਹਾਲ ਕਰਨ ਦੇ ਪ੍ਰੋਗਰਾਮ ਦੀ ਲੜੀ ਵਜੋਂ ਇਸ ਮਹੀਨੇ ਦੇ ਆਰੰਭ ਵਿੱਚ ਇਸ ਸਥਾਨ ਨੂੰ ਨਵਿਆਉਣ ਦਾ ਕੰਮ ਸ਼ੁਰੂ ਕੀਤਾ ਗਿਆ ਹੈ।