ਖਹਿਰਾ ਦੀ ਵਿਧਾਇਕੀ ਰੱਦ ਕਰਨ ਲਈ ਸਪੀਕਰ ਕੋਲ ਸ਼ਿਕਾਇਤ
Published : Jan 11, 2019, 12:45 pm IST
Updated : Jan 11, 2019, 12:45 pm IST
SHARE ARTICLE
Sukhpal Singh Khaira
Sukhpal Singh Khaira

ਪੰਜਾਬ ਵਿਧਾਨ ਸਭਾ ਦੇ ਸਪੀਕਰ ਕੋਲ ਨਵ ਗਠਿਤ 'ਪੰਜਾਬੀ ਏਕਤਾ ਪਾਰਟੀ' ਦੇ ਮੁਖੀ ਅਤੇ ਵਿਧਾਇਕ  ਸੁਖਪਾਲ ਸਿੰਘ ਖਹਿਰਾ......

ਚੰਡੀਗੜ੍ਹ (ਨੀਲ ਭਲਿੰਦਰ ਸਿੰਘ): ਪੰਜਾਬ ਵਿਧਾਨ ਸਭਾ ਦੇ ਸਪੀਕਰ ਕੋਲ ਨਵ ਗਠਿਤ 'ਪੰਜਾਬੀ ਏਕਤਾ ਪਾਰਟੀ' ਦੇ ਮੁਖੀ ਅਤੇ ਵਿਧਾਇਕ  ਸੁਖਪਾਲ ਸਿੰਘ ਖਹਿਰਾ ਦੀ ਵਿਧਾਇਕ ਵਜੋਂ ਮੈਂਬਰੀ ਰੱਦ ਕਰਨ ਲਈ ਪਟੀਸ਼ਨ ਦਾਇਰ ਕੀਤੀ ਹੈ। ਭੁਲੱਥ ਵਿਧਾਨ ਸਭਾ ਹਲਕੇ ਵਿਚ ਪੈਂਦੇ ਪਿੰਡ ਮੇਟਲਾ ਦੇ ਰਹਿਣ  ਹਰਸਿਮਰਨ ਸਿੰਘ ਪੁੱਤਰ ਰਣਜੀਤ ਸਿੰਘ ਨੇ ਦਲ -ਬਦਲ ਕਾਨੂੰਨ, ਭਾਰਤੀ ਸੰਵਿਧਾਨ ਅਤੇ ਸੁਪਰੀਮ ਕੋਰਟ ਦੀ ਸਾਲ 2013 ਦੀ ਜੱਜਮੈਂਟ ਦਾ ਹਵਾਲਾ ਦਿੰਦੇ ਹੋਏ ਇਹ ਮੰਗ ਕੀਤੀ ਹੈ।  

ਦੋਸ਼ ਲਾਇਆ ਗਿਆ ਹੈ ਕਿ ਦਲ ਬਦਲ ਕਾਨੂੰਨ ਤਹਿਤ ਕੋਈ ਵੀ ਮੈਂਬਰ ਦੂਸਰੀ ਪਾਰਟੀ ਨਹੀਂ ਬਣਾ ਸਕਦਾ ਜਾਂ ਕੋਈ ਹੋਰ ਪਾਰਟੀ ਵਿਚ ਸ਼ਾਮਲ ਨਹੀਂ ਹੋ ਸਕਦਾ। ਪਟੀਸ਼ਨਰ ਨੇ ਕਿਹਾ ਕਿ ਖਹਿਰਾ ਨੇ ਆਮ ਆਦਮੀ ਪਾਰਟੀ ਦੇ ਚੋਣ ਨਿਸ਼ਾਨ 'ਤੇ 2017 'ਚ ਭੁਲੱਥ ਹਲਕੇ ਤੋਂ  ਚੋਣ ਜਿੱਤੀ ਸੀ। ਹੁਣ ਖਹਿਰਾ ਵਲੋਂ ਆਮ ਆਦਮੀ  ਪਾਰਟੀ ਹੀ  ਛੱਡ ਦਿਤੀ ਗਈ ਹੋਣ ਦੀ ਸੂਰਤ 'ਚ ਵਿਧਾਨ ਸਭਾ ਦੀ ਮੈਂਬਰਸ਼ਿਪ ਰੱਦ ਕੀਤੀ ਜਾਣੀ ਚਾਹੀਦੀ ਹੈ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

'ਮੁੱਛਾਂ ਨੂੰ ਜਿੰਨੇ ਮਰੋੜੇ ਦੇਣੇ ਨੇ ਦੇ ਲਵੇ, ਮੈਂ ਕਿਹੜਾ ਚੂੜੀਆਂ ਪਾਈਆਂ' | Talbir Gill Interview On Majithia

05 Feb 2026 3:00 PM

ਇੱਕੋ ਪਿੰਡ ਦੇ ਮੁੰਡਾ ਕੁੜੀ ਨੇ ਆਪਸ 'ਚ ਕੀਤਾ ਵਿਆਹ, ਦੇਖੋ ਪੁਲਿਸ ਨੇ ਕੀ ਕਿਹਾ ?

05 Feb 2026 2:58 PM

ਸੰਸਦ ਬਾਹਰ ਰਵਨੀਤ ਬਿੱਟੂ ਤੇ ਰਾਹੁਲ ਗਾਂਧੀ ਦੀ ਬਹਿਸ ਨਾਲ਼ ਗਰਮਾਈ ਸਿਆਸਤ,

04 Feb 2026 3:11 PM

ਰਾਹੁਲ ਦੇ ਗੱਦਾਰ ਵਾਲੇ ਬਿਆਨ ਮਗਰੋਂ ਭੜਕੇ ਰਵਨੀਤ ਬਿੱਟੂ

04 Feb 2026 3:10 PM

PM ਮੋਦੀ ਦੀ ਪੰਜਾਬ ਫੇਰੀ 'ਤੇ ਬਝੀਆਂ ਆਸਾਂ, ਸਪੀਕਰ ਸੰਧਵਾਂ ਨੇ PM ਮੋਦੀ ਨੂੰ ਲਿਖੀ ਚਿੱਠੀ

01 Feb 2026 3:19 PM
Advertisement