
ਪੂਰੇ ਉੱਤਰੀ ਭਾਰਤ ਵਿਚ ਇਕ ਵਾਰ ਫਿਰ ਤੋਂ ਠੰਡ ਨੇ ਆਪਣਾ ਕਹਿਰ ਢਾਹੁਣਾ ਸ਼ੁਰੂ ਕਰ ਦਿੱਤਾ ਹੈ...
ਚੰਡੀਗੜ੍ਹ: ਪੂਰੇ ਉੱਤਰੀ ਭਾਰਤ ਵਿਚ ਇਕ ਵਾਰ ਫਿਰ ਤੋਂ ਠੰਡ ਨੇ ਆਪਣਾ ਕਹਿਰ ਢਾਹੁਣਾ ਸ਼ੁਰੂ ਕਰ ਦਿੱਤਾ ਹੈ, ਜਿਸ ਕਾਰਨ ਮੁੜ ਤੋਂ ਤਾਪਮਾਨ ਵਿਚ ਭਾਰੀ ਗਿਰਾਵਟ ਦੇਖਣ ਨੂੰ ਮਿਲ ਰਹੀ ਹੈ। ਮੌਸਮ ਵਾਗ ਨੇ 13 ਤੋਂ 16 ਜਨਵਰੀ ਨੂੰ ਮੀਂਹ ਪੈਣ ਦੀ ਚਿਤਾਵਨੀ ਜਾਰੀ ਕੀਤੀ ਹੈ। ਪਹਾੜੀ ਇਲਾਕਿਆਂ ਵਿਚ ਲਗਾਤਾਰ ਬਰਫ਼ਬਾਰੀ ਹੋ ਰਹੀ ਹੈ।
Weather Update
ਜਿਸ ਕਾਰਨ ਮੈਦਾਨੀ ਇਲਾਕਿਆਂ ਵਿਚ ਤਾਪਮਾਨ ਵਿਚ ਭਾਰੀ ਗਿਰਾਵਟ ਆ ਰਹੀ ਹੈ। ਮੌਸਮ ਵਿਭਾਗ ਦਾ ਕਹਿਣਾ ਹੈ ਕਿ ਦਿੱਲੀ, ਪੰਜਾਬ ਹਰਿਆਣਾ ਉੱਤਰ ਪ੍ਰਦੇਸ਼ ਤੋਂ ਇਲਾਵਾ ਮੱਧ ਪ੍ਰਦੇਸ਼ ਰਾਜਸਥਾਨ ਅਤੇ ਗੁਜਰਾਤ ਵਿਚ ਕੜਾਕੇ ਦੀ ਠੰਡ ਦਾ ਕਹਿਰ ਜਾਰੀ ਰਹੇਗਾ। ਅਗਲੇ 48 ਘੰਟਿਆਂ ਦੌਰਾਨ ਮੀਂਹ ਪੈਣ ਦੀ ਜ਼ਿਆਦਾ ਸੰਭਾਵਨਾ ਦੱਸੀ ਜਾ ਰਹੀ ਹੈ। ਰਿਪੋਰਟ ਮੁਤਾਬਿਕ ਮੌਸਮ ਵਿਭਾਗ ਦੇ ਹਵਾਲੇ ਤੋਂ ਦੱਸਿਆ ਹੈ ਕਿ ਹਿਮਾਚਲ ਪ੍ਰਦੇਸ਼ ਦੇ ਕੁਝ ਇਲਾਕਿਆਂ ਵਿਚ ਵੀ 13 ਜਨਵਰੀ ਨੂੰ ਬਾਰਿਸ਼ ਦਰਜ ਕੀਤੀ ਜਾ ਸਕਦੀ ਹੈ।
Weather Update
ਇਹੀ ਨਹੀਂ ਤਾਮਿਲਨਾਡੂ, ਪੁਡੂਚੇਰੀ, ਕਰਾਈਕਲ ਤੇ ਕੇਰਲ ਵਿਚ ਅੱਜ ਵੀ ਬਾਰਿਸ਼ ਸੰਭਵ ਹੈ। ਇਨ੍ਹਾਂ ਖੇਤਰਾਂ ਤੋਂ ਇਲਾਵਾ ਆਂਧਰਾ ਪ੍ਰਦੇਸ਼ ਤੇ ਦੱਖਣੀ ਆਂਤਰਿੰਕ ਕਰਨਾਟਕ ਵਿਚ ਵੀ ਬਾਰਿਸ਼ ਹੋ ਸਕਦੀ ਹੈ। ਮੌਸਮ ਵਿਭਾਗ ਵੱਲੋਂ ਕਿਹਾ ਗਿਆ ਹੈ ਕਿ ਹਰਿਆਣਾ ਤੇ ਪੰਜਾਬ ਦੇ ਕੁਝ ਇਲਾਕਿਆਂ ਵਿਚ ਸੀਤ ਲਹਿਰ ਦਾ ਕਹਿਰ ਵੀ ਦੇਖਿਆ ਜਾ ਸਕਦਾ ਹੈ।
Weather Information
ਇਹੀ ਨਹੀਂ ਪੱਛਮੀ ਉੱਤਰ ਪ੍ਰਦੇਸ਼, ਪੰਜਾਬ, ਹਰਿਆਣਾ, ਉੱਤਰਾਖੰਡ, ਮੱਧ ਪ੍ਰੇਦਸ਼, ਓਡੀਸ਼ਾ, ਗੰਗੇਟਿਕ, ਪੱਛਮੀ ਬਾਗਲ ਦੇ ਕੁਝ ਇਲਾਕਿਆਂ ਵਿਚ ਅਗਲੇ ਦੋ ਦਿਨਾਂ ਤੱਕ ਧੁੰਦ ਲੋਕਾਂ ਦੀਆਂ ਮੁਸ਼ਕਿਲਾਂ ਵਧਾ ਸਕਦੀ ਹੈ। ਸਕਾਮੀਮੈਟ ਦੀ ਰਿਪੋਰਟ ਮੁਤਾਬਿਕ, ਉੱਤਰੀ ਪੱਛਮੀ ਤੇ ਮੱਧ ਭਾਰਤ ਦੇ ਹਿੱਸਿਆਂ ਵਿਚ ਘੱਟੋ-ਘੱਟ ਤਾਪਮਾਨ ਵਿਚ ਹੋਰ ਗਿਰਾਵਟ ਆ ਸਕਦੀ ਹੈ।
ਪੱਛਮੀ ਪੌਣਾਂ ਦੀ ਗੜਬੜੀ ਕਾਰਨ 13 ਜਨਵਰੀ ਨੂੰ ਹਿਮਾਚਲ ਪ੍ਰਦੇਸ਼ ਤੇ ਉੱਤਰਾਖੰਡ ‘ਚ ਜ਼ਬਰਦਸਤ ਬਾਰਿਸ਼ ਹੋਣ ਦੀ ਸੰਭਾਵਨਾ ਹੈ। ਮੌਸਮ ਵਿਭਾਗ (IMD) ਦੀ ਭਵਿੱਖਬਾਣੀ ਮੁਤਾਬਿਕ ਸ਼ਨਿਚਰਵਾਰ ਨੂੰ ਈਰਾਨ ਤੇ ਗੁਆਂਢ ‘ਚ ਇਕ ਚੱਕਰਵਾਤੀ ਤੂਫ਼ਾਨ ਉੱਠਣ ਵਾਲਾ ਹੈ। ਇਹੀ ਨਹੀਂ, ਬਦਲਦੇ ਮੌਸਮ ਕਾਰਨ ਪੱਛਮੀ ਰਾਜਸਥਾਨ ਤੇ ਉਸ ਦੇ ਆਸ-ਪਾਸ ਬਾਰਿਸ਼ ਹੋਣ ਦੀ ਸੰਭਾਵਨਾ ਹੈ।
Weather in Punjab
ਉੱਤਰੀ ਰਾਜਸਥਾਨ ਦੇ ਕੁਝ ਸ਼ਹਿਰਾਂ ਵਿਚ ਸੀਤ ਲਹਿਰ ਸ਼ੁਰੂ ਹੋ ਸਕਦੀ ਹੈ। ਜਦਕਿ ਪੰਜਾਬ ਤੇ ਹਰਿਆਣਾ ਵਿਚ ਇਕ-ਦੋ ਥਾਵਾਂ ਉਤੇ ਕੋਲਡ ਡੇਅ ਦੀ ਸਥਿਤੀ ਰਹਿਣ ਦੀ ਸੰਭਾਵਨਾ ਹੈ। ਦੱਸ ਦਈਏ ਕਿ ਪਿਛਲੇ ਕੁਝ ‘ਚ ਵੀ ਲਗਾਤਾਰ ਬਾਰਿਸ਼ ਪੈ ਕੇ ਹਟੀ ਸੀ। ਪਿਛਲੇ 24 ਘੰਟਿਆਂ ਦੌਰਾਨ ਪੱਛਣੀ ਹਿਮਾਲਿਆਂ ਦੇ ਜ਼ਿਆਦਾਤਰ ਹਿੱਸਾਂ ਵਿਚ ਭਾਰੀ ਬਰਫ਼ਬਾਰੀ ਦਰਜ ਕੀਤੀ ਗਈ। ਹਿਮਾਚਲ ਪ੍ਰਦੇਸ਼ ਦੇ ਸ਼ਿਮਲਾ ਵਚਿ 20 ਸੈਂਟੀਮੀਟਰ ਬਰਫ਼ਬਾਰੀ ਦਰਜ ਕੀਤੀ ਗਈ ਹੈ।
ਪੰਜਾਬ, ਹਰਿਆਣਾ, ਚੰਡੀਗੜ੍ਹ ਤੇ ਦਿੱਲੀ ‘ਚ 13 ਜਨਵਰੀ ਨੂੰ ਹਲਕੀ ਤੋਂ ਮੱਧਮ ਬਾਰਿਸ਼ ਹੋਣ ਦੀ ਸੰਭਾਵਨਾ ਹੈ। ਗੜੇਮਾਰੀ ਤੇ ਬਿਜਲੀ ਪੈਣ ਦੇ ਨਾਲ-ਨਾਲ ਪੱਛਮੀ ਹਿਮਾਲਿਆਈ ਖੇਤਰ, ਪੰਜਾਬ, ਹਰਿਆਣਾ ਤੇ ਚੰਡੀਗੜ੍ਹ ‘ਚ ਵੀ ਬਾਰਿਸ਼ ਹੋ ਸਕਦੀ ਹੈ।ਇਸ ਦੌਰਾਨ ਦੇਸ਼ ਭਰ ‘ਚ ਠੰਢ ਤੋਂ ਰਾਹਤ ਮਿਲਣ ਤੋਂ ਬਾਅਦ, ਮੱਧ ਭਾਰਤ ‘ਚ ਮੁੜ ਠੰਢੀਆਂ ਹਵਾਵਾਂ ਚੱਲ ਰਹੀਆਂ ਹਨ।ਇਸ ਖੇਤਰ ‘ਚ ਆਉਣ ਵਾਲੀਆਂ ਉੱਤਰੀ-ਪੱਛਮੀ ਹਵਾਨਾਂ ਨਾਲ ਰਾਜਸਥਾਨ ਤੇ ਗੁਜਰਾਤ ਦੇ ਘੱਟੋ-ਘੱਟ ਤਾਪਮਾਨ ‘ਚ 1-2 ਡਿਗਰੀ ਸੈਲੀਸਅਸ ਦੀ ਗਿਰਾਵਟ ਆਈ ਹੈ ਜਦਕਿ ਛੱਤੀਸਗੜ੍ਹ, ਵਿਦਰਭ ਤੇ ਉੱਤਰੀ ਮਹਾਰਾਸ਼ਟਰ ਦੇ ਘੱਟੋ-ਘੱਟ ਤਾਪਮਾਨ ‘ਚ 3-5 ਡਿਗਰੀ ਸੈਲਸੀਅਸ ਦੀ ਗਿਰਾਵਟ ਆਈ ਹੈ।