Advertisement
  ਖ਼ਬਰਾਂ   ਪੰਜਾਬ  11 Jan 2021  ਸੁਪ੍ਰੀਮ ਕੋਰਟ ਵਿਚ ਸੁਣਵਾਈ ਤੋਂ ਬਾਅਦ ਕਾਂਗਰਸ ਨੇ ਘੇਰੀ ਮੋਦੀ ਸਰਕਾਰ

ਸੁਪ੍ਰੀਮ ਕੋਰਟ ਵਿਚ ਸੁਣਵਾਈ ਤੋਂ ਬਾਅਦ ਕਾਂਗਰਸ ਨੇ ਘੇਰੀ ਮੋਦੀ ਸਰਕਾਰ

ਏਜੰਸੀ
Published Jan 11, 2021, 11:57 pm IST
Updated Jan 11, 2021, 11:57 pm IST
ਸੁਪ੍ਰੀਮ ਕੋਰਟ ਵਿਚ ਸੁਣਵਾਈ ਤੋਂ ਬਾਅਦ ਕਾਂਗਰਸ ਨੇ ਘੇਰੀ ਮੋਦੀ ਸਰਕਾਰ
image
 image


ਸ਼ਹੀਦ ਹੋਏ ਕਿਸਾਨਾਂ ਨੂੰ ਸ਼ਰਧਾਂਜਲੀ ਭੇਂਟ ਕਰ ਕੇ ਉਨ੍ਹਾਂ ਤੋਂ ਮਾਫ਼ੀ ਮੰਗਣ ਮੋਦੀ : ਕਾਂਗਰਸ

ਨਵੀਂ ਦਿੱਲੀ, 11 ਜਨਵਰੀ: ਕਾਂਗਰਸ ਨੇ ਖੇਤੀ ਕਾਨੂੰਨਾਂ ਨੂੰ ਲੈ ਕੇ ਚੱਲ ਰਹੀ ਗੱਲਬਾਤ 'ਤੇ ਸੁਪਰੀਮ ਕੋਰਟ ਵਲੋਂ ਨਿਰਾਸ਼ਾ ਪ੍ਰਗਟਾਏ ਜਾਣ ਤੋਂ ਬਾਅਦ ਸੋਮਵਾਰ ਨੂੰ ਕਿਹਾ ਕਿ ਤਿੰਨਾਂ ਖੇਤੀ ਕਾਨੂੰਨਾਂ ਨੂੰ ਰੱਦ ਕਰਨ ਦੀ ਲੋੜ ਹੈ | 
ਕਾਂਗਰਸ ਨੇ ਕਿਹਾ ਕਿ ਸੁਪਰੀਮ ਕੋਰਟ ਨੇ ਕਿਸਾਨ ਅੰਦੋਲਨ ਖ਼ਤਮ ਕਰਨ ਲਈ ਸਰਕਾਰ ਦੀ ਕਿਸਾਨਾਂ ਨਾਲ ਗੱਲਬਾਤ ਨੂੰ ਫ਼ੇਲ ਦਸਦੇ ਹੋਏ ਸਖ਼ਤ ਆਲੋਚਨਾ ਕੀਤੀ | ਅਦਾਲਤ ਦੇ ਫ਼ੈਸਲੇ ਦੇ ਮੱਦੇਨਜ਼ਰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਸਾਹਮਣੇ ਆ ਕੇ ਅੰਦੋਲਨ ਦੌਰਾਨ ਸ਼ਹੀਦ ਹੋਏ ਕਿਸਾਨਾਂ ਨੂੰ ਸ਼ਰਧਾਂਜਲੀ ਭੇਂਟ ਕਰ ਕੇ ਉਨ੍ਹਾਂ ਤੋਂ ਮੁਆਫ਼ੀ ਮੰਗਣੀ ਚਾਹੀਦੀ ਹੈ | ਪਾਰਟੀ ਦੇ ਮੁੱਖ ਬੁਲਾਰੇ ਰਣਦੀਪ ਸਿੰਘ ਸੁਰਜੇਵਾਲਾ ਨੇ ਟਵੀਟ ਕੀਤਾ ਕਿ ਸੁਪਰੀਮ ਕੋਰਟ ਸਿਆਸੀ ਮੁੱਦਿਆਂ ਦਾ ਫ਼ੈਸਲਾ ਕਰਦੀ ਹੈ, ਸਿਆਸੀ ਬੇਈਮਾਨੀ ਨਾਲ ਖੇਤੀ ਨੂੰ ਪੂੰਜੀਪਤੀਆਂ ਦੇ ਦਰਵਾਜ਼ੇ 'ਤੇ ਵੇਚਣ ਦੀ ਸਾਜ਼ਸ਼ ਦਾ ਨਹੀਂ | 

ਰਣਦੀਪ ਨੇ ਕਿਹਾ ਕਿ ਸਵਾਲ 3 ਖੇਤੀ ਵਿਰੋਧੀ ਕਾਨੂੰਨਾਂ 'ਚ ਐੱਮ. ਐੱਸ. ਪੀ. ਅਤੇ ਅਨਾਜ ਮੰਡੀਆਂ ਨੂੰ ਖ਼ਤਮ ਕਰਨ ਦਾ ਹੈ, ਕਿਸਾਨ ਨੂੰ ਅਪਣੇ ਹੀ ਖੇਤਾਂ 'ਚ ਗ਼ੁਲਾਮ ਬਣਾਉਣ ਦਾ ਹੈ, ਇਸ ਲਈ ਕਾਨੂੰਨ ਰੱਦ ਹੋਣੇ ਚਾਹੀਦੇ ਹਨ |  ਸੁਪਰੀਮ ਕੋਰਟ ਨੇ ਨਵੇਂ ਖੇਤੀ ਕਾਨੂੰਨਾਂ ਨੂੰ ਲੈ ਕੇ ਜਿਸ ਤਰ੍ਹਾਂ ਕੇਂਦਰ ਅਤੇ ਕਿਸਾਨਾਂ ਵਿਚਾਲੇ ਗੱਲਬਾਤ ਚੱਲ ਰਹੀ ਹੈ, ਉਸ ਤੋਂ ਉਹ ਬੇਹੱਦ ਨਿਰਾਸ਼ ਹੈ |
ਸੁਪਰੀਮ ਕੋਰਟ ਦੇ ਚੀਫ਼ ਜਸਟਿਸ ਐੱਸ. ਏ. ਬੋਬੜੇ ਦੀ ਪ੍ਰਧਾਨਗੀ ਵਾਲੀ ਬੈਂਚ ਨੇ ਕਿਹਾ ਕਿ ਕੀ ਚੱਲ ਰਿਹਾ ਹੈ? ਅਸੀਂ ਗੱਲਬਾਤ ਦੀ ਪ੍ਰਕਿਰਿਆ ਤੋਂ ਬੇਹੱਦ ਨਿਰਾਸ਼ ਹਾਂ | ਬੈਂਚ ਨੇ ਕਿਹਾ ਕਿ ਅਸੀਂ ਤੁਹਾਡੀ ਗੱਲਬਾਤ ਨੂੰ ਭਟਕਾਉਣ ਵਾਲੀ ਕੋਈ ਟਿਪਣੀ ਨਹੀਂ ਕਰਨਾ ਚਾਹੁੰਦੇ ਪਰ ਅਸੀਂ ਇਸ ਪ੍ਰਕਿਰਿਆ ਤੋਂ ਬੇਹੱਦ ਨਿਰਾਸ਼ ਹਾਂ | (ਏਜੰਸੀ)    imageimage

Advertisement

 

Advertisement