
ਈ.ਟੀ.ਟੀ. ਟੈੱਟ ਪਾਸ ਬੇਰੁਜ਼ਗਾਰ ਅਧਿਆਪਕ ਯੂਨੀਅਨ ਪੰਜਾਬ ਨੇ ਕੀਤਾ ਰੋਡ ਜਾਮ
ਧੂਰੀ,10 ਜਨਵਰੀ (ਲਖਵੀਰ ਸਿੰਘ ਧਾਂਦਰਾ, ਰਵਿੰਦਰ ਕੋਹਲੀ): ਅੱਜ ਧੂਰੀ ਤੋਂ ਮਾਲੇਰਕੋਟਲਾ ਮੇਨ ਰੋਡ ਉਤੇ ਬੱਬਨਪੁਰ ਨਹਿਰ ਦੇ ਪੁਲ ਉੱਪਰ ਮੁੱਖ ਮਾਰਗ ਨੂੰ ਬੰਦ ਕਰ ਕੇ ਈਟੀਟੀ ਟੈੱਟ ਪਾਸ ਬੇਰੁਜ਼ਗਾਰ ਅਧਿਆਪਕ ਯੂਨੀਅਨ ਪੰਜਾਬ ਵਲੋਂ ਧਰਨਾ ਲਗਾਇਆ ਗਿਆ ਅਤੇ ਪੰਜਾਬ ਦੀ ਕਾਂਗਰਸ ਸਰਕਾਰ ਵਿਰੁਧ ਜੰਮ ਕੇ ਨਾਹਰੇਬਾਜ਼ੀ ਕੀਤੀ ਗਈ ਇਸ ਮੁੱਖ ਮਾਰਗ ਨੂੰ ਬੰਦ ਕਰਨ ਤੋਂ ਬਾਅਦ ਆਵਾਜਾਈ ਕਾਫ਼ੀ ਸਮਾਂ ਬੰਦ ਰਹੀ | ਈਟੀਟੀ ਟੈੱਟ ਪਾਸ ਬੇਰੁਜ਼ਗਾਰ ਅਧਿਆਪਕ ਯੂਨੀਅਨ ਪੰਜਾਬ ਦੇ ਆਗੂਆਂ ਨੇ ਗੱਲਬਾਤ ਕਰਦਿਆਂ ਕਿਹਾ ਕਿ ਪੰਜਾਬ ਦੀ ਕਾਂਗਰਸ ਸਰਕਾਰ ਈਟੀਟੀ ਟੈੱਟ ਪਾਸ ਬੇਰੁਜ਼ਗਾਰ ਅਧਿਆਪਕਾਂ ਨਾਲ ਧੱਕੇਸ਼ਾਹੀ ਕਰ ਰਹੀ ਹੈ | ਉਨ੍ਹਾਂ ਕਿਹਾ ਸਾਡਾ ਸੰਘਰਸ਼ ਕਾਫ਼ੀ ਲੰਮੇ ਸਮੇਂ ਤੋਂ ਚੱਲ ਰਿਹਾ ਹੈ ਪਰ ਪੰਜਾਬ ਸਰਕਾਰ ਦੇ ਕੰਨਾਂ ਤੇ ਜੂੰ ਨਹੀਂ ਸਰਕ ਰਹੀ |
ਉਨ੍ਹਾਂ ਕਿਹਾ ਕਿ ਸਿਖਿਆ ਮੰਤਰੀ ਵਿਜੈ ਇੰਦਰ ਸਿੰਗਲਾ ਵਲੋਂ ਸਾਡੀ ਕੋਈ ਵੀ ਸੁਣਵਾਈ ਨਹੀਂ ਕੀਤੀ ਜਾ ਰਹੀ ਅਤੇ ਪੰਜਾਬ ਸਰਕਾਰ ਵਲੋਂ ਵੀ ਸਾਡੇ ਨਾਲ ਧੱਕਾ ਕੀਤਾ ਜਾ ਰਿਹਾ ਹੈ ਪਰ ਸਰਕਾਰ ਵਲੋਂ ਕੀਤਾ ਜਾ ਰਿਹਾ ਧੱਕਾ ਕਿਸੇ ਵੀ ਕੀਮਤ ਤੇ ਬਰਦਾਸ਼ਤ ਨਹੀਂ ਕੀਤਾ ਜਾਵੇਗਾ | ਜਿੰਨਾਂ ਸਮਾਂ ਪੰਜਾਬ ਦੇ ਸਿਖਿਆ ਮੰਤਰੀ ਵਲੋਂ ਸਾਡੀਆਂ ਮੰਗਾਂ ਪੂਰੀਆਂ ਨਹੀਂ ਕੀਤੀਆਂ ਜਾਂਦੀਆਂ | ਉਨ੍ਹਾਂ ਸਮਾਂ ਸਾਡਾ ਸੰਘਰਸ਼ ਚੱਲਦਾ ਰਹੇਗਾ | ਉਨ੍ਹਾਂ ਕਿਹਾ ਕਿ ਸਾਡੀ ਮੁੱਖ ਮੰਗ ਹੈ ਕਿ ਈ ਟੀ ਟੀ ਦੀ ਪੋਸਟ ਉਤੇ ਈਟੀਟੀ ਨੂੰ ਹੀ ਵਿਚਾਰਿਆਂ ਜਾਵੇ | ਖ਼ਬਰ ਲਿਖੇ ਜਾਣ ਤਕ ਈਟੀਟੀ ਟੈੱਟ ਪਾਸ ਬੇਰੁਜ਼ਗਾਰ ਅਧਿਆਪਕ ਯੂਨੀਅਨ ਵਲੋਂ ਲਗਾਇਆ ਗਿਆ ਧਰਨਾ ਜਾਰੀ ਸੀ | ਧਰਨਾਕਾਰੀਆਂ ਵਲੋਂ ਰੋਡ ਜਾਮ ਕੀਤਾ ਹੋਇਆ ਸੀ ਅਤੇ ਧਰਨਾਕਾਰੀ ਬਿਜਲੀ ਪਲਾਂਟ ਉੱਪਰ ਚੜ੍ਹੇ ਹੋਏ ਸਨ |
ਇਸ ਮੌਕੇ ਪੰਜਾਬ ਪ੍ਰਧਾਨ ਦੀਪਕ ਕੰਬੋਜ, ਸੀਨੀਅਰ ਮੀਤ ਪ੍ਰਧਾਨ ਸੰਦੀਪ ਸਾਮਾ, ਨਿਰਮਲ ਜ਼ੀਰਾ, ਜਰਨੈਲ ਨਾਗਰਾ, ਰਵਿੰਦਰ ਅਬੋਹਰ, ਕੁਲਦੀਪ ਖੋਖਰਾਂ, ਦੀਪ ਅਮਨ, ਗੁਰਜੰਟ ਪਟਿਆਲਾ, ਮਨਪ੍ਰੀਤ ਮਾਨਸਾ, ਸੁਰੇਸ਼ ਕੁਮਾਰ ਮਾਨਸਾ, ਜੱਗਾ ਬੋਹਾ, ਹਰਬੰਸ ਪਟਿਆਲਾ, ਸਟੇਟ ਕਮੇਟੀ ਮੈਂਬਰਾਂ ਤੋ ਇਲਾਵਾ ਵੱਡੀ ਗਿਣਤੀ ਵਿੱਚ ਈਟੀਟੀ ਟੈੱਟ ਪਾਸ ਬੇਰੁਜ਼ਗਾਰ ਅਧਿਆਪਕ ਯੂਨੀਅਨ ਪੰਜਾਬ ਦੇ ਆਗੂ ਅਤੇ ਮੈਂਬਰ ਧਰਨੇ ਵਿਚ ਸ਼ਾਮਲ ਹੋਏ |
ਫੋਟੋ 10 ਐਸੳੈਨਜੀ 14