ਪੰਜਾਬ ਮੰਤਰੀ ਮੰਡਲਵਲੋਂ ਪਟਰੌਲ,ਡੀਜ਼ਲ ਉਤੇ 0.25 ਰੁਪਏ ਪ੍ਰਤੀ ਲੀਟਰ ਆਈਡੀ ਫ਼ੀਸ ਵਸੂਲਣ ਨੂੰ ਮਨਜ਼ੂਰੀ
Published : Jan 11, 2021, 11:52 pm IST
Updated : Jan 11, 2021, 11:52 pm IST
SHARE ARTICLE
image
image

ਪੰਜਾਬ ਮੰਤਰੀ ਮੰਡਲ ਵਲੋਂ ਪਟਰੌਲ, ਡੀਜ਼ਲ ਉਤੇ 0.25 ਰੁਪਏ ਪ੍ਰਤੀ ਲੀਟਰ ਆਈ.ਡੀ. ਫ਼ੀਸ ਵਸੂਲਣ ਨੂੰ ਮਨਜ਼ੂਰੀ

ਚੰਡੀਗੜ੍ਹ, 11 ਜਨਵਰੀ (ਭੱੁਲਰ): ਸੂਬੇ ਵਿਚ ਸਮੁੱਚੇ ਤੌਰ ਉਤੇ ਬੁਨਿਆਦੀ ਢਾਂਚੇ ਦੇ ਵਿਕਾਸ ਨੂੰ ਹੋਰ ਪ੍ਰਫੁੱਲਤ ਕਰਨ ਲਈ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਹੇਠ ਪੰਜਾਬ ਕੈਬਨਿਟ ਨੇ ਸੋਮਵਾਰ ਨੂੰ ਵਿਸ਼ੇਸ਼ ਬੁਨਿਆਦੀ ਢਾਂਚਾ ਵਿਕਾਸ (ਆਈ.ਡੀ.) ਫ਼ੀਸ ਵਸੂਲਣ ਨੂੰ ਮਨਜ਼ੂਰੀ ਦੇ ਦਿਤੀ ਜੋ ਕਿ ਪੰਜਾਬ ਬੁਨਿਆਦੀ ਢਾਂਚਾ ਵਿਕਾਸ ਬੋਰਡ ਦੇ ਵਿਕਾਸ ਫ਼ੰਡ ਵਿੱਚ ਜਮ੍ਹਾਂ ਕਰਵਾਈ ਜਾਵੇਗੀ | ਮੁੱਖ ਮੰਤਰੀ ਦਫ਼ਤਰ ਦੇ ਇਕ ਬੁਲਾਰੇ ਅਨੁਸਾਰ ਵਿਸ਼ੇਸ਼ ਆਈ ਡੀ ਫ਼ੀਸ ਸੂਬੇ ਵਿਚ ਪਟਰੌਲ ਅਤੇ ਡੀਜ਼ਲ ਦੀ ਵਿਕਰੀ ਉਤੇ 0.25 ਰੁਪਏ ਪ੍ਰਤੀ ਲੀਟਰ ਦੇ ਹਿਸਾਬ ਨਾਲ ਵਸੂਲੀ ਜਾਵੇਗੀ | ਇਸੇ ਤਰ੍ਹਾਂ ਵਿਸ਼ੇਸ਼ ਆਈ ਡੀ ਫ਼ੀਸ ਸੂਬੇ ਵਿਚ ਅਚੱਲ ਜਾਇਦਾਦ ਦੀ ਖ਼ਰੀਦ ਉਤੇ 0.25 ਰੁਪਏ ਪ੍ਰਤੀ ਸੈਂਕੜਾ ਦੇ ਹਿਸਾਬ ਨਾਲ ਵਸੂਲੀ ਜਾਵੇਗੀ | 
ਉਪਰੋਕਤ ਵਸਤੂਆਂ ਉਤੇ ਵਸੂਲੀ ਜਾਣ ਵਾਲੀ ਆਈ ਡੀ ਫ਼ੀਸ ਨਾਲ ਪੰਜਾਬ ਬੁਨਿਆਦੀ ਢਾਂਚਾ ਵਿਕਾਸ ਫ਼ੰਡ ਵਿਚ 216.16 ਕਰੋੜ ਰੁਪਏ ਦਾ ਵਾਧੂ ਮਾਲੀਆ ਇਕੱਠਾ ਹੋਵੇਗਾ | ਇਸ ਤੋਂ ਇਲਾਵਾ ਕੈਬਨਿਟ ਵਲੋਂ ਪੰਜਾਬ 
ਇਨਫ਼ਰਾਸਟੱਕਚਰ (ਡਿਵੈਲਪਮੈਂਟ ਐਾਡ ਰੈਗੂਲੇਸਨ) ਐਕਟ, 2002 ਵਿਚ ਕੱੁਝ ਖਾਸ ਸੋਧਾਂ ਨੂੰ ਵੀ ਮਨਜ਼ੂਰੀ ਦੇ ਦਿਤੀ | ਇਹ ਸੋਧਾਂ ਇਕ ਆਰਡੀਨੈਂਸ ਅਤੇ ਇਸ ਤੋਂ ਬਾਅਦ ਪੰਜਾਬ ਵਿਧਾਨ ਸਭਾ ਵਿੱਚ ਇਕ ਬਿਲ ਪੰਜਾਬ ਇਨਫ਼ਰਾਸਟੱਕਚਰ (ਡਿਵੈਲਪਮੈਂਟ ਐਾਡ ਰੈਗੂਲੇਸਨ) ਸੋਧ ਬਿਲ 2021 ਪਾਸ ਕਰ ਕੇ ਨੇਪਰੇ ਚਾੜ੍ਹੀਆਂ ਜਾਣਗੀਆਂ |
ਵਿਸ਼ੇਸ਼ ਆਈ ਡੀ ਫ਼ੀਸ ਲਾਗੂ ਕਰਨ ਲਈ ਮੌਜੂਦਾ ਤਜਵੀਜ਼ਾਂ ਵਿਚ ਸੋਧ ਕਰਦੇ ਹੋਏ ਇਕ ਨਵੀਂ ਧਾਰਾ 25-ਏ ਵਿਸ਼ੇਸ਼ ਫ਼ੀਸ ਦੀ ਵਸੂਲੀ ਸਬੰਧੀ ਜੋੜੀ ਜਾਵੇਗੀ, ਜੋ ਕਿ ਇਹ ਦਰਸਾਏਗੀ ਕਿ Tਇਸ ਐਕਟ ਵਿਚ ਸ਼ਾਮਲ ਕਿਸੇ ਵੀ ਮੱਦ ਦੇ ਬਾਵਜੂਦ, ਸੂਬਾ ਸਰਕਾਰ ਵਲੋਂ ਵਿਸ਼ੇਸ਼ ਆਈ ਡੀ ਫ਼ੀਸ ਲਾਗੂ ਕੀਤੀ ਜਾ ਸਕਦੀ ਹੈ ਜਿਸ ਲਈ ਇਕ ਵਿਸ਼ੇਸ਼ ਹੈੱਡ ਦੀ ਸਿਰਜਣਾ ਕੀਤੀ ਜਾਵੇਗੀ ਜਿਸ ਤਹਿਤ ਇਹ ਵਿਸ਼ੇਸ਼ ਆਈ ਡੀ ਫ਼ੀਸ ਇਕੱਠੀ ਕੀਤੀ ਜਾਵੇਗੀ ਅਤੇ ਧਾਰਾ 27 (1) ਦੀਆਂ ਤਜਵੀਜ਼ਾਂ ਤਹਿਤ ਕਾਇਮ ਕੀਤੇ ਵਿਕਾਸ ਫ਼ੰਡ ਵਿਚ ਜਮ੍ਹਾਂ ਕਰਵਾਈ ਜਾਵੇਗੀ |''
ਮਲੇਰਕੋਟਲਾ ਦੇ ਮੁਬਾਰਕ ਮੰਜ਼ਲ ਪੈਲੇਸ ਹਾਸਲ ਕਰਨ ਅਤੇ ਸਾਂਭ-ਸੰਭਾਲ ਦੀ ਪ੍ਰਵਾਨਗੀ: ਮੰਤਰੀ ਮੰਡਲ ਨੇ ਅੱਜ ਸੰਗਰੂਰ ਜ਼ਿਲ੍ਹੇ ਵਿਚ ਮੁਬਾਰਕ ਮੰਜ਼ਲ ਪੈਲੇਸ, ਮਲੇਰਕੋਟਲਾ ਦੀ ਪ੍ਰਾਪਤੀ, ਸੰਭਾਲ ਅਤੇ ਵਰਤੋਂ ਕਰਨ ਲਈ ਪ੍ਰਵਾਨਗੀ ਦੇ ਦਿਤੀ ਹੈ | ਮੁਬਾਰਕ ਮੰਜ਼ਲ ਪੈਲੇਸ ਦੀ ਪ੍ਰਾਪਤੀ ਲਈ ਇਸ ਜਾਇਦਾਦ ਨੂੰ ਸਾਰੇ ਅਧਿਕਾਰਾਂ ਨਾਲ ਸੌਾਪਣ ਦੇ ਇਵਜ਼ ਵਿਚ ਸਰਕਾਰ ਬੇਗਮ ਮੁਨੱਵਰ ਉਲ ਨਿਸਾ ਨੂੰ 3 ਕਰੋੜ ਰੁਪਏ ਦੀ ਰਾਸ਼ੀ ਅਦਾ ਕਰੇਗੀ | ਮੁੱਖ ਮੰਤਰੀ ਨੇ ਕਿਹਾ ਕਿ ਇਹ ਫ਼ੈਸਲਾ ਸੂਬੇ ਦੇ ਅਮੀਰ ਵਿਰਸੇ ਨੂੰ ਸੰਭਾਲਣ ਅਤੇ ਸਾਡੇ ਸ਼ਾਨਦਾਰ ਪਿਛੋਕੜ ਨਾਲ ਨੌਜਵਾਨ ਪੀੜ੍ਹੀਆਂ ਨੂੰ ਜੋੜਨ ਵਿਚ ਸਹਾਈ ਸਿੱਧ ਹੋਵੇਗਾ |
ਜੰਗੀ ਨਾਇਕਾਂ ਜਾਂ ਉਨ੍ਹਾਂ ਦੇ ਵਾਰਸਾਂ ਨੂੰ ਮਾਣ ਤੇ ਸ਼ੁਕਰਾਨੇ ਤਹਿਤ ਨੌਕਰੀ ਦੇਣ ਸਬੰਧੀ ਨੀਤੀ 'ਚ ਸੋਧ ਨੂੰ ਪ੍ਰਵਾਨਗੀ: ਮੰਤਰੀ ਮੰਡਲ ਨੇ ਜੰਗੀ ਨਾਇਕਾਂ ਜਾਂ ਉਨ੍ਹਾਂ ਦੇ ਆਸ਼ਰਿਤਾਂ ਨੂੰ ਮਾਣ ਤੇ ਸ਼ੁਕਰਾਨੇ ਵਜੋਂ ਨੌਕਰੀ ਦੇਣ ਸਬੰਧੀ ਨੀਤੀ ਵਿਚ ਸੋਧ ਕਰਨ ਦੀ ਪ੍ਰਵਾਨਗੀ ਦੇ ਦਿਤੀ ਹੈ | ਮੰਤਰੀ ਮੰਡਲ ਨੇ ਇਹ ਮਨਜ਼ੂਰੀ ਮੌਜੂਦਾ ਨੀਤੀ ਤਹਿਤ ਸ਼ਹੀਦ ਜਾਂ ਸਰੀਰਕ ਤੌਰ 'ਤੇ ਨਕਾਰਾ ਸੈਨਿਕਾਂ ਦੇ imageimageਆਸ਼ਰਿਤਾਂ ਨੂੰ ਨੌਕਰੀ ਲੈਣ ਵਿੱਚ ਦਰਪੇਸ਼ ਸਮੱਸਿਆਵਾਂ ਘਟਾਉਣ ਦੇ ਮੱਦੇਨਜ਼ਰ ਦਿਤੀ ਹੈ | 
ਬਕਾਏ ਦੀ ਵਸੂਲੀ ਲਈ 'ਪੰਜਾਬ ਯਕਮੁਸ਼ਤ ਨਿਪਟਾਰਾ ਸਕੀਮ-2021' ਨੂੰ ਮਨਜ਼ੂਰੀ: ਮੰਤਰੀ ਮੰਡਲ ਨੇ 'ਪੰਜਾਬ ਯਕਮੁਸ਼ਤ ਨਿਪਟਾਰਾ ਸਕੀਮ-2021' ਨੂੰ ਪ੍ਰਵਾਨਗੀ ਦੇ ਦਿਤੀ ਹੈ ਤਾਂ ਜੋ ਉਹ ਅਪਣੇ ਖੜੇ ਬਕਾਏ ਦਾ ਭੁਗਤਾਨ ਅਤੇ ਨਿਪਟਾਰਾ ਕਰ ਸਕਣ | ਯਕਮੁਸ਼ਤ ਨਿਪਟਾਰਾ ਸਕੀਮ ਦੇ ਲਾਗੂ ਹੋਣ ਨਾਲ ਸਰਕਾਰੀ ਖ਼ਜ਼ਾਨੇ 'ਤੇ 121.06 ਕਰੋੜ ਰੁਪਏ ਦਾ ਵਿੱਤੀ ਬੋਝ ਪਏਗਾ |

SHARE ARTICLE

ਏਜੰਸੀ

Advertisement

ਸੁਖਦੇਵ ਸਿੰਘ ਭੁੱਚੋ ਵਾਲੇ ਬਾਰੇ ਸਨਸਨੀਖੇਜ ਖੁਲਾਸੇ

21 Nov 2025 2:57 PM

Anmol Bishnoi Brother: ਹੁਣ ਗੈਂਗਸਟਰਾਂ ਨੂੰ ਪਈ ਆਪਣੀ ਜਾਨ ਦੀ ਫਿਕਰ, ਅਨਮੋਲ ਦੇ ਭਰਾ ਨੇ ਕੈਮਰੇ ਅੱਗੇ ਲਗਾਈ ਗੁਹਾਰ

20 Nov 2025 8:49 AM

ਹਾਈਕੋਰਟ ਨੇ ਰਾਜਾ ਵੜਿੰਗ ਦੇ ਮਾਮਲੇ 'ਚ SC ਕਮਿਸ਼ਨ ਨੂੰ ਪਾਈ ਝਾੜ ਕੇਸ ਤੋਂ ਦੂਰ ਰਹਿਣ ਦੀ ਦਿੱਤੀ ਸਲਾਹ, ਨਹੀਂ ਤਾਂ...

21 Nov 2025 2:56 PM

Anmol Bishnoi ਦੇ ਭਾਰਤ ਆਉਣ ਨਾਲ Moosewala ਕਤਲ ਕੇਸ 'ਚ ਇਨਸਾਫ਼ ਦੀ ਵਧੀ ਆਸ ?

20 Nov 2025 8:48 AM

ਜੇਲ੍ਹ ਦੀ ਚੱਕੀ ਪੀਸਣਗੀਆਂ ਕਈ ਮਸ਼ਹੂਰ ਫਿਲਮੀ ਹਸਤੀਆਂ? ਦਾਊਦ ਦੀ ਡਰੱਗ ਪਾਰਟੀ ਨਾਲ ਜੁੜ ਰਹੇ ਨਾਮ

17 Nov 2025 1:59 PM
Advertisement