ਪੰਜਾਬ ਸਰਕਾਰ ਸੂਬੇ ਦੇ ਸਰਬਪੱਖੀ ਵਿਕਾਸ ਲਈ ਪੂਰੀ ਤਰ੍ਹਾਂ ਵਚਨਬੱਧ : ਮਨੀਸ਼ ਤਿਵਾੜੀ
Published : Jan 11, 2021, 12:16 am IST
Updated : Jan 11, 2021, 12:16 am IST
SHARE ARTICLE
image
image

ਪੰਜਾਬ ਸਰਕਾਰ ਸੂਬੇ ਦੇ ਸਰਬਪੱਖੀ ਵਿਕਾਸ ਲਈ ਪੂਰੀ ਤਰ੍ਹਾਂ ਵਚਨਬੱਧ : ਮਨੀਸ਼ ਤਿਵਾੜੀ

ਬੰਗਾ, 10 ਜਨਵਰੀ (ਮਨਜਿੰਦਰ ਸਿੰਘ): ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਪਿੰਡਾਂ ਦੇ ਸਰਬਪੱਖੀ ਵਿਕਾਸ ਲਈ ਪੂਰੀ ਤਰ੍ਹਾਂ ਵਚਨਬੱਧ ਹੈ | ਪਿੰਡਾਂ ਨੂੰ ਸ਼ਹਿਰਾਂ ਵਾਲੀਆਂ ਸਹੂਲਤਾਂ ਮੁਹਈਆ ਕਰਵਾਉਣ ਲਈ ਕਰੋੜਾਂ ਰੁਪਏ ਦੇ ਵਿਕਾਸ ਕਾਰਜ ਕਰਵਾਏ ਜਾ ਰਹੇ ਹਨ | ਇਹ ਪ੍ਰਗਟਾਵਾ ਲੋਕ ਸਭਾ ਮੈਂਬਰ ਅਤੇ ਸਾਬਕਾ ਕੇਂਦਰੀ ਮੰਤਰੀ ਮਨੀਸ਼ ਤਿਵਾੜੀ ਨੇ ਜ਼ਿਲ੍ਹਾ ਯੋਜਨਾ ਕਮੇਟੀ ਦੇ ਚੇਅਰਮੈਨ ਸਤਵੀਰ ਸਿੰਘ ਪੱਲੀ ਝਿੱਕੀ, ਪੰਜਾਬ ਲਾਰਜ ਸਕੇਲ ਇੰਡਸਟਰੀਅਲ ਵਿਕਾਸ ਬੋਰਡ ਦੇ ਚੇਅਰਮੈਨ ਪਵਨ ਦੀਵਾਨ ਦੀ ਮੌਜੂਦਗੀ ਵਿਚ ਬੰਗਾ ਬਲਾਕ ਦੇ ਵੱਖ-ਵੱਖ ਪਿੰਡਾਂ ਵਿਚ ਲੱਖਾਂ ਰੁਪਏ ਦੇ ਵਿਕਾਸ ਕਾਰਜਾਂ ਦੀ ਸ਼ੁਰੂਆਤ ਕਰਨ ਅਤੇ ਗ੍ਰਾਂਟਾਂ ਦੇ ਚੈੱਕ ਤਕਸੀਮ ਕਰਨ ਮੌਕੇ ਕੀਤਾ | ਉਨ੍ਹਾਂ ਕਿਹਾ ਕਿ ਹਰ ਇਕ ਪਿੰਡ ਵਿਚ ਸੜਕਾਂ, ਗਲੀਆਂ, ਨਾਲੀਆਂ, ਗੰਦੇ ਪਾਣੀ ਦੀ ਨਿਕਾਸੀ, ਜਲ ਸਪਲਾਈ, ਸਟਰੀਟ ਲਾਈਟਾਂ ਅਤੇ ਹੋਰ ਵਿਕਾਸ ਕਾਰਜਾਂ ਲਈ ਦਿਲ ਖੋਲ੍ਹ ਕੇ ਗ੍ਰਾਂਟਾਂ ਦਿਤੀਆਂ ਜਾ ਰਹੀਆਂ ਹਨ | 

ਇਸ ਦੌਰਾਨ ਵੱਖ-ਵੱਖ ਸਮਾਗਮਾਂ ਵਿਚ ਬੋਲਦਿਆਂ ਉਨ੍ਹਾਂ ਕਿਹਾ ਕਿ ਜਿਸ ਤਰ੍ਹਾਂ ਨਾਲ ਬੰਗਾ ਇਲਾਕੇ ਨੇ ਕੋਰੋਨਾ ਵਿਰੁਧ ਜੰਗ ਜਿੱਤੀ ਹੈ, ਉਹ ਅਪਣੇ ਆਪ ਵਿਚ ਇਕ ਮਿਸਾਲ ਹੈ | ਕੇਂਦਰ ਦੇ ਕਾਲੇ ਖੇਤੀ ਕਾਨੂੰਨਾਂ ਵਿਰੁਧ ਬੋਲਦਿਆਂ ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਸ਼ੁਰੂ ਤੋਂ ਹੀ ਕਿਸਾਨਾਂ ਦੇ ਹੱਕ ਵਿਚ ਖੜੀ ਹੈ ਅਤੇ ਇਨ੍ਹਾਂ ਕਾਨੂੰਨਾਂ ਨੂੰ ਰੱਦ ਕਰਵਾਉਣ ਤਕ ਚੈਨ ਨਾਲ ਨਹੀਂ ਬੈਠਾਂਗੇ | ਇਸ ਮੌਕੇ ਉਨ੍ਹਾਂ ਮਾਹਲ ਗਹਿਲਾਂ, ਪਠਲਾਵਾ, ਭਰੋਲੀ ਅਤੇ ਤਲਵੰਡੀ ਜੱਟਾਂ ਦੀਆਂ ਪੰਚਾਇਤਾਂ ਨੂੰ ਕਰੀਬ 60 ਲੱਖ ਰੁਪਏ ਦੀਆਂ ਗ੍ਰਾਂਟਾਂ ਦੇ ਚੈੱਕ ਵੰਡੇ | ਇਸ ਮੌਕੇ ਐਸ. ਡੀ. ਐਮ ਬੰਗਾ ਵਿਰਾਜ ਤਿੜਕੇ, ਚੇਅਰਮੈਨ ਮਾਰਕੀਟ ਕਮੇਟੀ ਬੰਗਾ ਦਰਵਜੀਤ ਸਿੰਘ ਪੂਨੀਆ, ਚੇਅਰਮੈਨ ਬਲਾਕ ਸੰਮਤੀ ਬੰਗਾ ਤੀਰਥ ਸਿੰਘ, ਬੀ. ਡੀ. ਪੀ. ਓ ਹੇਮਰਾਜ, ਡੀ. ਐਸ. ਪੀ ਜੀ. ਪੀ. ਸਿੰਘ, ਕਮਲਜੀਤ ਬੰਗਾ ਆਦਿ ਹਾਜ਼ਰ ਸਨ |

ਤਸਵੀਰ 10 ਜਨਵਰੀ 06
ਬਲਾਕ ਬੰਗਾ ਵਿਖੇ ਵੱਖ-ਵੱਖ ਵਿਕਾਸ ਕੰਮਾਂ ਦੀ ਸ਼ੁਰੂਆਤ ਕਰਦੇ ਹੋਏ ਮਨੀਸ਼ ਤਿਵਾੜੀ ਅਤੇ ਹੋਰ |   
 

SHARE ARTICLE

ਏਜੰਸੀ

Advertisement

ਡਿਪਰੈਸ਼ਨ 'ਚ ਚਲੇ ਗਏ ਰਾਜਾ ਵੜਿੰਗ, ਹਾਈ ਕਮਾਨ ਦੇ ਦਬਾਅ ਹੇਠ ਨੇ ਰਾਜਾ | The Spokesman Debate

16 Dec 2025 2:55 PM

Rana balachaur Murder News : Kabaddi Coach ਦੇ ਕਤਲ ਦੀ Bambiha gang ਨੇ ਲਈ ਜ਼ਿੰਮੇਵਾਰੀ !

16 Dec 2025 2:54 PM

2 Punjabi youths shot dead in Canada : ਇੱਕ ਦੀ ਗੋ.ਲੀ.ਆਂ ਲੱਗਣ ਨਾਲ ਤੇ ਦੂਜੇ ਦੀ ਸਦਮੇ ਕਾਰਨ ਹੋਈ ਮੌਤ

15 Dec 2025 3:03 PM

Punjabi Gurdeep Singh shot dead in Canada: "ਆਜਾ ਸੀਨੇ ਨਾਲ ਲੱਗਜਾ ਪੁੱਤ, ਭੁੱਬਾਂ ਮਾਰ ਰੋ ਰਹੇ ਟੱਬਰ

15 Dec 2025 3:02 PM

Adv Ravinder Jolly : ਪੰਜਾਬ ਦੇ ਮੁੱਦੇ ਛੱਡ ਘੋੜਿਆਂ ਦੀ ਹਾਰ ਜਿੱਤ ਦੇ ਕੰਮ ਲੱਗੇ ਲੋਕਾਂ ਨੂੰ ਸਿੱਖ ਵਕੀਲ ਦੀ ਲਾਹਨਤ

15 Dec 2025 3:02 PM
Advertisement