ਰੰਧਾਵਾ ਦੱਸਣ ਕਿ ਮੁੱਖ ਮੰਤਰੀ ਨੇ ਬਾਦਲ ਪ੍ਰਵਾਰ ਵਿਰੁਧ ਅੱਜ ਤਕ ਕੋਈ ਐਕਸ਼ਨ ਕਿਉਂ ਨਹੀਂ ਲਿਆ? : ਆਪ
Published : Jan 11, 2021, 12:19 am IST
Updated : Jan 11, 2021, 12:19 am IST
SHARE ARTICLE
image
image

ਰੰਧਾਵਾ ਦੱਸਣ ਕਿ ਮੁੱਖ ਮੰਤਰੀ ਨੇ ਬਾਦਲ ਪ੍ਰਵਾਰ ਵਿਰੁਧ ਅੱਜ ਤਕ ਕੋਈ ਐਕਸ਼ਨ ਕਿਉਂ ਨਹੀਂ ਲਿਆ? : ਆਪ

ਚੰਡੀਗੜ੍ਹ, 10 ਜਨਵਰੀ (ਸੁਰਜੀਤ ਸਿੰਘ ਸੱਤੀ): ਆਮ ਆਦਮੀ ਪਾਰਟੀ ਪੰਜਾਬ ਕਿਸਾਨ ਵਿੰਗ ਦੇ ਪ੍ਰਧਾਨ ਅਤੇ ਕੋਟਕਪੂਰਾ ਤੋਂ ਵਿਧਾਇਕ ਕੁਲਤਾਰ ਸਿੰਘ ਸੰਧਵਾਂ ਨੇ ਕਿਹਾ ਹੈ ਕਿ ਚੋਣਾਂ ਤੋਂ ਪਹਿਲਾਂ ਸੱਤਾ 'ਤੇ ਕਬਜ਼ ਹੋਣ ਲਈ ਗੁਟਕਾ ਸਾਹਿਬ ਹੱਥ ਵਿਚ ਫੜ ਕੇ ਝੂਠੀ ਸਹੁੰ ਚੁੱਕਣ ਵਾਲੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਮੰਤਰੀਆਂ ਨੂੰ ਹੁਣ ਧਰਮ ਤੇ ਗੁਰੂ ਦੀ ਗੱਲ ਕਰਨ ਦਾ ਹੱਕ ਨਹੀਂ ਹੈ¢ ਕਾਂਗਰਸੀਆਂ ਨੇ ਭੋਲੇ ਭਾਲੇ ਲੋਕਾਂ ਦੀਆਂ ਵੋਟਾਂ ਲੈਣ ਲਈ ਝੂਠੀ ਸਹੁੰ ਚੁੱਕੀ, ਕੁਰਸੀ ਮਿਲਦਿਆਂ ਹੀ ਸਹੁੰ ਤੋਂ ਮੁਕਰ ਗਏ ਹਨ | ਉਨ੍ਹਾਂ ਨੇ ਲੋਕਾਂ ਦੀਆਂ ਭਾਵਨਾਵਾਂ ਨੂੰ ਠੇਸ ਪਹੁੰਚਾਈ ਹੈ¢ 
'ਆਪ' ਆਗੂ ਨੇ ਕਿਹਾ ਕਿ ਪਹਿਲਾਂ ਬਾਦਲ ਦਲ ਧਰਮ ਦੇ ਨਾਂਅ ਤੇ ਲੋਕਾਂ ਤੋਂ ਵੋਟਾਂ ਮੰਗਦੇ ਰਹੇ ਅਤੇ ਸੱਤਾ 'ਤੇ ਕਾਬਜ਼ ਹੋਣ ਤੋਂ ਬਾਅਦ ਸੱਭ ਕੁੱਝ ਭੁੱਲ ਜਾਂਦਾ ਸੀ¢ ਕਾਂਗਰਸ ਵੀ ਬਾਦਲਾਂ ਦੀ ਤਰ੍ਹਾਂ ਹੀ ਧਰਮ ਦੇ ਨਾਂ 'ਤੇ ਲੋਕਾਂ ਨੂੰ ਗੁਮਰਾਹ ਕਰ ਰਹੀ ਹੈ¢ ਕਾਂਗਰਸੀ ਆਗੂ ਅਪਣੀਆਂ ਰਾਜਨੀਤਕ ਰੋਟੀਆਂ ਸੇਕਣ ਲਈ ਧਰਮ ਦਾ ਸਹਾਰਾ ਲੈ ਰਹੇ ਹਨ¢ ਸੰਧਵਾ ਨੇ ਪੰਜਾਬ ਦੇ ਕੈਬਨਿਟ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਵਲੋਂ 'ਆਪ' ਉਤੇ ਧਰਮ ਮਾਮਲਿਆਂ ਵਿਚ ਦਖ਼ਲਅੰਦਾਜ਼ੀ ਕਰਨ ਦੇ ਲਗਾਏ ਗਏ ਦੋਸ਼ਾਂ ਨੂੰ ਨਕਾਰਦਿਆਂ ਕਿਹਾ ਕਿ ਮੰਤਰੀ ਰੰਧਾਵਾ ਵੀ ਉਸੇ ਟੀਮ ਦੇ ਮੈਂਬਰ ਹਨ ਜਿਸ ਦਾ ਕੈਪਟਨ ਸ੍ਰੀ ਗੁਟਕਾ ਸਾਹਿਬ ਦੀ ਸਹੁੰ ਚੁਕ ਕੇ ਮੁਕਰ ਗਿਆ¢ ਉਨ੍ਹਾਂ ਕਿਹਾ ਕਿ ਕੀ ਮੰਤਰੀ ਰੰਧਾਵਾ ਇਹ ਦਸਣਗੇ ਕਿ ਜੋ ਉਨ੍ਹਾਂ ਬਰਗਾੜੀ ਤੇ ਕੋਟਕਪੂਰਾ ਜਾ ਕੇ ਸਿੱਖ ਸੰਗਤਾਂ ਨਾਲ ਵਾਅਦੇ ਕੀਤੇ ਸਨ ਉਨ੍ਹਾਂ ਦਾ ਕੀ ਬਣਿਆ? ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਤੇ ਸ਼ਹੀਦ ਸਿੱਖਾਂ ਦੇ ਦੋਸ਼ੀਆਂ ਨੂੰ ਜੋ ਸਲਾਖਾਂ ਪਿੱਛੇ ਭੇਜਣ ਦਾ ਜੋ ਵਾਅਦਾ ਕੀਤਾ ਸੀ, ਉਸ ਦਾ ਕੀ ਹੋਇਆ ਜਾਂ ਫਿਰ ਅਪਣੇ ਮੁੱਖ ਮੰਤਰੀ ਕੈਪਟਨ ਦੀ ਸਹੁੰ ਚੁਕ ਕੇ ਮੁਕਰਣ ਦੀ ਰੀਤ ਨੂੰ ਅੱਗੇ imageimageਵਧਾਉਂਦੇ ਹੋਏ ਇਹ ਵੀ ਮੁਕਰ ਗਏ ਹਨ?

SHARE ARTICLE

ਏਜੰਸੀ

Advertisement

ਸਰਕਾਰ ਦੀ ਸ਼ਹਿ ‘ਤੇ ਵਿੱਕ ਰਿਹਾ ਨਸ਼ਾ, ਨਸ਼ੇ ਦੇ ਮੁੱਦੇ ‘ਤੇ ਪੰਜਾਬ ਸਰਕਾਰ ਦਾ ਹਰਿਆਣਾ ‘ਤੇ ਵੱਡਾ ਇਲਜ਼ਾਮ

25 Feb 2026 2:12 PM

'ਮੈਂ ਹੈਰਾਨ ਹਾਂ, Chandigarh ਦੇ ਸੈਕਟਰ 32 Hospital ਦਾ ਸਾਢੇ 500 ਕਰੋੜ ਦਾ ਬਜਟ, ਪਰ ਸੁਵਿਧਾਵਾਂ ਬਿਲਕੁਲ ਜ਼ੀਰੋ'

25 Feb 2026 2:11 PM

ਮੁੱਖ ਮੰਤਰੀ ਭਗਵੰਤ ਮਾਨ ਦਾ ਵੱਡਾ ਐਲਾਨ, 8 ਮਾਰਚ ਨੂੰ ਪੇਸ਼ ਹੋਵੇਗਾ ਪੰਜਾਬ ਦਾ ਬਜਟ

23 Feb 2026 3:02 PM

ਟੈਰਿਫ਼ 'ਚ ਬਦਲਾਅ ਕਾਰਨ ਭਾਰਤ-ਅਮਰੀਕਾ ਵਪਾਰ ਸਮਝੌਤੇ ਦੀ ਮੀਟਿੰਗ ਟਲੀ

23 Feb 2026 3:01 PM

'ਸਿੱਖਿਆ ਕੋਈ ਤਰਸ ਦੀ ਭਾਵਨਾ ਨਹੀਂ, ਇਹ ਹਰ ਇੱਕ ਇਨਸਾਨ ਦਾ ਹੱਕ ਹੈ'

22 Feb 2026 1:38 PM
Advertisement