
ਪੰਜਾਬ ਅਤੇ ਹਰਿਆਣਾ ਦੇ ਬਹੁਤੇ ਹਿੱਸਿਆਂ ਵਿਚ ਸੋਮਵਾਰ ਨੂੰ ਠੰਢ ਦਾ ਕਹਿਰ ਜਾਰੀ
ਚੰਡੀਗੜ੍ਹ : ਪੰਜਾਬ ਅਤੇ ਹਰਿਆਣਾ ਦੇ ਬਹੁਤੇ ਹਿੱਸਿਆਂ ਵਿਚ ਸੋਮਵਾਰ ਨੂੰ ਠੰਢ ਦਾ ਕਹਿਰ ਜਾਰੀ ਰਿਹਾ। ਭਾਰਤ ਮੌਸਮ ਵਿਗਿਆਨ ਵਿਭਾਗ (ਆਈਐਮਡੀ) ਨੇ ਕਿਹਾ ਕਿ ਹਰਿਆਣਾ ਦੇ ਨਾਰਨੌਲ ਵਿਚ ਘੱਟੋ ਘੱਟ ਤਾਪਮਾਨ ਚਾਰ ਡਿਗਰੀ ਸੈਲਸੀਅਸ ਦਰਜ ਕੀਤਾ ਗਿਆ ਜੋ ਆਮ ਨਾਲੋਂ ਇਕ ਡਿਗਰੀ ਘੱਟ ਹੈ।
Weather
ਆਈਐਮਡੀ ਅਨੁਸਾਰ ਦੋਵਾਂ ਰਾਜਾਂ ਦੀ ਸਾਂਝੀ ਰਾਜਧਾਨੀ ਚੰਡੀਗੜ੍ਹ ਅਨੁਸਾਰ ਘੱਟੋ ਘੱਟ ਤਾਪਮਾਨ 9.5 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ ਜੋ ਆਮ ਨਾਲੋਂ ਚਾਰ ਡਿਗਰੀ ਵੱਧ ਹੈ। ਪੰਜਾਬ ਵਿਚ ਅੰਮਿ੍ਰਤਸਰ, ਲੁਧਿਆਣਾ ਅਤੇ ਪਟਿਆਲਾ ਵਿਚ ਘੱਟੋ ਘੱਟ ਤਾਪਮਾਨ ਆਮ ਨਾਲੋਂ ਚਾਰ ਡਿਗਰੀ ਜ ਿਤਕ ਕ੍ਰਮਵਾਰ 7.2, 7.9 ਅਤੇ ਅੱਠ ਡਿਗਰੀ ਸੈਲਸੀਅਸ ਦਰਜ ਕੀਤਾ ਗਿਆ।
weather
ਉਥੇ, ਪਠਾਨਕੋਟ, ਆਦਮਪੁਰ, ਹਲਵਾਰਾ, ਬਠਿੰਡਾ, ਫ਼ਰੀਦਕੋਟ ਅਤੇ ਗੁਰਦਾਸਪੁਰ ਵਿਚ ਘੱਟੋ ਘੱਟ ਤਾਪਮਾਨ 9.4, 8.3, 6.3, 6.8, 7 ਅਤੇ 8.5 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ।
weather
ਗੁਆਂਢੀ ਸੂਬਿਆਂ ਹਰਿਆਣਾ ਵਿਚ ਅੰਬਾਲਾ, ਹਿਸਾਰ ਅਤੇ ਕਰਨਾਲ ਵਿਚ ਘੱਟੋ ਘੱਟ ਤਾਪਮਾਨ 7.5, 5.2 ਅਤੇ 6.8 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ। ਧੁੰਦ ਦੀ ਸੰਘਣੀ ਪਰਤ ਨੇ ਚੰਡੀਗੜ੍ਹ, ਅੰਬਾਲਾ, ਹਿਰਸਰ, ਸਿਰਸਾ ਅਤੇ ਪਟਿਆਲੇ ਸਮੇਤ ਕਈਂ ਸ਼ਹਿਰਾਂ ਨੂੰ ਅਪਣੀ ਲਪੇਟ ਵਿਚ ਲੈ ਲਿਆ।