ਪਹਿਲਾਂ ਮਜੀਠੀਆ ਨੇ ਚੰਨੀ ਦੇ ਭਰਾ ਨੂੰ ਤੇ ਹੁਣ ਚੰਨੀ ਨੇ ਮਜੀਠੀਆ ਨੂੰ ਬਚਾ ਕੇ ਕਰਜ਼ਾ ਲਾਹਿਆ: ਮਾਨ
Published : Jan 11, 2022, 6:25 pm IST
Updated : Jan 11, 2022, 6:25 pm IST
SHARE ARTICLE
Bhagwant Mann
Bhagwant Mann

-ਜਿਹੋ-ਜਿਹੀ ਕਾਨੂੰਨੀ ਕਾਰਵਾਈ ਦਾ ਹਾਲ ਮਜੀਠੀਆ ਕੇਸ ਵਿੱਚ ਹੋਇਆ, ਉਹੋ ਹਾਲ ਬਾਦਲਾਂ ਦੀਆਂ ਬੱਸਾਂ ਖਿਲਾਫ਼ ਰਾਜਾ ਵੜਿੰਗ ਦੀ ਕਾਰਵਾਈ ਦਾ ਹੋਇਆ

- ਮਾਨ ਨੇ ਕਿਹਾ ਕਿ 'ਆਪ' ਕੋਲ ਪੰਜਾਬ ਦੇ ਵਿਕਾਸ ਲਈ ਰੋਡਮੈਪ ਤਿਆਰ

ਚੰਡੀਗੜ -  ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਪ੍ਰਧਾਨ ਅਤੇ ਸੰਸਦ ਮੈਂਬਰ  ਭਗਵੰਤ ਮਾਨ ਨੇ ਕਿਹਾ ਕਿ 'ਆਪ' ਪਹਿਲੇ ਦਿਨ ਤੋਂ ਹੀ ਕਹਿੰਦੀ ਰਹੀ ਹੈ ਕਿ ਡਰੱਗ ਮਾਮਲੇ ਵਿੱਚ ਚੰਨੀ ਸਰਕਾਰ ਅਤੇ ਬਾਦਲ ਪਰਿਵਾਰ ਰਲਮਿਲ ਕੇ ਚੱਲ ਰਹੇ ਹਨ, ਕਿਉਂਕਿ (ਬਾਦਲ -ਮਜੀਠੀਆ) ਨੇ ਲੁਧਿਆਣਾ ਦੇ ਸਿਟੀ ਸੈਂਟਰ ਘੁਟਾਲੇ ਵਿੱਚ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੇ ਭਰਾ ਨੂੰ ਬਚਾਇਆ ਸੀ ਅਤੇ ਹੁਣ ਡਰੱਗ ਕੇਸ 'ਚ ਮਜੀਠੀਆ ਨੂੰ ਬਚਾਅ ਕੇ ਮੁੱਖ ਮੰਤਰੀ ਚੰਨੀ ਨੇ ਕਰਜਾ ਲਾਹਿਆ ਹੈ। ਮਾਨ ਨੇ ਇਹ ਵੀ ਕਿਹਾ ਕਿ ਕਾਂਗਰਸ ਦੀ ਚੰਨੀ ਸਰਕਾਰ ਨੇ 111 ਦਿਨ ਮੁਹੱਲੇ ਦੀ ਕ੍ਰਿਕਟ ਟੀਮ ਦੀ ਤਰਾਂ ਕੰਮ ਕੀਤਾ ਹੈ ਅਤੇ ਸੂਬੇ ਵਿੱਚ ਸਰਕਾਰ ਜਾਂ ਕਾਨੂੰਨ ਦੀ ਕੋਈ ਵਿਵਸਥਾ ਨਹੀਂ ਸੀ, ਇਸ ਲਈ ਪੰਜਾਬ ਦੇ ਲੋਕਾਂ ਨੇ ਮੰਨ ਬਣਾ ਲਿਆ ਕਿ ਆਮ ਆਦਮੀ ਪਾਰਟੀ ਨੂੰ ਪੰਜਾਬ ਦੀ ਸੱਤਾ 'ਤੇ ਬੈਠਾਉਣਾ।

Bikram MajithiaBikram Majithia

ਮੰਗਲਵਾਰ ਨੂੰ ਚੰਡੀਗੜ ਵਿਖੇ ਇੱਕ ਪੱਤਰਕਾਰ ਸੰਮੇਲਨ ਨੂੰ ਸੰਬੋਧਨ ਕਰਦਿਆਂ ਭਗਵੰਤ ਮਾਨ ਨੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ 'ਤੇ ਅਕਾਲੀ ਆਗੂ ਬਿਕਰਮ ਸਿੰਘ ਮਜੀਠੀਆ ਖ਼ਿਲਾਫ਼ ਹਲਕੀ ਤੇ ਡੰਗ ਟਪਾਊ ਪੁਲੀਸ ਕਾਰਵਾਈ ਕਰਨ ਦਾ ਦੋਸ਼ ਲਾਇਆ ਹੈ। ਉਨਾਂ ਕਿਹਾ ਕਿ ਚਰਨਜੀਤ ਸਿੰਘ ਚੰਨੀ ਅਤੇ (ਬਾਦਲ -ਮਜੀਠੀਆ) ਪਰਿਵਾਰ ਨਾਲ ਪਹਿਲਾਂ ਹੀ ਗੁਪਤ ਸਮਝੌਤਾ ਹੋ ਗਿਆ ਸੀ, ਕਿ ਚੰਨੀ ਸਰਕਾਰ ਡਰੱਗ ਮਾਮਲੇ ਵਿੱਚ ਮਜੀਠੀਆ ਖ਼ਿਲਾਫ਼ ਹਲਕੇ ਪੱਧਰ ਦੀ ਕਾਰਵਾਈ ਕੀਤੀ ਹੈ। ਇਸੇ ਲਈ ਕਾਂਗਰਸ ਸਰਕਾਰ ਨੇ ਐਫ਼.ਆਈ.ਆਰ ਦਰਜ ਹੋਣ ਦੇ 20- 22 ਦਿਨ ਬੀਤਣ ਦੇ ਬਾਵਜੂਦ ਬਿਕਰਮ ਸਿੰਘ ਮਜੀਠੀਆ ਨੂੰ ਜਾਣਬੁੱਝ ਕੇ ਗ੍ਰਿਫ਼ਤਾਰ ਨਹੀਂ ਕੀਤਾ, ਜਦੋਂ ਕਿ ਕਾਫ਼ੀ ਦਿਨ ਪਹਿਲਾਂ ਜ਼ਿਲਾ ਅਦਾਲਤ ਮੋਹਾਲੀ ਵੱਲੋਂ ਮਜੀਠੀਆ ਦੀ ਜ਼ਮਾਨਤ ਅਰਜੀ ਖ਼ਾਰਜ ਕਰ ਦਿੱਤੀ ਗਈ ਸੀ।

CM ChanniCM Channi

ਮਾਨ ਨੇ ਕਿਹਾ ਕਿ ਜਿਹੋ- ਜਿਹੀ ਕਾਨੂੰਨੀ ਕਾਰਵਾਈ ਦਾ ਹਾਲ ਮਜੀਠੀਆ ਕੇਸ ਵਿੱਚ ਹੋਇਆ ਹੈ, ਉਹੋ -ਜਿਹਾ ਹਾਲ ਟਰਾਂਸਪੋਰਟ ਮੰਤਰੀ ਰਾਜਾ ਵੜਿੰਗ ਦੀ ਬਾਦਲਾਂ ਦੀਆਂ ਬੱਸਾਂ ਖ਼ਿਲਾਫ਼ ਕੀਤੀ ਕਾਨੂੰਨੀ ਕਾਰਵਾਈ ਦਾ ਹੋਇਆ ਹੈ। ਰਾਜਾ ਵੜਿੰਗ ਨੇ ਬਾਦਲਾਂ ਦੀਆਂ ਬੱਸਾਂ ਨੂੰ ਤਕੜੇ ਹੱਥ ਨਹੀਂ ਪਾਏ, ਸਗੋਂ ਲੋਕਾਂ ਦੇ ਅੱਖੀਂ ਘੱਟਾ ਪਾਉਣ ਦੀ ਕਾਰਵਾਈ ਕੀਤੀ ਸੀ। ਇਸ ਕਾਰਨ ਅੱਜ ਬਾਦਲਾਂ ਦੀਆਂ ਸਾਰੀਆਂ ਬੱਸਾਂ ਸੜਕਾਂ 'ਤੇ ਚੱਲਦੀਆਂ ਹਨ। ਉਨਾਂ ਕਿਹਾ ਕਿ 'ਆਪ' ਦੀ ਸਰਕਾਰ ਬਣਨ 'ਤੇ ਡਰੱਗ ਮਾਮਲੇ ਸਮੇਤ ਬਾਦਲਾਂ, ਕਾਂਗਰਸੀਆਂ ਅਤੇ ਮਾਫੀਆ ਦੀਆਂ ਸਾਰੀਆਂ ਫਾਇਲਾਂ ਖੋਲੀਆਂ ਜਾਣਗੀਆਂ ਅਤੇ ਮਿਸਾਲੀ ਕਾਰਵਾਈ ਕੀਤੀ ਜਾਵੇਗੀ।

Captain Amarinder Singh Captain Amarinder Singh

ਭਗਵੰਤ ਮਾਨ ਨੇ ਕਿਹਾ ਕਿ ਕਾਂਗਰਸ ਦੇ ਹੀ ਸਾਬਕਾ ਆਗੂ ਕੈਪਟਨ ਅਮਰਿੰਦਰ ਸਿੰਘ ਨੇ ਸ੍ਰੀ ਗੁਟਕਾ ਸਾਹਿਬ ਦੀ ਸਹੁੰ ਚੁੱਕ ਕੇ ਪੰਜਾਬ 'ਚੋਂ ਚਾਰ ਹਫ਼ਤਿਆਂ 'ਚ ਨਸ਼ਾ ਖ਼ਤਮ ਕਰਨ ਦਾ ਵਾਅਦਾ ਕੀਤਾ ਸੀ, ਪਰ ਸਾਢੇ ਚਾਰ ਸਾਲ ਸਰਕਾਰ ਵਿੱਚ ਰਹਿ ਕੈਪਟਨ ਨੇ ਮਜੀਠੀਆ ਖ਼ਿਲਾਫ਼ ਕੋਈ ਕਾਰਵਾਈ ਨਹੀਂ ਕੀਤੀ। ਉਨਾਂ ਕਿਹਾ ਕਿ ਲੋਕਾਂ ਨੂੰ ਸਪਸ਼ਟ ਹੋ ਚੁੱਕਾ ਹੈ ਕਿ ਕਾਂਗਰਸ, ਅਕਾਲੀ ਦਲ ਬਾਦਲ, ਭਾਰਤੀ ਜਨਤਾ ਪਾਰਟੀ ਅਤੇ ਕੈਪਟਨ ਅਮਰਿੰਦਰ ਸਿੰਘ ਸਭ ਆਪਸ ਵਿੱਚ ਰਲੇਮਿਲੇ ਹੋਏ ਹਨ। ਹੁਣ ਲੋਕਾਂ ਲਈ ਬੱਸ ਇਹ ਸਮਝਣਾ ਬਾਕੀ ਰਹਿ ਗਿਆ ਹੈ ਕਿ ਇਹ (ਕਾਂਗਰਸ, ਬਾਦਲ, ਭਾਜਪਾ, ਕੈਪਟਨ) ਸਾਰੇ ਚੋਣਾ ਵੇਲੇ ਆਪਸ 'ਚ ਰਲਦੇ ਹਨ ਜਾਂ ਲੜਦੇ ਹਨ।

Bhagwant Mann Bhagwant Mann

ਭਗਵੰਤ ਮਾਨ ਨੇ ਦਾਅਵਾ ਕੀਤਾ ਕਿ ਪੰਜਾਬ ਦੇ ਲੋਕ ਇਸ ਵਾਰ ਸੂਬੇ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਬਣਾਉਣਗੇ, ਕਿਉਂਕਿ ਹਰ ਵਾਰ ਦੇ ਰਾਜਨੀਤਕ ਸਰਵੇ ਵਿੱਚ 'ਆਪ' ਦੀਆਂ ਸੀਟਾਂ ਦੀ ਗਿਣਤੀ ਵੱਧਦੀ ਜਾਂਦੀ ਹੈ ਅਤੇ ਲੋਕ ਆਮ ਮੁਹਾਰੇ ਰੈਲੀਆਂ ਵਿੱਚ ਸ਼ਾਮਲ ਹੋ ਰਹੇ ਹਨ, ਜੋ 'ਆਪ' ਦੀ ਸਰਕਾਰ ਬਣਨ ਦਾ ਪੱਕਾ ਸਬੂਤ ਹੈ। ਮਾਨ ਨੇ ਕਿਹਾ, ''ਆਮ ਆਦਮੀ ਪਾਰਟੀ ਕੋਲ ਪੰਜਾਬ ਦੇ ਵਿਕਾਸ ਲਈ ਰੋਡਮੈਪ ਹੈ। ਖੇਤੀ ਦੇ ਵਿਕਾਸ ਦਾ ਰੋਡਮੈਪ, ਉਦਯੋਗਾਂ ਦੇ ਵਿਕਾਸ ਦਾ ਰੋਡਮੈਪ, ਸਿੱਖਿਆ ਅਤੇ ਇਲਾਜ ਦਾ ਰੋਡਮੈਪ, ਬੇਰੁਜ਼ਗਾਰੀ ਤੇ ਗਰੀਬੀ ਖ਼ਤਮ ਕਰਨ ਦਾ ਰੋਡਮੈਪ ਪਾਰਟੀ ਵੱਲੋਂ ਤਿਆਰ ਕੀਤਾ ਗਿਆ ਹੈ। ਸੂਬੇ 'ਚ ਭਾਈਚਾਰਕ ਸਾਂਝ ਅਤੇ ਸਾਰਥਿਕ ਰਾਜਨੀਤੀ ਕਾਇਮ ਕੀਤੀ ਜਾਵੇਗੀ, ਕਿਉਂਕਿ 'ਆਪ' ਧਰਮ ਨਿਰਪੱਖ ਪਾਰਟੀ ਹੈ।''

file photo

ਆਮ ਆਦਮੀ ਪਾਰਟੀ ਦੇ ਨਾਂਅ ਥੱਲੇ ਪ੍ਰਚਾਰੇ ਜਾ ਰਹੇ ਇੱਕ ਪੋਸਟਰ ਦਾ ਖੰਡਨ ਕਰਦਿਆਂ ਭਗਵੰਤ ਮਾਨ ਨੇ ਕਿਹਾ ਕਿ ਪਾਰਟੀ ਨੇ ਅਜਿਹਾ ਕੋਈ ਪੋਸਟਰ ਜਾਰੀ ਨਹੀਂ ਕੀਤਾ ਜਿਸ 'ਚ ਲੋਕਾਂ ਨੂੰ ਕਿਹਾ ਗਿਆ ਹੋਵੇ ਕਿ 'ਪੈਸੇ ਸਭ ਤੋਂ ਲੈ ਲਵੋ, ਵੋਟ 'ਆਪ' ਨੂੰ ਹੀ ਪਾਇਓ'। ਇਸ ਤਰਾਂ ਦੇ ਪੋਸਟਰ ਨਾਲ 'ਆਪ' ਦਾ ਕੋਈ ਸੰਬੰਧ ਨਹੀਂ। ਪਾਰਟੀ ਵੱਲੋਂ ਟਿਕਟਾਂ ਵੇਚਣ ਦਾ ਦੋਸ਼ਾਂ ਨੂੰ ਸਿਰੇ ਤੋਂ ਖਾਰਜ਼ ਕਰਦਿਆਂ ਮਾਨ ਨੇ ਦਾਅਵਾ ਕੀਤਾ ਕਿ ਜੇ ਕਿਸੇ ਕੋਲ਼ ਪੈਸੇ ਲੈ ਕੇ ਟਿਕਟਾਂ ਦੇਣ ਦਾ ਸਬੂਤ ਹੈ ਤਾਂ ਉਨਾਂ ਨੂੰ ਦਿੱਤਾ ਜਾਵੇ

ਕਿਉਂਕਿ 'ਆਪ' ਤਾਂ ਐਂਟੀ- ਕੁਰੱਪਸ਼ਨ ਮੁਹਿੰਮ ਵਿਚੋਂ ਨਿਕਲੀ ਹੋਈ ਪਾਰਟੀ ਹੈ। ਉਨਾਂ ਕਿਹਾ, ''ਪਾਰਟੀ ਏਜੰਡੇ 'ਤੇ ਚਲਦੀ ਹੈ। ਨੇਤਾ ਬਦਲ ਸਕਦੇ ਹਨ, ਪਰ ਨੀਤੀਆਂ ਨਹੀਂ ਬਦਲਦੀਆਂ।'' ਭਗਵੰਤ ਮਾਨ ਨੇ ਨਵੇਂ ਬਣੇ ਸੰਯੁਕਤ ਸਮਾਜ ਮੋਰਚੇ ਦੀ ਕਾਇਮੀ ਲਈ ਕਿਸਾਨ ਆਗੂ ਬਲਬੀਰ ਸਿੰਘ ਰਾਜੇਵਾਲ ਨੂੰ ਸ਼ੁੱਭ ਕਾਮਨਾਵਾਂ ਦਿੰਦਿਆਂ ਕਿਹਾ ਕਿ 'ਆਪ' ਵੱਲੋਂ ਕਿਸੇ ਨੂੰ ਵੀ ਮੁੱਖ ਮੰਤਰੀ ਦੇ ਅਹੁਦੇ ਦੀ ਪੇਸ਼ਕਸ਼ ਨਹੀਂ ਕੀਤੀ ਗਈ ਸੀ। ਪਾਰਟੀ ਬਹੁਤ ਜਲਦੀ ਹੀ ਮੁੱਖ ਮੰਤਰੀ ਦਾ ਨਾਂਅ ਐਲਾਨ ਕੇ ਮੁਹਿੰਮ ਵਿੱਚ ਉਤਰੇਗੀ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

Rana balachauria Murder Case : Rana balachauria ਦੇ ਘਰ ਜਾਣ ਦੀ ਥਾਂ ਪ੍ਰਬੰਧਕ Security ਲੈਣ ਤੁਰ ਪਏ

19 Dec 2025 3:12 PM

Rana balachauria Father Interview : Rana balachauria ਦੇ ਕਾਤਲ ਦੇ Encounter ਮਗਰੋਂ ਖੁੱਲ੍ਹ ਕੇ ਬੋਲੇ ਪਿਤਾ

19 Dec 2025 3:11 PM

Balachauria ਦੇ ਅਸਲ ਕਾਤਲ ਪੁਲਿਸ ਦੀ ਗ੍ਰਿਫ਼ਤ ਤੋਂ ਦੂਰ,ਕਾਤਲਾਂ ਦੀ ਮਦਦ ਕਰਨ ਵਾਲ਼ਾ ਢੇਰ, ਰੂਸ ਤੱਕ ਜੁੜੇ ਤਾਰ

18 Dec 2025 3:13 PM

Rana Balachauria Murder Case | Gangster Harpinder Singh Encounter :ਪੁਲਿਸ ਨੇ ਆਖਿਰ ਕਿਵੇਂ ਕੀਤਾ ਐਨਕਾਊਂਟਰ

18 Dec 2025 3:12 PM

Rana Balachauria Murder : ਕਬੱਡੀ ਖਿਡਾਰੀ ਦੇ ਸਿਰ ‘ਚ ਮਾਰੀਆਂ ਗੋਲ਼ੀਆਂ, ਸਿੱਧੂ ਮੂਸੇਵਾਲਾ ਕਤਲ ਨਾਲ਼ ਸੰਪਰਕ ਨਹੀਂ

17 Dec 2025 3:28 PM
Advertisement