'ਆਪ' ਜਲਦ ਹੀ ਮੁੱਖ ਮੰਤਰੀ ਚਿਹਰੇ ਦਾ ਕਰੇਗੀ ਐਲਾਨ : ਹਰਪਾਲ ਸਿੰਘ ਚੀਮਾ
Published : Jan 11, 2022, 12:21 am IST
Updated : Jan 11, 2022, 12:21 am IST
SHARE ARTICLE
image
image

'ਆਪ' ਜਲਦ ਹੀ ਮੁੱਖ ਮੰਤਰੀ ਚਿਹਰੇ ਦਾ ਕਰੇਗੀ ਐਲਾਨ : ਹਰਪਾਲ ਸਿੰਘ ਚੀਮਾ

ਚੀਮਾ ਦੀ ਮੌਜੂਦਗੀ 'ਚ ਕਈ ਉੱਘੀਆਂ ਸ਼ਖ਼ਸੀਅਤਾਂ 'ਆਪ' 'ਚ ਹੋਈਆਂ ਸ਼ਾਮਲ

 

ਚੰਡੀਗੜ੍ਹ, 10 ਜਨਵਰੀ (ਦਵਿੰਦਰ ਕੌਰ) : ਆਮ ਆਦਮੀ ਪਾਰਟੀ (ਆਪ) ਨੂੰ  ਸੋਮਵਾਰ ਨੂੰ  ਉਸ ਸਮੇਂ ਹੁਲਾਰਾ ਮਿਲਿਆ ਜਦੋਂ ਕਈ ਪ੍ਰਮੁੱਖ ਸ਼ਖ਼ਸੀਅਤਾਂ ਅਪਣੇ ਸੈਂਕੜੇ ਸਾਥੀਆਂ ਸਮੇਤ 'ਆਪ' ਵਿਚ ਸ਼ਾਮਲ ਹੋ ਗਈਆਂ |
'ਆਪ' ਦੇ ਸੀਨੀਅਰ ਆਗੂ ਤੇ ਵਿਰੋਧੀ ਧਿਰ ਦੇ ਨੇਤਾ ਹਰਪਾਲ ਸਿੰਘ ਚੀਮਾ ਸਮੇਤ ਮੁਹਾਲੀ ਤੋਂ 'ਆਪ' ਉਮੀਦਵਾਰ ਕੁਲਵੰਤ ਸਿੰਘ, ਰਾਜਪੁਰਾ ਤੋਂ 'ਆਪ' ਉਮੀਦਵਾਰ ਨੀਨਾ ਮਿੱਤਲ ਅਤੇ ਜਨਰਲ ਸਕੱਤਰ ਹਰਚੰਦ ਸਿੰਘ ਬਰਸਟ ਵਲੋਂ ਪ੍ਰੈੱਸ ਕਾਨਫ਼ਰੰਸ ਦੌਰਾਨ ਉਨ੍ਹਾਂ ਨੂੰ  ਰਸਮੀ ਤੌਰ 'ਤੇ ਪਾਰਟੀ ਵਿਚ ਸ਼ਾਮਲ ਕੀਤਾ ਕੀਤਾ ਗਿਆ | ਉਨ੍ਹਾਂ ਦਾ 'ਆਪ' ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਅਤੇ 'ਆਪ' ਪੰਜਾਬ ਦੇ ਪ੍ਰਧਾਨ ਭਗਵੰਤ ਮਾਨ ਵਲੋਂ ਪਾਰਟੀ ਵਿਚ ਸਵਾਗਤ ਕੀਤਾ ਗਿਆ | ਅੱਜ ਸੋਮਵਾਰ ਨੂੰ  ਪਟਿਆਲਾ ਤੋਂ ਦਵਿੰਦਰ ਪਾਲ ਸਿੰਘ ਵਾਲੀਆ (ਸੇਵਾ ਮੁਕਤ ਏ.ਡੀ.ਸੀ.), ਅਮਲੋਹ ਤੋਂ ਹਰਪ੍ਰੀਤ ਸਿੰਘ (ਹਲਕਾ ਪ੍ਰਧਾਨ- ਵਾਈ.ਏ.ਡੀ), ਵਾਈ.ਐਸ. ਮੱਤਾ (ਸੇਵਾ ਮੁਕਤ ਜੱਜ), ਸ੍ਰੀ ਮੁਕਤਸਰ ਸਾਹਿਬ ਤੋਂ ਐਡਵੋਕੇਟ ਹਰਦੀਪ ਸਿੰਘ ਬਾਂਗਲ (ਜ਼ਿਲ੍ਹਾ ਬਾਰ ਐਸੋਸੀਏਸ਼ਨ ਦੇ ਪ੍ਰਧਾਨ), ਲੁਧਿਆਣਾ ਤੋਂ ਗੁਰਦੀਪ ਸਿੰਘ (ਜ਼ਿਲ੍ਹਾ ਜਨਰਲ ਸਕੱਤਰ-ਐਸਏਡੀ), ਬਠਿੰਡਾ ਦਿਹਾਤੀ ਤੋਂ ਬਲਜਿੰਦਰ ਸਿੰਘ ਬੱਬੀ (ਜ਼ਿਲ੍ਹਾ ਜਨਰਲ ਸਕੱਤਰ ਯੂਥ ਕਾਂਗਰਸ) ਅਤੇ ਮੁਹਾਲੀ ਤੋਂ ਸੋਹਣ ਸਿੰਘ ਬਾਵਾ (ਸਾਬਕਾ ਜ਼ਿਲ੍ਹਾ ਬਸਪਾ ਪ੍ਰਧਾਨ), ਫ਼ਤਹਿਗੜ੍ਹ ਸਾਹਿਬ ਜ਼ਿਲ੍ਹੇ ਤੋਂ ਬਲਕਾਰ ਸਿੰਘ (ਸਾਬਕਾ ਸਰਪੰਚ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਜ਼ਿਲ੍ਹਾ ਜਨਰਲ ਸਕੱਤਰ), ਅਸ਼ੋਕ ਕੁਮਾਰ (ਜ਼ਿਲ੍ਹਾ ਪ੍ਰਧਾਨ ਲੋਕ ਸਵਰਾਜ ਪਾਰਟੀ), ਸਵਰਨ ਸਿੰਘ ਸੁਹਾਘੜੀ (ਜਨਰਲ ਸਕੱਤਰ ਜ਼ਿਲ੍ਹਾ ਕਿਸਾਨ ਸੈੱਲ), ਨੰਬਰਦਾਰ ਹਰਬੰਸ ਸਿੰਘ, ਵਿਸਾਖੀ ਰਾਮ ਨਬੀਪੁਰ, ਸਤਨਾਮ ਸਿੰਘ ਨਬੀਪੁਰ, ਐਡਵੋਕੇਟ ਗੁਰਦੀਪ ਬਿੰਬਰਾ (ਸਾਬਕਾ ਸੰਯੁਕਤ ਸਕੱਤਰ ਜ਼ਿਲ੍ਹਾ ਬਾਰ ਐਸੋਸੀਏਸ਼ਨ), ਐਡਵੋਕੇਟ ਸੰਦੀਪ ਬਰਾੜ ਅਤੇ ਐਡਵੋਕੇਟ ਸਤਵਿੰਦਰ ਮਾਨ (ਸਾਬਕਾ ਪ੍ਰਧਾਨ ਕੇ.ਜੀ.ਐਸ.ਯੂ ਚੰਡੀਗੜ੍ਹ) ਆਮ
ਆਦਮੀ ਪਾਰਟੀ ਵਿਚ ਸ਼ਾਮਲ ਹੋ ਗਏ | ਇਸ ਮੌਕੇ ਹਰਪਾਲ ਚੀਮਾ ਨੇ ਕਿਹਾ ਕਿ ਪੂਰੇ ਪੰਜਾਬ ਵਿਚ ਵੱਧ ਤੋਂ ਵੱਧ ਲੋਕ 'ਆਪ' ਵਿਚ ਸ਼ਾਮਲ ਹੋ ਰਹੇ ਹਨ, ਕਿਉਂਕਿ ਉਨ੍ਹਾਂ ਨੂੰ  ਇਥੇ ਹੀ ਪੰਜਾਬ ਦਾ ਭਵਿੱਖ ਨਜ਼ਰ ਆਉਂਦਾ ਹੈ |
ਪੱਤਰਕਾਰਾਂ ਨੂੰ  ਸੰਬੋਧਨ ਕਰਦਿਆਂ ਹਰਪਾਲ ਚੀਮਾ ਨੇ ਕਾਂਗਰਸ ਸਰਕਾਰ ਵਲੋਂ ਟੈਕਸ ਦੇਣ ਵਾਲਿਆਂ ਦੀ ਮਿਹਨਤ ਦੀ ਕਰੋੜਾਂ ਦੀ ਕਮਾਈ ਝੂਠੇ ਇਸ਼ਤਿਹਾਰਾਂ 'ਤੇ ਬਰਬਾਦ ਕਰਨ ਦੀ ਆਲੋਚਨਾ ਕਰਦਿਆਂ ਕਿਹਾ ਕਿ ਪੰਜਾਬ ਦੇ ਲੋਕ 14 ਫ਼ਰਵਰੀ ਨੂੰ  ਕਾਂਗਰਸ ਦੇ ਹਰ ਝੂਠ ਦਾ ਮੂੰਹ ਤੋੜਵਾਂ ਜਵਾਬ ਦੇਣਗੇ | ਉਨ੍ਹਾਂ ਕਿਹਾ ਕਿ ਪੰਜਾਬ ਵਾਸੀ ਸ਼੍ਰੋਮਣੀ ਅਕਾਲੀ ਦਲ (ਬਾਦਲ) ਅਤੇ ਭਾਰਤੀ ਜਨਤਾ ਪਾਰਟੀ (ਭਾਜਪਾ) ਨੂੰ  ਬਿਲਕੁਲ ਵੀ ਪਸੰਦ ਨਹੀਂ ਕਰਦੇ, ਕਿਉਂਕਿ ਇਨ੍ਹਾਂ (ਅਕਾਲੀ-ਭਾਜਪਾ) ਨੇ ਅਪਣੇ ਸਿਆਸੀ ਏਜੰਡੇ ਲਈ ਪੰਜਾਬ ਦੇ ਵੋਟਰਾਂ ਨੂੰ  ਵੰਡਣ ਲਈ ਅਪਣੇ ਪਿਛਲੇ ਰਾਜ ਦੌਰਾਨ ਬੇਅਦਬੀ ਦੀਆਂ ਘਟਨਾਵਾਂ ਦਾ ਇਸਤੇਮਾਲ ਕੀਤਾ ਹੈ | ਸਾਲ 1986 ਵਿਚ ਨਕੋਦਰ ਅਤੇ 2015 ਵਿਚ ਬਰਾਗੜੀ ਵਿਚ ਬੇਅਦਬੀ ਦੀਆਂ ਘਟਨਾਵਾਂ ਇਸ ਦੀਆਂ ਉਦਾਹਰਣਾਂ ਹਨ |
ਵਿਧਾਨ ਸਭਾ ਚੋਣਾਂ ਲਈ ਟਿਕਟਾਂ ਦੀ ਵੰਡ ਵਿਚ ਆਮ ਆਦਮੀ ਪਾਰਟੀ ਵਲੋਂ 'ਡਬਲ ਡੀਲ' ਕਰਨ ਦੇ ਦੋਸ਼ਾਂ ਨੂੰ  ਸਿਰੇ ਤੋਂ ਖ਼ਾਰਜ  ਕਰਦਿਆਂ ਚੀਮਾ ਨੇ ਕਿਹਾ ਕਿ ਕੱੁਝ ਲੋਕ ਰਾਜਨੀਤੀ ਵਿਚ ਨਿਜੀ ਅਤੇ ਸੁਆਰਥੀ ਏਜੰਡੇ ਰਖਦੇ ਹਨ ਅਤੇ ਜਦੋਂ ਉਨ੍ਹਾਂ ਦੇ ਮਨਸੂਬੇ ਫੇਲ ਹੋ ਜਾਂਦੇ ਹਨ ਤਾਂ ਉਹ ਦੋਸ਼ ਲਗਾਉਣਾ ਸ਼ੁਰੂ ਕਰ ਦਿੰਦੇ ਹਨ | ਚੀਮਾ ਨੇ ਦਾਅਵਾ ਕੀਤਾ ਕਿ 'ਆਪ' ਨੇ 80 ਫ਼ੀ ਸਦੀ ਟਿਕਟਾਂ ਅਪਣੇ ਕੋਰ ਵਾਲੰਟੀਅਰਾਂ ਨੂੰ  ਦਿਤੀਆਂ ਹਨ ਅਤੇ ਅਜਿਹਾ ਕਰਨ ਵਾਲੀ ਕੇਵਲ 'ਆਪ' ਪਾਰਟੀ ਹੈ | ਚੋਣ ਜ਼ਾਬਤਾ ਲੱਗਣ ਤੋਂ ਬਾਅਦ ਵੀ ਪੁਲਿਸ ਦੇ ਤਬਾਦਲਿਆਂ ਦੀਆਂ ਖ਼ਬਰਾਂ 'ਤੇ ਅਪਣੀ ਪ੍ਰਤੀਕਿਰਿਆ ਜ਼ਾਹਰ ਕਰਦਿਆਂ ਚੀਮਾ ਨੇ ਕਿਹਾ ਕਿ ਜੇਕਰ ਅਜਿਹਾ ਕੁੱਝ ਹੋਇਆ ਹੈ ਤਾਂ 'ਆਪ' ਉੱਚ ਪਧਰੀ ਜਾਂਚ ਦੀ ਮੰਗ ਕਰਦੀ ਹੈ ਅਤੇ ਇਸ ਵਿਚ ਸ਼ਾਮਲ ਸਾਰਿਆਂ ਵਿਰੁਧ ਸਖ਼ਤ ਕਾਰਵਾਈ ਦੀ ਮੰਗ ਕਰਦੀ ਹੈ |
ਹਰਪਾਲ ਚੀਮਾ ਨੇ ਦੁਹਰਾਇਆ ਕਿ ਆਮ ਆਦਮੀ ਪਾਰਟੀ ਚੋਣ ਕਮਿਸ਼ਨ ਦੀਆਂ ਸਾਰੀਆਂ ਹਦਾਇਤਾਂ ਅਤੇ ਕੋਵਿਡ ਨਾਲ ਸਬੰਧਤ ਦਿਸ਼ਾ-ਨਿਰਦੇਸ਼ਾਂ ਦੀ ਪਾਲਣਾ ਕਰੇਗੀ ਕਿਉਂਕਿ ਲੋਕਾਂ ਦੀ ਸਿਹਤ 'ਆਪ' ਲਈ ਸੱਭ ਤੋਂ ਵੱਡੀ ਤਰਜੀਹ ਹੈ |

 

SHARE ARTICLE

ਏਜੰਸੀ

Advertisement

ਕਿਉਂ ਪੰਜਾਬੀਆਂ 'ਚ ਸਭ ਤੋਂ ਵੱਧ ਵਿਦੇਸ਼ ਜਾਣ ਦਾ ਜਨੂੰਨ, ਕਿਵੇਂ ਘਟੇਗੀ ਵੱਧਦੀ ਪਰਵਾਸ ਦੀ ਪਰਵਾਜ਼ ?

06 Aug 2025 9:27 PM

Donald Trump ਨੇ India 'ਤੇ ਲੱਗਾ ਦਿੱਤਾ 50% Tariff, 24 ਘੰਟਿਆਂ 'ਚ ਲਗਾਉਣ ਦੀ ਦਿੱਤੀ ਸੀ ਧਮਕੀ

06 Aug 2025 9:20 PM

Punjab Latest Top News Today | ਦੇਖੋ ਕੀ ਕੁੱਝ ਹੈ ਖ਼ਾਸ | Spokesman TV | LIVE | Date 03/08/2025

03 Aug 2025 1:23 PM

ਸ: ਜੋਗਿੰਦਰ ਸਿੰਘ ਦੇ ਸ਼ਰਧਾਂਜਲੀ ਸਮਾਗਮ ਮੌਕੇ ਕੀਰਤਨ ਸਰਵਣ ਕਰ ਰਹੀਆਂ ਸੰਗਤਾਂ

03 Aug 2025 1:18 PM

Ranjit Singh Gill Home Live Raid :ਰਣਜੀਤ ਗਿੱਲ ਦੇ ਘਰ ਬਾਹਰ ਦੇਖੋ ਕਿੱਦਾਂ ਦਾ ਮਾਹੌਲ.. Vigilance raid Gillco

02 Aug 2025 3:20 PM
Advertisement