ਹਾਈ ਕੋਰਟ ਤੋਂ ਜ਼ਮਾਨਤ ਮਿਲਣ ਤੋਂ ਬਾਅਦ ਬਿਕਰਮ ਮਜੀਠੀਆ ਪਹਿਲੀ ਵਾਰ ਆਏ ਸਾਹਮਣੇ 
Published : Jan 11, 2022, 3:13 pm IST
Updated : Jan 11, 2022, 3:13 pm IST
SHARE ARTICLE
Bikram Singh Majithia at Gurudwara Nada Sahib
Bikram Singh Majithia at Gurudwara Nada Sahib

ਸੋਮਵਾਰ ਨੂੰ ਪੰਜਾਬ ਹਰਿਆਣਾ ਹਾਈਕੋਰਟ ਨੇ ਮਜੀਠੀਆ ਦੇ ਮਾਮਲੇ ਵਿਚ ਸੁਣਵਾਈ ਕਰਦਿਆਂ ਉਨ੍ਹਾਂ ਨੂੰ ਅਗਾਊਂ ਜ਼ਮਾਨਤ ਦੇ ਦਿੱਤੀ ਸੀ।

 

ਚੰਡੀਗੜ੍ਹ : ਬਹੁ-ਕਰੋੜੀ ਡਰੱਗ ਮਾਮਲੇ ਵਿਚ ਕੇਸ ਦਰਜ ਹੋਣ ਤੋਂ ਬਾਅਦ ਰਫੂਚੱਕਰ ਹੋਏ ਬਿਕਰਮ ਮਜੀਠੀਆ ਨੂੰ ਕੱਲ੍ਹ ਪੰਜਾਬ-ਹਰਿਆਣਾ ਹਾਈਕੋਰਟ ਵਲੋਂ ਜ਼ਮਾਨਤ ਮਿਲਣ ਤੋਂ ਬਾਅਦ ਉਹਨਾਂ ਦੀ ਅੱਜ ਪਹਿਲੀ ਤਸਵੀਰ ਸਾਹਮਣੇ ਆਈ ਹੈ। ਬਿਕਰਮ ਮਜੀਠੀਆ ਅੱਜ ਜ਼ਮਾਨਤ ਮਿਲਣ ਤੋਂ ਬਾਅਦ ਅਰਦਾਸ ਕਰਨ ਲਈ ਗੁਰਦੁਆਰਾ ਸ੍ਰੀ ਨਾਡਾ ਸਾਹਿਬ ਵਿਖੇ ਨਤਮਸਤਕ ਹੋਣ ਪਹੁੰਚੇ। ਇਸ ਦੌਰਾਨ ਮਜੀਠੀਆ ਨੇ ਗੁਰਦੁਆਰਾ ਸਾਹਿਬ ਵਿਚ ਨਤਮਸਤਕ ਹੋਣ ਦੀਆਂ ਤਸਵੀਰਾਂ ਵੀ ਆਪਣੇ ਫੇਸਬੁੱਕ ਪੇਜ਼ ’ਤੇ ਅਪਲੋਡ ਕੀਤੀਆਂ ਹਨ।

Bikram Singh Majithia at Gurudwara Nada SahibBikram Singh Majithia at Gurudwara Nada Sahib

ਜ਼ਿਕਰਯੋਗ ਹੈ ਕਿ ਸੋਮਵਾਰ ਨੂੰ ਪੰਜਾਬ ਹਰਿਆਣਾ ਹਾਈਕੋਰਟ ਨੇ ਮਜੀਠੀਆ ਦੇ ਮਾਮਲੇ ਵਿਚ ਸੁਣਵਾਈ ਕਰਦਿਆਂ ਉਨ੍ਹਾਂ ਨੂੰ ਅਗਾਊਂ ਜ਼ਮਾਨਤ ਦੇ ਦਿੱਤੀ ਸੀ। ਹਾਈਕੋਰਟ ਨੇ ਮਜੀਠੀਆ ਦੀ ਗ੍ਰਿਫ਼ਤਾਰੀ ’ਤੇ ਵੀ ਰੋਕ ਲਗਾ ਦਿੱਤੀ ਸੀ। ਬਿਕਰਮ ਮਜੀਠੀਆ ਦੀ ਜ਼ਮਾਨਤ ਲਈ ਅਕਾਲੀ ਦਲ ਵਲੋਂ ਵੀ ਯਤਨ ਕੀਤੇ ਜਾ ਰਹੇ ਹਨ। ਇਸ ਤੋਂ ਪਹਿਲਾਂ 5 ਜਨਵਰੀ ਨੂੰ ਹੋਈ ਸੁਣਵਾਈ ਵਿਚ ਹਾਈਕੋਰਟ ਨੇ ਪੰਜਾਬ ਸਰਕਾਰ ਨੂੰ ਨੋਟਿਸ ਭੇਜਿਆ ਸੀ। ਜਿਸ ਵਿਚ ਉਨ੍ਹਾਂ ਨੂੰ ਮਜੀਠੀਆ ਦੀ ਪਟੀਸ਼ਨ ’ਤੇ ਨੋਟਿਸ ਭੇਜ ਕੇ 8 ਜਨਵਰੀ ਤੱਕ ਜਵਾਬ ਦੇਣ ਲਈ ਕਿਹਾ ਗਿਆ ਸੀ, ਜਿਸ ਤੋਂ ਬਾਅਦ ਸਰਕਾਰ ਨੇ ਹਾਈਕੋਰਟ ਵਿਚ ਆਪਣਾ ਜਵਾਬ ਦੇ ਦਿੱਤਾ ਸੀ। 
 

Bikram Singh Majithia at Gurudwara Nada SahibBikram Singh Majithia at Gurudwara Nada Sahib

ਡਰੱਗ ਮਾਮਲੇ ’ਚ ਬਿਕਰਮ ਮਜੀਠੀਆ ਨੂੰ ਇਹਨਾਂ ਸ਼ਰਤਾਂ ਨਾਲ ਮਿਲੀ ਅਗਾਊਂ ਜ਼ਮਾਨਤ
- ਲੋੜ ਪੈਣ 'ਤੇ ਜਾਂਚ ਏਜੰਸੀ ਸਾਹਮਣੇ ਪੇਸ਼ ਹੋਣਾ ਪਵੇਗਾ
-ਅਗਲੀ ਸੁਣਵਾਈ ਤੱਕ ਦੇਸ਼ ਨਹੀਂ ਛੱਡਣਗੇ
- ਆਪਣਾ ਮੋਬਾਈਲ ਨੰਬਰ ਜਾਂਚ ਏਜੰਸੀ ਨੂੰ ਦੇਣਗੇ, ਜੋ 24 ਘੰਟੇ ਚਾਲੂ ਰਹੇਗਾ
-ਕੇਸ ਨਾਲ ਜੁੜੇ ਕਿਸੇ ਵੀ ਗਵਾਹ ਜਾਂ ਵਿਅਕਤੀ ਨਾਲ ਸਿੱਧੇ ਜਾਂ ਅਸਿੱਧੇ ਤੌਰ 'ਤੇ ਸੰਪਰਕ ਨਹੀਂ ਕਰਨਗੇ
-ਮਜੀਠੀਆ ਵਟਸਐਪ ਰਾਹੀਂ ਜਾਂਚ ਏਜੰਸੀ ਨਾਲ ਆਪਣੀ ਲਾਈਵ ਲੋਕੇਸ਼ਨ ਸਾਂਝੀ ਕਰਨਗੇ
-438(2) ਸੀਆਰਪੀਸੀ ਤਹਿਤ ਨਿਰਧਾਰਤ ਸਾਰੀਆਂ ਸ਼ਰਤਾਂ ਦੀ ਪਾਲਣਾ ਕਰਨੀ ਹੋਵੇਗੀ

SHARE ARTICLE

ਏਜੰਸੀ

Advertisement

ਜੇਕਰ ਤੁਹਾਨੂੰ ਵੀ ਹੈ ਸ਼ਾਹੀ ਗਹਿਣਿਆਂ ਦਾ ਸ਼ੋਂਕ, ਤਾਂ ਜਲਦੀ ਪਹੁੰਚੋ ਨਿੱਪੀ ਜੇਵੈੱਲਰਸ, | Nippy Jewellers"

15 May 2024 2:00 PM

ਕਿਸ਼ਤੀ 'ਚ ਸਤਲੁਜ ਦਰਿਆ ਪਾਰ ਕਰਕੇ ਖੇਤੀ ਕਰਨ ਆਉਂਦੇ ਨੇ ਕਿਸਾਨ, ਲੀਡਰਾਂ ਤੋਂ ਇਕ ਪੁਲ਼ ਨਾ ਬਣਵਾਇਆ ਗਿਆ

15 May 2024 1:45 PM

Gurjeet Singh Aujla ਨੇ Interview 'ਚ Kuldeep Dhaliwal ਤੇ Taranjit Sandhu ਨੂੰ ਕੀਤਾ ਖੁੱਲ੍ਹਾ ਚੈਲੰਜ |

15 May 2024 1:36 PM

ਕਿਹੜੀ ਪਾਰਟੀ ਦੇ ਹੱਕ ’ਚ ਫਤਵਾ ਦੇਣ ਜਾ ਰਹੇ ਪੰਜਾਬ ਦੇ ਲੋਕ? ਪਹਿਲਾਂ ਵਾਲਿਆਂ ਨੇ ਕੀ ਕੁਝ ਕੀਤਾ ਤੇ ਨਵਿਆਂ ਤੋਂ

15 May 2024 1:20 PM

Chandigarh Election Update: ਨੌਜਵਾਨਾਂ ਦੀਆਂ ਚੋਣਾਂ 'ਚ ਕਲੋਲਾਂ, ਪਰ ਦੁੱਖ ਦੀ ਗੱਲ ਮੁੱਦੇ ਹੀ ਨਹੀਂ ਪਤਾ !

15 May 2024 12:57 PM
Advertisement