
ਬਿਕਰਮ ਮਜੀਠੀਆ ਨੂੰ ਡਰੱਗ ਮਾਮਲੇ ਵਿਚ ਹਾਈ ਕੋਰਟ ਤੋਂ ਮਿਲੀ ਅਗਾਊਾ ਜ਼ਮਾਨਤ, ਗਿ੍ਫ਼ਤਾਰੀ ਤੇ ਲੱਗੀ ਰੋਕ
ਚੰਡੀਗੜ੍ਹ, 10 ਜਨਵਰੀ (ਪ.ਪ.) : ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਡਰੱਗ ਮਾਮਲੇ 'ਚ ਬਿਕਰਮ ਮਜੀਠੀਆ ਦੀ ਪਟੀਸ਼ਨ 'ਤੇ ਸੁਣਵਾਈ ਕਰਦਿਆਂ ਅਗਾਊਾ ਜ਼ਮਾਨਤ ਦੇ ਦਿਤੀ ਹੈ | ਇਸ ਤੋਂ ਪਹਿਲਾਂ ਬਿਕਰਮ ਮਜੀਠੀਆ ਨੇ ਮੁਹਾਲੀ ਅਦਾਲਤ ਤੋਂ ਅਗਾਊਾ ਜ਼ਮਾਨਤ ਦੀ ਮੰਗ ਕੀਤੀ ਸੀ, ਜਿਸ ਨੂੰ ਸੈਸ਼ਨ ਅਦਾਲਤ ਨੇ ਇਹ ਕਹਿ ਕੇ ਰੱਦ ਕਰ ਦਿਤਾ ਸੀ ਕਿ ਮਜੀਠੀਆ ਵਿਰੁਧ ਲੱਗੇ ਦੋਸ਼ਾਂ ਦੀ ਜਾਂਚ ਲਈ ਹਿਰਾਸਤ ਵਿਚ ਪੁਛਗਿੱਛ ਜ਼ਰੂਰੀ ਹੈ | ਮਜੀਠੀਆ ਦੀ ਜ਼ਮਾਨਤ ਲਈ ਅਕਾਲੀ ਦਲ ਵਲੋਂ ਵੀ ਯਤਨ ਕੀਤੇ ਜਾ ਰਹੇ ਹਨ | ਇਸ ਤੋਂ ਇਲਾਵਾ ਪੰਜਾਬ ਪੁੁਲਿਸ ਵਲੋਂ ਬਿਕਰਮ ਮਜੀਠੀਆ ਦੀ ਗਿ੍ਫ਼ਤਾਰੀ ਲਈ ਲਗਾਤਾਰ ਛਾਪੇਮਾਰੀ ਕੀਤੀ ਜਾ ਰਹੀ ਸੀ |
5 ਜਨਵਰੀ ਨੂੰ ਹੋਈ ਸੁਣਵਾਈ ਦੌਰਾਨ ਹਾਈ ਕੋਰਟ ਨੇ ਪੰਜਾਬ ਸਰਕਾਰ ਨੂੰ ਨੋਟਿਸ ਭੇਜਿਆ ਸੀ, ਜਿਸ ਵਿਚ ਉਨ੍ਹਾਂ ਨੂੰ ਮਜੀਠੀਆ ਦੀ ਪਟੀਸ਼ਨ 'ਤੇ ਨੋਟਿਸ ਭੇਜ ਕੇ 8 ਜਨਵਰੀ ਤਕ ਜਵਾਬ ਦੇਣ ਲਈ ਕਿਹਾ ਗਿਆ ਸੀ | ਪੰਜਾਬ ਸਰਕਾਰ ਨੇ ਹਾਈ ਕੋਰਟ 'ਚ ਅਪਣਾ ਜਵਾਬ ਦਾਖ਼ਲ ਕਰ ਦਿਤਾ ਸੀ | ਹਾਈ ਕੋਰਟ ਨੇ ਮਜੀਠੀਆ ਕੇਸ 'ਤੇ ਸੁਣਵਾਈ ਕਰਦੇ ਹੋਏ ਨਾ ਸਿਰਫ਼ ਉਨ੍ਹਾਂ ਨੂੰ ਅਗਾਊਾ ਜ਼ਮਾਨਤ ਦਿਤੀ ਸਗੋਂ ਮਜੀਠੀਆ ਦੀ ਗਿ੍ਫ਼ਤਾਰੀ 'ਤੇ ਵੀ ਰੋਕ ਲਗਾ ਦਿਤੀ ਹੈ | ਇਸ ਨੂੰ ਬਿਕਰਮ ਮਜੀਠੀਆ ਅਤੇ ਅਕਾਲੀ ਦਲ ਲਈ ਵੱਡੀ ਰਾਹਤ ਵਜੋਂ ਵੇਖਿਆ ਜਾ ਰਿਹਾ ਹੈ |