ਕਾਂਗਰਸ ਅਤੇ ਅਕਾਲੀ ਦਲ ਨੂੰ ਵੱਡਾ ਝਟਕਾ, ਭਾਜਪਾ ਵਿਚ ਸ਼ਾਮਲ ਹੋਏ ਕਈ ਸੀਨੀਅਰ ਆਗੂ
Published : Jan 11, 2022, 1:00 pm IST
Updated : Jan 11, 2022, 1:28 pm IST
SHARE ARTICLE
 Several leaders from Punjab Joins BJP
Several leaders from Punjab Joins BJP

ਵਿਧਾਨ ਸਭਾ ਚੋਣਾਂ ਨੂੰ ਲੈ ਕੇ ਇਹਨੀਂ ਦਿਨੀਂ ਭਾਜਪਾ ਪੰਜਾਬ ਵਿਚ ਕਾਫੀ ਸਰਗਰਮ ਹੈ। ਪੰਜਾਬ ਤੋਂ ਕਈ ਸਿਆਸੀ ਆਗੂ ਅਤੇ ਹਸਤੀਆਂ ਭਾਜਪਾ ਵਿਚ ਸ਼ਾਮਲ ਹੋ ਰਹੀਆਂ ਹਨ

 

ਚੰਡੀਗੜ੍ਹ: ਵਿਧਾਨ ਸਭਾ ਚੋਣਾਂ ਨੂੰ ਲੈ ਕੇ ਇਹਨੀਂ ਦਿਨੀਂ ਭਾਜਪਾ ਪੰਜਾਬ ਵਿਚ ਕਾਫੀ ਸਰਗਰਮ ਹੈ। ਇਸ ਦੇ ਚਲਦਿਆਂ ਪੰਜਾਬ ਤੋਂ ਕਈ ਸਿਆਸੀ ਆਗੂ ਅਤੇ ਹਸਤੀਆਂ ਭਾਜਪਾ ਵਿਚ ਸ਼ਾਮਲ ਹੋ ਰਹੀਆਂ ਹਨ। ਸੰਗਰੂਰ ਅਤੇ ਧੂਰੀ ਤੋਂ ਕਾਂਗਰਸ ਦੇ ਸਾਬਕਾ ਵਿਧਾਇਕ ਅਰਵਿੰਦ ਖੰਨਾ, ਲੁਧਿਆਣਾ ਤੋਂ ਯੂਥ ਅਕਾਲੀ ਆਗੂ ਗੁਰਦੀਪ ਗੋਸ਼ਾ ਭਾਜਪਾ ਵਿਚ ਸ਼ਾਮਲ ਹੋ ਗਏ ਹਨ।

 Several leaders from Punjab Joins BJPSeveral leaders from Punjab Joins BJP

ਉਹਨਾਂ ਤੋਂ ਇਲਾਵਾ ਪੰਥ ਰਤਨ ਜਥੇਦਾਰ ਗੁਰਚਰਨ ਸਿੰਘ ਟੌਹੜਾ ਯਾਦਗਾਰੀ ਟਰੱਸਟ ਦੇ ਪ੍ਰਧਾਨ ਕੰਵਰਵੀਰ ਸਿੰਘ ਟੌਹੜਾ ਅਤੇ ਅੰਮ੍ਰਿਤਸਰ ਤੋਂ ਸਾਬਕਾ ਕੌਂਸਲਰ ਧਰਮਵੀਰ ਸਰੀਨ ਨੇ ਵੀ ਭਾਜਪਾ ਦਾ ਪੱਲਾ ਫੜ੍ਹਿਆ ਹੈ। ਭਾਜਪਾ ਦੇ ਪੰਜਾਬ ਚੋਣ ਇੰਚਾਰਜ ਕੇਂਦਰੀ ਮੰਤਰੀ ਗਜੇਂਦਰ ਸ਼ੇਖਾਵਤ, ਪੰਜਾਬ ਇੰਚਾਰਜ ਦੁਸ਼ਯੰਤ ਗੌਤਮ, ਮਨਜਿੰਦਰ ਸਿੰਘ ਸਿਰਸਾ ਅਤੇ ਕੇਂਦਰੀ ਮੰਤਰੀ ਹਰਦੀਪ ਪੁਰੀ ਨੇ ਉਹਨਾਂ ਦਾ ਪਾਰਟੀ ਵਿਚ ਸਵਾਗਤ ਕੀਤਾ।

BJPBJP

ਇਸ ਮੌਕੇ ਕੇਂਦਰੀ ਮੰਤਰੀ ਗਜੇਂਦਰ ਸ਼ੇਖਾਵਤ ਨੇ ਕਿਹਾ ਕਿ ਭਾਜਪਾ ਵਿਚ ਸ਼ਾਮਲ ਹੋਣ ਵਾਲੇ ਲੋਕਾਂ ਦੀ ਸੂਚੀ ਬਹੁਤ ਲੰਬੀ ਹੈ। ਕਈ ਬੋਰਡ ਚੇਅਰਮੈਨ ਅਤੇ ਸਾਬਕਾ ਵਿਧਾਇਕ ਭਾਜਪਾ 'ਚ ਸ਼ਾਮਲ ਹੋਣ ਵਾਲੇ ਹਨ। ਉਹਨਾਂ ਕਿਹਾ ਕਿ ਜਿਸ ਤਰ੍ਹਾਂ ਚੰਡੀਗੜ੍ਹ ਵਿਚ ਭਾਜਪਾ ਦਾ ਮੇਅਰ ਬਣਿਆ ਹੈ, ਉਸ ਦਾ ਅਸਰ ਪੰਜਾਬ ਚੋਣਾਂ ਵਿਚ ਵੀ ਦੇਖਣ ਨੂੰ ਮਿਲੇਗਾ।

Gajendra Singh ShekhawatGajendra Singh Shekhawat

ਫਿਰੋਜ਼ਪੁਰ ਰੈਲੀ ਬਾਰੇ ਗੱਲ਼ ਕਰਦਿਆਂ ਕੇਂਦਰੀ ਮੰਤਰੀ ਨੇ ਕਿਹਾ ਕਿ 'ਫ਼ਿਰੋਜ਼ਪੁਰ 'ਚ ਹੋਣ ਵਾਲੀ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਰੈਲੀ ਵਿਚ ਪੰਜਾਬ ਦੀ ਹੁਣ ਤੱਕ ਦੀ ਕਿਸੇ ਵੀ ਸਿਆਸੀ ਰੈਲੀ ਤੋਂ ਵੱਧ ਇਕੱਠ ਹੋਣਾ ਸੀ ਪਰ ਸਿਆਸਤਦਾਨਾਂ ਦੀ ਪੁਲਿਸ ਨਾਲ ਮਿਲੀਭੁਗਤ ਕਾਰਨ ਨਾ ਸਿਰਫ਼ ਜਨਤਾ ਨੂੰ ਸਗੋਂ ਪ੍ਰਧਾਨ ਮੰਤਰੀ ਨੂੰ ਵੀ ਰੈਲੀ ਵਿਚ ਸ਼ਾਮਲ ਹੋਣ ਤੋਂ ਰੋਕਿਆ ਗਿਆ। ਇਸ ਨਾਲ ਭਾਜਪਾ ਵਰਕਰਾਂ ਦਾ ਇਰਾਦਾ ਮਜ਼ਬੂਤ ​​ਹੋਇਆ ਹੈ।'

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਕਿਉਂ ਪੰਜਾਬੀਆਂ 'ਚ ਸਭ ਤੋਂ ਵੱਧ ਵਿਦੇਸ਼ ਜਾਣ ਦਾ ਜਨੂੰਨ, ਕਿਵੇਂ ਘਟੇਗੀ ਵੱਧਦੀ ਪਰਵਾਸ ਦੀ ਪਰਵਾਜ਼ ?

06 Aug 2025 9:27 PM

Donald Trump ਨੇ India 'ਤੇ ਲੱਗਾ ਦਿੱਤਾ 50% Tariff, 24 ਘੰਟਿਆਂ 'ਚ ਲਗਾਉਣ ਦੀ ਦਿੱਤੀ ਸੀ ਧਮਕੀ

06 Aug 2025 9:20 PM

Punjab Latest Top News Today | ਦੇਖੋ ਕੀ ਕੁੱਝ ਹੈ ਖ਼ਾਸ | Spokesman TV | LIVE | Date 03/08/2025

03 Aug 2025 1:23 PM

ਸ: ਜੋਗਿੰਦਰ ਸਿੰਘ ਦੇ ਸ਼ਰਧਾਂਜਲੀ ਸਮਾਗਮ ਮੌਕੇ ਕੀਰਤਨ ਸਰਵਣ ਕਰ ਰਹੀਆਂ ਸੰਗਤਾਂ

03 Aug 2025 1:18 PM

Ranjit Singh Gill Home Live Raid :ਰਣਜੀਤ ਗਿੱਲ ਦੇ ਘਰ ਬਾਹਰ ਦੇਖੋ ਕਿੱਦਾਂ ਦਾ ਮਾਹੌਲ.. Vigilance raid Gillco

02 Aug 2025 3:20 PM
Advertisement