
ਅੰਮ੍ਰਿਤਸਰ ਪੁਲਿਸ ਨੇ ਦਿੱਲੀ ਅਤੇ ਬਿਹਾਰ ਤੋਂ ਚਾਰ ਹੋਰ ਦੋਸ਼ੀਆਂ ਨੂੰ ਗ੍ਰਿਫਤਾਰ ਕੀਤਾ ਹੈ।
ਅੰਮ੍ਰਿਤਸਰ: ਅੰਮ੍ਰਿਤਸਰ ਪੁਲਿਸ ਨੇ ਅੱਜ ਨਸ਼ਿਆਂ ਖਿਲਾਫ ਵੱਡੀ ਸਫਲਤਾ ਹਾਸਲ ਕੀਤੀ ਹੈ। ਡੀ.ਜੀ.ਪੀ ਗੌਰਵ ਯਾਦਵ ਵੱਲੋਂ ਨਸ਼ਿਆਂ ਦੇ ਖਾਤਮੇ ਲਈ ਚਲਾਈ ਗਈ ਮੁਹਿੰਮ ਤਹਿਤ ਜਸਕਰਨ ਸਿੰਘ ਆਈ.ਪੀ.ਐਸ, ਕਮਿਸ਼ਨਰ ਪੁਲਿਸ ਅੰਮ੍ਰਿਤਸਰ ਦੀਆਂ ਹਦਾਇਤਾਂ 'ਤੇ ਨਸ਼ਾ ਤਸਕਰਾਂ ਵਿਰੁੱਧ ਵਿਸ਼ੇਸ਼ ਮੁਹਿੰਮ ਚਲਾਈ ਗਈ ਹੈ। ਜਿਸ ਕਾਰਨ ਅੰਮ੍ਰਿਤਸਰ ਪੁਲਿਸ ਨੇ ਦਿੱਲੀ ਅਤੇ ਬਿਹਾਰ ਤੋਂ ਚਾਰ ਹੋਰ ਦੋਸ਼ੀਆਂ ਨੂੰ ਗ੍ਰਿਫਤਾਰ ਕੀਤਾ ਹੈ।
ਇਨ੍ਹਾਂ ਕੋਲੋਂ 3,63,800 ਨਸ਼ੀਲੀਆਂ ਗੋਲੀਆਂ ਅਤੇ 4 ਲੱਖ ਰੁਪਏ ਦੀ ਡਰੱਗ ਮਨੀ ਬਰਾਮਦ ਹੋਈ ਹੈ। ਦੱਸ ਦੇਈਏ ਕਿ ਹੁਣ ਤੱਕ ਪੁਲਿਸ ਨੇ ਅੰਤਰਰਾਸ਼ਟਰੀ ਨਸ਼ਾ ਤਸਕਰਾਂ ਨੂੰ ਕਾਬੂ ਕਰਕੇ ਉਤਰਾਖੰਡ, ਦਿੱਲੀ, ਬਿਹਾਰ ਤੋਂ 7,98,720 ਨਸ਼ੀਲੀਆਂ ਗੋਲੀਆਂ, ਕੈਪਸੂਲ ਅਤੇ 4,29,000 ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ ਹੈ।