
ਮਨਪ੍ਰੀਤ ਮਨੀ ਨਗਰ ਨਿਗਮ ਵਿਚ ਡਰਾਈਵਰ ਵਜੋਂ ਕੰਮ ਕਰਦਾ ਸੀ।
ਹੁਸ਼ਿਆਰਪੁਰ- ਬੀਤੇ ਦਿਨੀਂ ਹੁਸ਼ਿਆਰਪੁਰ ਤੋਂ ਇਕ ਮਾਮਲਾ ਸਾਹਮਣੇ ਆਇਆ ਸੀ ਜਿਸ ’ਚ ਮੇਅਰ ਦੇ ਡਰਾਈਵਰ ਮਨਪ੍ਰੀਤ ਮਨੀ ਨੇ ਇਕ ਕੁੜੀ ਨੂੰ ਗੋਲ਼ੀ ਮਾਰ ਦਿੱਤੀ ਸੀ ਤੇ ਕੁੜੀ ਦੀ ਮੌਕੇ ’ਤੇ ਹੀ ਮੌਤ ਹੋ ਗਈ ਸੀ।
ਵਾਰਦਾਤ ਨੂੰ ਅੰਜਾਮ ਦੇਣ ਤੋਂ ਬਾਅਦ ਉਕਤ ਮੁੰਡੇ ਨੇ ਖ਼ੁਦ ਨੂੰ ਗੋਲ਼ੀ ਮਾਰ ਕੇ ਖ਼ੁਦਕੁਸ਼ੀ ਦੀ ਕੋਸ਼ਿਸ਼ ਕੀਤੀ ਗਈ, ਜਿਸ ਤੋਂ ਬਾਅਦ ਮੁੰਡੇ ਨੂੰ ਹੁਸ਼ਿਆਰਪੁਰ ਦੇ ਨਿੱਜੀ ਹਸਪਤਾਲ ਵਿਚ ਦਾਖ਼ਲ ਕਰਵਾਇਆ ਗਿਆ ਸੀ, ਜਿੱਥੇ ਉਸ ਨੇ ਜ਼ਖ਼ਮਾਂ ਦੀ ਤਾਬ ਨਾ ਝਲਦੇ ਹੋਏ ਦਮ ਤੋੜ ਦਿੱਤਾ। ਮਨਪ੍ਰੀਤ ਮਨੀ ਨਗਰ ਨਿਗਮ ਵਿਚ ਡਰਾਈਵਰ ਵਜੋਂ ਕੰਮ ਕਰਦਾ ਸੀ।